(ਹੇ ਭਾਈ !) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ ।
This human body has been given to you.
ਹੇ ਮਨ!) (ਕਿਸੇ) ਮਨੁੱਖ ਦਾ ਆਸਰਾ ਉੱਕਾ ਹੀ ਵਿਅਰਥ ਸਮਝ,
Reliance on mortals is in vain - know this well.
(ਹੇ ਜੀਵ-ਇਸਤ੍ਰੀ!) ਹੋਰ ਸਾਰੀਆਂ ਜੂਨਾਂ ਤੇਰੀਆਂ ਸੇਵਕ ਹਨ
Other people may be your water-carriers;
ਇਹ ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਨਾਮ ਸਿਮਰਨ ਤੋਂ ਬਿਨਾ ਸਾਰੇ ਦਾ ਸਾਰਾ ਵਿਅਰਥ ਚਲਾ ਜਾਂਦਾ ਹੈ ।
It is so difficult to obtain this human incarnation, and without the Naam, it is all futile and useless.
(ਮਾਇਆ ਦੇ ਮੋਹ ਵਿਚ ਫਸ ਕੇ) ਇਹ ਮਿੱਟੀ ਦਾ ਪੁਤਲਾ ਕੇਹਾ ਹਾਸੋ-ਹੀਣਾ ਹੋ ਕੇ ਨੱਚ ਰਿਹਾ ਹੈ (ਭਟਕ ਰਿਹਾ ਹੈ);
How does the puppet of clay dance?
ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ । (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ
Wandering, wandering around for so many ages, he has grown weary, and finally, he obtained this human body.
ਪਰਮਾਤਮਾ ਨੇ ਮਨੁੱਖਾ ਜਨਮ ਨੂੰ ਵਡਿਆਈ ਦਿੱਤੀ ਹੈ ।
God blessed mankind with glory.
ਹੇ ਭਾਈ! ਜੇ ਤੂੰ ਗੁਰੂ ਦੀ ਸੇਵਾ ਦੀ ਰਾਹੀਂ ਬੰਦਗੀ ਦੀ ਕਮਾਈ ਕਰੇਂ,
Serving the Guru, devotional worship is practiced.
ਹੇ ਕਬੀਰ! ਅਸੀ ਮਿੱਟੀ ਦੀਆਂ ਪੁਤਲੀਆਂ ਹਾਂ, ਅਸਾਂ ਆਪਣੇ ਆਪ ਦਾ ਨਾਮ ਤਾਂ ਮਨੁੱਖ ਰੱਖ ਲਿਆ ਹੈ ।
Kabeer, we are puppets of clay, but we take the name of mankind.
ਹੇ ਨਾਨਕ! ਆਖ—ਹੇ ਮਨ! ਸੁਣ, ਇਹ ਮਨੁੱਖਾ ਸਰੀਰ ਬੜੀ ਮੁਸ਼ਕਿਲ ਨਾਲ ਮਿਲਦਾ ਹੈ (ਇਸ ਨੂੰ ਮਾਇਆ ਦੀ ਖ਼ਾਤਰ ਭਟਕਣਾ ਵਿਚ ਹੀ ਨਹੀਂ ਰੋਲ ਦੇਣਾ ਚਾਹੀਦਾ) ।੨੭।
Says Nanak, listen, mind: this human body is difficult to obtain. ||27||