ਉਸਤਤਿ ਮਨ ਮਹਿ ਕਰਿ ਨਿਰੰਕਾਰ ॥
ਆਪਣੇ ਅੰਦਰ ਅਕਾਲ ਪੁਰਖ ਦੀ ਵਡਿਆਈ ਕਰ ।
Praise the Formless Lord in your mind.
ਕਰਿ ਮਨ ਮੇਰੇ ਸਤਿ ਬਿਉਹਾਰ ॥
ਹੇ ਮੇਰੇ ਮਨ! ਇਹ ਸੱਚਾ ਵਿਹਾਰ ਕਰ ।
O my mind, make this your true occupation.
ਨਿਰਮਲ ਰਸਨਾ ਅੰਮ੍ਰਿਤੁ ਪੀਉ ॥
ਜੀਭ ਨਾਲ ਮਿੱਠਾ (ਨਾਮ-) ਅੰਮ੍ਰਿਤ ਪੀ,
Let your tongue become pure, drinking in the Ambrosial Nectar.
ਸਦਾ ਸੁਹੇਲਾ ਕਰਿ ਲੇਹਿ ਜੀਉ ॥
ਆਪਣੀ ਜਿੰਦ ਨੂੰ ਸਦਾ ਲਈ ਸੁਖੀ ਕਰ ਲੈ ।
Your soul shall be forever peaceful.
ਨੈਨਹੁ ਪੇਖੁ ਠਾਕੁਰ ਕਾ ਰੰਗੁ ॥
ਅੱਖਾਂ ਨਾਲ ਅਕਾਲ ਪੁਰਖ ਦਾ (ਜਗਤ-) ਤਮਾਸ਼ਾ ਵੇਖ,
With your eyes, see the wondrous play of your Lord and Master.
ਸਾਧਸੰਗਿ ਬਿਨਸੈ ਸਭ ਸੰਗੁ ॥
ਭਲਿਆਂ ਦੀ ਸੰਗਤਿ ਵਿਚ (ਟਿਕਿਆਂ) ਹੋਰ (ਕੁਟੰਬ ਆਦਿਕ ਦਾ) ਮੋਹ ਮਿਟ ਜਾਂਦਾ ਹੈ ।
In the Company of the Holy, all other associations vanish.
ਚਰਨ ਚਲਉ ਮਾਰਗਿ ਗੋਬਿੰਦ ॥
ਪੈਰਾਂ ਨਾਲ ਰੱਬ ਦੇ ਰਾਹ ਤੇ ਤੁਰ ।
With your feet, walk in the Way of the Lord.
ਮਿਟਹਿ ਪਾਪ ਜਪੀਐ ਹਰਿ ਬਿੰਦ ॥
ਪ੍ਰਭੂ ਨੂੰ ਰਤਾ ਭਰ ਭੀ ਜਪੀਏ ਤਾਂ ਪਾਪ ਦੂਰ ਹੋ ਜਾਂਦੇ ਹਨ ।
Sins are washed away, chanting the Lord's Name, even for a moment.
ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥
ਹੱਥਾਂ ਨਾਲ ਪ੍ਰਭੂ (ਦੇ ਰਾਹ) ਦੇ ਕੰਮ ਕਰ ਤੇ ਕੰਨ ਨਾਲ ਉਸ ਦੀ ਵਡਿਆਈ (ਸੁਣ);
So do the Lord's Work, and listen to the Lord's Sermon.
ਹਰਿ ਦਰਗਹ ਨਾਨਕ ਊਜਲ ਮਥਾ ॥੨॥
(ਇਸ ਤਰ੍ਹਾਂ) ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਸੁਰਖ਼-ਰੂ ਹੋ ਜਾਈਦਾ ਹੈ ।੨।
In the Lord's Court, O Nanak, your face shall be radiant. ||2||