ਉਸ ਨੇ (ਮਾਨੋ) ਸਿਮ੍ਰਿਤੀਆਂ ਸ਼ਾਸਤ੍ਰਾਂ ਵੇਦਾਂ ਦੇ ਉਚਾਰਨ ਕਰ ਲਏ,
The merits of reciting the Simritees, the Shaastras and the Vedas,
 
(ਹੇ ਭਾਈ!) ਪੁੱਤਰ, ਧਨ, ਪਦਾਰਥ, ਇਸਤ੍ਰੀ ਦੇ ਲਾਡ-ਪਿਆਰ—ਅਨੇਕਾਂ ਲੋਕ ਇਹੋ ਜਿਹੇ ਮੌਜ-ਮੇਲੇ ਛੱਡ ਕੇ (ਇਥੋਂ) ਚਲੇ ਗਏ (ਤੇ ਚਲੇ ਜਾਣਗੇ) ।੧।
Many have renounced and left their children, wealth, spouses, joyful games and pleasures. ||1||
 
(ਪੰਡਿਤ ਲੋਕ ਤਾਂ) ਸ਼ਾਸਤ੍ਰ ਸਿਮ੍ਰਿਤੀਆਂ ਵੇਦ (ਆਦਿਕ ਸਾਰੇ ਧਰਮ-ਪੁਸਤਕ) ਵਿਚਾਰਦੇ ਆ ਰਹੇ ਹਨ । ਪਰ ਮਹਾ-ਪੁਰਖਾਂ ਨੇ ਇਉਂ ਹੀ ਆਖਿਆ ਹੈ
The great men have studied the Shaastras, the Simritees and the Vedas, and they have said this:
 
ਸਿਮ੍ਰਿਤੀਆਂ, ਸ਼ਾਸਤ੍ਰ—ਇਹ ਸਭ ਕੁਝ ਆਖ਼ਰ ਨਾਸ ਹੋ ਜਾਣਗੇ ।੩।
the Shaastras, the Simritees and the Vedas shall pass away. ||3||
 
ਸਿੰਮ੍ਰਿਤੀਆਂ ਸ਼ਾਸਤ੍ਰ ਵੇਦ (ਆਦਿਕ) ਵਿਚਾਰਿਆਂ ਵੀ ਬਚ ਨਹੀਂ ਸਕੀਦਾ;
- not by studying the Simritees, the Shaastras or the Vedas.
 
ਸਿਮ੍ਰਿਤੀਆਂ ਸ਼ਾਸਤ੍ਰਾਂ ਤੇ ਵੇਦਾਂ ਨੇ ਭੀ ਇਹੀ ਗੱਲ ਆਖੀ ਹੈ ।
The Simritees, the Shaastras and the Vedas speak of it.
 
(ਹੇ ਭਾਈ !) ਵੇਦ ਪੁਰਾਣ ਸਿਮ੍ਰਿਤੀਆਂ (ਆਦਿਕ ਧਰਮ-ਪੁਸਤਕ) ਸੁਣ ਕੇ ਮੈਂ (ਹੋਰ ਭੀ) ਅਨੇਕਾਂ ਤਰੀਕਿਆਂ ਨਾਲ ਵਿਚਾਰ ਕਰਦਾ ਹਾਂ (
I listened to the Vedas, the Puraanas and the Simritees, and I pondered over them in so many ways.
 
(ਹੇ ਮਿੱਤਰ!) ਸ਼ਾਸਤ੍ਰ ਤੇ ਬੇਦ ਪੰੁਨਾਂ ਤੇ ਪਾਪਾਂ ਦੇ ਵਿਚਾਰ ਹੀ ਦੱਸਦੇ ਹਨ (ਇਹ ਦੱਸਦੇ ਹਨ ਕਿ ਫਲਾਣੇ ਕੰਮ ਪਾਪ ਹਨ ਫਲਾਣੇ ਕੰਮ ਪੰੁਨ ਹਨ,
The Shaastras and the Vedas speak of sin and virtue;
 
ਇਹ ਜੀਵ ਵੇਦਾਂ ਪੁਰਾਣਾਂ ਸਿੰਮ੍ਰਿਤੀਆਂ ਦਾ ਉਪਦੇਸ਼ ਸੁਣ ਕੇ (ਭੀ) ਰਤਾ ਭਰ ਸਮੇ ਲਈ ਭੀ (ਉਸ ਉਪਦੇਸ਼ ਨੂੰ ਆਪਣੇ) ਹਿਰਦੇ ਵਿਚ ਨਹੀਂ ਵਸਾਂਦਾ ।
He listens to the teachings of the Vedas, the Puraanas and the Simritees, but he does not enshrine them in his heart, even for an instant.
 
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੰੁਦਾ ।
The Vedas and the Scriptures are only make-believe, O Siblings of Destiny; they do not relieve the anxiety of the heart.
 
ਵੇਦ ਆਦਿਕ ਧਰਮ-ਪੁਸਤਕਾਂ ਦੇ (ਨਿਰੇ) ਪਾਠ ਤਾਂ ਦੁਨੀਆਵੀ ਵਿਹਾਰ (ਸਮਝੋੋ),
Reading the Vedas is the world's occupation;
 
ਹੇ ਭਾਈ! ਸਾਰੇ ਸ਼ਾਸਤ੍ਰ, ਸਿੰਮ੍ਰਿਤੀਆਂ ਅਤੇ ਵੇਦ ਵਿਚਾਰ ਕੇ ਵੇਖ ਲਏ ਹਨ ।
One may contemplate the Simritees, Shaastras and Vedas,
 
ਸਿੰਮ੍ਰਿਤੀਆਂ ਸ਼ਾਸਤ੍ਰ ਆਦਿਕ ਪੜ੍ਹਨ ਵਾਲੇ ਪੰਡਿਤ ਸਿਰਫ਼ ਇਹੀ ਵਿਚਾਰਾਂ ਕਰਦੇ ਹਨ ਕਿ ਪਾਪ ਕੀਹ ਹੈ ਤੇ ਪੁੰਨ ਕੀਹ ਹੈ, ਉਹਨਾਂ ਨੂੰ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ ।
The Simritees and the Shaastras discriminate between good and evil, but they do not know the true essence of reality.
 
ਹੇ ਭਾਈ! ਸਿਮ੍ਰਿਤੀਆਂ ਸ਼ਾਸਤਰ (ਆਦਿਕ ਧਰਮ ਪੁਸਤਕ ਹਰਿ-ਨਾਮ ਤੋਂ ਬਿਨਾ ਹੋਰ) ਬਹੁਤ ਵਿਚਾਰ-ਖਿਲਾਰਾ ਖਿਲਾਰਦੇ ਹਨ, (ਪਰ ਉਹਨਾਂ ਵਿਚ) ਮਾਇਆ ਦਾ ਮੋਹ ਹੀ ਹੈ (ਕਰਮ ਕਾਂਡ ਦਾ ਹੀ) ਖਿਲਾਰਾ ਖਿਲਾਰਿਆ ਹੋਇਆ ਹੈ ।
The great volumes of the Simritees and the Shaastras only extend the extension of attachment to Maya.
 
(ਪਰ, ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਸਰਨ ਤੋਂ ਵਾਂਜਿਆਂ ਰਹਿ ਕੇ ਵੇਦ (ਆਦਿਕ ਹੀ) ਪੜ੍ਹਦਾ ਹੈ, ਤੇ, ਹਰ ਵੇਲੇ ਚਰਚਾ ਆਦਿਕ ਹੀ ਕਰਦਾ ਹੈ,
He reads the Vedas, but he starts arguments night and day.
 
(ਹੇ ਹਿੰਦੂ ਤੇ ਮੁਸਲਮਾਨ ਵੀਰੋ!) ਵੇਦਾਂ ਜਾਂ ਕੁਰਾਨ ਆਦਿਕ (ਇਕ ਦੂਜੇ ਦੀਆਂ) ਧਰਮ-ਪੁਸਤਕਾਂ ਨੂੰ ਝੂਠੀਆਂ ਨਾਹ ਆਖੋ । ਝੂਠਾ ਤਾਂ ਉਹ ਬੰਦਾ ਹੈ ਜੋ ਇਹਨਾਂ ਧਰਮ-ਪੁਸਤਕਾਂ ਦੀ ਵਿਚਾਰ ਨਹੀਂ ਕਰਦਾ ।
Do not say that the Vedas, the Bible and the Koran are false. Those who do not contemplate them are false.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by