ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥
ਜੇ ਪ੍ਰਭੂ ਨੂੰ ਚੰਗੀ ਲੱਗੇ ਤਾਂ ਮਨੁੱਖ ਨੂੰ ਉੱਚੀ ਆਤਮਕ ਅਵਸਥਾ ਦੇਂਦਾ ਹੈ ।
If it pleases God, one attains salvation.
ਪ੍ਰਭ ਭਾਵੈ ਤਾ ਪਾਥਰ ਤਰਾਵੈ ॥
ਪੱਥਰ (-ਦਿਲਾਂ) ਨੂੰ ਭੀ ਤਾਰ ਲੈਂਦਾ ਹੈ ।
If it pleases God, then even stones can swim.
ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥
ਜੇ ਪ੍ਰਭੂ ਚਾਹੇ ਤਾਂ ਸੁਆਸਾਂ ਤੋਂ ਬਿਨਾ ਭੀ ਪ੍ਰਾਣੀ ਨੂੰ (ਮੌਤ ਤੋਂ) ਬਚਾ ਰੱਖਦਾ ਹੈ,
If it pleases God, the body is preserved, even without the breath of life.
ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥
ਉਸ ਦੀ ਮੇਹਰ ਹੋਵੇ ਤਾਂ ਜੀਵ ਪ੍ਰਭੂ ਦੇ ਗੁਣ ਗਾਉਂਦਾ ਹੈ ।
If it pleases God, then one chants the Lord's Glorious Praises.
ਪ੍ਰਭ ਭਾਵੈ ਤਾ ਪਤਿਤ ਉਧਾਰੈ ॥
ਜੇ ਅਕਾਲ ਪੁਰਖ ਦੀ ਰਜ਼ਾ ਹੋਵੇ ਤਾਂ ਗਿਰੇ ਹੋਏ ਚਲਨ ਵਾਲਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ;
If it pleases God, then even sinners are saved.
ਆਪਿ ਕਰੈ ਆਪਨ ਬੀਚਾਰੈ ॥
ਜੋ ਕੁਝ ਕਰਦਾ ਹੈ, ਆਪਣੀ ਸਲਾਹ ਅਨੁਸਾਰ ਕਰਦਾ ਹੈ ।
He Himself acts, and He Himself contemplates.
ਦੁਹਾ ਸਿਰਿਆ ਕਾ ਆਪਿ ਸੁਆਮੀ ॥
ਪ੍ਰਭੂ ਆਪ ਹੀ ਲੋਕ ਪਰਲੋਕ ਦਾ ਮਾਲਕ ਹੈ,
He Himself is the Master of both worlds.
ਖੇਲੈ ਬਿਗਸੈ ਅੰਤਰਜਾਮੀ ॥
ਉਹ ਸਭ ਦੇ ਦਿਲ ਦੀ ਜਾਣਨ ਵਾਲਾ ਆਪ ਜਗਤ-ਖੇਡ ਖੇਡਦਾ ਹੈ ਤੇ (ਇਸ ਨੂੰ ਵੇਖ ਕੇ) ਖ਼ੁਸ਼ ਹੁੰਦਾ ਹੈ ।
He plays and He enjoys; He is the Inner-knower, the Searcher of hearts.
ਜੋ ਭਾਵੈ ਸੋ ਕਾਰ ਕਰਾਵੈ ॥
ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਕੰਮ ਕਰਦਾ ਹੈ ।
As He wills, He causes actions to be done.
ਨਾਨਕ ਦ੍ਰਿਸਟੀ ਅਵਰੁ ਨ ਆਵੈ ॥੨॥
ਹੇ ਨਾਨਕ! (ਉਸ ਵਰਗਾ) ਕੋਈ ਹੋਰ ਨਹੀਂ ਦਿੱਸਦਾ ।੨।
Nanak sees no other than Him. ||2||