ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥
ਜੋ ਕੁਝ ਕਰਦਾ ਹੈ, ਪ੍ਰਭੂ ਦੀ ਰਜ਼ਾ ਵਿਚ (ਰਹਿ ਕੇ) ਕਰਦਾ ਹੈ ।
Whatever you do, do it for the Love of God.
ਸਦਾ ਸਦਾ ਬਸੈ ਹਰਿ ਸੰਗਿ ॥
ਪ੍ਰਭੂ ਦਾ ਸੇਵਕ) ਸਦਾ ਹੀ ਪ੍ਰਭੂ ਦੀ ਹਜ਼ੂਰੀ ਵਿਚ ਵੱਸਦਾ ਹੈ ।
Forever and ever, abide with the Lord.
ਸਹਜ ਸੁਭਾਇ ਹੋਵੈ ਸੋ ਹੋਇ ॥
ਸੁਤੇ ਹੀ ਜੋ ਕੁਝ ਹੁੰਦਾ ਹੈ ਉਸ ਨੂੰ ਪ੍ਰਭੂ ਦਾ ਭਾਣਾ ਜਾਣਦਾ ਹੈ,
By its own natural course, whatever will be will be.
ਕਰਣੈਹਾਰੁ ਪਛਾਣੈ ਸੋਇ ॥
ਸਭ ਕੁਝ ਕਰਨ ਵਾਲਾ ਪ੍ਰਭੂ ਨੂੰ ਹੀ ਸਮਝਦਾ ਹੈ ।
Acknowledge that Creator Lord;
ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥
(ਪ੍ਰਭੂ ਦੇ) ਸੇਵਕਾਂ ਨੂੰ ਪ੍ਰਭੂ ਦਾ ਕੀਤਾ ਹੋਇਆ ਮਿੱਠਾ ਲੱਗਦਾ ਹੈ,
God's doings are sweet to His humble servant.
ਜੈਸਾ ਸਾ ਤੈਸਾ ਦ੍ਰਿਸਟਾਨਾ ॥
ਪ੍ਰਭੂ ਜਿਹੋ ਜਿਹਾ (ਸਰਬ-ਵਿਆਪਕ) ਹੈ ਉਹੋ ਜਿਹਾ ਉਹਨਾਂ ਨੂੰ ਨਜ਼ਰੀਂ ਆਉਂਦਾ ਹੈ ।
As He is, so does He appear.
ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥
ਜਿਸ ਪ੍ਰਭੂ ਤੋਂ ਉਹ ਸੇਵਕ ਪੈਦਾ ਹੋਏ ਹਨ, ਉਸੇ ਵਿਚ ਲੀਨ ਰਹਿੰਦੇ ਹਨ,
From Him we came, and into Him we shall merge again.
ਓਇ ਸੁਖ ਨਿਧਾਨ ਉਨਹੂ ਬਨਿ ਆਏ ॥
ਉਹ ਸੁਖਾਂ ਦਾ ਖ਼ਜ਼ਾਨਾ ਹੋ ਜਾਂਦੇ ਹਨ ਤੇ ਇਹ ਦਰਜਾ ਫੱਬਦਾ ਭੀ ਉਹਨਾਂ ਨੂੰ ਹੀ ਹੈ ।
He is the treasure of peace, and so does His servant become.
ਆਪਸ ਕਉ ਆਪਿ ਦੀਨੋ ਮਾਨੁ ॥
ਪ੍ਰਭੂ ਆਪਣੇ ਆਪ ਨੂੰ ਆਪ ਮਾਣ ਦੇਂਦਾ ਹੈ (ਕਿਉਂਕਿ ਸੇਵਕ ਦਾ ਮਾਣ ਪ੍ਰਭੂ ਦਾ ਹੀ ਮਾਣ ਹੈ) ।
Unto His own, He has given His honor.
ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥
ਹੇ ਨਾਨਕ! ਪ੍ਰਭੂ ਤੇ ਪ੍ਰਭੂ ਦੇ ਸੇਵਕ ਨੂੰ ਇਕ ਰੂਪ ਸਮਝੋ॥੮॥੧੪॥
O Nanak, know that God and His humble servant are one and the same. ||8||14||