ਸੰਤ ਕਾ ਦੋਖੀ ਸਦਾ ਅਪਵਿਤੁ ॥
ਸੰਤ ਦਾ ਨਿੰਦਕ ਸਦਾ ਮੈਲੇ ਮਨ ਵਾਲਾ ਹੈ ।
The slanderer of the Saint is forever impure.
ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥
ਉਹ (ਕਦੇ) ਕਿਸੇ ਦਾ ਸੱਜਣ ਨਹੀਂ ਬਣਦਾ ।
The slanderer of the Saint is nobody's friend.
ਸੰਤ ਕੇ ਦੋਖੀ ਕਉ ਡਾਨੁ ਲਾਗੈ ॥
ਅੰਤ ਵੇਲੇ) ਸੰਤ ਦੇ ਨਿੰਦਕ ਨੂੰ (ਧਰਮਰਾਜ ਤੋਂ) ਸਜ਼ਾ ਮਿਲਦੀ ਹੈ
The slanderer of the Saint shall be punished.
ਸੰਤ ਕੇ ਦੋਖੀ ਕਉ ਸਭ ਤਿਆਗੈ ॥
ਸਾਰੇ ਉਸ ਦਾ ਸਾਥ ਛੱਡ ਜਾਂਦੇ ਹਨ ।
The slanderer of the Saint is abandoned by all.
ਸੰਤ ਕਾ ਦੋਖੀ ਮਹਾ ਅਹੰਕਾਰੀ ॥
ਸੰਤ ਦੀ ਨਿੰਦਿਆ ਕਰਨ ਵਾਲਾ ਬੜਾ ਆਕੜ-ਖਾਨ ਬਣ ਜਾਂਦਾ ਹੈ
The slanderer of the Saint is totally egocentric.
ਸੰਤ ਕਾ ਦੋਖੀ ਸਦਾ ਬਿਕਾਰੀ ॥
ਸਦਾ ਮੰਦੇ ਕੰਮ ਕਰਦਾ ਹੈ ।
The slanderer of the Saint is forever corrupt.
ਸੰਤ ਕਾ ਦੋਖੀ ਜਨਮੈ ਮਰੈ ॥
(ਇਹਨੀਂ ਔਗੁਣੀਂ) ਸੰਤ ਦਾ ਨਿੰਦਕ ਜੰਮਦਾ ਮਰਦਾ ਰਹਿੰਦਾ ਹੈ,
The slanderer of the Saint must endure birth and death.
ਸੰਤ ਕੀ ਦੂਖਨਾ ਸੁਖ ਤੇ ਟਰੈ ॥
ਸੰਤ ਦੀ ਨਿੰਦਿਆ ਦੇ ਕਾਰਨ ਸੁਖਾਂ ਤੋਂ ਵਾਂਜਿਆ ਜਾਂਦਾ ਹੈ ।
The slanderer of the Saint is devoid of peace.
ਸੰਤ ਕੇ ਦੋਖੀ ਕਉ ਨਾਹੀ ਠਾਉ ॥
ਸੰਤ ਦੇ ਨਿੰਦਕ ਨੂੰ ਕੋਈ ਸਹਾਰਾ ਨਹੀਂ ਮਿਲਦਾ,
The slanderer of the Saint has no place of rest.
ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥
ਹੇ ਨਾਨਕ! ਜੇ ਸੰਤ ਚਾਹੇ ਤਾਂ ਆਪਣੇ ਨਾਲ ਉਸ (ਨਿੰਦਕ) ਨੂੰ ਮਿਲਾ ਲੈਂਦਾ ਹੈ ।੪।
O Nanak, if it pleases the Saint, then even such a one may merge in union. ||4||