ਅਸਟਪਦੀ ॥
Ashtapadee:
ਸੰਤ ਕੈ ਦੂਖਨਿ ਆਰਜਾ ਘਟੈ ॥
ਸੰਤ ਦੀ ਨਿੰਦਿਆ ਕਰਨ ਨਾਲ (ਮਨੁੱਖ ਦੀ) ਉਮਰ (ਵਿਅਰਥ ਹੀ) ਗੁਜ਼ਰਦੀ ਜਾਂਦੀ ਹੈ,
Slandering the Saints, one's life is cut short.
ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥
ਸੰਤ ਦੀ ਨਿੰਦਿਆ ਕੀਤਿਆਂ ਮਨੁੱਖ ਜਮਾਂ ਤੋਂ ਬਚ ਨਹੀਂ ਸਕਦਾ ।
Slandering the Saints, one shall not escape the Messenger of Death.
ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥
ਸੰਤ ਦੀ ਨਿੰਦਿਆ ਕੀਤਿਆਂ ਸਾਰਾ (ਹੀ) ਸੁਖ (ਨਾਸ ਹੋ) ਜਾਂਦਾ ਹੈ,
Slandering the Saints, all happiness vanishes.
ਸੰਤ ਕੈ ਦੂਖਨਿ ਨਰਕ ਮਹਿ ਪਾਇ ॥
ਮਨੁੱਖ ਨਰਕ ਵਿਚ (ਭਾਵ, ਘੋਰ ਦੁਖਾਂ ਵਿਚ) ਪੈ ਜਾਂਦਾ ਹੈ ।
Slandering the Saints, one falls into hell.
ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥
ਸੰਤ ਦੀ ਨਿੰਦਿਆ ਕਰਨ ਨਾਲ (ਮਨੁੱਖ ਦੀ) ਮਤਿ ਮੈਲੀ ਹੋ ਜਾਂਦੀ ਹੈ,
Slandering the Saints, the intellect is polluted.
ਸੰਤ ਕੈ ਦੂਖਨਿ ਸੋਭਾ ਤੇ ਹੀਨ ॥
ਮਨੁੱਖ ਸੋਭਾ ਤੋਂ ਸੱਖਣਾ ਰਹਿ ਜਾਂਦਾ ਹੈ ।
Slandering the Saints, one's reputation is lost.
ਸੰਤ ਕੇ ਹਤੇ ਕਉ ਰਖੈ ਨ ਕੋਇ ॥
ਸੰਤ ਦੇ ਫਿਟਕਾਰੇ ਹੋਏ ਬੰਦੇ ਦੀ ਕੋਈ ਮਨੁੱਖ ਸਹੈਤਾ ਨਹੀਂ ਕਰ ਸਕਦਾ,
One who is cursed by a Saint cannot be saved.
ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥
(ਕਿਉਂਕਿ) ਸੰਤ ਦੀ ਨਿੰਦਾ ਕੀਤਿਆਂ (ਨਿੰਦਕ ਦਾ) ਹਿਰਦਾ ਗੰਦਾ ਹੋ ਜਾਂਦਾ ਹੈ ।
Slandering the Saints, one's place is defiled.
ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥
(ਪਰ) ਜੇ ਕ੍ਰਿਪਾਲ ਸੰਤ ਆਪ ਕਿਰਪਾ ਕਰੇ,
But if the Compassionate Saint shows His Kindness,
ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥੧॥
ਹੇ ਨਾਨਕ! ਸੰਤ ਦੀ ਸੰਗਤਿ ਵਿਚ ਨਿੰਦਕ ਭੀ (ਪਾਪਾਂ ਤੋਂ) ਬਚ ਜਾਂਦਾ ਹੈ ।੧।
O Nanak, in the Company of the Saints, the slanderer may still be saved. ||1||