(ਸੋ) ਮੇਰੀ ਕੀਹ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ?
How can Your Creative Potency be described?
 
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ?
How can Your Creative Potency be described?
 
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵੀਚਾਰ ਕਰ ਸਕਾਂ?
How can I describe Your Creative Power?
 
ਪ੍ਰਭੂ ਆਪ ਹੀ ਹਰੇਕ ਜੀਵ ਦੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਦੀ ਅਰਜ਼ੋਈ ਸੁਣਦਾ ਹੈ, ਆਪ ਹੀ ਆਪਣੀ ਸੱਤਿਆ ਨਾਲ ਜਗਤ ਪੈਦਾ ਕਰਦਾ ਹੈ
He Himself beholds, and He Himself listens. By His Creative Power, He created the world.
 
ਉਸ ਸਦਾ-ਥਿਰ ਪਰਮਾਤਮਾ ਨੇ ਅਟੱਲ ਕੁਦਰਤਿ ਰਚੀ ਹੋਈ ਹੈ, ਤੇ ਇਹ ਸਾਰਾ ਜਗਤ ਪੈਦਾ ਕੀਤਾ ਹੋਇਆ ਹ
True is the Creative Power which He has created. True is the world which He has fashioned.
 
ਪਰਮਾਤਮਾ ਆਪਣੀ ਕੁਦਰਤਿ ਆਪ ਹੀ ਜਾਣਦਾ ਹੈ, ਆਪ ਹੀ ਇਹ ਜਗਤ-ਰਚਨਾ ਰਚਦਾ ਹੈ
He alone knows His Creative Power; He Himself does all deeds.
 
ਤੂੰ ਕੁਦਰਤਿ ਰਚ ਕੇ (ਜਗਤ-ਚਉਪੜ ਦੀਆਂ) ਜੀਵ-ਨਰਦਾਂ ਸੁੱਟ ਕੇ ਤੂੰ ਆਪ ਹੀ ਆਪਣੇ ਰਚੇ ਜਗਤ ਦੀ ਸੰਭਾਲ ਕਰ ਰਿਹਾ ਹੈਂ ।੨।
You watch over Your Creation, and through Your All-powerful Creative Potency, You cast the dice. ||2||
 
ਸ੍ਰਿਸ਼ਟੀ (ਪੈਦਾ ਕਰਨ ਵਾਲਾ ਪ੍ਰਭੂ) ਆਪ ਹੀ (ਇਸ ਵਿਚ) ਵੱਸ ਰਿਹਾ ਹੈ
He created the Creative Power of the Universe, within which He dwells.
 
ਪ੍ਰਭੂ (ਆਪਣੀ ਰਚੀ) ਕੁਦਰਤਿ ਵਿਚ ਵਿਆਪਕ ਹੈ, ਉਸ ਦਾ ਮੁੱਲ ਪੈ ਨਹੀਂ ਸਕਦਾ;
The value of the Creative Power of the Universe cannot be known.
 
ਹੇ ਮੇਰੇ ਪਿਆਰੇ ਪ੍ਰਭੂ ! (ਜਗਤ ਵਿਚ) ਸਭ ਕੁਝ ਤੂੰ ਹੀ ਕਰ ਰਿਹਾ ਹੈਂ ਤੂੰ ਹੀ ਕਰ ਰਿਹਾ ਹੈਂ । ਮੈਂ ਤੇਰੀ ਸਮਰਥਾ ਤੋਂ ਸਦਕੇ ਜਾਂਦਾ ਹਾਂ ।੧।
You are everything; You are my Beloved. I am a sacrifice to Your Creative Power. ||1||
 
ਤੇਰੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਤੇਰੀ ਬਖ਼ਸ਼ਸ਼ ਬਿਆਨ ਨਹੀਂ ਕੀਤੀ ਜਾ ਸਕਦੀ ।
His Creative Power and His Bounties cannot be described.
 
ਪਰਮਾਤਮਾ ਆਪ ਹੀ ਦੁਨੀਆ ਪੈਦਾ ਕਰ ਕੇ ਆਪ ਹੀ ਇਸ ਦਾ ਧਿਆਨ ਰੱਖਦਾ ਹੈ,
He Himself created and adorned the Universe, and He Himself contemplates it.
 
(ਕਿਉਂਕਿ) ਹੇ ਪ੍ਰਭੂ ! ਤੇਰੀ ਕੁਦਰਤਿ ਦਾ ਪੂਰਾ ਮੁੱਲ ਨਹੀਂ ਪੈ ਸਕਦਾ (ਭਾਵ, ਕੁਦਰਤਿ ਕਿਹੋ ਜਿਹੀ ਹੈ—ਇਹ ਦੱਸਿਆ ਨਹੀਂ ਜਾ ਸਕਦਾ) ।੧।ਰਹਾਉ।
Your All-pervading creative nature cannot be estimated. ||1||Pause||
 
ਜਿਸ ਪ੍ਰਭੂ ਨੇ ਦਿਨ ਤੇ ਰਾਤ (ਵਰਗੇ ਕੌਤਕ) ਬਣਾਏ ਹਨ, ਉਹ ਸੱਚਾ ਪ੍ਰਭੂ (ਇਸ) ਕੁਦਰਤਿ ਤੋਂ ਹੀ ਸਚ-ਮੁਚ (ਵੱਡੀਆਂ ਵਡਿਆਈਆਂ ਵਾਲਾ) ਮਲੂਮ ਹੁੰਦਾ ਹੈ;
The True Lord is truly known for His all-powerful creative nature; He fashioned the days and the nights.
 
ਉਸੇ ਦੀ ਹੀ ਕਲਾ ਸਭ ਰੂਪਾਂ ਵਿਚ ਸਭ ਰੰਗਾਂ ਵਿਚ ਕੰਮ ਕਰ ਰਹੀ ਹੈ ।੧।
His Creative Power is all-pervading, in form and color. ||1||
 
(ਜੀਵਾਤਮਾ ਤੇ ਕਾਂਇਆਂ ਨੂੰ ਜੋੜਨ ਵਿਛੋੜਨ ਦੀ) ਆਪਣੀ ਅਜਬ ਖੇਡ ਨੂੰ ਪਰਮਾਤਮਾ ਆਪ ਹੀ ਜਾਣਦਾ ਹੈ ।੪।੩੧।੮੨।
He alone knows His All-powerful creative nature. ||4||31||82||
 
ਤੂੰ ਬੇਅੰਤ ਮਾਲਕ ਹੈਂ, ਤੂੰ ਪਾਰਬ੍ਰਹਮ ਹੈਂ ਤੇਰੀ ਤਾਕਤ ਬਿਆਨ ਨਹੀਂ ਕੀਤੀ ਜਾ ਸਕਦੀ ।
You are the Supreme Lord God, the Infinite Lord and Master. Your creative power cannot be described.
 
ਫਿਰ, ਉਸ ਨੇ ਕੁਦਰਤ ਰਚੀ (ਅਤੇ ਉਸ ਵਿਚ) ਆਸਣ ਜਮਾ ਕੇ, (ਭਾਵ, ਕੁਦਰਤ ਵਿਚ ਵਿਆਪਕ ਹੋ ਕੇ, ਇਸ ਜਗਤ ਦਾ) ਆਪ ਤਮਾਸ਼ਾ ਵੇਖਣ ਲੱਗ ਪਿਆ ਹੈ ।
Secondly, He fashioned the creation; seated within the creation, He beholds it with delight.
 
ਹੇ ਸੱਚੇ ਪਾਤਿਸ਼ਾਹ! ਇਹ ਸਾਰੀ ਰਚਨਾ ਹੀ ਤੇਰਾ ਇਕ ਨਾ ਮੁੱਕਣ ਵਾਲਾ ਪਰਬੰਧ ਹੈ ।
True is Your almighty creative power, True King.
 
(ਹੇ ਪ੍ਰਭੂ!) ਜੋ ਕੁਝ ਦਿੱਸ ਰਿਹਾ ਹੈ ਤੇ ਜੋ ਕੁਝ ਸੁਣੀ ਆ ਰਿਹਾ ਹੈ, ਇਹ ਸਭ ਤੇਰੀ ਹੀ ਕਲਾ ਹੈ; ਇਹ ਭਉ ਜੋ ਸੁਖਾਂ ਦਾ ਮੂਲ ਹੈ, ਇਹ ਭੀ ਤੇਰੀ ਕੁਦਰਤ ਹੈ ।
By His Power we see, by His Power we hear; by His Power we have fear, and the essence of happiness.
 
ਪਤਾਲਾਂ ਤੇ ਅਕਾਸ਼ਾਂ ਵਿਚ ਤੇਰੀ ਹੀ ਕੁਦਰਤ ਹੈ, ਇਹ ਸਾਰਾ ਅਕਾਰ (ਭਾਵ, ਇਹ ਸਾਰਾ ਜਗਤ ਜੋ ਦਿੱਸ ਰਿਹਾ ਹੈ) ਤੇਰੀ ਹੀ ਅਚਰਜ ਖੇਡ ਹੈ ।
By His Power the nether worlds exist, and the Akaashic ethers; by His Power the entire creation exists.
 
ਵੇਦ, ਪੁਰਾਣ ਤੇ ਕਤੇਬਾਂ, (ਹੋਰ ਭੀ) ਸਾਰੀ ਵਿਚਾਰ-ਸੱਤਾ ਤੇਰੀ ਹੀ ਕਲਾ ਹੈ;
By His Power the Vedas and the Puraanas exist, and the Holy Scriptures of the Jewish, Christian and Islamic religions. By His Power all deliberations exist.
 
(ਜੀਵਾਂ ਦਾ) ਖਾਣ, ਪੀਣ, ਪੈਨ੍ਹਣ (ਦਾ ਵਿਹਾਰ) ਅਤੇ (ਜਗਤ ਵਿਚ) ਸਾਰਾ ਪਿਆਰ (ਦਾ ਜਜ਼ਬਾ) ਇਹ ਸਭ ਤੇਰੀ ਕੁਦਰਤ ਹੈ ।
By His Power we eat, drink and dress; by His Power all love exists.
 
ਜਾਤਾਂ ਵਿਚ, ਜਿਨਸਾਂ ਵਿਚ, ਰੰਗਾਂ ਵਿਚ, ਜਗਤ ਦੇ ਜੀਵਾਂ ਵਿਚ ਤੇਰੀ ਹੀ ਕੁਦਰਤ ਵਰਤ ਰਹੀ ਹੈ,
- By His Power come the species of all kinds and colors; by His Power the living beings of the world exist.
 
(ਜਗਤ ਵਿਚ) ਕਿਤੇ ਭਲਾਈ ਦੇ ਕੰਮ ਹੋ ਰਹੇ ਹਨ, ਕਿਤੇ ਵਿਕਾਰ ਹਨ; ਕਿਤੇ ਕਿਸੇ ਦਾ ਆਦਰ ਹੋ ਰਿਹਾ ਹੈ, ਕਿਤੇ ਅਹੰਕਾਰ ਪਰਧਾਨ ਹੈ—ਇਹ ਤੇਰਾ ਅਚਰਜ ਕੌਤਕ ਹੈ ।
By His Power virtues exist, and by His Power vices exist. By His Power come honor and dishonor.
 
ਪਉਣ, ਪਾਣੀ, ਅੱਗ, ਧਰਤੀ ਦੀ ਖ਼ਾਕ (ਆਦਿਕ ਤੱਤ), ਇਹ ਸਾਰੇ ਤੇਰਾ ਹੀ ਤਮਾਸ਼ਾ ਹਨ ।
By His Power wind, water and fire exist; by His Power earth and dust exist.
 
(ਹੇ ਪ੍ਰਭੂ!) ਸਭ ਤੇਰੀ ਕਲਾ ਵਰਤ ਰਹੀ ਹੈ, ਤੂੰ ਕੁਦਰਤ ਦਾ ਮਾਲਕ ਹੈਂ, ਤੂੰ ਹੀ ਇਸ ਖੇਲ ਦਾ ਰਚਨਹਾਰ ਹੈਂ, ਤੇਰੀ ਵਡਿਆਈ ਸੁੱਚੀ ਤੋਂ ਸੁੱਚੀ ਹੈ, ਤੂੰ ਆਪ ਪਵਿੱਤਰ (ਹਸਤੀ ਵਾਲਾ) ਹੈਂ ।
Everything is in Your Power, Lord; You are the all-powerful Creator. Your Name is the Holiest of the Holy.
 
ਹੇ ਕੁਦਰਤ ਵਿਚ ਵੱਸ ਰਹੇ ਕਰਤਾਰ! ਮੈਂ ਤੈਥੋਂ ਸਦਕੇ ਹਾਂ,
I am a sacrifice to Your almighty creative power which is pervading everywhere.
 
ਹੇ ਕਰਤਾਰ! ਹੇ ਸੁਆਮੀ! ਸਾਡੀ (ਤੇਰੇ ਪੈਦਾ ਕੀਤੇ ਹੋਏ ਜੀਵਾਂ ਦੀ) ਕੀਹ ਪਾਇਆਂ ਹੈ? ਜਿਵੇਂ ਤੂੰ ਸਾਨੂੰ ਬੁਲਾਂਦਾ ਹੈਂ ਉਸੇ ਤਰ੍ਹਾਂ ਅਸੀ ਬੋਲਦੇ ਹਾਂ ।
As You cause me to speak, so do I speak, O Lord Master. What other power do I have?
 
ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ
By His creative power, He assumes numerous forms in an instant.
 
ਤੇਰੀ ਕੁਦਰਤਿ ਵੇਖ ਵੇਖ ਕੇ ਅਸੀਂ ਹੈਰਾਨ ਹੋ ਰਹੇ ਹਾਂ ।
I am wonderstruck beholding the wonder of Your Almighty Creative Power.
 
ਹੇ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲੇ ਪ੍ਰਭੂ! (ਕਿਸੇ ਪਾਸੋਂ) ਤੇਰੀ ਤਾਕਤ ਦਾ ਮੁੱਲ ਨਹੀਂ ਪੈ ਸਕਦਾ ।੧।੭।
In an instant, You establish and disestablish; the value of Your Almighty Creative Power cannot be estimated. ||2||7||
 
ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ । ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ ।੧।ਰਹਾਉ।
You are wonderful! Your creative potency is amazing! ||1||Pause||
 
ਮਾਲਕ-ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਸੰਭਾਲ ਕਰਦਾ ਹੈ, ਆਪਣੀ ਰਚੀ ਰਚਨਾ ਦਾ ਆਪ ਧਿਆਨ ਰੱਖਦਾ ਹੈ । ਪ੍ਰਭੂ ਆਪਣੀ ਰਚੀ ਰਚਨਾ ਦਾ ਖ਼ਿਆਲ ਰੱਖਦਾ ਹੈ
The Lord Master beholds His work, and contemplates His creative potency.
 
ਇਸ ਨੂੰ ਆਸਰਾ-ਸਹਾਰਾ ਦੇਂਦਾ ਹੈ, ਜਿਸ ਨੇ ਜਗਤ ਰਚਿਆ ਹੈ ਉਹੀ ਇਸ ਦੀਆਂ ਲੋੜਾਂ ਭੀ ਜਾਣਦਾ ਹੈ ।
He contemplates His creative potency, having established the Universe. He who created it, He alone knows.
 
ਹੇ ਪ੍ਰਭੂ! ਇਹ ਸਾਰੀ ਰਚਨਾ (-ਰੂਪ) ਤਖ਼ਤ ਤੂੰ (ਆਪਣੇ ਬੈਠਣ ਵਾਸਤੇ) ਬਣਾਇਆ ਹੈ, ਆਪਣੇ ਸਦਾ-ਥਿਰ ਨਾਮ ਵਿਚ (ਜੋੜ ਕੇ ਜੀਵਾਂ ਦੇ ਕਰਮਾਂ ਦੇ ਲੇਖ ਭੀ) ਤੂੰ ਆਪ ਹੀ ਮੁਕਾਣ ਵਾਲਾ ਹੈਂ ।੨।
You have made the Creation as Your Throne; You are the True Judge. ||2||
 
(ਹੇ ਭਾਈ!) ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ ।
The One who creates and dissolves the world - that Lord and Master alone knows His creative power.
 
ਸਿਰਫ਼ ਪਰਮਾਤਮਾ ਆਪ ਇਸ (ਕਰਮ-) ਲੇਖ ਤੋਂ ਸੁਤੰਤ੍ਰ ਹੈ ਜੋ ਇਸ ਕੁਦਰਤਿ ਨੂੰ ਰਚ ਕੇ ਇਸ ਦੀ ਸੰਭਾਲ ਕਰਦਾ ਹੈ, ਤੇ ਆਪਣੇ ਹੁਕਮ ਵਿਚ (ਜਗਤ-ਕਾਰ) ਚਲਾ ਰਿਹਾ ਹੈ ।੧।
Only He Himself is beyond destiny; creating the creation by His creative power, He beholds it, and causes His Command to be followed. ||1||
 
ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ।
You make the unworthy ones worthy, O my Lord of the Universe; I am a sacrifice to Your almighty creative power. ||Pause||
 
ਹੇ ਪ੍ਰਭੂ! ਤੇਰਾ ਕੋਈ ਰੰਗ ਨਹੀਂ ਦਿੱਸਦਾ; ਤੇਰੀ ਕੋਈ ਸ਼ਕਲ ਨਹੀਂ ਦਿੱਸਦੀ । ਕੋਈ ਮਨੁੱਖ ਨਹੀਂ ਸੋਚ ਸਕਦਾ ਕਿ ਤੇਰੀ ਕਿਤਨੀ ਕੁ ਤਾਕਤ ਹੈ
Your color is not known, and Your form is not seen; who can contemplate Your Almighty Creative Power?
 
ਉਸ (ਨਾਮ-ਜਲ) ਦੀ ਕੀਮਤ ਦੱਸੀ ਨਹੀਂ ਜਾ ਸਕਦੀ । ਮੇਰੀ ਕੀਹ ਤਾਕਤ ਹੈ (ਕਿ ਮੈਂ ਉਸ ਨਾਮ-ਜਲ ਦਾ ਮੁੱਲ ਦੱਸ ਸਕਾਂ)? ।੧।
I cannot describe their value; what power do I have? ||1||
 
ਹੇ ਭਾਈ! ਉਸ ਮਾਲਕ ਦੀ ਕੁਦਰਤਿ ਦਾ ਮੁੱਲ ਨਹੀਂ ਸਮਝਿਆ ਜਾ ਸਕਦਾ, ਉਹ ਸਭ ਤੋਂ ਵੱਡਾ ਹੈ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ
His creative potency and His value cannot be known; He is the Great and carefree Lord.
 
ਹੇ ਨਾਨਕ! (ਆਖ—) ਹੇ ਕਰਤਾਰ! ਹੇ ਕੁਦਰਤਿ ਦੇ ਰਚਨਹਾਰ! ਹੇ ਖ਼ਲਕਤ ਦੇ ਮਾਲਕ! ਮੈਨੂੰ ਤੇਰਾ ਸਹਾਰਾ ਹੈ ।੨।੫।
O Creator Lord, by Your creative potency, You created the world; Nanak holds tight to Your support. ||2||5||
 
ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਜੀਵਾਂ ਨੂੰ ਉਹੀ ਕੁਝ ਸਿਰ-ਮੱਥੇ ਮੰਨਣਾ ਪੈਂਦਾ ਹੈ (ਉਹੀ ਕੁਝ ਜੀਵ ਕਰਦੇ ਹਨ) ।੧।ਰਹਾਉ।
Only He Himself knows His creative omnipotence. ||1||Pause||
 
ਤੂੰ ਕਿਹੋ ਜਿਹਾ ਹੈਂ, ਤੂੰ ਕੇਡਾ ਵੱਡਾ ਹੈਂ—ਇਹ ਭੇਤ ਤੂੰ ਆਪ ਹੀ ਜਾਣਦਾ ਹੈਂ । ਤੇਰੀ ਕੁਦਰਤਿ ਦਾ ਮੁੱਲ ਨਹੀਂ ਪੈ ਸਕਦਾ ।੩।
Your condition and expanse are known only to You; the value of Your creative omnipotence cannot be estimated. ||3||
 
(ਉਸ ਮਨੁੱਖ ਨੇ) ਸਾਰੀਆਂ ਮਨ-ਮੰਗੀਆਂ ਮੁਰਾਦਾਂ ਹਾਸਲ ਕਰ ਲਈਆਂ । (ਹੇ ਪ੍ਰਭੂ!) ਤੇਰੀ ਇਸ ਕੁਦਰਤ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।
All the fruits of the mind's desires are obtained; His creative power is infinitely valuable.
 
ਹੇ ਭਾਈ! ਪਰਮਾਤਮਾ ਇਸ ਰਚਨਾ ਨੂੰ ਇਕ ਖਿਨ ਵਿਚ ਪੈਦਾ ਕਰ ਕੇ ਫਿਰ ਨਾਸ ਭੀ ਕਰ ਸਕਦਾ ਹੈ । ਇਹ ਸਾਰੇ ਕਰਤਾਰ ਦੇ ਹੀ ਖੇਲ ਹਨ ।੨।
In an instant, He establishes and disestablishes, by His Creative Power. All is the Creation of the Creator. ||2||
 
ਇਹ ਸਾਰੀ ਕੁਦਰਤਿ ਉਸ ਨੇ ਆਪ ਹੀ ਪੈਦਾ ਕੀਤੀ ਹੈ, (ਕੁਦਰਤਿ ਦੇ ਸਾਰੇ ਰੁੱਖ ਬਿਰਖ ਆਦਿਕ, ਮਾਨੋ, ਰਹਿਣ ਲਈ ਉਸ ਨੇ) ਮਹਲ ਮਾੜੀਆਂ ਬਣਾਏ ਹਨ;
Through His almighty creative power, He created and fashioned the mansions and hotels.
 
ਉਸ ਅਲੱਖ ਪਰਮਾਤਮਾ ਦੀ ਰਚੀ ਕੁਦਰਤਿ ਦਾ ਮੁੱਲ ਨਹੀਂ ਪੈ ਸਕਦਾ ।
The value of God's almighty creative power cannot be estimated.
 
ਹੇ ਸ੍ਰਿਸ਼ਟੀ ਦੇ ਰਚਨਹਾਰ! ਹੇ ਜੀਵਾਂ ਉਤੇ ਬਖ਼ਸ਼ਸ਼ ਕਰਨ ਵਾਲੇ! (ਇਹ ਸਾਰੀ) ਤੇਰੀ ਹੀ (ਰਚੀ ਹੋਈ) ਕੁਦਰਤਿ ਹੈ ।੧੬।
O Merciful Lord, Cause of causes, Your creative power is all-powerful. ||16||
 
ਉਸ (ਗੁਰੂ ਨਾਨਕ) ਨੇ ਐਸੀ ਸਮਰੱਥਾ ਵਿਖਾਈ ਕਿ (ਪਹਿਲਾਂ ਬਾਬਾ ਲਹਣਾ ਜੀ ਦਾ ਮਨ) ਜਿੱਤ ਕੇ ਇਤਨੀ ਉੱਚੀ ਆਤਮਾ ਨੂੰ ਪਰਖਿਆ,
He revealed such creative power, and touched such greatness.
 
ਇਹ ਸਾਰੀ ਰਚਨਾ ਤੇਰੀ ਹੀ ਰਚੀ ਹੋਈ ਹੈ, ਇਹ ਸਾਰਾ ਸੰਸਾਰ ਤੇਰਾ ਹੀ ਬਣਾਇਆ ਹੋਇਆ ਹੈ । ਤੂੰ ਹਰੇਕ ਜੀਵ ਦੇ ਸਿਰ ਉਤੇ ਰਾਜ਼ਕ ਹੈਂ ।੧੫।
Your creative power permeates all; You are the Great Giver of all. You created the whole creation. ||15||
 
ਉਹ ਪਰਮਾਤਮਾ ਨਿਰੋਲ ਉਹ ਹਾਲਤ ਭੀ ਆਪ ਹੀ ਪੈਦਾ ਕਰਦਾ ਹੈ ਜਦੋਂ ਉਸ ਦੇ ਆਪਣੇ ਆਪੇ ਤੋਂ ਬਿਨਾ ਹੋਰ ਕੁਝ ਭੀ ਨਹੀਂ ਹੁੰਦਾ, ਤੇ ਆਪ ਹੀ ਆਪਣੀ ਕੁਦਰਤਿ ਰਚ ਕੇ ਵੇਖਦਾ ਹੈ ।੧।
He Himself exercised His Creative Power, and He gazes upon His creation; from the Primal Void, He formed the Void. ||1||
 
ਉਹ ਪ੍ਰਭੂ ਆਪ ਅਲੇਖ ਹੈ (ਭਾਵ, ਕੋਈ ਹੋਰ ਵਿਅਕਤੀ ਉਸ ਪਾਸੋਂ ਕੀਤੇ ਕਰਮਾਂ ਦਾ ਹਿਸਾਬ ਨਹੀਂ ਮੰਗ ਸਕਦਾ) ।
God Himself is unseen; He reveals Himself through His wondrous creative power.
 
ਇਸ ਸਾਰੀ ਸ੍ਰਿਸ਼ਟੀ ਦਾ ਰਚਣ ਵਾਲਾ ਪਰਮਾਤਮਾ ਬੇਅੰਤ ਹੈ (ਉਸ ਦੀਆਂ ਤਾਕਤਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
The Creator Lord is infinite; His creative power is wondrous.
 
(ਇਕ ਉਹ ਹਨ ਜੇਹੜੇ) ਕੁਦਰਤਿ ਵਿਚ ਵੱਸਦੇ ਪ੍ਰਭੂ ਨੂੰ ਵੇਖਦੇ ਹਨ ਉਹਨਾਂ ਦਾ ਮਨ ਉਸ ਦੀਦਾਰ ਵਿਚ ਪ੍ਰਸੰਨ ਹੁੰਦਾ ਹੈ
Seeing the Lord's creative power, my mind remains satisfied.
 
ਹੇ ਭਾਈ! ਪਰਮਾਤਮਾ ਆਪ ਹੀ ਇਹ ਕੁਦਰਤਿ ਰਚਦਾ ਹੈ ਆਪ ਹੀ ਇਸ ਦੀ ਸੰਭਾਲ ਕਰਦਾ ਹੈ ।
He contemplates His own creative power.
 
ਹੇ ਸਾਹਿਬ! ਤੇਰੀ ਰਚੀ ਹੋਈ ਕੁਦਰਤਿ ਤੇ (ਉਸ ਦੀ) ਬਣਤਰ ਅਟੱਲ ਨਿਯਮਾਂ ਵਾਲੀ ਹੈ । ਤੂੰ ਆਪ ਹੀ (ਇਸ ਕੁਦਰਤਿ ਵਿਚ) ਅਟੱਲ ਸੁਖ ਪੈਦਾ ਕੀਤਾ ਹੋਇਆ ਹੈ ।੫।
True is Your Creative Power, and True is the Word of Your Bani. True is the peace which You give, O my Lord and Master. ||5||
 
ਆਪਣੀ ਕੁਦਰਤ (ਪੈਦਾ ਕਰਨ ਦੀ ਤਾਕਤ) ਨੂੰ ਆਪ ਹੀ ਜਾਣਦਾ ਹੈ । ਮਿਹਰ ਦਾ ਮਾਲਕ ਪ੍ਰਭੂ ਮਿਹਰ ਦੀ ਨਿਗਾਹ ਨਾਲ ਸਭ ਵਲ ਤੱਕਦਾ ਹੈ ।੭।
He Himself knows His creative power; He blesses with His Glance of Grace. ||7||
 
ਹੇ ਨਾਨਕ! (ਆਖ—) ਹੇ ਖ਼ੁਦਾ ਦੇ ਬੰਦੇ! ਕਾਦਰ ਦੀ ਕੁਦਰਤਿ ਨੂੰ, ਬਖ਼ਸ਼ਿੰਦ ਮਾਲਕ ਦੇ ਰਚੇ ਜਗਤ ਨੂੰ,
The Creator Lord has Creative Power; the Merciful Lord has Mercy.
 
ਹੇ ਮੇਰੇ ਸਰਬ-ਵਿਆਪਕ ਮਾਲਕ! ਕੋਈ ਜੀਵ ਤੇਰੀ ਤਾਕਤ ਦਾ ਅੰਦਾਜ਼ਾ ਨਹੀਂ ਲਾ ਸਕਦਾ ।
No one knows Your creative power, O my all-pervading Lord and Master.
 
ਹੇ ਪ੍ਰਭੂ! ਤੂੰ ਸਭ ਜੀਵਾਂ ਵਿਚ ਆਪ ਮੌਜੂਦ ਹੈਂ, (ਸਭ ਵਿਚ) ਆਪਣੀ ਤਾਕਤ ਵਿਖਾ ਰਿਹਾ ਹੈਂ ।
You are pervading and permeating all; You Yourself reveal Your creative potency.
 
ਹੇ ਪ੍ਰਭੂ! ਤੇਰੀ ਰਚੀ ਕੁਦਰਤਿ ਇਕ ਹੈਰਾਨ ਕਰਨ ਵਾਲਾ ਤਮਾਸ਼ਾ ਹੈ, ਤੇਰੇ ਚਰਨ ਸਲਾਹੁਣ-ਜੋਗ ਹਨ ।
Your Creative Power is marvellous, and Your Lotus Feet are admirable.
 
ਹੇ ਭਾਈ! ਅਸਲ ਵਿਚ ਉਹੀ ਮਨੁੱਖ ਗੰਦੀ ਰਹਿਣੀ ਵਾਲਾ ਹੈ ਜਿਹੜਾ ਇਸ ਸਾਰੀ ਰਚਨਾ ਵਿਚ (ਇਸ ਦੇ ਕਰਤਾਰ ਸਿਰਜਣਹਾਰ ਨੂੰ ਵੱਸਦਾ) ਨਹੀਂ ਪਛਾਣ ਸਕਦਾ ।
One who does not know the Lord's Creative Power is polluted.
 
(ਜੇਹੜਾ ਭੀ ਮਨੁੱਖ ਹਉਮੈ ਨੂੰ ਭੁਲਾਣ ਵਾਲੇ ਰੋਜ਼ਾਨਾ ਕੰਮ ਕਰੇਗਾ ਉਸ ਨੂੰ) ਕੁਦਰਤਿ ਵਿਚ ਵੱਸਦਾ ਰੱਬ ਆਪਣੀ ਅੱਖੀਂ ਦਿੱਸੇਗਾ, ਉਸ ਦੇ ਕੰਨਾਂ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਵੱਸੇਗੀ, ਉਸ ਦੇ ਮੂੰਹ ਵਿਚ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਨਾਮ ਹੀ ਬੋਲ ਹੋਵੇਗਾ ।
Whoever sees the Lord's Creative Power with his eyes, and hears the Guru's Bani with his ears, and utters the True Name with his mouth,
 
ਪ੍ਰਭੂ ਆਪ ਹੀ ਸਾਜ ਕੇ ਆਪਣੀ ਕੁਦਰਤਿ ਰਚਦਾ ਹੈ,
By His Creative Power, God fashioned the creation.
 
ਹੇ ਪ੍ਰਭੂ! ਤੇਰੀ ਕੁਦਰਤਿ (ਤਾਕਤ) ਤੂੰ ਆਪ ਹੀ ਜਾਣਦਾ ਹੈਂ, ਕੋਈ ਹੋਰ (ਤੇਰੀ ਸਮਰਥਾ ਨੂੰ) ਨਹੀਂ ਸਮਝ ਸਕਦਾ ।
You alone know Your Creative Power, O Lord; no one else knows it.
 
ਹੇ ਪਾਤਿਸ਼ਾਹ! ਤੂੰ ਧਰਤੀ ਦਾ ਖਸਮ ਹੈਂ, ਮਾਲਕ ਹੈਂ, ਜੇ ਤੂੰ (ਇਹੀ ਪਸੰਦ ਕਰਦਾ ਹੈਂ ਕਿ ਇਥੇ ਇਸਲਾਮੀ ਰਾਜ ਹੋ ਜਾਏ) ਤਾਂ ਸਾਡੀ ਜੀਵਾਂ ਦੀ ਕੀਹ ਤਾਕਤ ਹੈ (ਕਿ ਗਿਲਾ ਕਰ ਸਕੀਏ)?
You, O my Lord and Master, are the King of the earth; what power do I have to challenge You?
 
ਹੇ ਮਾਲਕ-ਪ੍ਰਭੂ! ਤੂੰ ਬਹੁਤ ਵੱਡਾ ਹੈਂ, ਅਸੀ ਜੀਵ (ਤੇਰੇ ਸਾਹਮਣੇ) ਬਹੁਤ ਹੀ ਨਿੱਕੇ ਤੇ ਨੀਵੇਂ (ਕੀੜੇ ਜਿਹੇ) ਹਾਂ । ਮੇਰੀ ਕੀਹ ਤਾਕਤ ਹੈ ਕਿ ਤੇਰੇ ਪਰਤਾਪ ਦਾ ਅੰਦਾਜ਼ਾ ਲਾ ਸਕਾਂ?
I am lowly, I am nothing at all; You are my Great Lord and Master - how can I even contemplate Your creative potency?
 
ਪ੍ਰਭੂ ਆਪ ਹੀ ਜਗਤ ਪੈਦਾ ਕਰ ਕੇ ਆਪ ਹੀ ਇਸ ਰਚਨਾ ਦਾ ਖ਼ਿਆਲ ਰੱਖਦਾ ਹੈ ।
He Himself created the world; He contemplates His Creative Omnipotence.
 
You Yourself unite, and You Yourself separate; You display Your Creative Omnipotence.
 
ਸਭ ਤੋਂ ਪਹਿਲਾਂ ਖ਼ੁਦਾ ਦਾ ਨੂਰ ਹੀ ਹੈ ਜਿਸ ਨੇ (ਜਗਤ) ਪੈਦਾ ਕੀਤਾ ਹੈ, ਇਹ ਸਾਰੇ ਜੀਅ-ਜੰਤ ਰੱਬ ਦੀ ਕੁਦਰਤ ਦੇ ਹੀ ਬਣਾਏ ਹੋਏ ਹਨ । ਇਕ ਪ੍ਰਭੂ ਦੀ ਹੀ ਜੋਤ ਤੋਂ ਸਾਰਾ ਜਗਤ ਪੈਦਾ ਹੋਇਆ ਹੈ ।
First, Allah created the Light; then, by His Creative Power, He made all mortal beings.
 
(ਹਰੀ) ਆਪ ਹੀ ਸਾਰੇ ਜਗਤ ਨੂੰ ਆਸਰਾ ਦੇ ਰਿਹਾ ਹੈ, ਆਪਣੀ ਕੁਦਰਤਿ ਵਿਖਾਲ ਰਿਹਾ ਹੈ । ਨਾਹ (ਉਸ ਦਾ ਕੋਈ) ਰੰਗ ਹੈ ਨਾ (ਕੋਈ) ਨਿਸ਼ਾਨ, ਨਾਹ ਮੂੰਹ, ਤੇ ਨਾਹ ਦਾੜ੍ਹੀ ।
He Himself supports the Universe, revealing His All-powerful Creative Potency. He has no color, form, mouth or beard.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by