(ਹੇ ਪ੍ਰਭੂ ! ਮੈਂ ਤੈਥੋਂ ਇਹੀ ਮੰਗਦਾ ਹਾਂ ਕਿ ਤੇਰਾ) ਨਾਨਕ ਉਹਨਾਂ ਬੰਦਿਆਂ ਨਾਲ ਸਾਥ ਬਣਾਏ ਜੋ ਨੀਵੀਂ ਤੋਂ ਨੀਵੀਂ ਜਾਤਿ ਦੇ ਹਨ ਜੋ ਨੀਵਿਆਂ ਤੋਂ ਭੀ ਅਤਿ ਨੀਵੇਂ ਅਖਵਾਂਦੇ ਹਨ, ਮੈਨੂੰ ਮਾਇਆ-ਧਾਰੀਆਂ ਦੇ ਰਾਹੇ ਤੁਰਨ ਦੀ ਕੋਈ ਤਾਂਘ ਨਹੀਂ
Nanak seeks the company of the lowest of the low class, the very lowest of the low. Why should he try to compete with the great?
(ਕਿਉਂਕਿ ਮੈਨੂੰ ਪਤਾ ਹੈ ਕਿ) ਤੇਰੀ ਮਿਹਰ ਦੀ ਨਜ਼ਰ ਉਥੇ ਹੈ ਜਿਥੇ ਗ਼ਰੀਬਾਂ ਦੀ ਸਾਰ ਲਈ ਜਾਂਦੀ ਹੈ ।੪।੩।
In that place where the lowly are cared for-there, the Blessings of Your Glance of Grace rain down. ||4||3||
ਜੋ ਮਨੁੱਖ ਆਪਣੇ ਆਪ ਨੂੰ (ਸਾਰਿਆਂ ਨਾਲੋਂ) ਮੰਦ-ਕਰਮੀ ਖ਼ਿਆਲ ਕਰਦਾ ਹੈ,
One who sees himself as lowly,
ਉਸ ਨੂੰ ਸਾਰਿਆਂ ਨਾਲੋਂ ਚੰਗਾ ਸਮਝਣਾ ਚਾਹੀਦਾ ਹੈ ।
shall be accounted as the highest of all.
ਉੱਚੇ ਤੇ ਨੀਵੇਂ ਬੰਦਿਆਂ ਦੀ ਵਰਤੋਂ ਭੀ ਉਸ ਦੇ ਹੁਕਮ ਵਿਚ ਹੀ ਹੈ,
By His Order, one's occupation is high or low.
ਅਨੇਕਾਂ ਕਿਸਮਾਂ ਦੇ ਖੇਡ-ਤਮਾਸ਼ੇ ਉਸ ਦੇ ਹੁਕਮ ਵਿਚ ਹੋ ਰਹੇ ਹਨ ।
By His Order, there are so many colors and forms.
(ਪ੍ਰਭੂ ਆਪ) ਕਦੇ ਉੱਚਿਆਂ ਵਿਚ ਕਦੇ ਨੀਵਿਆਂ ਵਿਚ ਪ੍ਰਗਟ ਹੋ ਰਿਹਾ ਹੈ,
Sometimes, they abide in exaltation; sometimes, they are depressed.
ਕਦੇ ਚਿੰਤਾ ਵਿਚ ਹੈ ਤੇ ਕਦੇ ਖੁਸ਼ੀ ਦੀ ਮੌਜ ਵਿਚ ਹੱਸ ਰਿਹਾ ਹੈ;
Sometimes, they are sad, and sometimes they laugh with joy and delight.
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ,
Fire is contained in all firewood, and butter is contained in all milk.
ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ।੧।
God's Light is contained in the high and the low; the Lord is in the hearts of all beings. ||1||
ਹੇ ਪ੍ਰਭੂ! ਦੁਨੀਆ ਦੇ ਸੁਖ ਮਿਲਣ ਤੇ ਜੀਵ ਨੂੰ ਅਹੰਕਾਰ ਪੈਦਾ ਹੋ ਜਾਂਦਾ ਹੈ, ਦੁੱਖ ਮਿਲਣ ਤੇ ਨਿੱਘਰੀ ਹੋਈ ਹਾਲਤ ਬਣ ਜਾਂਦੀ ਹੈ ।
High and low, pleasure and pain.
ਜੀਵ (ਮਾਇਆ ਵਲੋਂ ਕਿਸੇ ਵੇਲੇ) ਰੱਜਦਾ ਨਹੀਂ, ਇਸ ਨੂੰ ਮਾਇਆ ਦੀ ਤ੍ਰੇਹ ਮਾਇਆ ਦੀ ਭੱੁਖ ਚੰਬੜੀ ਰਹਿੰਦੀ ਹੈ ।੨।
Hunger and thirst are not satisfied. ||2||
ਹੇ ਬ੍ਰਾਹਮਣ! ਤੂੰ ਆਪਣੇ ਆਪ ਨੂੰ ਉੱਚੀ ਕੁਲ ਦਾ (ਸਮਝਦਾ ਹੈਂ), ਪਰ ਭੋਜਨ ਪਾਂਦਾ ਹੈਂ (ਆਪਣੇ ਤੋਂ) ਨੀਵੀਂ ਕੁਲ ਵਾਲਿਆਂ ਦੇ ਘਰ ਵਿਚ । ਤੂੰ ਹਠ ਵਾਲੇ ਕਰਮ ਕਰ ਕੇ (ਤੇ ਲੋਕਾਂ ਨੂੰ ਵਿਖਾ ਵਿਖਾ ਕੇ) ਆਪਣਾ ਪੇਟ ਪਾਲਦਾ ਹੈਂ ।
You think that you are high, but you take food from the houses of the lowly; you fill up your belly by forcibly practicing your rituals.
ਚੌਦੇਂ ਤੇ ਮੱਸਿਆ (ਆਦਿਕ ਥਿੱਤਾਂ ਬਨਾਵਟੀ) ਥਾਪ ਥਾਪ ਕੇ ਤੂੰ (ਜਜਮਾਨਾਂ ਪਾਸੋਂ) ਮੰਗਦਾ ਹੈਂ; ਤੂੰ (ਆਪਣੇ ਆਪ ਨੂੰ ਵਿਦਵਾਨ ਸਮਝਦਾ ਹੈਂ ਪਰ ਇਹ ਵਿੱਦਿਆ-ਰੂਪ) ਦੀਵਾ ਹੱਥਾਂ ਉੱਤੇ ਰੱਖ ਕੇ ਖੂਹ ਵਿਚ ਡਿੱਗ ਰਿਹਾ ਹੈਂ ।੨।
On the fourteenth day, and the night of the new moon, you go out begging; even though you hold the lamp in your hands, still, you fall into the pit. ||2||
ਹੇ ਭਾਈ! ਪਰਮਾਤਮਾ ਦੇ ਗੁਣ ਬਹੁਤ ਉੱਚੇ ਹਨ, ਅਸੀ ਜੀਵ ਨੀਵੇਂ ਹਾਂ । ਪਰ ਗੁਰੂ ਸਤਿਗੁਰ ਮਿੱਤਰ ਦੀ ਸੰਗਤਿ ਵਿਚ ਮੈਂ ਪ੍ਰਭੂ ਦੇ ਗੁਣ ਗਾਂਦਾ ਹਾਂ ।
I am lowly, but I sing the Lofty Praises of the Lord, meeting with the Guru, the True Guru, my Friend.
ਜਿਵੇਂ (ਜੇ) ਚੰਦਨ ਦੇ ਨਾਲ ਨਿੰਮ (ਦਾ) ਰੁੱਖ ਉਗਿਆ ਹੋਇਆ ਹੋਵੇ, ਤਾਂ ਉਸ ਵਿਚ ਚੰਦਨ ਦੇ ਗੁਣ ਆ ਵੱਸਦੇ ਹਨ (ਤਿਵੇਂ ਮੇਰਾ ਹਾਲ ਹੋਇਆ ਹੈ) ।੨।
Like the bitter nimm tree, growing near the sandalwood tree, I am permeated with the fragrance of sandalwood. ||2||
ਹੇ ਚੰਚਲ ਕਾਮ! ਤੂੰ ਸੁਖ ਤਾਂ ਥੋੜਾ ਹੀ ਦੇਂਦਾ ਹੈਂ, ਪਰ ਇਸੇ ਨਾਲ ਤੂੰ ਜੀਵਾਂ ਨੂੰ (ਸੁੱਧ ਆਚਰਨ ਦੇ) ਧਨ ਤੋਂ ਸੱਖਣਾ ਕਰ ਦੇਂਦਾ ਹੈਂ । ਜੀਵ ਉੱਚੇ ਹੋਣ, ਨੀਵੇਂ ਹੋਣ, ਸਭਨਾਂ ਵਿਚ ਤੂੰ ਪਹੁੰਚ ਜਾਂਦਾ ਹੈਂ ।
But you give only shallow pleasure, while you make the mortals weak and unsteady; you pervade the high and the low.
ਸਾਧ ਸੰਗਤਿ ਵਿਚ ਪਹੁੰਚਿਆਂ ਤੇਰੇ ਡਰ ਤੋਂ ਖ਼ਲਾਸੀ ਮਿਲਦੀ ਹੈ । ਹੇ ਨਾਨਕ! (ਸਾਧ ਸੰਗ ਵਿਚ ਜਾ ਕੇ) ਪ੍ਰਭੂ ਦੀ ਸਰਨ ਲੈ ।੪੬।
Your fear is dispelled in the Saadh Sangat, the Company of the Holy, O Nanak, through the Protection and Support of the Lord. ||46||