ਸਤਿ ਸਤਿ ਸਤਿ ਪ੍ਰਭੁ ਸੁਆਮੀ ॥
(ਸਭ ਦਾ) ਮਾਲਕ ਪ੍ਰਭੂ ਸਦਾ ਹੀ ਕਾਇਮ ਰਹਿਣ ਵਾਲਾ ਹੈ।
True, True, True is God, our Lord and Master.
ਗੁਰ ਪਰਸਾਦਿ ਕਿਨੈ ਵਖਿਆਨੀ ॥
ਗੁਰੂ ਦੀ ਮੇਹਰ ਨਾਲ ਕਿਸੇ ਵਿਰਲੇ ਨੇ (ਇਹ ਗੱਲ) ਦੱਸੀ ਹੈ ।
By Guru's Grace, some speak of Him.
ਸਚੁ ਸਚੁ ਸਚੁ ਸਭੁ ਕੀਨਾ ॥
ਜੋ ਕੁਝ ਉਸ ਨੇ ਬਣਾਇਆ ਹੈ ਉਹ ਭੀ ਮੁਕੰਮਲ ਹੈ ।
True, True, True is the Creator of all.
ਕੋਟਿ ਮਧੇ ਕਿਨੈ ਬਿਰਲੈ ਚੀਨਾ ॥
ਇਹ ਗੱਲ ਕੋ੍ਰੜਾਂ ਵਿਚੋਂ ਕਿਸੇ ਵਿਰਲੇ ਨੇ ਪਛਾਣੀ ਹੈ ।
Out of millions, scarcely anyone knows Him.
ਭਲਾ ਭਲਾ ਭਲਾ ਤੇਰਾ ਰੂਪ ॥
ਤੇਰਾ ਰੂਪ ਕਿਆ ਪਿਆਰਾ ਪਿਆਰਾ ਹੈ!
Beautiful, Beautiful, Beautiful is Your Sublime Form.
ਅਤਿ ਸੁੰਦਰ ਅਪਾਰ ਅਨੂਪ ॥
ਹੇ ਅੱਤ ਸੋਹਣੇ, ਬੇਅੰਤ ਤੇ ਬੇ-ਮਿਸਾਲ ਪ੍ਰਭੂ!
You are Exquisitely Beautiful, Infinite and Incomparable.
ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥
ਤੇਰੀ ਬੋਲੀ ਭੀ ਮਿੱਠੀ ਮਿੱਠੀ ਹੈ,
Pure, Pure, Pure is the Word of Your Bani,
ਘਟਿ ਘਟਿ ਸੁਨੀ ਸ੍ਰਵਨ ਬਖ੍ਯਾਣੀ ॥
ਹਰੇਕ ਸਰੀਰ ਵਿਚ ਕੰਨਾਂ ਦੀ ਰਾਹੀਂ ਸੁਣੀ ਜਾ ਰਹੀ ਹੈ, ਤੇ ਜੀਭ ਨਾਲ ਉੱਚਾਰੀ ਜਾ ਰਹੀ ਹੈ (ਭਾਵ, ਹਰੇਕ ਸਰੀਰ ਵਿਚ ਤੂੰ ਆਪ ਹੀ ਬੋਲ ਰਿਹਾ ਹੈਂ) ।
heard in each and every heart, spoken to the ears.
ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥
ਉਹ ਮਨੁੱਖ ਪਵਿਤ੍ਰ ਹੀ ਪਵਿਤ੍ਰ ਹੋ ਜਾਂਦਾ ਹੈ । ।
Holy, Holy, Holy and Sublimely Pure
ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥
ਹੇ ਨਾਨਕ! (ਜੋ ਅਜੇਹੇ ਪ੍ਰਭੂ ਦਾ) ਨਾਮ ਪੀ੍ਰਤ ਨਾਲ ਮਨ ਵਿਚ ਜਪਦਾ ਹੈ ।੮।੧੨।
- chant the Naam, O Nanak, with heart-felt love. ||8||12||