ਕਹੁ ਮਾਨੁਖ ਤੇ ਕਿਆ ਹੋਇ ਆਵੈ ॥
ਦੱਸੋ, ਮਨੁੱਖ ਪਾਸੋਂ (ਆਪਣੇ ਆਪ) ਕੇਹੜਾ ਕੰਮ ਹੋ ਸਕਦਾ ਹੈ?
Tell me - what can a mere mortal do?
ਜੋ ਤਿਸੁ ਭਾਵੈ ਸੋਈ ਕਰਾਵੈ ॥
ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਉਹੀ (ਜੀਵ ਪਾਸੋਂ) ਕਰਾਉਂਦਾ ਹੈ ।
Whatever pleases God is what He causes us to do.
ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥
ਇਸ (ਮਨੁੱਖ) ਦੇ ਵੱਸ ਹੋਵੇ ਤਾਂ ਹਰੇਕ ਚੀਜ਼ ਸਾਂਭ ਲਏ,
If it were in our hands, we would grab up everything.
ਜੋ ਤਿਸੁ ਭਾਵੈ ਸੋਈ ਕਰੇਇ ॥
ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਭਾਉਂਦਾ ਹੈ ।
Whatever pleases God - that is what He does.
ਅਨਜਾਨਤ ਬਿਖਿਆ ਮਹਿ ਰਚੈ ॥
ਮੂਰਖਤਾ ਦੇ ਕਾਰਣ ਮਨੁੱਖ ਮਾਇਆ ਵਿਚ ਰੁੱਝ ਜਾਂਦਾ ਹੈ,
Through ignorance, people are engrossed in corruption.
ਜੇ ਜਾਨਤ ਆਪਨ ਆਪ ਬਚੈ ॥
ਜੇ ਸਮਝ ਵਾਲਾ ਹੋਵੇ ਤਾਂ ਆਪਣੇ ਆਪ (ਇਸ ਤੋਂ) ਬਚਿਆ ਰਹੇ;
If they knew better, they would save themselves.
ਭਰਮੇ ਭੂਲਾ ਦਹ ਦਿਸਿ ਧਾਵੈ ॥
(ਪਰ ਇਸ ਦਾ ਮਨ) ਭੁਲੇਖੇ ਵਿਚ ਭੁੱਲਾ ਹੋਇਆ (ਮਾਇਆ ਦੀ ਖ਼ਾਤਿਰ) ਦਸੀਂ ਪਾਸੀਂ ਦੌੜਦਾ ਹੈ,
Deluded by doubt, they wander around in the ten directions.
ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥
ਅੱਖ ਦੇ ਫੋਰ ਵਿਚ ਚਹੁੰ ਕੂਟਾਂ ਵਿਚ ਭੱਜ ਦੌੜ ਆਉਂਦਾ ਹੈ ।
In an instant, their minds go around the four corners of the world and come back again.
ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥
(ਪ੍ਰਭੂ) ਮੇਹਰ ਕਰ ਕੇ ਜਿਸ ਜਿਸ ਮਨੁੱਖ ਨੂੰ ਆਪਣੀ ਭਗਤੀ ਬਖ਼ਸ਼ਦਾ ਹੈ,
Those whom the Lord mercifully blesses with His devotional worship
ਨਾਨਕ ਤੇ ਜਨ ਨਾਮਿ ਮਿਲੇਇ ॥੩॥
ਹੇ ਨਾਨਕ! ਉਹ ਮਨੁੱਖ ਨਾਮ ਵਿਚ ਟਿਕੇ ਰਹਿੰਦੇ ਹਨ ।੩।
- O Nanak, they are absorbed into the Naam. ||3||