ਸੰਤ ਕੇ ਦੂਖਨ ਤੇ ਮੁਖੁ ਭਵੈ ॥
ਸੰਤ ਦੀ ਨਿੰਦਾ ਕਰਨ ਨਾਲ (ਨਿੰਦਕ ਦਾ) ਚੇਹਰਾ ਹੀ ਭ੍ਰਸ਼ਟਿਆ ਜਾਂਦਾ ਹੈ,
Slandering the Saints, one becomes a wry-faced malcontent.
ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥
ਨਿੰਦਕ) (ਥਾਂ ਥਾਂ) ਕਾਂ ਵਾਂਗ ਲਉਂ ਲਉਂ ਕਰਦਾ ਹੈ (ਨਿੰੰਦਾ ਦੇ ਬਚਨ ਬੋਲਦਾ ਫਿਰਦਾ ਹੈ) ।
Slandering the Saints, one croaks like a raven.
ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥
ਸੰਤ ਦੀ ਨਿੰਦਾ ਕੀਤਿਆਂ (ਖੋਟਾ ਸੁਭਾਉ ਬਣ ਜਾਣ ਤੇ) ਮਨੁੱਖ ਸੱਪ ਦੀ ਜੂਨੇ ਜਾ ਪੈਂਦਾ ਹੈ,
Slandering the Saints, one is reincarnated as a snake.
ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥
ਕਿਰਮ ਆਦਿਕ ਨਿੱਕੀਆਂ ਜੂਨਾਂ ਵਿਚ (ਭਟਕਦਾ ਹੈ) ।
Slandering the Saints, one is reincarnated as a wiggling worm.
ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥
ਸੰਤ ਦੀ ਨਿੰਦਿਆ ਦੇ ਕਾਰਨ (ਨਿੰਦਕ) ਤ੍ਰਿਸਨਾ (ਦੀ ਅੱਗ) ਵਿਚ ਸੜਦਾ ਭੁੱਜਦਾ ਹੈ,
Slandering the Saints, one burns in the fire of desire.
ਸੰਤ ਕੈ ਦੂਖਨਿ ਸਭੁ ਕੋ ਛਲੈ ॥
ਹਰੇਕ ਮਨੁੱਖ ਨੂੰ ਧੋਖਾ ਦੇਂਦਾ ਫਿਰਦਾ ਹੈ ।
Slandering the Saints, one tries to deceive everyone.
ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥
ਸੰਤ ਦੀ ਨਿੰਦਿਆ ਕੀਤਿਆਂ ਮਨੁੱਖ ਦਾ ਸਾਰਾ ਤੇਜ ਪ੍ਰਤਾਪ ਹੀ ਨਸ਼ਟ ਹੋ ਜਾਂਦਾ ਹੈ ।
Slandering the Saints, all one's influence vanishes.
ਸੰਤ ਕੈ ਦੂਖਨਿ ਨੀਚੁ ਨੀਚਾਇ ॥
ਨਿੰਦਕ) ਮਹਾ ਨੀਚ ਬਣ ਜਾਂਦਾ ਹੈ ।
Slandering the Saints, one becomes the lowest of the low.
ਸੰਤ ਦੋਖੀ ਕਾ ਥਾਉ ਕੋ ਨਾਹਿ ॥
ਸੰਤਾਂ ਦੀ ਨਿੰਦਾ ਕਰਨ ਵਾਲਿਆਂ ਦਾ ਕੋਈ ਆਸਰਾ ਨਹੀਂ ਰਹਿੰਦਾ;
For the slanderer of the Saint, there is no place of rest.
ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥
ਹੇ ਨਾਨਕ! ਜੇ ਸੰਤਾਂ ਨੂੰ ਭਾਵੇ ਤਾਂ ਉਹ ਨਿੰਦਕ ਭੀ ਚੰਗੀ ਅਵਸਥਾ ਤੇ ਅੱਪੜ ਜਾਂਦੇ ਹਨ ।੨।
O Nanak, if it pleases the Saint, even then, he may be saved. ||2||