ਸੰਤ ਕਾ ਨਿੰਦਕੁ ਮਹਾ ਅਤਤਾਈ ॥
ਸੰਤ ਦੀ ਨਿੰਦਿਆ ਕਰਨ ਵਾਲਾ ਸਦਾ ਅੱਤ ਚੁੱਕੀ ਰੱਖਦਾ ਹੈ,
The slanderer of the Saint is the worst evil-doer.
ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥
ਇਕ ਪਲਕ ਭਰ ਭੀ (ਅੱਤ ਚੁੱਕਣ ਵਲੋਂ) ਆਰਾਮ ਨਹੀਂ ਲੈਂਦਾ ।
The slanderer of the Saint has not even a moment's rest.
ਸੰਤ ਕਾ ਨਿੰਦਕੁ ਮਹਾ ਹਤਿਆਰਾ ॥
ਸੰਤ ਦਾ ਨਿੰਦਕ ਵੱਡਾ ਜ਼ਾਲਮ ਬਣ ਜਾਂਦਾ ਹੈ,
The slanderer of the Saint is a brutal butcher.
ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥
ਰੱਬ ਵਲੋਂ ਫਿਟਕਾਰਿਆ ਜਾਂਦਾ ਹੈ ।
The slanderer of the Saint is cursed by the Transcendent Lord.
ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥
ਸੰਤ ਦਾ ਨਿੰਦਕ ਰਾਜ (ਭਾਵ, ਦੁਨੀਆ ਦੇ ਸੁਖਾਂ) ਤੋਂ ਵਾਂਜਿਆਂ ਰਹਿੰਦਾ ਹੈ
The slanderer of the Saint has no kingdom.
ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥
(ਸਦਾ) ਦੁਖੀ ਤੇ ਆਤੁਰ ਰਹਿੰਦਾ ਹੈ ।
The slanderer of the Saint becomes miserable and poor.
ਸੰਤ ਕੇ ਨਿੰਦਕ ਕਉ ਸਰਬ ਰੋਗ ॥
ਸੰਤਾਂ ਦੀ ਨਿੰਦਿਆ ਕਰਨ ਵਾਲੇ ਨੂੰ ਸਾਰੇ ਰੋਗ ਵਿਆਪਦੇ ਹਨ।
The slanderer of the Saint contracts all diseases.
ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥
(ਕਿਉਂਕਿ) ਉਸ ਨੂੰ (ਸੁਖਾਂ ਦੇ ਸੋਮੇ ਪ੍ਰਭੂ ਤੋਂ) ਸਦਾ ਵਿਛੋੜਾ ਰਹਿੰਦਾ ਹੈ ।
The slanderer of the Saint is forever separated.
ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥
ਸੰਤਾਂ ਦੀ ਨਿੰਦਿਆ ਕਰਨੀ ਬਹੁਤ ਹੀ ਮਾੜਾ ਕੰਮ ਹੈ ।
To slander a Saint is the worst sin of sins.
ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥
ਹੇ ਨਾਨਕ! ਜੇ ਸੰਤਾਂ ਨੂੰ ਭਾਵੇ ਤਾਂ ਉਸ (ਨਿੰਦਕ) ਦਾ ਭੀ (ਨਿੰਦਿਆ ਤੋਂ) ਛੁਟਕਾਰਾ ਹੋ ਜਾਂਦਾ ਹੈ ।੩।
O Nanak, if it pleases the Saint, then even this one may be liberated. ||3||