ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥
ਸੰਤ ਦੀ ਨਿੰਦਿਆ ਕਰਨ ਵਾਲਾ ਅੱਧ ਵਿਚੋਂ ਹੀ ਰਹਿ ਜਾਂਦਾ ਹੈ ।
The slanderer of the Saint breaks down mid-way.
ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥
ਸੰਤ ਦੀ ਨਿੰਦਿਆ ਕਰਨ ਵਾਲਾ ਕਿਸੇ ਕੰਮ ਵਿਚ ਨੇਪਰੇ ਨਹੀਂ ਚੜ੍ਹਦਾ,
The slanderer of the Saint cannot accomplish his tasks.
ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥
ਸੰਤ ਦੇ ਨਿੰਦਕ ਨੂੰ, (ਮਾਨੋ) ਜੰਗਲਾਂ ਵਿਚ ਖ਼ੁਆਰ ਕਰੀਦਾ ਹੈ
The slanderer of the Saint wanders in the wilderness.
ਸੰਤ ਕਾ ਦੋਖੀ ਉਝੜਿ ਪਾਈਐ ॥
(ਰਾਹੋਂ ਖੁੰਝਾ ਕੇ) ਔੜਦੇ ਪਾ ਦੇਈਦਾ ਹੈ ।
The slanderer of the Saint is misled into desolation.
ਸੰਤ ਕਾ ਦੋਖੀ ਅੰਤਰ ਤੇ ਥੋਥਾ ॥
ਸੰਤ ਦਾ ਨਿੰਦਕ ਅੰਦਰੋਂ (ਅਸਲੀ ਜ਼ਿੰਦਗੀ ਤੋਂ ਜੋ ਮਨੁੱਖ ਦਾ ਆਧਾਰ ਹੈ) ਖ਼ਾਲੀ ਹੁੰਦਾ ਹੈ ।
The slanderer of the Saint is empty inside,
ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥
ਜਿਵੇਂ ਪ੍ਰਾਣਾਂ ਤੋਂ ਬਿਨਾ ਮੁਰਦਾ ਲੋਥ ਹੈ,
like the corpse of a dead man, without the breath of life.
ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥
ਸੰਤ ਦੇ ਨਿੰਦਕਾਂ ਦੀ (ਨੇਕ ਕਮਾਈ ਤੇ ਸਿਮਰਨ ਵਾਲੀ) ਕੋਈ ਪੱਕੀ ਨੀਂਹ ਨਹੀਂ ਹੁੰਦੀ,
The slanderer of the Saint has no heritage at all.
ਆਪਨ ਬੀਜਿ ਆਪੇ ਹੀ ਖਾਹਿ ॥
ਆਪ ਹੀ (ਨਿੰਦਿਆ ਦੀ) ਕਮਾਈ ਕਰ ਕੇ ਆਪ ਹੀ (ਉਸ ਦਾ ਮੰਦਾ ਫਲ) ਖਾਂਦੇ ਹਨ ।
He himself must eat what he has planted.
ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥
ਸੰਤ ਦੀ ਨਿੰਦਿਆ ਕਰਨ ਵਾਲੇ ਨੂੰ ਕੋਈ ਹੋਰ ਮਨੁੱਖ (ਨਿੰਦਿਆ ਦੀ ਵਾਦੀ ਤੋਂ) ਬਚਾ ਨਹੀਂ ਸਕਦਾ,
The slanderer of the Saint cannot be saved by anyone else.
ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥
ਹੇ ਨਾਨਕ! ਜੇ ਸੰਤ ਚਾਹੇ ਤਾਂ (ਨਿੰਦਕ ਨੂੰ ਨਿੰਦਿਆ ਦੇ ਸੁਭਾਉ ਤੋਂ) ਬਚਾ ਸਕਦਾ ਹੈ ।੫।
O Nanak, if it pleases the Saint, then even he may be saved. ||5||