(ਹੇ ਮੇਰੀ ਜਿੰਦੇ!) ਜੇਹੜਾ ਗੁਰਮੁਖ ਪਰਮਾਤਮਾ ਦਾ ਨਾਮ ਹਿਰਦੇ ਵਿਚ (ਵਸਾਣ ਲਈ) ਦੇਂਦਾ ਹੈ, ਉਹੀ ਅਸਲ ਸੱਜਣ ਹੈ, ਉਹੀ ਅਸਲ ਸੰਬੰਧੀ ਹੈ, ਉਹੀ ਅਸਲ ਮਿੱਤਰ ਹੈ,
He is a companion, a relative, and a good friend of mine, who implants the Lord's Name within my heart.
ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਦੂਜਿਆਂ ਨਾਲ ਭਲਾਈ ਕਰਨ ਵਾਲੇ ਬਣ ਜਾਂਦੇ ਹਨ,
Those who remember God generously help others.
(ਉਹ) ਸਰੀਰ ਵਿਅਰਥ ਹਨ ਜੋ ਦੂਜਿਆਂ ਨਾਲ ਭਲਾਈ ਨਹੀਂ ਕਰਦੇ,
False is the body which does not do good to others.
ਹੇ ਭਾਈ! ਪਰਮਾਤਮਾ ਦੇ ਸੰਤ ਜਨ ਉੱਚੇ ਜੀਵਨ ਵਾਲੇ ਹੰੁਦੇ ਹਨ; ਉਹਨਾਂ ਦੇ ਬਚਨ ਸ੍ਰੇਸ਼ਟ ਹੰੁਦੇ ਹਨ, ਇਹ ਸ੍ਰੇਸ਼ਟ ਬਚਨ ਉਹ ਆਪਣੇ ਮੂੰਹੋਂ ਲੋਕਾਂ ਦੀ ਭਲਾਈ ਵਾਸਤੇ ਬੋਲਦੇ ਹਨ ।
The humble servants of the Lord are exalted, and exalted is their speech. With their mouths, they speak for the benefit of others.
ਹੇ ਮਨ! (ਮਾਇਆ-ਮਗਨ ਮਨੁੱਖ) ਕਦੇ ਹੋਰਨਾਂ ਦੀ ਸੇਵਾ-ਭਲਾਈ ਨਹੀਂ ਕਰਦਾ, ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਨਹੀਂ ਸਿਮਰਦਾ,
He never does good deeds for others; he does not serve or meditate on the True Guru.
ਹੇ ਭਾਈ! ਸੰਤ ਜਨ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੇ, ਉਹ ਤਾਂ ਜਗਤ ਵਿਚ ਦੂਜਿਆਂ ਦੀ ਭਲਾਈ ਕਰਨ ਵਾਸਤੇ ਆਉਂਦੇ ਹਨ
Those generous, humble beings are above both birth and death.