ਅਸਟਪਦੀ ॥
Ashtapadee:
ਕਰਨ ਕਰਾਵਨ ਕਰਨੈ ਜੋਗੁ ॥
ਪ੍ਰਭੂ (ਸਭ ਕੁਝ) ਕਰਨ ਦੀ ਸਮਰੱਥਾ ਰੱਖਦਾ ਹੈ, ਤੇ (ਜੀਆਂ ਨੂੰ) ਕੰਮ ਕਰਨ ਲਈ ਪ੍ਰੇਰਨ ਜੋਗਾ ਭੀ ਹੈ,
The Doer, the Cause of causes, is potent to do anything.
ਜੋ ਤਿਸੁ ਭਾਵੈ ਸੋਈ ਹੋਗੁ ॥
ਓਹੀ ਕੁਝ ਹੁੰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ ।
That which pleases Him, comes to pass.
ਖਿਨ ਮਹਿ ਥਾਪਿ ਉਥਾਪਨਹਾਰਾ ॥
ਅੱਖ ਦੇ ਫੋਰ ਵਿਚ ਜਗਤ ਨੂੰ ਪੈਦਾ ਕਰ ਕੇ ਨਾਸ ਭੀ ਕਰਨ ਵਾਲਾ ਹੈ,
In an instant, He creates and destroys.
ਅੰਤੁ ਨਹੀ ਕਿਛੁ ਪਾਰਾਵਾਰਾ ॥
(ਉਸ ਦੀ ਤਾਕਤ) ਦਾ ਕੋਈ ਹੱਦ-ਬੰਨਾ ਨਹੀਂ ਹੈ ।
He has no end or limitation.
ਹੁਕਮੇ ਧਾਰਿ ਅਧਰ ਰਹਾਵੈ ॥
(ਸ੍ਰਿਸ਼ਟੀ ਨੂੰ ਆਪਣੇ) ਹੁਕਮ ਵਿਚ ਪੈਦਾ ਕਰ ਕੇ ਬਿਨਾ ਕਿਸੇ ਆਸਰੇ ਟਿਕਾ ਰੱਖਦਾ ਹੈ,
By His Order, He established the earth, and He maintains it unsupported.
ਹੁਕਮੇ ਉਪਜੈ ਹੁਕਮਿ ਸਮਾਵੈ ॥
(ਜਗਤ ਉਸ ਦੇ) ਹੁਕਮ ਵਿਚ ਪੈਦਾ ਹੁੰਦਾ ਹੈ ਤੇ ਹੁਕਮ ਵਿਚ ਲੀਨ ਹੋ ਜਾਂਦਾ ਹੈ ।
By His Order, the world was created; by His Order, it shall merge again into Him.
ਹੁਕਮੇ ਊਚ ਨੀਚ ਬਿਉਹਾਰ ॥
ਉੱਚੇ ਤੇ ਨੀਵੇਂ ਬੰਦਿਆਂ ਦੀ ਵਰਤੋਂ ਭੀ ਉਸ ਦੇ ਹੁਕਮ ਵਿਚ ਹੀ ਹੈ,
By His Order, one's occupation is high or low.
ਹੁਕਮੇ ਅਨਿਕ ਰੰਗ ਪਰਕਾਰ ॥
ਅਨੇਕਾਂ ਕਿਸਮਾਂ ਦੇ ਖੇਡ-ਤਮਾਸ਼ੇ ਉਸ ਦੇ ਹੁਕਮ ਵਿਚ ਹੋ ਰਹੇ ਹਨ ।
By His Order, there are so many colors and forms.
ਕਰਿ ਕਰਿ ਦੇਖੈ ਅਪਨੀ ਵਡਿਆਈ ॥
ਆਪਣੀ ਬਜ਼ੁਰਗੀ (ਦੇ ਕੰਮ) ਕਰ ਕਰ ਕੇ ਆਪ ਹੀ ਵੇਖ ਰਿਹਾ ਹੈ ।
Having created the Creation, He beholds His own greatness.
ਨਾਨਕ ਸਭ ਮਹਿ ਰਹਿਆ ਸਮਾਈ ॥੧॥
ਹੇ ਨਾਨਕ! ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ ।੧।
O Nanak, He is pervading in all. ||1||