ਬਡਭਾਗੀ ਤੇ ਜਨ ਜਗ ਮਾਹਿ ॥
ਉਹ ਮਨੁੱਖ ਜਗਤ ਵਿਚ ਵੱਡੇ ਭਾਗਾਂ ਵਾਲੇ ਹਨ ।
Very fortunate are those humble beings in this world,
ਸਦਾ ਸਦਾ ਹਰਿ ਕੇ ਗੁਨ ਗਾਹਿ ॥
ਜੋ ਮਨੁੱਖ) ਸਦਾ ਹੀ ਪ੍ਰਭੂ ਦੇ ਗੁਣ ਗਾਉਂਦੇ ਹਨ,
who sing the Glorious Praises of the Lord, forever and ever.
ਰਾਮ ਨਾਮ ਜੋ ਕਰਹਿ ਬੀਚਾਰ ॥
ਜੋ ਅਕਾਲ ਪੁਰਖ ਦੇ ਨਾਮ ਦਾ ਧਿਆਨ ਕਰਦੇ ਹਨ ।
Those who dwell upon the Lord's Name,
ਸੇ ਧਨਵੰਤ ਗਨੀ ਸੰਸਾਰ ॥
ਉਹ ਮਨੁੱਖ ਜਗਤ ਵਿਚ ਧਨੀ ਹਨ ਤੇ ਰੱਜੇ ਹੋਏ ਹਨ ।
are the most wealthy and prosperous in the world.
ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥
ਜੇਹੜੇ ਭਲੇ ਲੋਕ ਮਨ ਤਨ ਤੇ ਮੂੰਹ ਤੋਂ ਪ੍ਰਭੂ ਦਾ ਨਾਮ ਉਚਾਰਦੇ ਹਨ,
Those who speak of the Supreme Lord in thought, word and deed
ਸਦਾ ਸਦਾ ਜਾਨਹੁ ਤੇ ਸੁਖੀ ॥
ਉਹਨਾਂ ਨੂੰ ਸਦਾ ਸੁਖੀ ਜਾਣੋ ।
- know that they are peaceful and happy, forever and ever.
ਏਕੋ ਏਕੁ ਏਕੁ ਪਛਾਨੈ ॥
ਜੋ ਮਨੁੱਖ ਕੇਵਲ ਇਕ ਪ੍ਰਭੂ ਨੂੰ (ਹਰ ਥਾਂ) ਪਛਾਣਦਾ ਹੈ,
One who recognizes the One and only Lord as One,
ਇਤ ਉਤ ਕੀ ਓਹੁ ਸੋਝੀ ਜਾਨੈ ॥
ਉਸ ਨੂੰ ਲੋਕ ਪਰਲੋਕ ਦੀ (ਭਾਵ, ਜੀਵਨ ਦੇ ਸਾਰੇ ਸਫ਼ਰ ਦੀ) ਸਮਝ ਆ ਜਾਂਦੀ ਹੈ ।
understands this world and the next.
ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥
ਜਿਸ ਮਨੁੱਖ ਦਾ ਮਨ ਪ੍ਰਭੂ ਦੇ ਨਾਮ ਨਾਲ ਰਚ ਮਿਚ ਜਾਂਦਾ ਹੈ,
One whose mind accepts the Company of the Naam,
ਨਾਨਕ ਤਿਨਹਿ ਨਿਰੰਜਨੁ ਜਾਨਿਆ ॥੩॥
ਹੇ ਨਾਨਕ! ਉਸ ਨੇ ਪ੍ਰਭੂ ਨੂੰ ਪਛਾਣ ਲਿਆ ਹੈ ।੩।
the Name of the Lord, O Nanak, knows the Immaculate Lord. ||3||