ਇਸ ਕਾ ਬਲੁ ਨਾਹੀ ਇਸੁ ਹਾਥ ॥
ਇਸ (ਜੀਵ) ਦੀ ਤਾਕਤ ਇਸ ਦੇ ਆਪਣੇ ਹੱਥ ਨਹੀਂ ਹੈ,
There is no power in the hands of mortal beings;
ਕਰਨ ਕਰਾਵਨ ਸਰਬ ਕੋ ਨਾਥ ॥
ਸਭ ਜੀਵਾਂ ਦਾ ਮਾਲਕ ਪ੍ਰਭੂ ਆਪ ਸਭ ਕੁਝ ਕਰਨ ਕਰਾਉਣ ਦੇ ਸਮਰੱਥ ਹੈ ।
the Doer, the Cause of causes is the Lord of all.
ਆਗਿਆਕਾਰੀ ਬਪੁਰਾ ਜੀਉ ॥
ਵਿਚਾਰਾ ਜੀਵ ਪ੍ਰਭੂ ਦੇ ਹੁਕਮ ਵਿਚ ਹੀ ਤੁਰਨ ਵਾਲਾ ਹੈ ।
The helpless beings are subject to His Command.
ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥
(ਕਿਉਂਕਿ) ਹੁੰਦਾ ਓਹੀ ਹੈ ਜੋ ਉਸ ਪ੍ਰਭੂ ਨੂੰ ਭਾਉਂਦਾ ਹੈ ।
That which pleases Him, ultimately comes to pass.
ਕਬਹੂ ਊਚ ਨੀਚ ਮਹਿ ਬਸੈ ॥
(ਪ੍ਰਭੂ ਆਪ) ਕਦੇ ਉੱਚਿਆਂ ਵਿਚ ਕਦੇ ਨੀਵਿਆਂ ਵਿਚ ਪ੍ਰਗਟ ਹੋ ਰਿਹਾ ਹੈ,
Sometimes, they abide in exaltation; sometimes, they are depressed.
ਕਬਹੂ ਸੋਗ ਹਰਖ ਰੰਗਿ ਹਸੈ ॥
ਕਦੇ ਚਿੰਤਾ ਵਿਚ ਹੈ ਤੇ ਕਦੇ ਖੁਸ਼ੀ ਦੀ ਮੌਜ ਵਿਚ ਹੱਸ ਰਿਹਾ ਹੈ;
Sometimes, they are sad, and sometimes they laugh with joy and delight.
ਕਬਹੂ ਨਿੰਦ ਚਿੰਦ ਬਿਉਹਾਰ ॥
ਕਦੇ (ਦੂਜਿਆਂ ਦੀ) ਨਿੰਦਿਆ ਵਿਚਾਰਨ ਦਾ ਵਿਹਾਰ ਬਣਾਈ ਬੈਠਾ ਹੈ,
Sometimes, they are occupied with slander and anxiety.
ਕਬਹੂ ਊਭ ਅਕਾਸ ਪਇਆਲ ॥
ਕਦੇ (ਖ਼ੁਸ਼ੀ ਦੇ ਕਾਰਣ) ਅਕਾਸ਼ ਵਿਚ ਉੱਚਾ (ਚੜ੍ਹਦਾ ਹੈ) (ਕਦੇ ਚਿੰਤਾ ਦੇ ਕਾਰਣ) ਪਤਾਲ ਵਿਚ (ਡਿੱਗਾ ਪਿਆ ਹੈ);
Sometimes, they are high in the Akaashic Ethers, sometimes in the nether regions of the underworld.
ਕਬਹੂ ਬੇਤਾ ਬ੍ਰਹਮ ਬੀਚਾਰ ॥
ਕਦੇ ਆਪ ਹੀ ਰੱਬੀ ਵਿਚਾਰ ਦਾ ਮਹਰਮ ਹੈ ।
Sometimes, they know the contemplation of God.
ਨਾਨਕ ਆਪਿ ਮਿਲਾਵਣਹਾਰ ॥੫॥
ਹੇ ਨਾਨਕ! ਜੀਵਾਂ ਨੂੰ ਆਪਣੇ ਵਿਚ ਮੇਲਣ ਵਾਲਾ ਆਪ ਹੀ ਹੈ ।੫।
O Nanak, God Himself unites them with Himself. ||5||