ਸੰਤ ਕਾ ਦੋਖੀ ਇਉ ਬਿਲਲਾਇ ॥
ਸੰਤ ਦਾ ਨਿੰਦਕ ਇਉਂ ਵਿਲਕਦਾ ਹੈ ।
The slanderer of the Saint bewails like this
ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥
ਜਿਵੇਂ ਪਾਣੀ ਤੋਂ ਬਿਨਾ ਮੱਛੀ ਤੜਫ਼ਦੀ ਹੈ ।
- like a fish, out of water, writhing in agony.
ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥
ਸੰਤ ਦਾ ਨਿੰਦਕ ਤ੍ਰਿਸ਼ਨਾ ਦਾ ਮਾਰਿਆ ਹੋਇਆ ਕਦੇ ਰੱਜਦਾ ਨਹੀਂ,
The slanderer of the Saint is hungry and is never satisfied,
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥
ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ (ਭਾਵ, ਸੰਤ ਦੀ ਸੋਭਾ ਦਾ ਸੜਿਆ ਹੋਇਆ ਈਰਖਾ ਦੇ ਕਾਰਨ ਨਿੰਦਿਆ ਕਰਦਾ ਹੈ ਤੇ ਇਹ ਈਰਖਾ ਘਟਦੀ ਨਹੀਂ) ।
as fire is not satisfied by fuel.
ਸੰਤ ਕਾ ਦੋਖੀ ਛੁਟੈ ਇਕੇਲਾ ॥
ਤਿਵੇਂ ਸੰਤ ਦਾ ਨਿੰਦਕ ਭੀ ਇਕੱਲਾ ਛੁੱਟੜ ਪਿਆ ਰਹਿੰਦਾ ਹੈ (ਕੋਈ ਉਸ ਦੇ ਨੇੜੇ ਨਹੀਂ ਆਉਂਦਾ) ।
The slanderer of the Saint is left all alone,
ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥
ਜਿਵੇਂ ਅੰਦਰੋਂ ਸੜਿਆ ਹੋਇਆ ਤਿਲ ਦਾ ਬੂਟਾ ਪੈਲੀ ਵਿਚ ਹੀ ਨਿਮਾਣਾ ਪਿਆ ਰਹਿੰਦਾ ਹੈ,
like the miserable barren sesame stalk abandoned in the field.
ਸੰਤ ਕਾ ਦੋਖੀ ਧਰਮ ਤੇ ਰਹਤ ॥
ਸੰਤ ਦਾ ਨਿੰਦਕ ਧਰਮੋਂ ਹੀਣ ਹੁੰਦਾ ਹੈ ।
The slanderer of the Saint is devoid of faith.
ਸੰਤ ਕਾ ਦੋਖੀ ਸਦ ਮਿਥਿਆ ਕਹਤ ॥
ਸਦਾ ਝੂਠ ਬੋਲਦਾ ਹੈ ।
The slanderer of the Saint constantly lies.
ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥
ਪਹਿਲੀ ਕੀਤੀ ਹੋਈ ਨਿੰਦਿਆ ਦਾ ਇਹ ਫਲ (-ਰੂਪ ਸੁਭਾਉ) ਨਿੰਦਕ ਦਾ ਮੁੱਢ ਤੋਂ ਹੀ (ਜਦੋਂ ਉਸ ਨਿੰਦਿਆ ਦਾ ਕੰਮ ਫੜਿਆ) ਤੁਰਿਆ ਆ ਰਿਹਾ ਹੈ
The fate of the slanderer is pre-ordained from the very beginning of time.
ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥
ਹੇ ਨਾਨਕ! (ਇਹ ਮਾਲਕ ਦੀ ਰਜ਼ਾ ਹੈ) ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਹੰੁਦਾ ਹੈ ।੬।
O Nanak, whatever pleases God's Will comes to pass. ||6||