ਜੇ ਨਿੱਤ ਖੋਟਾ ਵਪਾਰ ਹੀ ਕਰਦੇ ਰਹੀਏ, ਤਾਂ ਮਨ ਭੀ ਖੋਟਾ ਹੋ ਜਾਂਦਾ ਹੈ ਤੇ ਸਰੀਰ ਭੀ ਖੋਟਾ (ਭਾਵ, ਖੋਟ ਮਨੁੱਖ ਦੇ ਅੰਦਰ ਰਚ ਜਾਂਦਾ ਹੈ)
By dealing their deals of falsehood, their minds and bodies become false.
 
ਜੇਹੜਾ ਮਨੁੱਖ ਨਾਮ ਦੇ ਵਪਾਰੀ ਸਤਸੰਗੀਆਂ ਨਾਲ ਮਿਲ ਕੇ ਨਾਮ ਦਾ ਵਣਜ ਕਰਦਾ ਹੈ, ਜੋ ਗੁਰੂ ਦੀ ਸਰਨ ਪੈ ਕੇ ਪਰਮਾਤਮਾ (ਦੇ ਗੁਣਾਂ) ਨੂੰ ਆਪਣੇ ਸੋਚ-ਮੰਡਲ ਵਿਚ ਲਿਆਉਂਦਾ ਹੈ
So trade with the true traders, and as Gurmukh, contemplate God. ||3||
 
(ਜੀਵ-ਵਣਜਾਰਿਆਂ ਦਾ ਇਹ) ਵਣਜ ਵਡਿਆਉਣ-ਜੋਗ ਹੈ, ਉਹ ਜੀਵ-ਵਣਜਾਰੇ ਭੀ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੌਦਾ ਲੱਦਿਆ ਹੈ ਜਿਨ੍ਹਾਂ ਨੇ ਹਰਿ-ਨਾਮ ਦਾ ਸਰਮਾਇਆ ਇਕੱਠਾ ਕੀਤਾ ਹੈ ।
Blessed, blessed is the trade of those traders who have loaded the merchandise of the Wealth of the Lord.
 
ਉਹ ਆਪਣੇ ਸਰੀਰ ਦੇ ਵਿਚ ਹੀ ਰਹਿ ਕੇ (ਭਾਵ, ਮਨ ਨੂੰ ਬਾਹਰ ਭਟਕਣੋਂ ਰੋਕ ਕੇ) ਪ੍ਰਭੂ-ਨਾਮ ਦਾ ਵਣਜ ਵਪਾਰ ਕਰਦਾ ਹੈ, ਤੇ ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ-ਖ਼ਜ਼ਾਨਾ ਪ੍ਰਾਪਤ ਕਰਦਾ ਹੈ ।੬।
Within his body, he deals and trades, and obtains the Treasure of the True Name. ||6||
 
(ਹੇ ਭਾਈ !) ਪਰਮਾਤਮਾ ਦੇ ਨਾਮ ਦਾ ਆਸਰਾ (ਇਸ ਤਰ੍ਹਾਂ ਲਵੋ ਜਿਸ ਤਰ੍ਹਾਂ) ਖੇਤੀ ਨੂੰ, ਵਣਜ ਨੂੰ ਆਪਣੇ ਸਰੀਰਕ ਨਿਰਬਾਹ ਦਾ ਸਹਾਰਾ ਬਣਾਂਦੇ ਹੋ ।
My farming and my trading are by the Support of the Name.
 
ਉਹ ਸ਼ਾਹ (ਆਪਣੇ ਨਾਮ ਦਾ) ਸਰਮਾਇਆ ਦੇ ਕੇ (ਅਸਾਂ ਜੀਵਾਂ ਪਾਸੋਂ) ਵਪਾਰ ਕਰਾਂਦਾ ਹੈ ।੧।ਰਹਾਉ।
I trade in the merchandise and capital of the Lord's Name. ||1||Pause||
 
ਪਰ ਜੇਹੜੇ ਜੀਵ-ਵਣਜਾਰੇ (ਪ੍ਰਭੂ-ਨਾਮ ਤੋਂ ਬਿਨਾ) ਹੋਰ ਹੋਰ ਵਣਜ ਕਰਦੇ ਹਨ, ਉਹ ਮਾਇਆ ਦੇ ਮੋਹ ਦੀਆਂ ਬੇਅੰਤ ਲਹਰਾਂ ਵਿਚ ਫਸ ਕੇ ਦੁਖ ਸਹਾਰਦੇ ਰਹਿੰਦੇ ਹਨ ।
Those traders who trade in other merchandise, are caught up in the endless waves of the pain of Maya.
 
ਪਰਮਾਤਮਾ ਦੇ ਨਾਮ ਦਾ ਵਪਾਰ ਉਹੀ ਮਨੁੱਖ ਕਰਦਾ ਹੈ ਜਿਸ ਨੂੰ ਪਰਮਾਤਮਾ ਆਪ ਮਿਹਰਵਾਨ ਹੋ ਕੇ ਦੇਂਦਾ ਹੈ ।
People trade in the Name of the Lord, Har, Har, when the God shows His Mercy and bestows it.
 
ਜੋ ਸ਼ਾਹ ਨਾਮ (ਦੀ ਰਾਸਿ) ਨਾਲ ਵਪਾਰ ਕਰਦੇ ਹਨ ਉਹ ਵਡਭਾਗੀ ਹਨ,
Blessed, blessed are those bankers who trade the Naam.
 
(ਹੇ ਭਾਈ! ਨਾਮ-ਸਿਮਰਨ ਦਾ ਅਜੇਹਾ) ਵਣਜ-ਵਪਾਰ ਕਰੋ, ਜਿਸ ਤੋਂ ਜੀਵਨ ਮਨੋਰਥ ਦਾ ਲਾਭ ਖੱਟ ਸਕੋ, ਨਹੀਂ ਤਾਂ ਪਛਤਾਣਾ ਪਵੇਗਾ ।
Make your deals, and obtain the true merchandise, or else you shall regret it later.
 
(ਹੇ ਭਾਈ!) (ਪ੍ਰਭੂ-ਭਗਤੀ ਦਾ ਵਣਜ) ਸ੍ਰੇਸ਼ਟ ਵਣਜ ਹੈ, ਭਾਗਾਂ ਵਾਲਾ ਹੈ ਉਹ ਮਨੁੱਖ ਜੋ ਇਹ ਵਣਜ ਕਰਦਾ ਹੈ, ਨਾਮ-ਧਨ ਦਾ ਸ਼ਾਹ ਗੁਰੂ ਉਸ ਮਨੁੱਖ ਨੂੰ ਸ਼ਾਬਾਸ਼ ਦੇਂਦਾ ਹੈ ।
Blessed, blessed is the trader and the trade; how wonderful is the Banker, the Guru!
 
ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ ।
All dealings of the Gurmukh are good, if they are accomplished with poise and grace.
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਿਰੀ ਸੰਸਾਰਕ ਖੇਤੀ ਨਿਰਾ ਸੰਸਾਰਕ ਵਣਜ ਕਰ ਕੇ ਥੱਕ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਤੇ੍ਰਹ ਨਹੀਂ ਮਿਟਦੀ, ਮਾਇਆ ਦੀ ਭੁੱਖ ਨਹੀਂ ਦੂਰ ਹੁੰਦੀ ।
The self-willed manmukhs have grown weary of this farming and trade; their hunger and thirst will not go away.
 
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖੇਤੀ ਬਣਾਇਆ ਹੈ ਆਪਣਾ ਵਣਜ ਬਣਾਇਆ ਹੈ, ਉਹ ਪ੍ਰਭੂ-ਰਜ਼ਾ ਵਿਚ ਰਹਿ ਕੇ ਰਜ਼ਾ ਨੂੰ ਮਨ ਵਿਚ ਵਸਾ ਕੇ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ ।
All farming and trading is by Hukam of His Will; surrendering to the Lord's Will, glorious greatness is obtained.
 
ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ
The Lord's Name is my business, the Lord's Name is my commerce; the True Guru has blessed me with its use.
 
ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ।੧।
My Beloved Himself is the trade and the trader; He Himself is the true credit. ||1||
 
ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ
He Himself is the banker, He Himself is the trader, and He Himself makes the trades.
 
ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ,
In merchandise and trade, the merchant is trading.
 
ਗੁਰੂ ਦੇ ਸਨਮੁਖ ਰਹਿਣ ਵਾਲਾ ਬੰਦਾ ਉਹ (ਆਤਮਕ) ਵਪਾਰ ਕਰਦਾ ਹੈ ਜੋ ਪ੍ਰਭੂ ਨੂੰ ਪਸੰਦ ਆਉਂਦਾ ਹੈ ।
The trades of the Gurmukh are pleasing to God.
 
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਹੀ (ਉਸ ਦੇ ਨਾਮ ਦਾ) ਵਣਜ ਵਪਾਰ ਕਰਿਆ ਕਰ ।
Deal and trade with the True Name alone.
 
ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ (ਨਾਮ ਜਪਣ ਦਾ) ਵਣਜ ਕਰਦੇ ਰਹਿੰਦੇ ਹਨ,
The Gurmukh trades, and understands his own self.
 
ਹੇ ਭਾਈ! (ਜਗਤ ਵਿਚ ਆ ਕੇ) ਹਰੇਕ ਜੀਵ ਵਣਜ ਵਾਪਾਰ (ਆਦਿਕ ਕੋਈ ਨਾ ਕੋਈ ਕਾਰ-ਵਿਹਾਰ) ਕਰਦਾ ਹੈ,
Everyone deals and trades.
 
ਪਹਿਲਾਂ (ਉਸ) ਚੀਜ਼ ਨੂੰ ਪਰਖ ਕੇ ਤਦੋਂ ਉਸ ਦਾ ਵਪਾਰ ਕਰਨਾ ਚਾਹੀਦਾ ਹੈ (ਤਦੋਂ ਉਹ ਖ਼ਰੀਦਣੀ ਚਾਹੀਦੀ ਹੈ) ।
First, examine the merchandise, and then, make the deal.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by