ਹੇ (ਮੇਰੇ) ਮਨ ! ਗ੍ਰਿਹਸਤ ਵਿਚ (ਰਹਿੰਦਾ ਹੋਇਆ) ਹੀ (ਮਾਇਆ ਦੇ ਮੋਹ ਵਲੋਂ) ਨਿਰਲੇਪ (ਰਹੁ)
O mind, remain detached in the midst of your household.
(ਪਰ ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦੀ ਸਰਨ ਪੈ ਕੇ ਸੂਝ ਪੈਦਾ ਹੁੰਦੀ ਹੈ ਉਹ ਮਨੁੱਖ (ਹੀ) ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਤੇ ਵਿਕਾਰਾਂ ਵਲੋਂ ਸੰਕੋਚ ਕਰਦਾ ਹੈ (ਇਸ ਵਾਸਤੇ, ਹੇ ਮਨ ! ਗੁਰੂ ਦੀ ਸਰਨ ਪੈ ਕੇ ਇਹ ਕਰਨ-ਜੋਗ ਕੰਮ ਕਰਨ ਦੀ ਜਾਚ ਸਿੱਖ) ।੧।ਰਹਾਉ।
Practicing truth, self-discipline and good deeds, the Gurmukh is enlightened. ||1||Pause||
ਉਹ ਸਦਾ ਪਰਮਾਤਮਾ ਦੇ ਸੇਵਕਾਂ ਦੇ ਸੇਵਕ ਬਣੇ ਰਹਿੰਦੇ ਹਨ,
They become the constant slaves of the slaves of the Lord's slaves.
ਉਹ ਮਨੁੱਖ ਗ੍ਰਿਹਸਤ ਜੀਵਨ ਵਿਚ ਰਹਿੰਦੇ ਹੋਏ ਪਰਵਾਰ ਵਿਚ ਰਹਿੰਦੇ ਹੋਏ ਭੀ (ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦੇ ਹਨ ।੨।
Within their households and families, they remain always detached. ||2||
ਕਬੀਰ ਜੀ ਆਖਦੇ ਹਨ — ਮੈਂ ਉਸ ਮਨੁੱਖ ਦਾ ਸੇਵਕ ਹਾਂ
One whom the Lord keeps detached from Maya
ਜਿਸ ਨੂੰ ਪ੍ਰਭੂ ਮਾਇਆ ਵਿਚ ਰਹਿੰਦੇ ਹੋਏ ਨੂੰ ਮਾਇਆ ਤੋਂ ਨਿਰਲੇਪ ਰੱਖਦਾ ਹੈ ।੪।੧।
- says Kabeer, I am his slave. ||4||1||
ਹੇ ਮਾਂ! ਪਰਮਾਤਮਾ ਦਾ ਨਾਮ ਜਪਦਿਆਂ (ਜਿਨ੍ਹਾਂ ਵਡ-ਭਾਗੀਆਂ ਦੀ) ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ
O mother, the noose of Death has been cut away.
ਉਹਨਾਂ ਸਾਰੇ ਸੁਖ ਮਾਣ ਲਏ, ਉਹ ਗ੍ਰਿਹਸਤ ਵਿਚ ਰਹਿੰਦਿਆਂ ਹੀ (ਮਾਇਆ ਦੇ ਮੋਹ ਤੋਂ) ਉਪਰਾਮ ਰਹਿੰਦੇ ਹਨ ।੧।ਰਹਾਉ।
Chanting the Name of the Lord, Har, Har, I have found total peace. I remain unattached in the midst of my household. ||1||Pause||