ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥
ਜਿਸ ਮਨੁੱਖ ਨੂੰ ਹਰੀ ਪ੍ਰਭੂ ਮਨ ਵਿਚ ਸਦਾ ਯਾਦ ਰਹਿੰਦਾ ਹੈ,
One who focuses his conscious mind on the Lord God
ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥
ਉਹ ਸੰਤ ਹੈ, ਸੁਖੀ ਹੈ (ਉਹ ਕਦੇ) ਘਾਬਰਦਾ ਨਹੀਂ ।
- that Saint is at peace; he does not waver.
ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥
ਜਿਸ ਮਨੁੱਖ ਉਤੇ ਪ੍ਰਭੂ ਆਪਣੀ ਮੇਹਰ ਕਰਦਾ ਹੈ,
Those unto whom God has granted His Grace
ਸੋ ਸੇਵਕੁ ਕਹੁ ਕਿਸ ਤੇ ਡਰੈ ॥
ਦੱਸੋ (ਪ੍ਰਭੂ ਦਾ) ਉਹ ਸੇਵਕ (ਹੋਰ) ਕਿਸ ਤੋਂ ਡਰ ਸਕਦਾ ਹੈ?
- who do those servants need to fear?
ਜੈਸਾ ਸਾ ਤੈਸਾ ਦ੍ਰਿਸਟਾਇਆ ॥
(ਕਿਉਂਕਿ) ਉਸ ਨੂੰ ਪ੍ਰਭੂ ਉਹੋ ਜਿਹਾ ਹੀ ਦਿੱਸ ਪੈਂਦਾ ਹੈ, ਜਿਹੋ ਜਿਹਾ ਉਹ (ਅਸਲ ਵਿਚ) ਹੈ,
As God is, so does He appear;
ਅਪੁਨੇ ਕਾਰਜ ਮਹਿ ਆਪਿ ਸਮਾਇਆ ॥
ਪ੍ਰਭੂ ਆਪਣੇ ਰਚੇ ਹੋਏ ਜਗਤ ਵਿਚ ਆਪ ਵਿਆਪਕ ਹੈ;
in His Own creation, He Himself is pervading.
ਸੋਧਤ ਸੋਧਤ ਸੋਧਤ ਸੀਝਿਆ ॥
ਨਿੱਤ ਵਿਚਾਰ ਕਰਦਿਆਂ (ਉਸ ਸੇਵਕ ਨੂੰ ਵਿਚਾਰ ਵਿਚ) ਸਫਲਤਾ ਹੋ ਜਾਂਦੀ ਹੈ,
Searching, searching, searching, and finally, success!
ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥
ਗੁਰੂ ਦੀ ਕਿਰਪਾ ਨਾਲ (ਉਸ ਨੂੰ) ਸਾਰੀ ਅਸਲੀਅਤ ਦੀ ਸਮਝ ਆ ਜਾਂਦੀ ਹੈ ।
By Guru's Grace, the essence of all reality is understood.
ਜਬ ਦੇਖਉ ਤਬ ਸਭੁ ਕਿਛੁ ਮੂਲੁ ॥
ਮੈਂ ਜਦੋਂ ਤੱਕਦਾ ਹਾਂ ਤਾਂ ਹਰੇਕ ਚੀਜ਼ ਉਸ ਸਭ ਦੇ ਮੁਢ (-ਪ੍ਰਭੂ ਦਾ ਰੂਪ ਦਿੱਸਦੀ ਹੈ),
Wherever I look, there I see Him, at the root of all things.
ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥
ਹੇ ਨਾਨਕ! ਇਹ ਦਿੱਸਦਾ ਸੰਸਾਰ ਭੀ ਉਹ ਆਪ ਹੈ ਤੇ ਸਭ ਵਿਚ ਵਿਆਪਕ ਜੋਤਿ ਭੀ ਆਪਿ ਹੀ ਹੈ ।੫।
O Nanak, He is the subtle, and He is also the manifest. ||5||