ਕਬਹੂ ਹੋਇ ਪੰਡਿਤੁ ਕਰੇ ਬਖ੍ਯਾਨੁ ॥
(ਸਰਬ-ਵਿਆਪੀ ਪ੍ਰਭੂ) ਕਦੇ ਪੰਡਤ ਬਣ ਕੇ (ਦੂਜਿਆਂ ਨੂੰ) ਉਪਦੇਸ਼ ਕਰ ਰਿਹਾ ਹੈ,
Sometimes, as scholars, they deliver lectures.
ਕਬਹੂ ਮੋਨਿਧਾਰੀ ਲਾਵੈ ਧਿਆਨੁ ॥
ਕਦੇ ਮੋਨੀ ਸਾਧੂ ਹੋ ਕੇ ਸਮਾਧੀ ਲਾਈ ਬੈਠਾ ਹੈ;
Sometimes, they hold to silence in deep meditation.
ਕਬਹੂ ਤਟ ਤੀਰਥ ਇਸਨਾਨ ॥
ਕਦੇ ਤੀਰਥਾਂ ਦੇ ਕਿਨਾਰੇ ਇਸ਼ਨਾਨ ਕਰ ਰਿਹਾ ਹੈ,
Sometimes, they take cleansing baths at places of pilgrimage.
ਕਬਹੂ ਸਿਧ ਸਾਧਿਕ ਮੁਖਿ ਗਿਆਨ ॥
ਕਦੇ ਸਿੱਧ ਤੇ ਸਾਧਿਕ (ਦੇ ਰੂਪ ਵਿਚ) ਮੂੰਹੋਂ ਗਿਆਨ ਦੀਆਂ ਗੱਲਾਂ ਕਰਦਾ ਹੈ;
Sometimes, as Siddhas or seekers, they impart spiritual wisdom.
ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥
ਕਦੇ ਕੀੜੇ ਹਾਥੀ ਭੰਬਟ (ਆਦਿਕ) ਜੀਵ ਬਣਿਆ ਹੋਇਆ ਹੈ
Sometimes, they becomes worms, elephants, or moths.
ਅਨਿਕ ਜੋਨਿ ਭਰਮੈ ਭਰਮੀਆ ॥
(ਆਪਣਾ ਹੀ) ਭਵਾਇਆ ਹੋਇਆ ਕਈ ਜੂਨਾਂ ਵਿਚ ਭਉਂ ਰਿਹਾ ਹੈ;
They may wander and roam through countless incarnations.
ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥
ਬਹੁ-ਰੂਪੀਏ ਵਾਂਗ ਕਈ ਤਰ੍ਹਾਂ ਦੇ ਰੂਪ ਵਿਖਾ ਰਿਹਾ ਹੈ,
In various costumes, like actors, they appear.
ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥
ਜਿਉਂ ਪ੍ਰਭੂ ਨੂੰ ਭਾਉਂਦਾ ਹੈ ਤਿਵੇਂ (ਜੀਵਾਂ ਨੂੰ) ਨਚਾਉਂਦਾ ਹੈ ।
As it pleases God, they dance.
ਜੋ ਤਿਸੁ ਭਾਵੈ ਸੋਈ ਹੋਇ ॥
ਉਹੀ ਹੁੰਦਾ ਹੈ ਜੋ ਉਸ (ਮਾਲਕ) ਨੂੰ ਚੰਗਾ ਲੱਗਦਾ ਹੈ ।
Whatever pleases Him, comes to pass.
ਨਾਨਕ ਦੂਜਾ ਅਵਰੁ ਨ ਕੋਇ ॥੭॥
ਹੇ ਨਾਨਕ! (ਉਸ ਵਰਗਾ) ਕੋਈ ਹੋਰ ਦੂਜਾ ਨਹੀਂ ਹੈ ।੭।
O Nanak, there is no other at all. ||7||