ਧਨ, ਜੁਆਨੀ ਅਤੇ ਨਿੱਕਾ ਜਿਹਾ ਫੁੱਲ—ਇਹ ਚਾਰ ਦਿਨਾਂ ਦੇ ਹੀ ਪਰਾਹੁਣੇ ਹੁੰਦੇ ਹਨ
Wealth, the beauty of youth and flowers are guests for only a few days.
ਜਿਵੇਂ ਚੌਪੱਤੀ ਦੇ ਪੱਤਰ (ਪਾਣੀ ਦੇ) ਢਲ ਜਾਣ ਨਾਲ ਸੁੱਕ ਕੇ ਨਾਸ ਹੋ ਜਾਂਦੇ ਹਨ, ਤਿਵੇਂ ਇਹ ਭੀ ਨਾਸ ਹੋ ਜਾਂਦੇ ਹਨ ।੧।
Like the leaves of the water-lily, they wither and fade and finally die. ||1||
ਮਾਂ ਸਮਝਦੀ ਹੈ ਕਿ ਮੇਰਾ ਪੁੱਤਰ ਵੱਡਾ ਹੋ ਰਿਹਾ ਹੈ, ਪਰ ਉਹ ਏਨੀ ਗੱਲ ਨਹੀਂ ਸਮਝਦੀ ਕਿ ਜਿਉਂ ਜਿਉਂ ਦਿਨ ਬੀਤ ਰਹੇ ਹਨ ਇਸ ਦੀ ਉਮਰ ਘਟ ਰਹੀ ਹੈ
The mother thinks that her son is growing up; she does not understand that, day by day, his life is diminishing.
ਉਹ ਇਉਂ ਆਖਦੀ ਹੈ “ਇਹ ਮੇਰਾ ਪੁੱਤਰ ਹੈ, ਇਹ ਮੇਰਾ ਪੁੱਤਰ” (ਤੇ ਉਸ ਨਾਲ) ਬੜਾ ਲਾਡ ਕਰਦੀ ਹੈ; (ਮਾਂ ਦੀ ਇਸ ਮਮਤਾ ਨੂੰ) ਵੇਖ ਵੇਖ ਕੇ ਜਮਰਾਜ ਹੱਸਦਾ ਹੈ ।੧।
Calling him, "Mine, mine", she fondles him lovingly, while the Messenger of Death looks on and laughs. ||1||
(ਹੇ ਭਾਈ!) ਤੁਸੀ ਇਕ ਰਾਤ (ਕਿਤੇ ਸਫ਼ਰ ਵਿਚ) ਗੁਜ਼ਾਰਨ ਵਾਲੇ ਪ੍ਰਾਹੁਣੇ ਵਾਂਗ (ਜਗਤ ਵਿਚ) ਆਏ ਹੋ ਪਰ ਇਥੇ ਕਈ ਜੁਗ ਜੀਊਂਦੇ ਰਹਿਣ ਦੀਆਂ ਆਸਾਂ ਬੰਨ੍ਹ ਰਹੇ ਹੋ ।
You have come as a guest for one short night, and yet you hope to live for many ages.
(ਹੇ ਭਾਈ!) ਇਹ ਘਰ ਮਹਲ ਧਨ-ਪਦਾਰਥ—ਜੋ ਕੁਝ ਦਿੱਸ ਰਿਹਾ ਹੈ, ਇਹ ਸਭ ਰੁੱਖ ਦੀ ਛਾਂ ਵਾਂਗ ਹੈ (ਸਦਾ ਸਾਥ ਨਹੀਂ ਨਿਬਾਹੁੰਦਾ) ।੧।
Households, mansions and wealth - whatever is seen, is like the shade of a tree. ||1||
ਹੇ ਮੇਰੇ ਮਨ! (ਅੰਤ ਨੂੰ) ਤੇਰਾ ਕੋਈ (ਸਾਥੀ) ਨਹੀਂ ਬਣੇਗਾ, ਮਤਾਂ (ਹੋਰਨਾਂ ਸੰਬੰਧੀਆਂ ਦਾ) ਭਾਰ ਖਿੱਚ ਕੇ (ਆਪਣੇ ਸਿਰ ਤੇ) ਲੈ ਲਏਂ (ਭਾਵ, ਮਤਾਂ ਸੰਬੰਧੀਆਂ ਦੀ ਖ਼ਾਤਰ ਪਰਪੰਚ ਕਰ ਕੇ ਪਰਾਇਆ ਧਨ ਲਿਆਉਣਾ ਸ਼ੁਰੂ ਕਰ ਦੇਵੇਂ)
O my mind, even if you carry someone's burden, they don't belong to you.
ਜਿਵੇਂ ਪੰਛੀਆਂ ਦਾ ਰੁੱਖਾਂ ਤੇ ਬਸੇਰਾ ਹੁੰਦਾ ਹੈ ਇਸੇ ਤਰ੍ਹਾਂ ਇਹ ਜਗਤ (ਦਾ ਵਾਸਾ) ਹੈ ।੧।
This world is like the perch of the bird on the tree. ||1||
ਹੇ ਫਰੀਦ! ਇਹ ਦੁਨੀਆ (ਇਕ) ਸੋਹਣਾ ਬਾਗ਼ ਹੈ ,ਪੰਛੀਆਂ ਦੀ ਡਾਰ ਪਰਾਹੁਣੀ ਹੈ ।
Fareed, the bird is a guest in this beautiful world-garden.
ਜਦੋਂ ਸਵੇਰ ਦਾ ਧੌਂਸਾ ਵੱਜਾ (ਸਭ ਨੇ ਜ਼ਿੰਦਗੀ ਦੀ ਰਾਤ ਕੱਟ ਕੇ ਤੁਰ ਜਾਣਾ ਹੈ) । (ਹੇ ਫਰੀਦ! ਇਹ ‘ਟੋਏ ਟਿੱਬੇ’ ਦੂਰ ਕਰ, ਤੇ ਤੂੰ ਭੀ) ਤੁਰਨ ਦੀ ਤਿਆਰੀ ਕਰ ।੭੯।
The morning drums are beating - get ready to leave! ||79||
(ਦਰੀਆ ਦੇ) ਕੰਢੇ ਉੱਤੇ (ਉੱਗਾ ਹੋਇਆ) ਵਿਚਾਰਾ ਰੁੱਖ ਕਿਤਨਾ ਕੁ ਚਿਰ ਧਰਵਾਸ ਬੰਨ੍ਹੇਗਾ?
How long can the tree remain implanted on the river-bank?
ਹੇ ਫਰੀਦ! ਕੱਚੇ ਭਾਂਡੇ ਵਿਚ ਪਾਣੀ ਕਿਤਨਾ ਕੁ ਚਿਰ ਰੱਖਿਆ ਜਾ ਸਕਦਾ ਹੈ? ।੯੬।
Fareed, how long can water be kept in a soft clay pot? ||96||