(ਹੇ ਭਾਈ !) ਛੇ ਸ਼ਾਸਤਰ ਹਨ, ਛੇ ਹੀ (ਇਹਨਾਂ ਸ਼ਾਸਤਰਾਂ ਦੇ) ਚਲਾਣ ਵਾਲੇ ਹਨ, ਛੇ ਹੀ ਇਹਨਾਂ ਦੇ ਸਿੱਧਾਂਤ ਹਨ ।
There are six schools of philosophy, six teachers, and six sets of teachings.
 
ਪਰ ਇਹਨਾਂ ਸਾਰਿਆਂ ਦਾ ਮੂਲ-ਗੁਰੂ (ਪਰਮਾਤਮਾ) ਇੱਕ ਹੈ । (ਇਹ ਸਾਰੇ ਸਿਧਾਂਤ) ਉਸ ਇੱਕ ਪ੍ਰਭੂ ਦੇ ਹੀ ਅਨੇਕਾਂ ਵੇਸ ਹਨ (ਪ੍ਰਭੂ ਦੀ ਹਸਤੀ ਦੇ ਪਰਕਾਸ਼ ਦੇ ਰੂਪ ਹਨ) ।੧।
But the Teacher of teachers is the One, who appears in so many forms. ||1||
 
ਅੰਦਰੋਂ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ, ਅਜੇਹਾ ਜੀਵਨ ਫਿਟਕਾਰ-ਜੋਗ ਹੀ ਰਹਿੰਦਾ ਹੈ, ਅਜੇਹਾ ਭੇਖ ਫਿਟਕਾਰ ਹੀ ਖਾਂਦਾ ਹੈ
If inner filth is not removed, one's life is cursed, and one's clothes are cursed.
 
(ਇਹ ਗੱਲ ਪੱਕ ਜਾਣ ਕਿ) ਸਤਿਗੁਰੂ ਦੀ ਸਿੱਖਿਆ ਗ੍ਰਹਿਣ ਕਰਨ ਤੋਂ ਬਿਨਾ ਹੋਰ ਕਿਸੇ ਥਾਂ ਭੀ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ (ਤੇ ਭਗਤੀ ਤੋਂ ਬਿਨਾ ਤ੍ਰਿਸ਼ਨਾ ਨਹੀਂ ਮੱੁਕਦੀ) ।੧।
There is no other way to perform devotional worship, except through the Teachings of the True Guru. ||1||
 
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਸ ਮਨੁੱਖ ਦੇ (ਮਾਇਆ-ਮੋਹ ਵਾਲੇ) ਸਾਰੇ ਜੰਜਾਲ ਨਾਸ ਹੋ ਜਾਂਦੇ ਹਨ;
Through the Teachings of the True Guru, all worldly entanglements are eliminated.
 
ਉਸ ਦਾ ਹਿਰਦਾ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ, ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਉਸ ਦਾ ਹਿਰਦਾ ਖਿੜ ਆਉਂਦਾ ਹੈ ।੧।
The Name of the Lord is firmly implanted within my mind; through His Ambrosial Glance of Grace, I am exalted and enraptured. ||1||
 
(ਉਂਞ ਤਾਂ) ਹੇ ਨਾਰਾਇਣ ! (ਤੂੰ ਕਦੇ ਚੇਤੇ ਨਹੀਂ ਆਉਂਦਾ, ਪਰ) ਜਦੋਂ ਕੋਈ (ਗੁਰਮੁਖਿ) ਮੈਨੂੰ ਸਿੱਖਿਆ ਦੇਂਦਾ ਹੈ, ਤਾਂ ਤੂੰ ਸਭ ਥਾਈਂ ਵਿਆਪਕ ਦਿੱਸਣ ਲੱਗ ਪੈਂਦਾ ਹੈਂ
If someone is going to teach me something, let it be that the Lord is pervading the forests and fields.
 
ਹੇ ਰਾਮ ਜੀ ! ਤੇਰੀਆਂ ਤੂੰ ਹੀ ਜਾਣੇ—ਮੇਰੀ ਤ੍ਰਿਲੋਚਨ ਦੀ ਇਹੀ ਬੇਨਤੀ ਹੈ ।੫।੨।
O Dear Lord, You Yourself know everything; so prays Trilochan, Lord. ||5||2||
 
ਉਹ ਕੇਹੜਾ ਉਪਦੇਸ਼ ਹੈ ਜਿਸ ਉੱਤੇ ਤੁਰ ਕੇ ਮਨੁੱਖ ਦੁੱਖ ਸੁਖ ਇਕੋ ਜਿਹੇ ਸਹਾਰ ਸਕਦਾ ਹੈ ?
What are those teachings, by which we may endure pain and pleasure alike?
 
ਉਹ ਕੇਹੜਾ ਜੀਵਨ-ਢੰਗ ਹੈ ਜਿਸ ਨਾਲ ਮਨੁੱਖ ਪਰਮਾਤਮਾ ਨੂੰ ਸਿਮਰ ਸਕੇ ? ਕਿਸ ਤਰ੍ਹਾਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੇ ? ।੪।
What is that lifestyle, by which we may come to meditate on the Supreme Lord? How may we sing the Kirtan of His Praises? ||4||
 
ਹੇ ਨਾਨਕ ! ਜਿਨ੍ਹਾਂ ਦਾ ਗੁਰਦੇਵ ਹੈ (ਭਾਵ, ਜਿਨ੍ਹਾਂ ਦੇ ਸਿਰ ਤੇ ਗੁਰਦੇਵ ਹੈ), ਜਿਨ੍ਹਾਂ ਨੂੰ (ਗੁਰੂ ਨੇ) ਸਿੱਖਿਆ ਦੇ ਕੇ ਗਿਆਨ ਦਿੱਤਾ ਹੈ ਤੇ ਸਿਫ਼ਤਿ-ਸਾਲਾਹ ਦੀ ਰਾਹੀਂ ਸੱਚ ਵਿਚ ਜੋੜਿਆ ਹੈ,
Those who have accepted the Guru's Teachings, and who have found the path, remain absorbed in the Praises of the True Lord.
 
ਉਹਨਾਂ ਨੂੰ ਕਿਸੇ ਹੋਰ ਉਪਦੇਸ਼ ਦੀ ਲੋੜ ਨਹੀਂ ਰਹਿੰਦੀ (ਭਾਵ, ਪ੍ਰਭੂ ਦੇ ਨਾਮ ਵਿਚ ਜੁੜਨ ਦੀ ਸਿੱਖਿਆ ਤੋਂ ਉੱਚੀ ਹੋਰ ਕੋਈ ਸਿੱਖਿਆ ਨਹੀਂ ਹੈ) ।੧।
What teachings can be imparted to those who have the Divine Guru Nanak as their Guru? ||1||
 
ਤੂੰ ਗੁਣਾਂ ਦਾ ਮਾਲਕ ਹੈਂ, ਦਇਆ ਦਾ ਘਰ ਹੈਂ ਜਦੋਂ ਤੇਰੀ ਰਜ਼ਾ ਹੁੰਦੀ ਹੈ ਤੂੰ ਆਪ ਹੀ ਬਖ਼ਸ਼ ਲੈਂਦਾ ਹੈਂ ।
You, Lord, are the Merciful Treasure of Virtue. When it pleases You, Lord, You forgive me.
 
(ਹੇ ਭਾਈ !) ਸਾਡੇ ਵਰਗੇ ਪਾਪੀਆਂ ਨੂੰ ਹਰੀ ਗੁਰੂ ਦੀ ਸੰਗਤਿ ਵਿਚ ਰੱਖਦਾ ਹੈ, ਉਪਦੇਸ਼ ਦੇਂਦਾ ਹੈ, ਤੇ ਉਸ ਦਾ ਨਾਮ ਵਿਕਾਰਾਂ ਤੋਂ ਖ਼ਲਾਸੀ ਕਰਾ ਦੇਂਦਾ ਹੈ ।੨।
I am a sinner, saved only by the Company of the Guru. He has bestowed the Teachings of the Lord's Name, which saves me. ||2||
 
(ਹੇ ਮੇਰੇ ਵੀਰ ! ਤੂੰ ਆਪ ਨਾਮ ਸਿਮਰਨ ਦੀ ਕਮਾਈ ਕਰ, ਹੋਰਨਾਂ ਨੂੰ ਭੀ ਉਪਦੇਸ਼ ਕਰ,
Practice this yourself, and teach others;
 
ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾ ।੩।
instill the Lord's Name in your heart. ||3||
 
ਗੁਰੂ (ਮਾਇਆ ਦੇ ਮੋਹ ਦਾ) ਹਨੇਰਾ ਨਾਸ ਕਰਨ ਵਾਲਾ ਮਿੱਤਰ ਹੈ, ਗੁਰੂ ਹੀ (ਤੋੜ ਨਿਭਣ ਵਾਲਾ) ਸੰਬੰਧੀ ਤੇ ਭਰਾ ਹੈ ।
The Divine Guru is my companion, the Destroyer of ignorance; the Divine Guru is my relative and brother.
 
ਗੁਰੂ (ਅਸਲੀ) ਦਾਤਾ ਹੈ ਜੋ ਪ੍ਰਭੂ ਦਾ ਨਾਮ ਉਪਦੇਸ਼ਦਾ ਹੈ, ਗੁਰੂ ਦਾ ਉਪਦੇਸ਼ ਐਸਾ ਹੈ ਜਿਸ ਦਾ ਅਸਰ (ਕੋਈ ਵਿਕਾਰ ਆਦਿਕ) ਗਵਾ ਨਹੀਂ ਸਕਦਾ ।
The Divine Guru is the Giver, the Teacher of the Lord's Name. The Divine Guru is the Mantra which never fails.
 
ਜੇਹੜਾ ਮਨੁੱਖ ਗੁਰੂ ਦੀ ਸਿੱਖਿਆ ਲੈ ਕੇ ਹਉਮੈ ਨੂੰ ਮੁਕਾਂਦਾ ਹੈ,
One who eradicates his ego, remains dead while yet alive, through the Teachings of the Perfect Guru.
 
ਸੰਸਾਰਕ ਵਾਸ਼ਨਾ ਵਲੋਂ ਅਜਿੱਤ ਹੋ ਜਾਂਦਾ ਹੈ, ਆਪਣੇ ਮਨ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈ,
He conquers his mind, and meets the Lord; he is dressed in robes of honor.
 
ਗੁਰੂ (ਅਸਲੀ) ਦਾਤਾ ਹੈ ਜੋ ਪ੍ਰਭੂ ਦਾ ਨਾਮ ਉਪਦੇਸ਼ਦਾ ਹੈ, ਗੁਰੂ ਦਾ ਉਪਦੇਸ਼ ਐਸਾ ਹੈ ਜਿਸ ਦਾ ਅਸਰ (ਕੋਈ ਵਿਕਾਰ ਆਦਿਕ) ਗਵਾ ਨਹੀਂ ਸਕਦਾ ।
The Divine Guru is the Giver, the Teacher of the Lord's Name. The Divine Guru is the Mantra which never fails.
 
ਗੁਰੂ ਸ਼ਾਂਤੀ ਸੱਚ ਅਤੇ ਅਕਲ ਦਾ ਸਰੂਪ ਹੈ, ਗੁਰੂ ਇਕ ਐਸਾ ਪਾਰਸ ਹੈ ਜਿਸ ਦੀ ਛੋਹ ਪਾਰਸ ਦੀ ਛੋਹ ਨਾਲੋਂ ਸ੍ਰੇਸ਼ਟ ਹੈ ।
The Divine Guru is the image of peace, truth and wisdom. The Divine Guru is the Philosopher's Stone - touching it, one is transformed.
 
ਜਨਮ ਮਰਨ ਦੇ (ਗੇੜ ਵਿਚ ਪੈਣ ਦੇ) ਡਰ ਫ਼ਿਕਰ ਮਿਟ ਗਏ ਹਨ ।
The fear of birth and death is dispelled,
 
ਗੁਰੂ ਦੇ ਪੂਰੇ ਉਪਦੇਸ਼ ਦੁਆਰਾ ,
by the perfect Teachings of the Holy Saint.
 
ਸਤਿਗੁਰੂ ਦਾ) ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਉ ,
Listen to the Teachings, and enshrine them in your heart.
 
ਹੇ ਨਾਨਕ! ਇਸ ਤਰ੍ਹਾਂ) ਮਨ-ਮੰਗੀਆਂ ਮੁਰਾਦਾਂ ਮਿਲਣਗੀਆਂ ।੫।
O Nanak, you shall obtain the fruits of your mind's desires. ||5||
 
ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ,
Listen to the Teachings of the Perfect Guru;
 
ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ ।
see the Supreme Lord God near you.
 
ਜਿਸ ਤੇ ਪਿਆਰਾ ਪ੍ਰਭੂ ਦਿਆਲ ਹੁੰਦਾ ਹੈ, ਉਸ ਗੁਰਸਿੱਖ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ
That person, unto whom my Lord and Master is kind and compassionate - upon that GurSikh, the Guru's Teachings are bestowed.
 
ਦਾਸ ਨਾਨਕ (ਭੀ) ਉਸ ਗੁਰਸਿੱਖ ਦੀ ਚਰਨ-ਧੂੜ ਮੰਗਦਾ ਹੈ ਜੋ ਆਪ ਨਾਮ ਜਪਦਾ ਹੈ ਤੇ ਹੋਰਨਾਂ ਨੂੰ ਜਪਾਉਂਦਾ ਹੈ ।੨।
Servant Nanak begs for the dust of the feet of that GurSikh, who himself chants the Naam, and inspires others to chant it. ||2||
 
(ਪਤੀਜ ਕੇ) ਸਤਿਗੁਰੂ ਜੋ ਉਪਦੇਸ਼ ਸਿੱਖਾਂ ਨੂੰ ਦੇਂਦਾ ਹੈ ਉਹ ਗਹੁ ਨਾਲ ਉਸ ਨੂੰ ਸੁਣਦੇ ਹਨ,
The Sikhs listen to the Teachings imparted by the True Guru.
 
(ਫੇਰ) ਜੋ ਸਿੱਖ ਸਤਿਗੁਰੂ ਦੇ ਭਾਣੇ ਤੇ ਸਿਦਕ ਲਿਆਉਂਦੇ ਹਨ, ਉਹਨਾਂ ਨੂੰ (ਅੱਗੇ ਨਾਲੋਂ) ਚੌਣੀ ਰੰਗਣ ਚੜ੍ਹ ਜਾਂਦੀ ਹੈ ।
Those who surrender to the True Guru's Will are imbued with the four-fold Love of the Lord.
 
ਜਗਤ ਸਮਝਦਾ ਹੈ ਕਿ ਸਤਿਗੁਰੂ ਦਾ ਸ਼ਬਦ (ਕੋਈ ਸਧਾਰਨ ਜਿਹਾ) ਗੀਤ ਹੀ ਹੈ, ਪਰ ਇਹ ਤਾਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਹੈ (ਜੋ ਹਉਮੈ ਤੋਂ ਜਿਊਂਦਿਆਂ ਹੀ ਮੁਕਤੀ ਦਿਵਾਉਂਦੀ ਹੈ)
People believe that this is just a song, but it is a meditation on God.
 
ਜਿਵੇਂ ਕਾਂਸ਼ੀ ਵਿਚ ਮਨੁੱਖ ਨੂੰ ਮਰਨ ਵੇਲੇ (ਸ਼ਿਵ ਜੀ ਦਾ ਮੁਕਤੀ ਦਾਤਾ) ਉਪਦੇਸ਼ ਮਿਲਦਾ ਖ਼ਿਆਲ ਕੀਤਾ ਜਾਂਦਾ ਹੈ (ਭਾਵ, ਕਾਂਸ਼ੀ ਵਾਲਾ ਉਪਦੇਸ਼ ਤਾਂ ਮਰਨ ਪਿਛੋਂ ਅਸਰ ਕਰਦਾ ਹੋਵੇਗਾ, ਪਰ ਸਤਿਗੁਰੂ ਦਾ ਸ਼ਬਦ ਐਥੇ ਹੀ ਜੀਵਨ-ਮੁਕਤ ਕਰ ਦੇਂਦਾ ਹੈ) ।੩।
It is like the instructions given to the dying man at Benares. ||3||
 
ਕੋਈ ਗਿਆਨ-ਚਰਚਾ ਕਰ ਰਿਹਾ ਹੈ, ਕੋਈ ਸਮਾਧੀ ਲਾਈ ਬੈਠਾ ਹੈ, ਕੋਈ ਹੋਰਨਾਂ ਨੂੰ ਉਪਦੇਸ਼ ਕਰ ਰਿਹਾ ਹੈ (ਪਰ ਅਸਲ ਵਿਚ) ਇਹ ਸਾਰਾ ਜਗਤ ਮਾਇਆ ਦਾ ਜੰਜਾਲ ਹੀ ਹੈ (ਭਾਵ, ਮਾਇਆ ਦੇ ਜੰਜਾਲ ਵਿਚ ਹੀ ਇਹ ਜੀਵ ਗ੍ਰੱਸੇ ਪਏ ਹਨ)
The spiritual teachers, meditators and the great preachers are all engrossed in these worldly affairs.
 
ਕਬੀਰ ਜੀ ਆਖਦੇ ਹਨ—ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਇਹ ਜਗਤ ਮਾਇਆ ਵਿਚ ਅੰਨ੍ਹਾ ਹੋਇਆ ਪਿਆ ਹੈ ।੨।੧।੧੬।੬੭।
Says Kabeer, without the Name of the One Lord, this world is blinded by Maya. ||2||1||16||67||
 
ਸਤਿਗੁਰੂ ਨੇ ਮੈਨੂੰ ਸਿੱਖਿਆ ਦਿੱਤੀ ਕਿ
The True Guru has imparted the Teachings to me.
 
ਇਹ ਜਿੰਦ ਤੇ ਇਹ ਸਰੀਰ ਸਭ ਕੁਝ ਪਰਮਾਤਮਾ ਦੇ ਰਹਿਣ ਲਈ ਥਾਂ ਹੈ ।
My soul, body and everything belong to the Lord.
 
ਹੇ ਸਤਿਗੁਰੂ! ਤੇਰੇ ਬਚਨਾਂ ਨੇ (ਤੇਰੀ ਸਰਨ ਪਏ ਅਨੇਕਾਂ) ਗੁਣ-ਹੀਣ
O True Guru, by Your Words,
 
ਬੰਦਿਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ।੧।ਰਹਾਉ।
even the worthless have been saved. ||1||Pause||
 
ਹੇ ਮੂਰਖ! ਤੂੰ ਪੂਰੇ ਗੁਰੂ ਦਾ ਉਪਦੇਸ਼ ਧਾਰਨ ਕਰ ਕੇ ਵੇਖ ਲੈ, (ਮਾਇਆ ਆਦਿਕ ਦੀ ਖ਼ਾਤਰ) ਤੈਨੂੰ ਕਦੇ ਹਾਹੁਕੇ ਨਹੀਂ ਲੈਣੇ ਪੈਣਗੇ (ਕਿਉਂਕਿ ਮਾਇਆ-ਮੋਹ ਦਾ ਜਾਲ ਹੀ ਟੁੱਟ ਜਾਇਗਾ)
Jhajha: You shall never have to regret and repent, you fool, if you listen to the Teachings of the True Guru, for even an instant.
 
ਪਰ ਜੇ ਪੂਰੇ ਗੁਰੂ ਦੀ ਸਰਨ ਨਹੀਂ ਪਏਂਗਾ ਤਾਂ ਕੋਈ (ਰਸਮੀ) ਗੁਰੂ (ਇਹਨਾਂ ਹਾਹੁਕਿਆਂ ਤੋਂ ਬਚਾ) ਨਹੀਂ (ਸਕਦਾ) । ਜੇਹੜਾ ਮਨੁੱਖ ਪੂਰੇ ਗੁਰੂ ਦੇ ਦੱਸੇ ਰਸਤੇ ਉਤੇ ਨਹੀਂ ਤੁਰਦਾ, (ਕੁਰਾਹੇ ਪੈਣ ਕਰ ਕੇ) ਉਹ ਬਦਨਾਮੀ ਹੀ ਖੱਟਦਾ ਹੈ ।੧੩।
Without the True Guru, there is no Guru at all; one who is without a Guru has a bad reputation. ||13||
 
ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੂੰ ਮਿਲਣ ਕਰ ਕੇ ਮੈਂ ਮਾਲਕ ਨੂੰ ਯਾਦ ਕਰਦਾ ਹਾਂ,
I am a sacrifice to the True Guru; meeting Him, I have come to cherish the Lord Master.
 
ਅਤੇ ਜਿਸ ਨੇ ਆਪਣੀ ਸਿੱਖਿਆ ਦੇ ਕੇ (ਮਾਨੋ) ਗਿਆਨ ਦਾ ਸੁਰਮਾ ਦੇ ਦਿੱਤਾ ਹੈ, (ਜਿਸ ਦੀ ਬਰਕਤਿ ਕਰਕੇ) ਮੈਂ ਇਹਨਾਂ ਅੱਖਾਂ ਨਾਲ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹੈ
He has taught me and given me the healing ointment of spiritual wisdom, and with these eyes, I behold the world.
 
ਮੈਨੂੰ ਨਾਮੇ ਨੂੰ (ਭਾਵੇਂ ਜੀਕਰ) ਛੀਂਬੇ ਦੇ ਘਰ ਜਨਮ ਦਿੱਤਾ, ਪਰ (ਉਸ ਦੀ ਮਿਹਰ ਨਾਲ) ਮੈਨੂੰ ਸਤਿਗੁਰੂ ਦਾ ਉਪਦੇਸ਼ ਮਿਲ ਗਿਆ;
You have given me birth in the house of a calico-printer, but I have found the Teachings of the Guru.
 
ਹੁਣ ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ (ਨਾਮੇ) ਨੂੰ ਰੱਬ ਮਿਲ ਪਿਆ ਹੈ ।੨।੫।
By the Grace of the Saint, Naam Dayv has met the Lord. ||2||5||
 
ਜਿਸ ਮਨੁੱਖ ਨੂੰ ਸਤਿਗੁਰੂ ਨੇ ਉਪਦੇਸ਼ ਦਿੱਤਾ ਹੈ ਉਹ ਜਗਤ ਵਿਚ (ਰਹਿੰਦਾ ਹੋਇਆ ਹੀ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੈ
One who has been instructed by the Guru is liberated in this world.
 
ਉਸ ਦੀ ਬਿਪਤਾ ਦੂਰ ਹੋ ਜਾਂਦੀ ਹੈ, ਉਸ ਦੇ ਫ਼ਿਕਰ ਮਿਟ ਜਾਂਦੇ ਹਨ
He avoids disaster, and his anxiety is dispelled.
 
ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ ।
Hearing the Guru's Teachings, I obey them; this is the pre-ordained destiny written upon my forehead.
 
ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ ।
All day and night, I chant the Glorious Praises of the Lord, Har, Har, Har; within my heart, I am lovingly attuned to Him.
 
ਪੂਰਾ ਸਤਿਗੁਰੂ ਪਰਮਾਤਮਾ (ਦੇ ਸਿਮਰਨ) ਦਾ ਉਪਦੇਸ਼ ਦੇਂਦਾ ਹੈ (ਅਤੇ ਸਿਮਰਨ ਦੀ ਬਰਕਤ ਨਾਲ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ ।
When the Perfect Guru bestows the Lord's Teachings, then all hunger departs.
 
ਪਰ ਹੇ ਭਾਈ! ਜਿਸ ਮਨੁੱਖ ਦੇ ਅੰਦਰ ਮੁੱਢ ਤੋਂ {ਸਿਫ਼ਤਿ-ਸਾਲਾਹ ਦੇ ਸੰਸਕਾਰਾਂ ਦਾ} ਲੇਖ ਲਿਖਿਆ ਹੁੰਦਾ ਹੈ ਉਹ ਹੀ ਪਰਮਾਤਮਾ ਦੇ ਗੁਣ ਗਾਂਦਾ ਹੈ (ਬਾਕੀ ਸਾਰੀ ਲੁਕਾਈ ਤਾਂ ਮਾਇਆ ਦੇ ਢਹੇ ਚੜ੍ਹੀ ਰਹਿੰਦੀ ਹੈ) ।੩।
One who is blessed with such pre-ordained destiny, sings the Glorious Praises of the Lord. ||3||
 
ਗੁਰੂ ਦਾ ਉਪਦੇਸ਼ ਲੈ ਕੇ (ਗੁਰੂ ਦੀ ਸਿੱਖਿਆ ਉਤੇ ਤੁਰ ਕੇ) ਪਰਮਾਤਮਾ ਦਾ ਨਾਮ-ਮੰਤ੍ਰ ਜਪਿਆ ਕਰ । ਜਿਨ੍ਹਾਂ ਮਨੁੱਖਾਂ ਦੇ ਚਿੱਤ ਵਿਚ ਪਰਮਾਤਮਾ ਦਾ ਪਿਆਰ ਵੱਸਦਾ ਹੈ, ਉਹਨਾਂ ਨੂੰ ਪਰਮਾਤਮਾ ਅਖ਼ੀਰ ਵੇਲੇ (ਜਮਾਂ ਦੇ ਡਰ ਤੋਂ) ਛੁਡਾ ਲੈਂਦਾ ਹੈ ।
Chant the Lord's Mantra, take the Guru's Teachings, and meditate on Him. In the end, the Lord saves those who love Him in their consciousness.
 
। ਹੇ ਦਾਸ ਨਾਨਕ! (ਆਖ—) ਹੇ ਸੰਤ ਜਨੋ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ । (ਦੁੱਖਾਂ ਕਲੇਸ਼ਾਂ ਤੋਂ) ਬਚਣ ਦਾ ਇਹੀ ਪੱਕਾ ਵਸੀਲਾ ਹੈ ।੪।੨।
Servant Nanak speaks: night and day, chant the Lord's Name, O Saints; this is the only true hope for emancipation. ||4||2||
 
ਸਤਿਗੁਰੂ ਦੀ ਸਿੱਖਿਆ (ਗਹੁ ਨਾਲ) ਸੁਣ, ਇਹ ਗੁਰ-ਉਪਦੇਸ਼ ਸਦਾ ਚੇਤੇ ਰੱਖਣਾ ਚਾਹੀਦਾ ਹੈ ।
Listen to the Teachings of the True Guru - these shall go along with you.
 
ਨਾਨਕ ਆਖਦੇ ਹਨ—ਹੇ ਪਿਆਰੇ ਮਨ! (ਜੇ ਤੂੰ ਆਨੰਦ ਲੋੜਦਾ ਹੈਂ ਤਾਂ) ਸਦਾ-ਥਿਰ ਪਰਮਾਤਮਾ ਨੂੰ ਹਰ ਵੇਲੇ (ਆਪਣੇ ਅੰਦਰ) ਸਾਂਭ ਕੇ ਰੱਖ ।੧੧।
Says Nanak, O beloved mind, contemplate the True Lord forever. ||11||
 
ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ ।
Listen to these Teachings, O Sikhs of the Guru. This is the true purpose of life.
 
ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ ।
This priceless human life will be made fruitful; embrace love for the Lord in your mind.
 
ਹੇ ਭਾਈ! ਗੁਰੂ ਦੇ ਉਪਦੇਸ਼ ਦੀ ਰਾਹੀਂ ਮਨ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣਾ ਚਾਹੀਦਾ ਹੈ ।
Following the Guru's Teachings, I meditate on the True Lord within my mind.
 
ਗੁਰੂ ਦੇ ਉਪਦੇਸ਼ ਉਤੇ ਤੁਰ ਕੇ ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਿਚਿਆ ਰਹਿੰਦਾ ਹੈ ।
Following the Guru's Teachings, I am immersed in the Lord's Love.
 
ਹੇ ਗੁਰੂ ਦੇ ਸਿੱਖੋ! ਗੁਰੂ ਦੀ ਸਿੱਖਿਆ ਲੈ ਕੇ ਪਰਮਾਤਮਾ ਦਾ ਨਾਮ ਉਚਾਰਿਆ ਕਰੋ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਗਾਵਿਆ ਕਰੋ, ਹਰੀ ਦਾ ਨਾਮ ਜਪਿਆ ਕਰੋ ।
O Gursikhs, chant the Lord's Name, and sing the Praises of the Lord. Take the Guru's Teachings, and meditate on the Lord.
 
ਹੇ ਗੁਰਸਿੱਖੋ! ਜਿਹੜਾ ਮਨੁੱਖ ਗੁਰੂ ਦਾ ਉਪਦੇਸ਼ (ਸਰਧਾ ਨਾਲ) ਸੁਣਦਾ ਹੈ, ਉਹ ਹਰੀ ਦੇ ਦਰ ਤੋਂ ਬਹੁਤ ਸੁਖ ਪ੍ਰਾਪਤ ਕਰਦਾ ਹੈ ।੨।
Whoever listens to the Guru's Teachings - that humble being receives countless comforts and pleasures from the Lord. ||2||
 
ਹੇ ਭਾਈ! ਗੁਰੂ ਦੀ ਸਿੱਖਿਆ ਉੱਤੇ ਤੁਰਿਆਂ (ਮਨੁੱਖ ਦੇ ਹਿਰਦੇ ਵਿਚ) ਦਇਆ ਪੈਦਾ ਹੁੰਦੀ ਹੈ ਸੰਤੋਖ ਪੈਦਾ ਹੁੰਦਾ ਹੈ,
Following the Guru's Teachings, compassion and contentment are found.
 
ਨਾਮ-ਖ਼ਜ਼ਾਨਾ ਪਰਗਟ ਹੋ ਜਾਂਦਾ ਹੈ, ਇਹ (ਨਾਮ-ਖ਼ਜ਼ਾਨਾ ਅਜਿਹਾ) ਪਦਾਰਥ ਹੈ ਕਿ ਇਹ ਜੀਵਨ ਨੂੰ ਪਵਿੱਤਰ ਕਰ ਦੇਂਦਾ ਹੈ ।
This Treasure of the Naam, the Name of the Lord, is the immaculate object.
 
ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਦਾ ਪਵਿੱਤਰ ਨਾਮ (ਸਦਾ) ਜਪਦੇ ਹਨ । ਗੁਰੂ ਨੇ (ਆਪਣੇ) ਉਪਦੇਸ਼ ਨਾਲ ਉਹਨਾਂ ਨੂੰ ਪਰਮਾਤਮਾ ਸਾਹਮਣੇ (ਹਰ ਥਾਂ ਵੱਸਦਾ) ਵਿਖਾ ਦਿੱਤਾ ਹੁੰਦਾ ਹੈ ।
The Lord's humble servant chants the Immaculate Naam, the Name of the Lord; through the Guru's Teachings, the Lord reveals Himself.
 
(ਨਾਮ ਦੀ ਬਰਕਤਿ ਨਾਲ ਉਹਨਾਂ ਦੇ ਅੰਦਰੋਂ) ਜਨਮਾਂ ਜਨਮਾਂਤਰਾਂ ਦੀ ਹਉਮੈ ਦੀ ਮੈਲ ਦੂਰ ਹੋ ਜਾਂਦੀ ਹੈ । ਉਹ ਆਤਮਕ ਜੀਵਨ ਦੇਣ ਵਾਲੇ ਹਰਿ ਨਾਮ-ਜਲ ਵਿਚ (ਸਦਾ) ਇਸ਼ਨਾਨ ਕਰਦੇ ਰਹਿੰਦੇ ਹਨ ।੩।
The filth of egotism which stained me for countless lifetimes has been washed away, by the Ambrosial Water of the Ocean of the Lord. ||3||
 
ਹੇ ਪੁੱਤਰ! ਜਿਹੜੇ ਪ੍ਰਭੂ ਜੀ ਤੁਹਾਡੇ (ਸਾਡੇ ਸਭਨਾਂ ਦੇ) ਮਾਲਕ ਹਨ, ਉਹਨਾਂ ਦੇ ਨਾਮ ਦਾ ਜਾਪ ਜਪਿਆ ਕਰੋ ।
He is God, your Lord and Master - chant the Chant of that Lord.
 
ਹੇ ਨਾਨਕ! (ਆਖ—ਹੇ ਪੁੱਤਰ!) ਪ੍ਰਭੂ ਦੇ ਦਾਸ ਜਿਹੜਾ ਉਪਦੇਸ਼ ਤੁਹਾਨੂੰ ਕਰਦੇ ਹਨ ਜੇ ਤੁਸੀ ਉਹ ਉਪਦੇਸ਼ (ਧਿਆਨ ਨਾਲ) ਸੁਣੋ ਤਾਂ (ਤੁਹਾਡੇ ਅੰਦਰੋਂ) ਮਾਨਸਕ ਦੁੱਖ-ਕਲੇਸ਼ ਦੂਰ ਹੋ ਜਾਏ ।੨।੧।੭।
Servant Nanak spreads the Teachings; if you listen to it, you shall be rid of your pain. ||2||1||7||
 
ਹੇ ਭਾਈ! ਗੁਰੂ ਦੇ ਉਪਦੇਸ਼ ਦੀ ਰਾਹੀਂ, ਸਾਧ ਸੰਗਤਿ ਦੀ ਬਰਕਤਿ ਨਾਲ (ਜਿਸ ਮਨੁੱਖ ਦੇ ਅੰਦਰੋਂ) ਸਾਰਾ ਦੁੱਖ-ਕਲੇਸ਼ ਨਾਸ ਹੋ ਜਾਂਦਾ ਹੈ,
Through the Guru's Instruction, and the Saadh Sangat, the Company of the Holy, all sorrow and suffering is taken away.
 
ਉਹ ਆਪਣੇ ਮਿੱਤਰਾਂ ਤੇ ਵੈਰੀਆਂ ਨੂੰ ਵੇਖ ਕੇ (ਸਭਨਾਂ ਵਿਚ ਪ੍ਰਭੂ ਦੀ ਹੀ ਜੋਤਿ) ਇਕ-ਸਮਾਨ ਸਮਝਦਾ ਹੈ, ਪਰਮਾਤਮਾ ਦੇ ਨਾਮ ਦਾ ਸਿਮਰਨ ਹੀ ਉਸ ਦਾ ਹਰ ਵੇਲੇ ਦਾ ਬੋਲ-ਚਾਲ ਹੈ ।੧।
I look upon friend and enemy alike; all that I speak is the Lord's meditation. ||1||
 
ਹੇ ਹਰੀ! ਮੈਂ ਕੰਨਾਂ ਨਾਲ ਗੁਰੂ ਦੀ ਸਿੱਖਿਆ (ਕਦੇ) ਨਾਹ ਸੁਣੀ, ਪਰਾਈ ਇਸਤ੍ਰੀ ਵਾਸਤੇ ਕਾਮ-ਵਾਸਨਾ ਰੱਖਦਾ ਰਿਹਾ ।
I never listened to the Guru's Teachings; I was entangled with others' spouses.
 
ਦੂਜਿਆਂ ਦੀ ਨਿੰਦਾ ਕਰਨ ਵਾਸਤੇ ਬਹੁਤ ਦੌੜ-ਭੱਜ ਕਰਦਾ ਰਿਹਾ । ਸਮਝਾਦਿਆਂ ਭੀ ਮੈਂ (ਕਦੇ) ਨਾਹ ਸਮਝਿਆ (ਕਿ ਇਹ ਕੰਮ ਮਾੜਾ ਹੈ) ।੧।
I ran all around slandering others; I was taught, but I never learned. ||1||
 
ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਆ ਗਈ ਹੈ । (ਉਹਨਾਂ ਦਾ) ਉਪਦੇਸ਼ ਸੁਣ ਕੇ ਮਨ ਪਵਿੱੱਤਰ ਹੋ ਜਾਂਦੇ ਹਨ (ਪ੍ਰਭੂ ਦੇ ਪ੍ਰੇਮ-) ਰੰਗ ਵਿਚ ਰੰਗੀਜ ਕੇ (ਮਨੁੱਖ ਪ੍ਰਭੂ ਦੇ) ਗੁਣ ਗਾਣ ਲੱਗ ਪੈਂਦੇ ਹਨ ।੧।
Hearing the Teachings, my mind has become immaculate. Imbued with the Lord's Love, I sing His Glorious Praises. ||1||
 
ਹੇ ਭਾਈ! (ਆਪਣਾ) ਇਹ ਮਨ ਹਵਾਲੇ ਕਰ ਕੇ ਸੰਤ ਜਨਾਂ ਨੂੰ ਮਿੱਤਰ ਬਣਾ ਸਕੀਦਾ ਹੈ, (ਸੰਤ ਜਨ) ਵੱਡੇ ਭਾਗਾਂ ਵਾਲਿਆਂ ਉੱਤੇ ਦਇਆਵਾਨ ਹੋ ਜਾਂਦੇ ਹਨ ।
Dedicating this mind, I have made friends with the Saints. They have become merciful to me; I am very fortunate.
 
ਹੇ ਭਾਈ! ਜਿਸ ਹਿਰਦੇ-ਘਰ ਵਿਚ ਜਿਸ ਹਿਰਦੇ-ਮੰਦਰ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੁੰਦੀ ਹੈ, ਉਸ ਹਿਰਦੇ-ਘਰ ਵਿਚ ਆਨੰਦ ਹੀ ਆਨੰਦ ਬਣਿਆ ਰਹਿੰਦਾ ਹੈ
That household, that mansion, in which the Lord's Praises are sung - that home is filled with ecstasy and joy; so vibrate and meditate on the Lord, Raam, Raam, Raam.
 
ਹੇ ਭਾਈ! ਸਦਾ ਰਾਮ ਦਾ ਭਜਨ ਕਰਦਾ ਰਹੁ । ਹੇ ਭਾਈ! ਹਰੀ ਪ੍ਰੀਤਮ ਦੇ ਨਾਮ ਦੇ ਗੁਣ ਗਾਂਦਾ ਰਹੁ, ਗੁਰੂ ਸਤਿਗੁਰੁ ਦੇ ਉਪਦੇਸ਼ ਦੀ ਰਾਹੀਂ ਗੁਣ ਗਾਂਦਾ ਰਹੁ । ਰਾਮ ਨਾਮ ਦਾ ਭਜਨ ਕਰਦਾ ਰਹੁ, ਹਰਿ-ਨਾਮ ਜਪਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ
Sing the Glorious Praises of the Name of the Lord, the Beloved Lord. Through the Teachings of the Guru, the Guru, the True Guru, you shall find peace. So vibrate and meditate on the Lord, Har, Haray, Har, Haray, Haray, the Lord, Raam, Raam, Raam. ||1||
 
ਹੇ ਭਾਈ! (ਪੰਡਿਤਾਂ ਵਾਂਗ ਸ਼ਾਸਤ੍ਰਾਂ ਦੇ ਦੱਸੇ ਹੋਏ) ਛੇ ਕਰਮਾਂ ਦੀ ਕਿਰਿਆ ਕਰ ਕੇ (ਇਹੋ ਜਿਹੇ) ਹੋਰ ਬਥੇਰੇ ਖਿਲਾਰੇ ਕਰ ਕੇ, ਸਿੱਧਾਂ ਜੋਗੀਆਂ ਸਾਧਿਕਾਂ ਵਾਂਗ ਜਟਾਂ ਧਾਰ ਕੇ,
Some perform the six rituals and rites; the Siddhas, seekers and Yogis put on all sorts of pompous shows, with their hair all tangled and matted.
 
ਧਾਰਮਿਕ ਪਹਿਰਾਵੇ ਪਾਣ ਨਾਲ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕਰ ਸਕੀਦਾ । ਪਰਮਾਤਮਾ ਮਿਲਦਾ ਹੈ ਸਾਧ ਸੰਗਤਿ ਵਿਚ । (ਇਸ ਵਾਸਤੇ, ਹੇ ਭਾਈ!) ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਗੁਰੂ ਦੇ ਉਪਦੇਸ਼ ਨਾਲ ਤੂੰ ਆਪਣੇ ਮਨ ਦੇ ਕਵਾੜ ਖੋਲ੍ਹ ।੧।
Yoga - Union with the Lord God - is not obtained by wearing religious robes; the Lord is found in the Sat Sangat, the True Congregation, and the Guru's Teachings. The humble Saints throw the doors wide open. ||1||
 
ਹੇ ਭਾਈ! ਪ੍ਰਭੂ ਜੀ ਆਪਣੇ ਭਗਤਾਂ ਦੇ ਆਪ ਰਾਖੇ ਬਣੇ ਰਹਿੰਦੇ ਹਨ, (ਤਾਹੀਏਂ) ਭਗਤ ਜਨਾਂ ਨੂੰ ਹਰਿ-ਨਾਮ ਦਾ ਰਸ ਮਿੱਠਾ ਲੱਗਦਾ ਹੈ ।
The Lord is the Protector and Saving Grace of His humble devotees. The Lord's Sublime Essence seems so sweet to these humble beings.
 
ਪ੍ਰਭੂ (ਆਪਣੇ ਭਗਤਾਂ ਨੂੰ) ਹਰੇਕ ਖਿਨ (ਜਪਣ ਲਈ ਆਪਣਾ) ਨਾਮ ਦੇਂਦਾ ਹੈ (ਨਾਮ ਦੀ) ਵਡਿਆਈ ਦੇਂਦਾ ਹੈ । ਭਗਤ ਗੁਰੂ ਦੇ ਉਪਦੇਸ਼ (ਸ਼ਬਦ) ਵਿਚ ਲੀਨ ਹੋਇਆ ਰਹਿੰਦਾ ਹੈ ।੪।
Each and every instant, they are blessed with the Glorious Greatness of the Naam; through the Teachings of the True Guru, they are absorbed in Him. ||4||
 
ਹੇ ਭਾਈ! ਗੁਰੂ (ਭੀ) ਬਹੁਤ ਵੱਡਾ ਪੁਰਖ ਹੈ, (ਗੁਰੂ ਭੀ) ਪਾਰਸ ਹੈ । ਜਿਹੜਾ ਮਨੁੱਖ (ਗੁਰੂ ਦੀ ਚਰਨੀਂ) ਲੱਗਦਾ ਹੈ ਉਹ (ਸ੍ਰੇਸ਼ਟ) ਫਲ ਪ੍ਰਾਪਤ ਕਰਦਾ ਹੈ,
The True Guru, the Great Primal Being, is the philosopher's stone. Whoever is attached to Him receives fruitful rewards.
 
ਜਿਵੇਂ ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਪ੍ਰਹਿਲਾਦ (ਆਦਿਕ ਕਈ) ਪਾਰ ਲੰਘ ਗਏ । ਹੇ ਭਾਈ! ਗੁਰੂ ਆਪਣੇ (ਸੇਵਕ) ਦੀ ਇੱਜ਼ਤ (ਜ਼ਰੂਰ) ਰੱਖਦਾ ਹੈ ।੧।
Just as Prahlaad was saved by the Guru's Teachings, the Guru protects the honor of His servant. ||1||
 
ਜਿਸ ਮਨੁੱਖ ਨੂੰ ਸਤਿਗੁਰੂ ਦੇ ਉਪਦੇਸ਼ ਦਾ ਸਦਾ ਕਾਇਮ ਰਹਿਣ ਵਾਲਾ ਆਤਮਕ ਆਨੰਦ ਆ ਜਾਂਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।
Those who follow the Guru's Teachings find true peace - how can I even describe the glory of such a person?
 
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਗੁਰੂ ਦੇ ਉਪਦੇਸ਼ ਵਿਚੋਂ) ਖੋਜਦਾ ਖੋਜਦਾ ਲਾਲ ਹੀਰੇ ਰਤਨ (ਆਦਿਕ ਪਦਾਰਥਾਂ ਵਰਗੇ ਕੀਮਤੀ ਆਤਮਕ ਗੁਣ) ਹਾਸਲ ਕਰ ਲੈਂਦਾ ਹੈ ।੨।
The Gurmukh seeks and finds the gems and jewels, diamonds, rubies and treasures. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by