ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥
ਜਿਸ ਮਨੁੱਖ ਨੂੰ ਗੁਰੂ ਦੀ ਕਿਰਪਾ ਨਾਲ ਆਪਣਾ ਆਪ ਸੁੱਝ ਪੈਂਦਾ ਹੈ,
By Guru's Grace, one understands himself;
ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥
ਇਹ ਜਾਣ ਲਵੋ ਕਿ ਉਸ ਦੀ ਤ੍ਰਿਸ਼ਨਾ ਮਿਟ ਜਾਂਦੀ ਹੈ ।
know that then, his thirst is quenched.
ਸਾਧਸੰਗਿ ਹਰਿ ਹਰਿ ਜਸੁ ਕਹਤ ॥
ਜੋ ਰੱਬ ਦਾ ਪਿਆਰਾ ਸਤਸੰਗ ਵਿਚ ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰਦਾ ਹੈ,
In the Company of the Holy, one chants the Praises of the Lord, Har, Har.
ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥
ਉਹ ਸਾਰੇ ਰੋਗਾਂ ਤੋਂ ਬਚ ਜਾਂਦਾ ਹੈ ।
Such a devotee of the Lord is free of all disease.
ਅਨਦਿਨੁ ਕੀਰਤਨੁ ਕੇਵਲ ਬਖ੍ਯਾਨੁ ॥
ਜੋ ਮਨੁੱਖ ਹਰ ਰੋਜ਼ ਪ੍ਰਭੂ ਦਾ ਕੀਰਤਨ ਹੀ ਉੱਚਾਰਦਾ ਹੈ,
Night and day, sing the Kirtan, the Praises of the One Lord.
ਗ੍ਰਿਹਸਤ ਮਹਿ ਸੋਈ ਨਿਰਬਾਨੁ ॥
ਉਹ ਮਨੁੱਖ ਗ੍ਰਿਹਸਤ ਵਿਚ (ਰਹਿੰਦਾ ਹੋਇਆ) ਨਿਰਲੇਪ ਹੈ ।
In the midst of your household, remain balanced and unattached.
ਏਕ ਊਪਰਿ ਜਿਸੁ ਜਨ ਕੀ ਆਸਾ ॥
ਜਿਸ ਮਨੁੱਖ ਦੀ ਆਸ ਇਕ ਅਕਾਲ ਪੁਰਖ ਉੱਤੇ ਹੈ,
One who places his hopes in the One Lord
ਤਿਸ ਕੀ ਕਟੀਐ ਜਮ ਕੀ ਫਾਸਾ ॥
ਉਸ ਦੀ ਜਮਾਂ ਵਾਲੀ ਫਾਹੀ ਕੱਟੀ ਜਾਂਦੀ ਹੈ ।
- the noose of Death is cut away from His neck.
ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ (ਦੇ ਮਿਲਣ) ਦੀ ਤਾਂਘ ਹੈ,
One whose mind hungers for the Supreme Lord God,
ਨਾਨਕ ਤਿਸਹਿ ਨ ਲਾਗਹਿ ਦੂਖ ॥੪॥
ਹੇ ਨਾਨਕ! ਉਸ ਮਨੁੱਖ ਨੂੰ ਕੋਈ ਦੁੱਖ ਨਹੀਂ ਪੋਂਹਦਾ ।੪।
O Nanak, shall not suffer pain. ||4||