ਕਰਨ ਕਰਾਵਨ ਕਰਨੈਹਾਰੁ ॥
ਪ੍ਰਭੂ ਆਪ ਹੀ ਸਭ ਕੁਝ ਕਰਨ ਜੋਗਾ ਹੈ ਤੇ (ਜੀਵਾਂ ਪਾਸੋਂ) ਕਰਾਉਣ ਜੋਗਾ ਹੈ ।
The Doer, the Cause of causes, is the Creator Lord.
ਇਸ ਕੈ ਹਾਥਿ ਕਹਾ ਬੀਚਾਰੁ ॥
ਵਿਚਾਰ ਕੇ ਵੇਖ ਲੈ, ਇਸ ਜੀਵ ਦੇ ਹੱਥ ਕੁਝ ਭੀ ਨਹੀਂ ਹੈ;
What deliberations are in the hands of mortal beings?
ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥
ਪ੍ਰਭੂ ਜਿਹੋ ਜਿਹੀ ਨਜ਼ਰ (ਬੰਦੇ ਵਲ) ਕਰਦਾ ਹੈ (ਬੰਦਾ) ਉਹੋ ਜਿਹਾ ਬਣ ਜਾਂਦਾ ਹੈ,
As God casts His Glance of Grace, they come to be.
ਆਪੇ ਆਪਿ ਆਪਿ ਪ੍ਰਭੁ ਸੋਇ ॥
ਉਹ ਪ੍ਰਭੂ ਆਪ ਹੀ ਆਪ ਹੈ ।
God Himself, of Himself, is unto Himself.
ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥
ਜੋ ਕੁਝ ਉਸ ਬਣਾਇਆ ਹੈ ਆਪਣੀ ਮੌਜ ਵਿਚ ਬਣਾਇਆ ਹੈ;
Whatever He created, was by His Own Pleasure.
ਸਭ ਤੇ ਦੂਰਿ ਸਭਹੂ ਕੈ ਸੰਗਿ ॥
ਸਭ ਜੀਵਾਂ ਦੇ ਅੰਗ-ਸੰਗ ਭੀ ਹੈ ਤੇ ਸਭ ਤੋਂ ਵੱਖਰਾ ਭੀ ਹੈ ।
He is far from all, and yet with all.
ਬੂਝੈ ਦੇਖੈ ਕਰੈ ਬਿਬੇਕ ॥
ਸਭ ਕੁਝ ਸਮਝਦਾ ਹੈ, ਵੇਖਦਾ ਹੈ ਤੇ ਪਛਾਣਦਾ ਹੈ ।
He understands, He sees, and He passes judgment.
ਆਪਹਿ ਏਕ ਆਪਹਿ ਅਨੇਕ ॥
ਪ੍ਰਭੂ ਆਪ ਹੀ ਇੱਕ ਹੈ ਤੇ ਆਪ ਹੀ ਅਨੇਕ (ਰੂਪ) ਧਾਰ ਰਿਹਾ ਹੈ;
He Himself is the One, and He Himself is the many.
ਮਰੈ ਨ ਬਿਨਸੈ ਆਵੈ ਨ ਜਾਇ ॥
ਉਹ ਨਾਹ ਕਦੇ ਮਰਦਾ ਹੈ ਨ ਬਿਨਸਦਾ ਹੈ; ਨਾਹ ਜੰਮਦਾ ਹੈ ਨ ਮਰਦਾ ਹੈ;
He does not die or perish; He does not come or go.
ਨਾਨਕ ਸਦ ਹੀ ਰਹਿਆ ਸਮਾਇ ॥੬॥
ਹੇ ਨਾਨਕ! ਪ੍ਰਭੂ ਸਦਾ ਹੀ ਆਪਣੇ ਆਪ ਵਿਚ ਟਿਕਿਆ ਰਹਿੰਦਾ ਹੈ ।੬।
O Nanak, He remains forever All-pervading. ||6||