(ਹੇ ਮਨ ! ਹੋਰ) ਸਾਰੇ ਹੀਲੇ ਤੇ ਚਤੁਰਾਈਆਂ ਛੱਡ ਕੇ ਗੁਰੂ ਦੀ ਸਰਨ ਪਿਆ ਰਹੁ
Give up all your schemes and your clever mental tricks, and fall at the Feet of the Guru.
ਜਿਸ ਮਨੁੱਖ ਦੇ ਮੱਥੇ ਉੱਤੇ (ਪੂਰਬਲਾ) ਭਾਗ ਜਾਗਦਾ ਹੈ, (ਉਹ ਗੁਰੂ ਦੀ ਸਰਨ ਪੈਂਦਾ ਹੈ ਤੇ ਉਸ ਨੂੰ) ਪਰਮਾਤਮਾ ਦਾ ਨਾਮ-ਰਤਨ ਮਿਲ ਪੈਂਦਾ ਹੈ ।੩।
He alone receives the Jewel, upon whose forehead such wondrous destiny is written. ||3||
ਜੋ (ਜੀਵਾਂ ਦੇ ਕੰਮ) ਇਕ ਪਲਕ ਵਿਚ ਸਿਰੇ ਚਾੜ੍ਹ ਦੇਂਦਾ ਹੈ ।
Renounce all your efforts, and hold fast to His Support.
(ਹੇ ਭਾਈ!) ਹੋਰ ਸਾਰੇ ਹੀਲੇ ਛੱਡੋ ਤੇ ਉਸ ਪਰਮਾਤਮਾ ਦਾ ਆਸਰਾ ਲਵੋ, ਦੌੜ ਕੇ ਉਸ ਪ੍ਰਭੂ ਦੀ ਸਰਨ ਪਉ ਤੇ ਸਭ ਤੋਂ ਚੰਗਾ ਸੁਖ ਹਾਸਲ ਕਰੋ ।
Run to His Sanctuary, and you shall obtain the comfort of all comforts.
(ਗੁਰੂ ਦਾ ਮਿਲਣਾ ਹੀ) ਸਾਰੇ ਵਸੀਲਿਆਂ ਨਾਲੋਂ ਵਧੀਆ ਵਸੀਲਾ ਹੈ (ਜਿਸ ਦੀ ਰਾਹੀਂ ਪਰਮਾਤਮਾ ਦਾ) ਨਾਮ ਹਾਸਲ ਹੁੰਦਾ ਹੈ ।
Of all efforts, the best effort is to attain the Lord's Name.
(ਨਾਮ ਦੀ ਬਰਕਤ ਨਾਲ ਮਨੁੱਖ ਦਾ) ਮਨ ਠੰਢਾ-ਠਾਰ ਹੋ ਜਾਂਦਾ ਹੈ (ਮਨੁੱਖ ਦੇ) ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ ।
It brings a cooling, soothing tranquility deep within the heart, and eternal peace.
ਹੇ ਭਾਈ! (ਆਪਣੇ ਧਰਮੀ ਹੋਣ ਦਾ ਵਿਖਾਵਾ ਕਰਨ ਵਾਲਾ ਮਨੁੱਖ ਅੰਦਰੋਂ) ਮਾਇਆ ਇਕੱਠੀ ਕਰਨ ਦੀ ਖ਼ਾਤਰ (ਭੇਖ ਤੇ ਸੁੱਚ ਆਦਿਕ ਦਾ) ਹੀਲਾ ਕਰਦਾ ਹੈ,
He works for the sake of Maya,
ਪਰ (ਪਵਿੱਤਰ ਜੀਵਨ ਵਾਲੇ ਰਸਤੇ ਉਤੇ) ਕਦੇ ਭੀ ਸਿੱਧਾ ਪੈਰ ਨਹੀਂ ਧਰਦਾ ।
but he never places his feet on the right path.