(ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰਕੇ, ਹੇ ਪ੍ਰਭੂ !) ਤੇਰੀਆਂ ਕੋਈ ਅੱਖਾਂ ਨਹੀਂ । ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ ।
You have thousands of eyes, and yet You have no eyes. You have thousands of forms, and yet You do not have even one.
(ਉਸ ਨੂੰ ਇਹ ਨਿਸ਼ਚਾ ਬਣ ਗਿਆ ਹੈ ਕਿ) ਪ੍ਰਭੂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਹਰ ਥਾਂ ਮੌਜੂਦ ਹੈ ਤੇ (ਸਭ ਜੀਵਾਂ ਨੂੰ) ਆਪਣੀ ਮਿਹਰ ਦੀ ਨਿਗਾਹ ਨਾਲ ਵੇਖਦਾ ਹੈ ।੨।
God is pervading the water, the land and the sky; He sees all with His Glance of Grace. ||2||
ਹੇ ਪ੍ਰਭੂ ! ਤੂੰ (ਮਾਨੋ, ਇਕ) ਰੁੱਖ ਹੈਂ (ਇਹ ਸੰਸਾਰ ਤੈਂ-ਰੁੱਖ ਤੋਂ) ਫੁੱਟੀਆਂ ਹੋਈਆਂ ਤੇਰੀਆਂ ਟਾਹਣੀਆਂ ਹਨ ।
You are the tree; Your branches have blossomed forth.
(ਜ਼ਿੰਦਗੀ ਦੀਆਂ) ਬੇਅੰਤ ਲਹਿਰਾਂ ਬਣ ਕੇ (ਅਕਾਲ ਪੁਰਖ) ਆਪ ਸਭ ਥਾਈਂ ਮੌਜੂਦ ਹੈ,
He Himself is All-pervading, in endless waves.
ਜਿਸ ਪ੍ਰਭੂ ਦੀ ਜੋਤਿ ਸਾਰੀਆਂ ਜੋਤਾਂ ਵਿਚ (ਜਗ ਰਹੀ ਹੈ) ,
In all light, is His Light.
ਸਾਰੇ ਜੀਵਾਂ ਵਿਚ ਪ੍ਰਭੂ ਆਪ ਹੀ ਵਰਤ ਰਿਹਾ ਹੈ,
In all forms, He Himself is pervading.
ਹੇ ਮਾਂ! ਉਹ ਮੇਰਾ ਪਾਤਿਸ਼ਾਹ ਨਿਰਾ ਸੰਸਾਰ ਵਿਚ ਹੀ ਨਹੀਂ ਵੱਸ ਰਿਹਾ ਉਹ ਤਾਂ) ਇਸ ਦਿੱਸਦੇ ਸੰਸਾਰ ਤੋਂ ਬਾਹਰ ਭੀ ਹਰ ਥਾਂ ਹੈ, ਵੇਦ ਕਤੇਬ ਆਦਿਕ ਕੋਈ ਧਰਮ-ਪੁਸਤਕ ਉਸ ਦਾ ਸਰੂਪ ਬਿਆਨ ਨਹੀਂ ਕਰ ਸਕਦੇ ।
He is beyond the world of the Vedas, the Koran and the Bible.
ਹੇ ਕੁਦਰਤ ਵਿਚ ਵੱਸ ਰਹੇ ਕਰਤਾਰ! ਮੈਂ ਤੈਥੋਂ ਸਦਕੇ ਹਾਂ,
I am a sacrifice to Your almighty creative power which is pervading everywhere.
ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ।੧।
God's Light is contained in the high and the low; the Lord is in the hearts of all beings. ||1||
ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ ।
Wherever I look, there I see Him present; He is never far away.
ਇਹ ਮਨੁੱਖ ਤੈਨੂੰ ਕਿਤੇ ਦੂਰ ਥਾਂ ਵੱਸਦਾ ਸਮਝਦੇ ਹਨ, ਤੂੰ ਹਰ ਥਾਂ ਮੌਜੂਦ ਹੈਂ,
These humans believe that You are far away; but You are quite obviously apparent.