ਕੋਟਿ ਕਰਮ ਕਰੈ ਹਉ ਧਾਰੇ ॥
(ਜੇ ਮਨੁੱਖ) ਕਰੋੜਾਂ (ਧਾਰਮਿਕ) ਕੰਮ ਕਰੇ (ਤੇ ਉਹਨਾਂ ਦਾ) ਅਹੰਕਾਰ (ਭੀ) ਕਰੇ ।
If someone does millions of good deeds, while acting in ego,
ਸ੍ਰਮੁ ਪਾਵੈ ਸਗਲੇ ਬਿਰਥਾਰੇ ॥
ਉਹ ਸਾਰੇ ਕੰਮ ਵਿਅਰਥ ਹਨ, (ਉਹਨਾਂ ਕੰਮਾਂ ਦਾ ਫਲ ਉਸ ਨੂੰ ਕੇਵਲ) ਥਕੇਵਾਂ (ਹੀ) ਮਿਲਦਾ ਹੈ ।
he shall incur only trouble; all this is in vain.
ਅਨਿਕ ਤਪਸਿਆ ਕਰੇ ਅਹੰਕਾਰ ॥
ਅਨੇਕਾਂ ਤਪ ਦੇ ਸਾਧਨ ਕਰ ਕੇ ਜੇ ਇਹਨਾਂ ਦਾ ਮਾਣ ਕਰੇ,
If someone performs great penance, while acting in selfishness and conceit,
ਨਰਕ ਸੁਰਗ ਫਿਰਿ ਫਿਰਿ ਅਵਤਾਰ ॥
ਨਰਕਾਂ ਸੁਰਗਾਂ ਵਿਚ ਹੀ ਮੁੜ ਮੁੜ ਜੰਮਦਾ ਹੈ (ਭਾਵ, ਕਦੇ ਸੁਖ ਤੇ ਕਦੇ ਦੁਖ ਭੋਗਦਾ ਹੈ) ।
he shall be reincarnated into heaven and hell, over and over again.
ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥
ਅਨੇਕਾਂ ਜਤਨ ਕੀਤਿਆਂ ਜੇ ਹਿਰਦਾ ਨਰਮ ਨਹੀਂ ਹੁੰਦਾ ਤਾਂ ਦੱਸੋ,
He makes all sorts of efforts, but his soul is still not softened
ਹਰਿ ਦਰਗਹ ਕਹੁ ਕੈਸੇ ਗਵੈ ॥
ਉਹ ਮਨੁੱਖ ਪ੍ਰਭੂ ਦੀ ਦਰਗਾਹ ਵਿਚ ਕਿਵੇਂ ਪਹੁੰਚ ਸਕਦਾ ਹੈ?
- How can He go to the Court of the Lord?
ਆਪਸ ਕਉ ਜੋ ਭਲਾ ਕਹਾਵੈ ॥
ਜੋ ਮਨੁੱਖ ਆਪਣੇ ਆਪ ਨੂੰ ਨੇਕ ਅਖਵਾਉਂਦਾ ਹੈ,
One who calls himself good
ਤਿਸਹਿ ਭਲਾਈ ਨਿਕਟਿ ਨ ਆਵੈ ॥
ਨੇਕੀ ਉਸ ਦੇ ਨੇੜੇ ਭੀ ਨਹੀਂ ਢੁੱਕਦੀ ।
- goodness shall not draw near Him.
ਸਰਬ ਕੀ ਰੇਨ ਜਾ ਕਾ ਮਨੁ ਹੋਇ ॥
ਜਿਸ ਮਨੁੱਖ ਦਾ ਮਨ ਸਭਨਾਂ ਦੇ ਚਰਨਾਂ ਦੀ ਧੂੜ ਹੋ ਜਾਂਦਾ ਹੈ,
One whose mind is the dust of all
ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥
ਹੇ ਨਾਨਕ! ਉਸ ਮਨੁੱਖ ਦੀ ਸੋਹਣੀ ਸੋਭਾ ਖਿਲਰਦੀ ਹੈ ।੩।
- says Nanak, his reputation is spotlessly pure. ||3||