ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥
ਸਾਰੇ ਜੀਅ ਜੰਤ ਉਸ ਪ੍ਰਭੂ ਦੇ ਹਨ, ਉਹੀ ਸਭ ਕੁਝ ਕਰਨ ਦੇ ਸਮਰੱਥ ਹੈ,
All hearts are His; He is the Creator.
ਸਦਾ ਸਦਾ ਤਿਸ ਕਉ ਨਮਸਕਾਰੁ ॥
ਸਦਾ ਉਸ ਪ੍ਰਭੂ ਅੱਗੇ ਸਿਰ ਨਿਵਾਓ ।
Forever and ever, I bow to Him in reverence.
ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥
ਦਿਨ ਰਾਤਿ ਪ੍ਰਭੂ ਦੇ ਗੁਣ ਗਾਓ,
Praise God, day and night.
ਤਿਸਹਿ ਧਿਆਵਹੁ ਸਾਸਿ ਗਿਰਾਸਿ ॥
ਦਮ-ਬ-ਦਮ ਉਸੇ ਨੂੰ ਯਾਦ ਕਰੋ ।
Meditate on Him with every breath and morsel of food.
ਸਭੁ ਕਛੁ ਵਰਤੈ ਤਿਸ ਕਾ ਕੀਆ ॥
(ਜਗਤ ਵਿਚ) ਹਰੇਕ ਖੇਡ ਉਸੇ ਦੀ ਵਰਤਾਈ ਵਰਤ ਰਹੀ ਹੈ,
Everything happens as He wills.
ਜੈਸਾ ਕਰੇ ਤੈਸਾ ਕੋ ਥੀਆ ॥
ਜਿਹੋ ਜਿਹਾ ਬਣਾਉਂਦਾ ਹੈ ਉਹੋ ਜਿਹਾ ਹਰੇਕ ਜੀਵ ਬਣ ਜਾਂਦਾ ਹੈ ।
As He wills, so people become.
ਅਪਨਾ ਖੇਲੁ ਆਪਿ ਕਰਨੈਹਾਰੁ ॥
(ਜਗਤ-ਰੂਪ) ਆਪਣੀ ਖੇਡ ਆਪ ਹੀ ਕਰਨ ਜੋਗਾ ਹੈ ।
He Himself is the play, and He Himself is the actor.
ਦੂਸਰ ਕਉਨੁ ਕਹੈ ਬੀਚਾਰੁ ॥
ਕੌਣ ਕੋਈ ਦੂਜਾ ਸਲਾਹ ਦੱਸ ਸਕਦਾ ਹੈ?
Who else can speak or deliberate upon this?
ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥
ਜਿਸ ਜਿਸ ਜੀਵ ਉਤੇ ਮੇਹਰ ਕਰਦਾ ਹੈ ਉਸ ਉਸ ਨੂੰ ਆਪਣਾ ਨਾਮ ਬਖ਼ਸ਼ਦਾ ਹੈ;
He Himself gives His Name to those, upon whom He bestows His Mercy.
ਬਡਭਾਗੀ ਨਾਨਕ ਜਨ ਸੇਇ ॥੮॥੧੩॥
ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ ।੮।੧੩।
Very fortunate, O Nanak, are those people. ||8||13||