ਸ਼ਬਦ. ੯੭ 
 
ਸਿਰੀਰਾਗੁ ਮਹਲਾ ੩ ॥
Siree Raag, Third Mehl:
 
ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥
(ਜਗਤ ਵਿਚ) ਤ੍ਰਿਗੁਣੀ ਮਾਇਆ ਦਾ ਮੋਹ (ਪਸਰ ਰਿਹਾ) ਹੈ ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਉਸ ਆਤਮਕ ਦਰਜੇ ਨੂੰ ਹਾਸਲ ਕਰ ਲੈਂਦਾ ਹੈ ਜਿੱਥੇ ਮਾਇਆ ਦੇ ਤਿੰਨ ਗੁਣਾਂ ਦਾ ਜ਼ੋਰ ਨਹੀਂ ਪੈ ਸਕਦਾ
The three qualities hold people in attachment to Maya. The Gurmukh attains the fourth state of higher consciousness.
 
ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥
ਪਰਮਾਤਮਾ ਨੇ ਮਿਹਰ ਕਰ ਕੇ ਜਿਨ੍ਹਾਂ ਮਨੁੱਖਾਂ ਨੂੰ ਆਪਣੇ ਚਰਨਾਂ ਵਿਚ ਮਿਲਾਇਆ ਹੈ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ
Granting His Grace, God unites us with Himself. The Name of the Lord comes to abide within the mind.
 
ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥
ਜਿਨ੍ਹਾਂ ਦੇ ਭਾਗਾਂ ਵਿਚ ਨੇਕੀ ਹੈ, ਪਰਮਾਤਮਾ ਉਹਨਾਂ ਨੂੰ ਸਾਧ ਸੰਗਤਿ ਵਿਚ ਮਿਲਾਂਦਾ ਹੈ ।੧।
Those who have the treasure of goodness join the Sat Sangat, the True Congregation. ||1||
 
ਭਾਈ ਰੇ ਗੁਰਮਤਿ ਸਾਚਿ ਰਹਾਉ ॥
ਹੇ ਭਾਈ ! ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਵਿਚ ਟਿਕੇ ਰਹੁ
O Siblings of Destiny, follow the Guru's Teachings and dwell in truth.
 
ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ ॥
ਸਦਾ-ਥਿਰ ਪ੍ਰਭੂ ਦੇ ਸਿਮਰਨ ਦੀ ਹੀ ਕਮਾਈ ਕਰੋ, ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜੇ ਰਹੋ ।੧।ਰਹਾਉ।
Practice truth, and only truth, and merge in the True Word of the Shabad. ||1||Pause||
 
ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥
ਮੈਂ ਉਹਨਾਂ ਗੁਰਮੁਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦੀ ਕਦਰ ਸਮਝੀ ਹੈ
I am a sacrifice to those who recognize the Naam, the Name of the Lord.
 
ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥
ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ, ਮੈਂ ਉਹਨਾਂ ਦੇ ਪਿਆਰ ਅਨੁਸਾਰ ਹੋ ਕੇ ਤੁਰਦਾ ਹਾਂ
Renouncing selfishness, I fall at their feet, and walk in harmony with His Will.
 
ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥
(ਜੇਹੜਾ ਮਨੁੱਖ ਨਾਮ ਜਪਣ ਵਾਲਿਆਂ ਦੀ ਸਰਨ ਪੈਂਦਾ ਹੈ ਉਹ) ਆਤਮਕ ਅਡੋਲਤਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਉਸ ਨੂੰ ਪ੍ਰਭੂ ਦਾ ਨਾਮ (-ਰੂਪ) ਲਾਭ ਹਾਸਲ ਹੋ ਜਾਂਦਾ ਹੈ ।੨।
Earning the Profit of the Name of the Lord, Har, Har, I am intuitively absorbed in the Naam. ||2||
 
ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥
ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਦਾ ਦਰ ਨਹੀਂ ਲੱਭਦਾ, ਪ੍ਰਭੂ ਦਾ ਨਾਮ ਨਹੀਂ ਮਿਲਦਾ
Without the Guru, the Mansion of the Lord's Presence is not found, and the Naam is not obtained.
 
ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥
(ਹੇ ਭਾਈ ! ਤੂੰ ਭੀ) ਅਜੇਹਾ ਗੁਰੂ ਲੱਭ ਲੈ, ਜਿਸ ਪਾਸੋਂ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪਏ
Seek and find such a True Guru, who shall lead you to the True Lord.
 
ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥
(ਜੇਹੜਾ ਮਨੁੱਖ ਗੁਰੂ ਦੀ ਰਾਹੀਂ ਪਰਮਾਤਮਾ ਨੂੰ ਲੱਭ ਲੈਂਦਾ ਹੈ) ਉਹ ਕਾਮਾਦਿਕ ਦੈਂਤਾਂ ਨੂੰ ਮਾਰ ਲੈਂਦਾ ਹੈ, ਉਹ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹੈ (ਉਸਨੂੰ ਨਿਸਚਾ ਹੋ ਜਾਂਦਾ ਹੈ ਕਿ) ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ ।੩।
Destroy your evil passions, and you shall dwell in peace. Whatever pleases the Lord comes to pass. ||3||
 
ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥
ਸਤਿਗੁਰੂ ਨੂੰ ਜਿਹੋ ਜਿਹਾ ਕਿਸੇ ਨੇ ਸਮਝਿਆ ਹੈ ਉਸ ਨੂੰ ਉਹੋ ਜਿਹਾ ਆਤਮਕ ਆਨੰਦ ਪ੍ਰਾਪਤ ਹੋਇਆ ਹੈ
As one knows the True Guru, so is the peace obtained.
 
ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥
ਇਸ ਵਿਚ ਰਤਾ ਭਰ ਭੀ ਸ਼ੱਕ ਨਹੀਂ ਹੈ ਕੋਈ ਭੀ ਮਨੁੱਖ (ਗੁਰੂ-ਚਰਨਾਂ ਵਿਚ) ਸਰਧਾ ਬਣ ਕੇ ਵੇਖ ਲਏ,
There is no doubt at all about this, but those who love Him are very rare.
 
ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥
(ਕਿਉਂਕਿ) ਹੇ ਨਾਨਕ ! (ਜਿਸ ਸਿੱਖ ਦਾ ਗੁਰੂ ਨਾਲ ਗੁਰੂ ਦੇ) ਸ਼ਬਦ ਦੀ ਰਾਹੀਂ ਮਿਲਾਪ ਹੋ ਜਾਂਦਾ ਹੈ, (ਉਸ ਸਿੱਖ ਅਤੇ ਗੁਰੂ ਦੀ) ਜੋਤਿ ਇੱਕ ਹੋ ਜਾਂਦੀ ਹੈ, ਸਰੀਰ ਭਾਵੇਂ ਦੋ ਹੁੰਦੇ ਹਨ ।੪।੧੧।੪੪।
O Nanak, the One Light has two forms; through the Shabad, union is attained. ||4||11||44||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by