ਸਹਸ ਖਟੇ ਲਖ ਕਉ ਉਠਿ ਧਾਵੈ ॥
ਮਨੁੱਖ) ਹਜ਼ਾਰਾਂ (ਰੁਪਏ) ਕਮਾਉਂਦਾ ਹੈ ਤੇ ਲੱਖਾਂ (ਰੁਪਇਆਂ) ਦੀ ਖ਼ਾਤਰ ਉੱਠ ਦੌੜਦਾ ਹੈ;
Earning a thousand, he runs after a hundred thousand.
ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥
ਮਾਇਆ ਜਮ੍ਹਾ ਕਰੀ ਜਾਂਦਾ ਹੈ, (ਪਰ) ਰੱਜਦਾ ਨਹੀਂ ।
Satisfaction is not obtained by chasing after Maya.
ਅਨਿਕ ਭੋਗ ਬਿਖਿਆ ਕੇ ਕਰੈ ॥
ਮਾਇਆ ਦੀਆਂ ਅਨੇਕਾਂ ਮੌਜਾਂ ਮਾਣਦਾ ਹੈ,
He may enjoy all sorts of corrupt pleasures,
ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥
ਤਸੱਲੀ ਨਹੀਂ ਸੁ ਹੁੰਦੀ, (ਭੋਗਾਂ ਦੇ ਮਗਰ ਹੋਰ ਭੱਜਦਾ ਹੈ ਤੇ) ਬੜਾ ਦੁੱਖੀ ਹੁੰਦਾ ਹੈ ।
but he is still not satisfied; he indulges again and again, wearing himself out, until he dies.
ਬਿਨਾ ਸੰਤੋਖ ਨਹੀ ਕੋਊ ਰਾਜੈ ॥
ਜੇ ਅੰਦਰ ਸੰਤੋਖ ਨਾਹ ਹੋਵੇ, ਤਾਂ ਕੋਈ (ਮਨੁੱਖ) ਰੱਜਦਾ ਨਹੀਂ,
Without contentment, no one is satisfied.
ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥
ਜਿਵੇਂ ਸੁਫ਼ਨਿਆਂ ਤੋਂ ਕੋਈ ਲਾਭ ਨਹੀਂ ਹੁੰਦਾ, ਤਿਵੇਂ (ਸੰਤੋਖ-ਹੀਣ ਮਨੁੱਖ ਦੇ) ਸਾਰੇ ਕੰਮ ਤੇ ਖ਼ਾਹਸ਼ਾਂ ਵਿਅਰਥ ਹਨ ।
Like the objects in a dream, all his efforts are in vain.
ਨਾਮ ਰੰਗਿ ਸਰਬ ਸੁਖੁ ਹੋਇ ॥
ਪ੍ਰਭੂ ਦੇ ਨਾਮ ਦੀ ਮੌਜ ਵਿਚ (ਹੀ) ਸਾਰਾ ਸੁਖ ਹੈ,
Through the love of the Naam, all peace is obtained.
ਬਡਭਾਗੀ ਕਿਸੈ ਪਰਾਪਤਿ ਹੋਇ ॥
(ਅਤੇ ਇਹ ਸੁਖ) ਕਿਸੇ ਵੱਡੇ ਭਾਗਾਂ ਵਾਲੇ ਨੂੰ ਮਿਲਦਾ ਹੈ ।
Only a few obtain this, by great good fortune.
ਕਰਨ ਕਰਾਵਨ ਆਪੇ ਆਪਿ ॥
(ਜੋ) ਪ੍ਰਭੂ ਆਪ ਹੀ ਸਭ ਕੁਝ ਕਰਨ ਦੇ ਤੇ (ਜੀਵਾਂ ਪਾਸੋਂ) ਕਰਾਉਣ ਦੇ ਸਮਰੱਥ ਹੈ,
He Himself is Himself the Cause of causes.
ਸਦਾ ਸਦਾ ਨਾਨਕ ਹਰਿ ਜਾਪਿ ॥੫॥
ਹੇ ਨਾਨਕ! ਉਸ ਪ੍ਰਭੂ ਨੂੰ ਸਦਾ ਸਿਮਰ ।੫।
Forever and ever, O Nanak, chant the Lord's Name. ||5||