ਅਸਟਪਦੀ ॥
Ashtapadee:
ਜਿਸ ਕੈ ਅੰਤਰਿ ਰਾਜ ਅਭਿਮਾਨੁ ॥
ਜਿਸ ਮਨੁੱਖ ਦੇ ਮਨ ਵਿਚ ਰਾਜ ਦਾ ਮਾਣ ਹੈ,
One who has the pride of power within,
ਸੋ ਨਰਕਪਾਤੀ ਹੋਵਤ ਸੁਆਨੁ ॥
ਉਹ ਕੁੱਤਾ ਨਰਕ ਵਿਚ ਪੈਣ ਦਾ ਸਜ਼ਾਵਾਰ ਹੁੰਦਾ ਹੈ ।
shall dwell in hell, and become a dog.
ਜੋ ਜਾਨੈ ਮੈ ਜੋਬਨਵੰਤੁ ॥
ਜੋ ਮਨੁੱਖ ਆਪਣੇ ਆਪ ਨੂੰ ਬੜਾ ਸੋਹਣਾ ਸਮਝਦਾ ਹੈ,
One who deems himself to have the beauty of youth,
ਸੋ ਹੋਵਤ ਬਿਸਟਾ ਕਾ ਜੰਤੁ ॥
ਉਹ ਵਿਸ਼ਟਾ ਦਾ ਹੀ ਕੀੜਾ ਹੁੰਦਾ ਹੈ (ਕਿਉਂਕਿ ਸਦਾ ਵਿਸ਼ੇ-ਵਿਕਾਰਾਂ ਦੇ ਗੰਦ ਵਿਚ ਪਿਆ ਰਹਿੰਦਾ ਹੈ) ।
shall become a maggot in manure.
ਆਪਸ ਕਉ ਕਰਮਵੰਤੁ ਕਹਾਵੈ ॥
ਜੇਹੜਾ ਆਪਣੇ ਆਪ ਨੂੰ ਚੰਗੇ ਕੰਮ ਕਰਨ ਵਾਲਾ ਅਖਵਾਉਂਦਾ ਹੈ,
One who claims to act virtuously,
ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥
ਉਹ ਸਦਾ ਜੰਮਦਾ ਮਰਦਾ ਹੈ, ਕਈ ਜੂਨਾਂ ਵਿਚ ਭਟਕਦਾ ਫਿਰਦਾ ਹੈ ।
shall live and die, wandering through countless reincarnations.
ਧਨ ਭੂਮਿ ਕਾ ਜੋ ਕਰੈ ਗੁਮਾਨੁ ॥
ਜੋ ਮਨੁੱਖ ਧਨ ਤੇ ਧਰਤੀ (ਦੀ ਮਾਲਕੀ) ਦਾ ਅਹੰਕਾਰ ਕਰਦਾ ਹੈ,
One who takes pride in wealth and lands
ਸੋ ਮੂਰਖੁ ਅੰਧਾ ਅਗਿਆਨੁ ॥
ਉਹ ਮੂਰਖ ਹੈ, ਬੜਾ ਜਾਹਿਲ ਹੈ ।
is a fool, blind and ignorant.
ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥
ਮੇਹਰ ਕਰ ਕੇ ਜਿਸ ਮਨੁੱਖ ਦੇ ਦਿਲ ਵਿਚ ਗਰੀਬੀ (ਸੁਭਾਉ) ਪਾਂਦਾ ਹੈ,
One whose heart is mercifully blessed with abiding humility,
ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥
ਹੇ ਨਾਨਕ! (ਉਹ ਮਨੁੱਖ) ਇਸ ਜ਼ਿੰਦਗੀ ਵਿਚ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ ਤੇ ਪਰਲੋਕ ਵਿਚ ਸੁਖ ਪਾਂਦਾ ਹੈ ।੧।
O Nanak, is liberated here, and obtains peace hereafter. ||1||