ਕਬਹੂ ਸਾਧਸੰਗਤਿ ਇਹੁ ਪਾਵੈ ॥
(ਜਦੋਂ) ਕਦੇ (ਪ੍ਰਭੂ ਦੀ ਅੰਸ਼) ਇਹ ਜੀਵ ਸਤਸੰਗਿ ਵਿਚ ਅੱਪੜਦਾ ਹੈ
Sometimes, this being attains the Company of the Holy.
ਉਸੁ ਅਸਥਾਨ ਤੇ ਬਹੁਰਿ ਨ ਆਵੈ ॥
ਉਸ ਥਾਂ ਤੋਂ ਮੁੜ ਵਾਪਸ ਨਹੀਂ ਆਉਂਦਾ;
From that place, he does not have to come back again.
ਅੰਤਰਿ ਹੋਇ ਗਿਆਨ ਪਰਗਾਸੁ ॥
ਕਿਉਂਕਿ) ਇਸ ਦੇ ਅੰਦਰ ਪ੍ਰਭੂ ਦੇ ਗਿਆਨ ਦਾ ਪਰਕਾਸ਼ ਹੋ ਜਾਂਦਾ ਹੈ ।
The light of spiritual wisdom dawns within.
ਉਸੁ ਅਸਥਾਨ ਕਾ ਨਹੀ ਬਿਨਾਸੁ ॥
ਉਸ (ਗਿਆਨ ਦੇ ਪਰਕਾਸ਼ ਵਾਲੀ) ਹਾਲਤ ਦਾ ਨਾਸ ਨਹੀਂ ਹੁੰਦਾ;
That place does not perish.
ਮਨ ਤਨ ਨਾਮਿ ਰਤੇ ਇਕ ਰੰਗਿ ॥
(ਜਿਨ੍ਹਾਂ ਮਨੁੱਖਾਂ ਦੇ) ਤਨ ਮਨ ਪ੍ਰਭੂ ਦੇ ਨਾਮ ਵਿਚ ਤੇ ਪਿਆਰ ਵਿਚ ਰੱਤੇ ਰਹਿੰਦੇ ਹਨ,
The mind and body are imbued with the Love of the Naam, the Name of the One Lord.
ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥
ਉਹ ਸਦਾ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ ।
He dwells forever with the Supreme Lord God.
ਜਿਉ ਜਲ ਮਹਿ ਜਲੁ ਆਇ ਖਟਾਨਾ ॥
(ਸੋ) ਜਿਵੇਂ ਪਾਣੀ ਵਿਚ ਪਾਣੀ ਆ ਰਲਦਾ ਹੈ।
As water comes to blend with water,
ਤਿਉ ਜੋਤੀ ਸੰਗਿ ਜੋਤਿ ਸਮਾਨਾ ॥
ਤਿਵੇਂ (ਸਤਸੰਗ ਵਿਚ ਟਿਕੇ ਹੋਏ ਦੀ) ਆਤਮਾ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ;
his light blends into the Light.
ਮਿਟਿ ਗਏ ਗਵਨ ਪਾਏ ਬਿਸ੍ਰਾਮ ॥
ਉਸ ਦੇ (ਜਨਮ ਮਰਨ ਦੇ) ਫੇਰੇ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਉਸ ਨੂੰ ਟਿਕਾਣਾ ਮਿਲ ਜਾਂਦਾ ਹੈ ।
Reincarnation is ended, and eternal peace is found.
ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥
ਹੇ ਨਾਨਕ! ਪ੍ਰਭੂ ਤੋਂ ਸਦਕੇ ਜਾਈਏ ।੮।੧੧।
Nanak is forever a sacrifice to God. ||8||11||