(ਵਿਕਾਰਾਂ ਵਿਚ ਸੁੱਤੇ ਹੋਏ) ਜਿਸ ਮਨੁੱਖ ਨੂੰ ਪ੍ਰਭੂ ਆਪ ਜਗਾ ਕੇ ਇਹ ਨਾਮ-ਅੰਮ੍ਰਿਤ ਪਿਲਾਂਦਾ ਹੈ, ਉਸ ਮਨੁੱਖ ਨੇ ਅਕੱਥ ਪ੍ਰਭੂ ਦੀਆਂ ਗੱਲਾਂ (ਬੇਅੰਤ ਗੁਣਾਂ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ) ਕਰਨ ਦੀ ਜਾਚ ਸਿੱਖ ਲਈ ਹੈ ।੨।
Only those who are awakened by the Lord to drink in this Sublime Essence, come to know the Unspoken Speech of the Lord. ||2||
 
(ਕਿਉਂਕਿ) ਜੇ ਮਨੁੱਖ ਸਤਿਗੁਰੂ ਦੇ ਉਪਦੇਸ਼ ਵਿਚ ਲੀਨ ਰਹੇ ਤਾਂ ਬੇਅੰਤ ਗੁਣਾਂ ਵਾਲੇ ਕਰਤਾਰ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ
They contemplate the Unspoken Speech, merging in absorption in the True Guru.
 
ਸਤਿਗੁਰੂ ਦੀ ਸਿੱਖਿਆ ਦੁਆਰਾ ਹੀ ਅਡੋਲ ਅਵਸਥਾ ਵਿਚ ਪਹੁੰਚ ਕੇ ਪ੍ਰਭੂ ਦੀ ਉੱਤਮ ਪਵਿਤਰ ਤੇ ਜੀਵਨ-ਕਣੀ ਬਖ਼ਸ਼ਣ ਵਾਲੀ ਸਿਫ਼ਤਿ-ਸਾਲਾਹ ਦਾ ਆਨੰਦ ਲਿਆ ਜਾ ਸਕਦਾ ਹੈ
Through the Guru's Teachings, they intuitively taste the sublime, exquisite and ambrosial sermon of the Lord.
 
ਪਰਮਾਤਮਾ ਦੇ ਨਾਮ ਦੀ ਕਥਾ ਹੀ ਸਦਾ ਸੁਣਾ ਸੁਣਦੇ ਰਹੀਏ
Listen continually to the Sermon of the Naam, the Name of the Lord, Har, Har.
 
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੇਰੇ ਮਨ ਵਿਚ ਪਿਆਰੀਆਂ ਲੱਗ ਰਹੀਆਂ ਹਨ ।
The Sermon of the Lord, Har, Har, is pleasing to my mind.
 
ਤੇ ਮੈਨੂੰ ਮੇਰੇ ਪ੍ਰੀਤਮ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਵੋ
Recite to me the Sermon of my Beloved.
 
ਹੇ ਨਾਨਕ ! (ਅਰਦਾਸ ਕਰ ਕਿ ਸਾਧ ਸੰਗਤਿ ਵਿਚ ਮਿਲ ਕੇ ਗੁਰੁ ਦੀ ਸਰਨ ਪੈ ਕੇ) ਮੈਂ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਸੁਣਦਾ ਰਹਾਂ ਤੇ ਮੂੰਹੋਂ ਬੋਲਦਾ ਰਹਾਂ । ਗੁਰੂ ਦੀ ਮਤਿ ਲੈ ਕੇ (ਮਨ) ਪਰਮਾਤਮਾ ਦੇ ਨਾਮ ਵਿਚ ਪਰਚਿਆ ਰਹਿੰਦਾ ਹੈ ।੪।੬।
O Nanak, I listen and chant the Lord's Sermon; through the Guru's Teachings, I am fulfilled by the Name of the Lord. ||4||6||
 
ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣ ਕੇ ਮੇਰੇ ਮਨ ਦੀ ਸਾਰੀ (ਵਿਕਾਰਾਂ ਦੀ) ਮੇੈਲ ਦੂਰ ਹੋ ਰਹੀ ਹੈ ।
Hearing Your Sermon, all filth is removed.
 
ਉਹ ਜੀਵਨ-ਦਾਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਦਿਨ ਰਾਤ ਕਰਦਾ ਹੈ ਤੇ ਹੋਰਨਾਂ ਨੂੰ (ਭੀ) ਆਖ ਕੇ ਸੁਣਾਂਦਾ ਹੈ ।੨।
They continually chant the Ambrosial Sermon day and night; chanting it, they cause others to hear it. ||2||
 
ਹੇ ਪ੍ਰਭੂ! ਤੇਰੇ ਗੁਣਾਂ ਦੀ ਕਹਾਣੀ ਬਿਆਨ ਨਹੀਂ ਕੀਤੀ ਜਾ ਸਕਦੀ । ਗੁਰੂ ਦੇ ਸ਼ਬਦ ਨੇ ਇਹੀ ਗੱਲ ਦੱਸੀ ਹੈ ।੧।ਰਹਾਉ।
Your Speech cannot be spoken; through the Word of the Guru's Shabad, it is chanted. ||1||Pause||
 
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਤਿੰਨਾਂ ਗੁਣਾਂ ਤੋਂ ਉਤਾਂਹ ਹਨ (ਦੁਨੀਆ ਦੇ ਲੋਕਾਂ ਦੀਆਂ ਸਿਫ਼ਤਾਂ ਦੀਆਂ ਕਹਾਣੀਆਂ ਨਾਲੋਂ ਬਹੁਤ ਉੱਚੇ ਟਿਕਾਣੇ ਦੀਆਂ ਹਨ) ।
The Speech of the Lord is the most sublime speech, free of any attributes.
 
ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਿਆ ਕਰ, ਜਿਸ ਦੇ ਗੁਣ ਦੱਸੇ ਨਹੀਂ ਜਾ ਸਕਦੇ (ਤੇ, ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੰੁਦਰ ਤੋਂ ਪਾਰ ਲੰਘ ।੧।
Cross over the terrifying world-ocean, listening to the Unspoken Speech of the Lord. ||1||
 
(ਹੇ ਭਾਈ !) ਜੇਹੜਾ ਮਨੁੱਖ (ਮੈਨੂੰ) ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੀਆਂ ਗੱਲਾਂ ਸੁਣਾਂਦਾ ਹੈ,
One who chants the Speech of the Lord
 
ਮੈਂ ਆਪਣੇ ਗੁਰੂ ਦੇ ਪੈਰ ਮਲ ਮਲ ਕੇ ਧੋਂਦਾ ਹਾਂ, ਕਿਉਂਕਿ ਗੁਰੂ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ ।੨।
I massage and wash the Feet of the Guru, who recites the Sermon of the Lord. ||2||
 
ਉਸ ਦੀ ਭਗਤੀ ਕਰਨ ਵਾਲੇ ਬੰਦਿਆਂ ਨੂੰ ਉਸ ਦੇ ਨਾਮ ਦਾ ਹੀ ਆਸਰਾ ਹੈ, ਉਹ ਹਰੀ ਪਾਸੋਂ ਉਸ ਦੀ ਸ੍ਰੇਸ਼ਟ ਸਿਫ਼ਤਿ-ਸਾਲਾਹ ਹੀ ਮੰਗਦੇ ਹਨ ।੨।
His devotees have the Support of the Naam, O my Lord of the Universe; they beg for the sublime sermon of the Lord. ||2||
 
ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ (ਆਪਣੇ ਮਨ ਤੋਂ ਵਿਕਾਰਾਂ ਦੀ) ਮੈਲ ਲਾਹ ਲਈ
Listening to the Lord's sermon, my pollution has been washed away.
 
ਉਹ ਮਨੁੱਖ ਸਦਾ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ । ਪ੍ਰਭੂ ਦੇ ਨਾਮ ਦਾ ਜਾਪ ਜਪਦਾ ਹੈ ।੨।
I continually chant and meditate on the Sermon of the Lord, Har, Har. ||2||
 
ਜਿਸ ਮਨੁੱਖ ਦੇ ਭਾਗਾਂ ਵਿਚ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ
The Ambrosial Pools of the celestial sermon
 
(ਹੇ ਮੇਰੇ ਭਾਈ ! ਜੇਹੜਾ ਮਨੁੱਖ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਂਦਾ ਹੈ
Enshrine the Lord's Sermon within your heart,
 
ਜੇਹੜੇ ਮਨੁੱਖ ਸਾਧ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਦੇ ਹਨ ।੧।
for those who listen to the Sermon of the Lord, Har, Har, in the Saadh Sangat, the Company of the Holy. ||1||
 
(ਹੇ ਭੈਣ!) ਜੇਹੜਾ (ਵਡਭਾਗੀ ਸੰਤ ਮੈਨੂੰ) ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਰਹੇ, ਮੈਂ ਹਰ ਵੇਲੇ ਉਸ ਦੇ ਪਿੱਛੇ ਪਿੱਛੇ ਪ੍ਰੇਮ ਵਿਚ ਕਮਲੀ ਹੋਈ ਫਿਰਦੀ ਰਹਾਂ
One who teaches me the Sermon of the Lord God - night and day, I shall follow Him. ||1||
 
ਜਿਸ ਮਨੁੱਖ ਨੂੰ (ਪਰਮਾਤਮਾ ਵਿਕਾਰਾਂ ਦੀ ਨੀਂਦ ਵਿਚੋਂ) ਸੁਚੇਤ ਕਰਦਾ ਹੈ, ਉਸ ਨੂੰ ਆਪਣਾ ਹਰਿ-ਨਾਮ-ਰਸ ਪਿਲਾਂਦਾ ਹੈ । ਉਸ ਮਨੁੱਖ ਨੇ ਫਿਰ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਡੂੰਘੀ ਸਾਂਝ ਪਾ ਲਈ ਹੈ ਜਿਸ ਦਾ ਮੁਕੰਮਲ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।੨।
Those who are awakened by the Lord to drink in this sublime essence, come to know the Unspoken Speech of the Lord. ||2||
 
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦੇ ਹਨ, ਉਹ ਜਗਤ ਵਿਚ (ਪ੍ਰਤੱਖ) ਧਨਾਢ ਦਿੱਸਦੇ ਹਨ (ਉਹ ਮਾਇਆ ਦੀ ਤ੍ਰਿਸ਼ਨਾ ਵਿਚ ਨਹੀਂ ਭਟਕਦੇ ਫਿਰਦੇ),
Those who listen to the Lord's Sermon are seen to be the wealthy people in this world.
 
ਆਤਮਕ ਅਡੋਲਤਾ ਦੇ ਕਾਰਨ ਹੀ ਉਸ ਦੇ ਅੰਦਰ ਆਤਮਕ ਆਨੰਦ ਦੀ ਇਕ-ਰਸ ਰੌ ਸੁਹਾਵਣੀ ਬਣੀ ਰਹਿੰਦੀ ਹੈ ।
Their souls naturally delight in the Lord's Sermon.
 
(ਗੁਰੂ ਦੀ ਕਿਰਪਾ ਨਾਲ) ਮੈਂ ਸਾਰੇ ਗੁਣਾਂ ਦਾ ਖ਼ਜ਼ਾਨਾ ਉਹ ਪਰਮਾਤਮਾ ਲੱਭ ਲਿਆ ਹੈ, ਜਿਸ ਦੀਆਂ ਸਿਫ਼ਤਿ-ਸਾਲਾਹ ਦੀਆਂ ਕਹਾਣੀਆਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ ।
I have obtained the treasure of all; His Speech is unspoken and subtle.
 
ਹੇ ਭਾਈ! ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਸੁਣਿਆਂ
listening to the ambrosial speech in the Society of the Saints.
 
ਪ੍ਰਭੂ ਦੀਆਂ (ਸਿਫ਼ਤਿ-ਸਾਲਾਹ ਦੀਆਂ) ਗੱਲਾਂ (ਹੋਰ) ਸਭ (ਗੱਲਾਂ) ਤੋਂ ਚੰਗੀਆਂ ਹਨ ,
Highest of all is the Lord's Speech.
 
ਹੇ ਮਿਤ੍ਰ! ਸੁਣ, ਨਾਨਕ ਬੇਨਤੀ ਕਰਦਾ ਹੈ—(ਸਿਮਰਨ ਕਰਨ ਵਾਲੇ) ਗੁਰਮੁਖਾਂ (ਦੇ ਗੁਣਾਂ) ਦਾ ਜ਼ਿਕਰ ਹੈਰਾਨ ਕਰਨ ਵਾਲਾ ਹੈ ।
Listen, O friends, Nanak prays, to the wonderful story of the Holy. ||1||
 
ਜੋ ਅਕਾਲ ਪੁਰਖ (ਦੀ ਸਿਫ਼ਤਿ-ਸਾਲਾਹ) ਦੀਆਂ ਗੱਲਾਂ ਆਪਣੇ ਹਿਰਦੇ ਵਿਚ ਵਸਾਉਂਦਾ ਹੈ ।
He implants the Sermon of the Lord in his heart.
 
ਹੱਥਾਂ ਨਾਲ ਪ੍ਰਭੂ (ਦੇ ਰਾਹ) ਦੇ ਕੰਮ ਕਰ ਤੇ ਕੰਨ ਨਾਲ ਉਸ ਦੀ ਵਡਿਆਈ (ਸੁਣ);
So do the Lord's Work, and listen to the Lord's Sermon.
 
ਜਿਸ ਮਨੱੁਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਗੱਲ-ਬਾਤ ਮਿੱਠੀ ਲੱਗੀ ਹੈ,
come to one whose mind is pleased with the Sermon of the Lord's Name.
 
ਪਰਮਾਤਮਾ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ, ਉਸ ਦਾ ਸਹੀ ਸਰੂਪ ਸਮਝਿਆ ਨਹੀਂ ਜਾ ਸਕਦਾ । ਉਸ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰ ।
His Unspoken Speech cannot be understood; I meditate on the Feet of the Lord.
 
ਹੇ ਕਬੀਰ! ਆਖ—(ਹੇ ਪ੍ਰਭੂ!) ਤੇਰੇ ਉਸ ਸਰੂਪ ਦੀਆਂ ਗੱਲਾਂ ਕਿਸ ਨਾਲ ਕੀਤੀਆਂ ਜਾਣ ਜਿਸ (ਸਰੂਪ) ਵਰਗਾ ਕਿਤੇ ਕੁਝ ਹੈ ਹੀ ਨਹੀਂ? (ਕਿਉਂਕਿ ਇੱਕ ਤਾਂ) ਕੋਈ ਵਿਰਲਾ ਹੀ ਅਜਿਹਾ ਵਿਚਾਰਵਾਨ ਹੈ (ਜੋ ਤੇਰੀਆਂ ਅਜਿਹੀਆਂ ਗੱਲਾਂ ਸੁਣਨ ਦਾ ਚਾਹਵਾਨ ਹੋਵੇ, ਤੇ ਦੂਜੇ, ਇਹ ਅਨੰਦ ਮਾਣਿਆ ਹੀ ਜਾ ਸਕਦਾ ਹੈ, ਬਿਆਨ ਤੋਂ ਪਰੇ ਹੈ)
Unto whom should I speak Your speech, O Lord; it is beyond the three qualities. Is there anyone with such discerning wisdom?
 
ਮਨੁੱਖ ਦੇ ਮਨ ਦੀ ਅਡੋਲਤਾ ਇਕ ਐਸੀ ਹਾਲਤ ਹੈ ਜੋ (ਨਿਰਾਲੀ) ਆਪਣੇ ਵਰਗੀ ਆਪ ਹੀ ਹੈ
The description of the state of intuitive poise is indescribable and sublime.
 
(ਹੇ ਭਾਈ!) ਕੰਨਾਂ ਨਾਲ (ਪਰਮਾਤਮਾ ਦੀ) ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਸੁਣਦੇ ਰਹਿਣਾ ਚਾਹੀਦਾ ਹੈ
With your ears, listen to the Ambrosial Sermon.
 
ਹੇ ਸੰਤ ਜਨੋ! ਆਓ, ਅਸੀਂ ਇਕੱਠੇ ਬੈਠੀਏ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੀਏ,
Come, O Saints - let us join together and speak the Sermon of the Lord.
 
ਤੇਰੀ ਯਾਦ ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖਾਂ, ਤੇਰੀ ਸਿਫ਼ਤਿ-ਸਾਲਾਹ ਆਪਣੇ ਕੰਨਾਂ ਨਾਲ ਸੁਣਦਾ ਰਹਾਂ, ਤੇਰਾ ਦਰਸ਼ਨ ਆਪਣੀਆਂ ਅੱਖਾਂ ਨਾਲ ਕਰਦਾ ਰਹਾਂ, ਤੇ ਆਪਣਾ ਮੱਥਾ ਗੁਰੂ ਦੇ ਚਰਨਾਂ ਉਤੇ ਰੱਖੀ ਰੱਖਾਂ ।੪।੨।੧੨੨।
Hear the Lord's Sermon with your ears, and behold the Blessed Vision of His Darshan with your eyes; place your forehead upon the Guru's Feet. ||4||2||122||
 
ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਜਿੰਦ ਵਾਸਤੇ ਇਹ ਸ੍ਰੇਸ਼ਟ ਤੇ ਸੋਹਣੀ ਚੀਜ਼ ਹੈ । (ਦੁਨੀਆ ਦੇ) ਹੋਰ ਸਾਰੇ ਪਰਾਰਥਾਂ ਦੇ ਸੁਆਦ (ਇਸ ਦੇ ਟਾਕਰੇ ਤੇ) ਫਿੱਕੇ ਹਨ ।੧।ਰਹਾਉ।
The Sublime Sermon of the Lord is the best thing for the soul. All other tastes are insipid. ||1||Pause||
 
ਹੇ ਮੂਰਖ! ਜੇ ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਸਿੱਖ ਲਏਂ ਤਾਂ ਤੈਨੂੰ ਸਦਾ ਆਤਮਕ ਅਨੰਦ ਮਿਲਿਆ ਰਹੇ ।
Haha: Understand the Lord's Sermon, you fool; only then shall you attain eternal peace.
 
ਹੇ ਮੇਰੇ ਪਿਆਰੇ! ਮੈਨੂੰ ਗੁਰੂ ਨੇ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ,
The True Guru has preached the sermon of the Lord, O my dear beloved.
 
ਹੇ ਭਾਈ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੀ ਹਉਮੈ ਚਤੁਰਾਈ ਦੇ ਆਧਾਰ ਤੇ) ਨਹੀਂ ਕੀਤੀ ਜਾ ਸਕਦੀ, (ਸਿਆਣਪ-ਚਤੁਰਾਈ ਦੇ ਆਸਰੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਜਾਣ-ਪਛਾਣ ਨਹੀਂ ਪਾਈ ਜਾ ਸਕਦੀ ।
Inexpressible is the sermon of the inexpressible Lord; it cannot be known at all.
 
ਕਦੇ (ਉਹ ਸਮਾ ਸੀ ਜਦੋਂ) ਤੇਰੀਆਂ ਸਾਰੀਆਂ ਗੱਲਾਂ-ਬਾਤਾਂ ਸਰੀਰਕ ਮੋਹ ਬਾਰੇ ਹੀ ਸਨ, ਤੇਰੇ ਮਨ ਵਿਚ ਮਾਇਕ ਫੁਰਨੇ ਹੀ ਨਾਚ ਕਰਦੇ ਸਨ—ਉਹ ਸਭ ਕਿਤੇ ਲੋਪ ਹੀ ਹੋ ਗਏ ਹਨ ।੧।ਰਹਾਉ।
and dance in the mind, teaching and speaking. ||1||Pause||
 
ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ
The sermon of the Lord is the unstruck, endless song.
 
ਹੇ ਦੇਵਤਿਆਂ ਦੇ ਦੇਵਤੇ ਪ੍ਰਭੂ! ਮੈਨੂੰ ਸੰਤਾਂ ਦੀ ਸੰਗਤਿ ਬਖ਼ਸ਼, ਮਿਹਰ ਕਰ, ਮੈਂ ਸੰਤਾਂ ਦੀ ਪ੍ਰਭੂ-ਕਥਾ ਦਾ ਰਸ ਲੈ ਸਕਾਂ; ਮੈਨੂੰ ਸੰਤਾਂ ਦਾ (ਭਾਵ, ਸੰਤਾਂ ਨਾਲ) ਪ੍ਰੇਮ (ਕਰਨ ਦੀ ਦਾਤਿ) ਦੇਹ ।੧।ਰਹਾਉ।
O Lord, God of gods, grant me the Society of the Saints, the sublime essence of the Saints' conversation, and the Love of the Saints. ||1||Pause||
 
ਹੇ ਭਾਈ! ਪਰਮਾਤਮਾ ਨਾਲ ਪਿਆਰ ਮੇਰੀ ਜੀਵਨ-ਜੁਗਤਿ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਮੇਰੇ ਵਾਸਤੇ ਮਨ-ਪਰਚਾਵੇ ਦੀਆਂ ਗੱਲਾਂ ਹਨ ।
The Lord is my Love, the Lord is my way of life, the Lord is my speech and conversation.
 
ਹੇ ਮੇਰੇ ਮਨ! ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਿਆ ਕਰ ।
Listen to the sermon of the Lord, O mind, and enshrine the Shabad of His Word within your mind.
 
ਜੇਹੜਾ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਂਦਾ ਰਹੇ, ਮੈਂ ਉਸ ਸੱਜਣ ਨੂੰ ਆਪਣੀ ਜਿੰਦ ਆਪਣਾ ਮਨ ਆਪਣਾ ਤਨ ਸਭ ਕੁਝ ਦੇ ਦਿਆਂਗਾ ।
Unto my Beloved, I give my mind and body, and my very breath of life. He speaks to me of the sermon of my Lord God. ||1||Pause||
 
ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ—ਇਸ ਗੱਲ ਦੀ ਸਮਝ ਮਨੁੱਖ ਦੀ ਪਹੁੰਚ ਤੋਂ ਪਰੇ ਹੈ (ਮਨੁੱਖੀ ਸਮਝ ਵਾਸਤੇ) ਬਹੁਤ ਹੀ ਡੂੰਘੀ ਹੈ ।
God's sermon is profound and unfathomable.
 
ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ
The speech of the humble devotees is sublime; they sing continually the wondrous, Unspoken Speech of the Lord.
 
(ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ) ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ ।੫।
They do not love the sermon of the humble Saints, and they are drowned along with their families. ||5||
 
ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ ।
I offer my mind to the one who recites the sermon of my Lord God, O my soul.
 
ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ ।
Constantly and continuously, I serve the Lord's humble servant, who recites to me the sermon of the Lord, Har, Har.
 
ਜੋ (ਗੁਰੂ ਪਾਸੋਂ) ਆਤਮਕ ਜੀਵਨ ਦੀ ਸੂਝ ਮੰਗਦੀ ਹੈ, ਪਰਮਾਤਮਾ ਦੀ ਸੋਹਣੀ ਸਿਫ਼ਤਿ-ਸਾਲਾਹ ਕਰਦੀ ਹੈ, ਪਰਮਾਤਮਾ ਦਾ ਨਾਮ ਜਪਦੀ ਹੈ,
I ask for the Lord's spiritual wisdom, and the Lord's sublime sermon; through the Name of the Lord, I have come to know His value and His state.
 
ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਗੱਲ ਸੁਣਾਈ ਹੈ,
I am a sacrifice to the Guru, who recites the sermon of the Lord's Teachings.
 
ਤੂੰ ਕਿਹੋ ਜਿਹਾ ਹੈਂ, ਕੇਡਾ ਵੱਡਾ ਹੈਂ—ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ
Your Unspoken Speech cannot be spoken.
 
(ਜੇਹੜਾ ਮਨੁੱਖ ਸਤਿਗੁਰੂ ਦੀ ਬਾਣੀ ਨਾਲ ਪਿਆਰ ਬਣਾਂਦਾ ਹੈ) ਪਰਮਾਤਮਾ (ਉਸ ਦਾ) ਮਦਦਗਾਰ ਬਣ ਜਾਂਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ ਅੰਦਰ) ਆਤਮਕ ਆਨੰਦ ਪੈਦਾ ਕਰਦੀ ਹੈ
The Supreme Lord God has become my helper and friend; His sermon and the Kirtan of His Praises have brought me peace.
 
ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਆਤਮਕ ਆਨੰਦ ਦੇਣ ਵਾਲੀ ਹੈ (ਸਿਫ਼ਤਿ-ਸਾਲਾਹ ਕਰਨ ਵਾਲਾ ਮਨੁੱਖ) ਉਹੀ ਫਲ ਪ੍ਰਾਪਤ ਕਰ ਲੈਂਦਾ ਹੈ ਜਿਨ੍ਹਾਂ ਦੀ ਕਾਮਨਾ ਉਸ ਦਾ ਮਨ ਕਰਦਾ ਹੈ ।
He obtains the fruits of his mind's desires, listening to the comforting sermon of the Lord.
 
ਉਹ (ਜਿਉਂ ਜਿਉਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦਾ ਹੈ, ਉਸ ਨੂੰ ਉਹ ਮਨ ਵਿਚ ਪਿਆਰੀਆਂ ਲੱਗਦੀਆਂ ਹਨ । ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਸ ਦੀ ਲਗਨ ਪਰਮਾਤਮਾ ਵਿਚ ਲੱਗੀ ਰਹਿੰਦੀ ਹੈ ।੧।ਰਹਾਉ।
Listening to the sermon of the Lord, Har, Har, their minds are pleased; through Guru's Instruction, they enshrine love for the Lord. ||1||Pause||
 
ਹੇ ਨਾਨਕ! (ਆਖ—) ਹੇ ਪ੍ਰਭੂ! ਸਾਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਅਸੀ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦੇ ਰਹੀਏ ।੪।੨।
Make Nanak the slave of Your slaves, God; I speak the speech of the Lord's sermon. ||4||2||
 
ਅੱਖ ਝਮਕਣ ਜਿਤਨੇ ਸਮੇ ਵਾਸਤੇ, ਇਕ ਪਲ ਵਾਸਤੇ ਭੀ ਜੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣੋ, ਤਾਂ ਸਾਰੇ ਪਾਪ ਦੋਖ ਲਹਿ ਜਾਂਦੇ ਹਨ ।੧।
Listen to the sermon of the Lord, Har, Har, for a moment, for even an instant, and all your sins and mistakes shall be erased. ||1||Pause||
 
ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।
Whatever the Guru says, accept that as good; the sermon of the Lord, Har, Har, is unique and wonderful. ||1||Pause||
 
ਪਰਮਾਤਮਾ ਦੇ ਦਰ ਤੇ ਉਹਨਾਂ ਮਨੁੱਖਾਂ ਦੀ ਚੰਗੀ ਸੋਭਾ ਹੁੰਦੀ ਹੈ, ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਡੂੰਘੀ ਸਾਂਝ ਪਾਈ ਹੈ ।ਰਹਾਉ
They alone are praised in the Court of the Lord, O Saints, who know and understand the Lord's sermon. ||Pause||
 
ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ । ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ।੩।
They speak the Unspoken Speech, and they honor and revere the Guru's Word. ||3||
 
ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ ।
who leads you to speak the Unspoken Speech, and who merges you in the Word of the Shabad.
 
ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭।
Is there any such Giver of peace, who can recite to me the sermon of God? Meeting him, I would be emancipated. ||7||
 
ਹੇ ਸਤ ਸੰਗੀਓ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣ ਕੇ ਪਰਮਾਤਮਾ ਦੇ ਨਾਮ-ਸਿਮਰਨ ਦੀ ਖੱਟੀ ਖੱਟਦੇ ਰਹੋ
Listening to the sermon of the Lord, earn the profit of the Naam.
 
ਮੈਂ ਉਹਨਾਂ ਬੰਦਿਆਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੋ ਪ੍ਰਭੂ ਦੀਆਂ ਗੱਲਾਂ ਸੁਣਦੇ ਹਨ
I am forever a sacrifice to those who listen to the sermon of the Lord.
 
ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਨਾਲ, ਸਾਧ ਸੰਗਤਿ ਨਾਲ, ਇਕ ਪਲ ਵਾਸਤੇ ਭੀ ਆਪਣਾ ਇਹ ਮਨ ਨਹੀਂ ਜੋੜਦਾ
He does not focus his mind, even for a moment, on the Lord's sermon, or the Lord's Praises, or the Saadh Sangat, the Company of the Holy.
 
ਹੇ (ਮੇਰੇ) ਮਨ! ਉਸ ਪਰਮਾਤਮਾ ਦਾ ਨਾਮ ਤੇ ਸਿਫ਼ਤਿ-ਸਾਲਾਹ ਸੁਣਿਆ ਕਰ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ
Listen, O mind, to the Unspoken Speech of the Lord's Name.
 
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ ।
The Guru, my friend, has told me the stories and the sermon of the Lord.
 
ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।੧।ਰਹਾਉ।
Listen, O humble Siblings of Destiny, to the Unspoken Speech of the Lord; it removes all anxiety, pain and hunger. ||1||Pause||
 
ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਬੜੀ ਹੀ ਸੁਆਦਲੀ ਹੈ
The Natural Speech of God is so very sweet.
 
ਹੇ ਭਾਈ! (ਸਿਫ਼ਤਿ-ਸਾਲਾਹ ਬਾਰੇ) ਇਹ ਭੇਤ ਦੀ ਗੱਲ (ਨਾਨਕ ਨੇ) ਗੁਰੂ ਪਾਸੋਂ ਸਮਝੀ ਹੈ (ਤਾਹੀਏਂ)
From the Guru, I have come to know the mystery of this speech.
 
ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨।
To hear the Ambrosial Sermon is the support of my ears. ||2||
 
ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਸ ਪ੍ਰਭੂ ਦੀ ਅਤਿ ਮਿੱਠੀ ਸਿਫ਼ਤਿ-ਸਾਲਾਹ ਕੀਤੀ ਹੈ ਜੋ ਆਤਮਕ ਅਡੋਲਤਾ ਪੈਦਾ ਕਰਦੀ ਹੈ ।
God's Sermon is so very sweet. It brings celestial peace. It is to speak the Unspoken Speech.
 
ਹੇ ਭਾਈ! (ਉਸ ‘ਅਬਿਚਲ ਨਗਰ’ ਵਿਚ) ਸਰਬ-ਵਿਆਪਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਦੀ, ਪਰਮਾਤਮਾ ਵਿਚ ਸੁਰਤਿ ਜੋੜਨ ਦੀ ਕਥਾ-ਵਿਚਾਰ ਹੁੰਦੀ ਸੁਣੀਦੀ ਰਹਿੰਦੀ ਹੈ ।
The spiritual wisdom and meditation of the Perfect Transcendent Lord, and the Sermon of the Lord, Har, Har, are continually heard there.
 
ਕਬੀਰ ਜੀ ਆਖਦੇ ਹਨ — (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ ।੪।੨।
Says Kabeer, this is the way the story of my life ends. ||4||2||
 
ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਗੁਰੂ ਦੇ ਅਨੁਸਾਰ ਰਿਹਾਂ ਹੀ ਕੀਤੀ ਜਾ ਸਕਦੀ ਹੈ ।
The Unspoken Speech is spoken, by the Will of the Guru.
 
ਹੇ ਸੰਤ ਜਨੋ! ਹੇ ਭਰਾਵੋ! (ਸਾਧ-ਸੰਗਤਿ ਵਿਚ) ਇਕੱਠੇ ਰਲ ਬੈਠੋ, ਅਤੇ ਮਿਲ ਕੇ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੋ ।
Come, O Saints, and join together, O my Siblings of Destiny; let us tell the Stories of the Lord, Har, Har.
 
ਹੇ ਨਾਨਕ! ਆਖ—ਬੇਅੰਤ ਗੁਣਾਂ ਦੇ ਮਾਲਕ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ।
The Ambrosial Bani of God's Word is the Unspoken Speech.
 
ਹੇ ਭਾਈ! ਭਗਤ ਜਨਾਂ ਦੀ ਆਪਣੀ ਬਾਣੀ ਦੀ ਰਾਹੀਂ ਹੀ ਪੁਰਾਣੇ ਸਮੇ ਦੀ ਹੀ ਕਥਾ ਇਉਂ ਸੁਣੀ ਜਾ ਰਹੀ ਹੈ, ਕਿ ਪਰਮਾਤਮਾ ਨੇ (ਹਰ ਸਮੇ) ਆਪਣੇ ਸੇਵਕਾਂ ਦਾ ਆਦਰ ਕੀਤਾ,
I have heard this old story, spoken by the devotees,
 
ਪਰਮਾਤਮਾ ਦੀ ਕਥਾ-ਵਾਰਤਾ, ਪ੍ਰਭੂ ਦੀ ਸਿਫ਼ਤਿ-ਸਾਲਾਹ ਬਹੁਤ ਹੁੰਦੀ ਰਹੇ, ਉਹ ਥਾਂ ਆਤਮਕ ਆਨੰਦ ਦਾ, ਆਤਮਕ ਅਡੋਲਤਾ ਦਾ ਟਿਕਾਣਾ (ਸੋਮਾ) ਬਣ ਜਾਂਦਾ ਹੈ ।੩।
The Sermon and the Kirtan of the Lord's Praises are sung there very often; there is peace, poise and tranquility. ||3||
 
ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪ੍ਰਭੂ ਦੀਆਂ ਕਥਾ-ਕਹਾਣੀਆਂ, ਕੀਰਤਨ, ਸਿਫ਼ਤਿ-ਸਾਲਾਹ ਦੀ ਲਗਨ—ਇਹੀ ਮੇਰੀ ਜ਼ਿੰਦਗੀ ਦਾ ਨਿਸ਼ਾਨਾ ਬਣ ਗਏ ਹਨ ।
This is my life's purpose, to sing the Kirtan of the Lord's Praises, and listen to the vibrations of the sound current of the Naad.
 
ਉਥੇ ਦਿਨ ਰਾਤ ਹਰ ਵੇਲੇ ਪ੍ਰਭੂ ਦੀਆਂ ਕਥਾ-ਕਹਾਣੀਆਂ ਹੁੰਦੀਆਂ ਹਨ, ਕੀਰਤਨ ਹੁੰਦਾ ਹੈ, ਆਤਮਕ ਆਨੰਦ-ਹੁਲਾਰਾ ਪੈਦਾ ਕਰਨ ਵਾਲੀ ਰੌ ਸਦਾ ਚਲੀ ਰਹਿੰਦੀ ਹੈ ।੧।ਰਹਾਉ।
The Lord's Sermon, the Kirtan of His Praises and the songs of bliss perfectly resonate, day and night. ||1||Pause||
 
(ਹੇ ਭਾਈ! ਉਸ ਪਿਆਰ ਦੀ ਬਰਕਤ ਨਾਲ) ਮੈਂ (ਹਰ ਵੇਲੇ) ਉਸ ਦਾ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਬਾਬਤ ਇਹ ਗੱਲ ਸੁਣੀ ਹੋਈ ਹੈ ਕਿ ਉਸ ਦੀ ਸਿਫ਼ਤਿ-ਸਾਲਾਹ ਦੀ ਕਹਾਣੀ ਬਿਆਨ ਤੋਂ ਪਰੇ ਹੈ ।੩।
I am a sacrifice, a sacrifice to my beauteous Lord; I have heard his Unspoken Speech and Story. ||3||
 
ਪਰ ਜੋ ਬੰਦੇ ਪ੍ਰਭੂ ਦੀ ਭਗਤੀ ਕਰਦੇ ਹਨ ਤੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਗੱਲ (ਸਾਰੇ ਜਹਾਨ ਨਾਲੋਂ) ਨਿਰਾਲੀ ਹੈ ।
Those who are pleasing to the Lord are the servants of the Lord; their story is unique and singular.
 
ਰਵਿਦਾਸ ਆਖਦੇ ਹਨ—ਹੇ ਪ੍ਰਭੂ! ਤੇਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ (ਤੂੰ ਕੰਗਾਲਾਂ ਨੂੰ ਭੀ ਸ਼ਹਨਸ਼ਾਹ ਬਣਾਉਣ ਵਾਲਾ ਹੈਂ), ਭਾਵੇਂ ਕਿਤਨਾ ਜਤਨ ਕਰੀਏ, ਤੇਰੇ ਗੁਣ ਕਹੇ ਨਹੀਂ ਜਾ ਸਕਦੇ;
Says Ravi Daas, what more can be said about the Unspoken Speech?
 
ਹੇ ਭਾਈ! ਜੀਵਾਤਮਾ ਉਸ ਪਰਮਾਤਮਾ ਦਾ ਰੂਪ ਹੈ ਜਿਸ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਹੈਰਾਨ ਕਰਨ ਵਾਲੀਆਂ ਹਨ ਤੇ ਬੜੀਆਂ ਅਦੁਤੀ ਹਨ ।ਰਹਾਉ।
Wondrous and beautiful is the description of the beauty of the Supreme Soul, the Supreme Lord God. ||Pause||
 
ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ । (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ) ।
Meeting with the humble servants of the Lord, I am in ecstasy; they preach the sublime sermon of the Lord.
 
ਮੇਰੇ ਵੱਡੇ ਭਾਗ ਹੋ ਗਏ ਹਨ, ਗੁਰੂ ਦੀ ਸਰਨ ਪੈ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਸੁਣੀ ਹੈ, ਤੇ, ਉਹ ਮੇਰੇ ਮਨ ਵਿਚ ਪਿਆਰੀ ਲੱਗ ਰਹੀ ਹੈ ।੧।ਰਹਾਉ।
As Gurmukh, I have heard His sermon, which pleases my mind; blessed, blessed is my great destiny. ||1||Pause||
 
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦਿਆਂ (ਜੀਵਨ) ਪਵਿੱਤਰ ਹੋ ਜਾਂਦਾ ਹੈ,
Hearing the Lord's sermon, he becomes pure and holy.
 
ਜਿਹੜਾ ਮਨੁੱਖ ਸਰਬ-ਵਿਆਪਕ ਪ੍ਰਭੂ ਦੀ ਅਟੱਲ ਤੇ ਅਮੁੱਕ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ ।੧।ਰਹਾਉ।
The Unspoken Speech of the True Lord God is perfect. Dwelling upon it, one's light merges into the Light. ||1||Pause||
 
ਜਿਸ ਜਿਸ ਮਨੁੱਖ ਨੂੰ ਤੂੰ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਾਉਂਦਾ ਹੈਂ , ਉਹ ਬੰਦੇ ਗੁਰੂ ਦੇ ਦਰ ਤੇ (ਪਹੁੰਚ ਕੇ) ਆਤਮਕ ਆਨੰਦ ਮਾਣਦੇ ਹਨ ।
Those whom You cause to listen to Your sermon, find peace in the Gurdwara, the Guru's Gate.
 
ਕੇਸੋ ਗੋਪਾਲ (ਅਕਾਲ ਪੁਰਖ) ਦੇ ਪੰਡਿਤਾਂ ਨੂੰ ਸੱਦ ਘੱਲਿਓ, ਜੋ (ਆ ਕੇ) ਅਕਾਲ ਪੁਰਖ ਦੀ ਕਥਾ ਵਾਰਤਾ-ਰੂਪ ਪੁਰਾਣ ਪੜ੍ਹਨ ।
Call in the long-haired scholarly Saints of the Lord, to read the sermon of the Lord, Har, Har.
 
ਅਕਾਲ ਪੁਰਖ ਦੀ ਕਥਾ (ਹੀ) ਪੜ੍ਹਨੀ ਚਾਹੀਦੀ ਹੈ, ਅਕਾਲ ਪੁਰਖ ਦਾ ਨਾਮ ਹੀ ਸੁਣਨਾ ਚਾਹੀਦਾ ਹੈ, ਬੇਬਾਣ ਭੀ ਗੁਰੂ ਨੂੰ (ਕੇਵਲ) ਅਕਾਲ ਪੁਰਖ ਦਾ ਪਿਆਰ ਹੀ ਚੰਗਾ ਲੱਗਦਾ ਹੈ ।
Read the sermon of the Lord, and listen to the Lord's Name; the Guru is pleased with love for the Lord.
 
ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈਂ?
What is that speech, by which you remain unattached?
 
(ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ (ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ
Give us your opinion on what we have said.
 
ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ ।
Speaking the Unspoken Speech, I remain unattached.
 
ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ,
I contemplate the sermon of the Shabad, the Word of the One God.
 
ਹੇ ਨਾਨਕ! ਜੇ ਮਨੁੱਖ ਅਕੱਥ ਪ੍ਰਭੂ ਦੇ ਗੁਣ ਗਾ ਕੇ (ਦੁਖ ਸੁਖ ਨੂੰ) ਇੱਕ-ਸਮਾਨ ਜਾਣ ਕੇ ਜੀਵਨ ਬਿਤੀਤ ਕਰੇ,
But one who speaks the Unspoken Speech, and remains balanced,
 
ਜਿਨ੍ਹੀਂ ਥਾਈਂ ਪ੍ਰਭੂ ਦੇ ਭਗਤ ਰਲ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਉੱਥੇ ਮੈਂ ਇਕ ਪਲਕ ਲਈ ਭੀ ਫੇਰਾ ਨਹੀਂ ਮਾਰਦਾ ।
That house, in which the Saints speak of the Lord - I have not visited it, even for an instant.
 
(ਹੇ ਮੇਰੇ ਮਨ!) ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਗੁਰੂ ਦੀ ਸੰਗਤਿ ਵਿਚ) ਸੁਣਿਆ ਕਰ,
Listen to the Unspoken Speech of the peace-giving Lord.
 
ਹੇ ਮਨ! ਇਸ ਸੰਸਾਰ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ, ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਸ੍ਰੇਸ਼ਟ ਕਰਮ ਹੈ ।
In this Dark Age of Kali Yuga, the Kirtan of the Lord's Praise is lofty and exalted. Following the Guru's Teachings, the intellect dwells on the sermon of the Lord.
 
ਹੇ ਮਨ! ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸੁਆਦ ਜਿਸ ਮਨੁੱਖ ਨੇ ਚੱਖਿਆ ਹੈ, ਇਹ ਉਸ ਮਨੁੱਖ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਕਰ ਦੇਂਦੀ ਹੈ ।
One who tastes the sublime essence of the Unspoken Speech of the Lord - all his hunger is satisfied.
 
ਹੇ ਨਾਨਕ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਉਸ ਦੇ ਸੇਵਕ (ਮਾਇਆ ਵਲੋਂ) ਰੱਜ ਜਾਂਦੇ ਹਨ, ਪਰਮਾਤਮਾ ਦਾ ਨਾਮ ਜਪ ਕੇ ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ ।੨।੨।੮।
Servant Nanak listens to the sermon of the Lord, and is satisfied; chanting the Lord's Name, Har, Har, Har, he has become like the Lord. ||2||2||8||
 
ਉਸ ਨੂੰ ਉਹ ਹਰ ਵੇਲੇ ਹਿਰਦੇ ਵਿਚ ਸੰਭਾਲੀ ਰੱਖਦਾ ਹੈ (ਪਰ ਕਿਸੇ ਨੂੰ ਦੱਸਦਾ ਨਹੀਂ,) ਜਿਵੇਂ ਕੋਈ ਗੁੰਗਾ (ਕੋਈ ਸ਼ਰਬਤ ਆਦਿਕ) ਬੜੇ ਸੁਆਦ ਨਾਲ ਪੀਂਦਾ ਹੈ (ਤੇ, ਸੁਆਦ ਦੱਸ ਨਹੀਂ ਸਕਦਾ) ।੪।
The sermon of the Lord, Har, Har, is so very sweet; like the mute, I taste its sweetness, but I cannot describe it at all. ||4||
 
ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਮਿੱਠੀ ਹੈ, ਇਸ ਉਤੇ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਨਹੀਂ ਪੈ ਸਕਦਾ । ਗੁਰੂ ਦੀ ਰਾਹੀਂ (ਤੇਰੀ ਸਿਫ਼ਤਿ-ਸਾਲਾਹ ਦੇ) ਸੋਹਣੇ ਬਚਨ ਹਿਰਦੇ ਵਿਚ ਵਸਾਏ ਜਾ ਸਕਦੇ ਹਨ ।
Your unlimited sermon is the most sweet sermon; I contemplate the most Sublime Word of the Guru.
 
ਨਾਨਕ ਆਖਦੇ ਹਨ—ਜਦੋਂ (ਕਿਸੇ ਮਨੁੱਖ ਨੂੰ) ਗੁਰੂ ਮਿਲ ਪੈਂਦਾ ਹੈ ਤਦੋਂ ਉਹ ਇਹ ਨਾਮ-ਧਨ ਹਾਸਲ ਕਰ ਲੈਂਦਾ ਹੈ
Nanak humbly prays, I proclaim the Unspoken Speech of the Lord.
 
ਹੇ ਮਨ! ਸਦਾ ਹਰੀ-ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਦਾ ਰਹੁ । ਗੁਰੂ ਦੀ ਮਤਿ ਉਤੇ ਤੁਰਿਆਂ ਹੀ ਇਹ ਹਰਿ-ਕਥਾ ਹਿਰਦੇ ਵਿਚ ਟਿਕ ਸਕਦੀ ਹੈ ।
O Lord God, please preach Your sermon to me. Through the Guru's Teachings, the Lord is merged into my heart.
 
ਹੇ ਵਡਭਾਗੀ ਮਨ! (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਚੇਤੇ ਕਰਦਾ ਰਹੁ, (ਇਸ ਤਰ੍ਹਾਂ) ਉੱਤਮ ਅਤੇ ਵਾਸਨਾ-ਰਹਿਤ ਆਤਮਕ ਦਰਜਾ ਮਿਲ ਜਾਂਦਾ ਹੈ ।
Meditate on the sermon of the Lord, Har, Har, O very fortunate ones; the Lord shall bless you with the most sublime status of Nirvaanaa.
 
ਹੇ ਮੇਰੇ ਮਨ! ਮੈਨੂੰ ਆਪਣੇ ਅੰਦਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਦੀ ਹੈ । ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸਦਾ ਕਰਦਾ ਰਹੁ ।
O my mind, the sermon of the Lord, Har, Har, is pleasing to my mind.
 
ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਗੁਰੂ ਦੀ ਰਾਹੀਂ ਮਿਲਦੀ ਹੈ (ਇਸ ਵਾਸਤੇ, ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ।੧।ਰਹਾਉ।
Continually and forever, speak the sermon of the Lord, Har, Har; as Gurmukh, speak the Unspoken Speech. ||1||Pause||
 
ਹੇ ਭਾਈ! ਸੰਤ ਜਨਾਂ ਨੂੰ ਮਿਲ ਕੇ (ਅਕੱਥ ਪ੍ਰਭੂ ਦਾ ਮਿਲਾਪ) ਹਾਸਲ ਹੋ ਸਕਦਾ ਹੈ; (ਸੰਤ ਜਨਾਂ ਪਾਸੋਂ) ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣ ਕੇ ਮਨ ਵਿਚ ਪਿਆਰੀ ਲੱਗਦੀ ਹੈ ।
Meeting with the humble Saints, I have found it; listening to the Unspoken Speech, my mind is pleased.
 
ਉਸ ਨੂੰ ਅਕੱਥ ਅਗੋਚਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁੱਝਦੀ ਹੀ ਨਹੀਂ ।
he does not know the imperceptible Unspoken Speech of the Lord.
 
ਜਿਸ ਮਨੁੱਖ ਨੂੰ ਉਹ ਅਦ੍ਰਿਸ਼ਟ ਪ੍ਰਭੂ ਆਪਣਾ ਆਪਾ ਵਿਖਾਂਦਾ ਹੈ, ਉਸ ਮਨੁੱਖ ਨੂੰ ਉਹ ਬੁੱਧੀ ਪ੍ਰਾਪਤ ਹੋ ਜਾਂਦੀ ਹੈ ਜਿਸ ਨਾਲ ਉਹ ਉਸ ਅਕੱਥ ਪ੍ਰਭੂ ਦੀਆਂ ਕਥਾ-ਕਹਾਣੀਆਂ ਕਰਦਾ ਰਹਿੰਦਾ ਹੈ ।੬।
He alone is wise, unto whom the unseen Lord reveals Himself; he speaks the Unspoken Speech. ||6||
 
ਹੇ ਗਿਆਨਵਾਨ! ਅਕੱਥ ਪ੍ਰਭੂ ਦੀ ਇਹ ਡੂੰਘੀ ਰਾਜ਼ ਵਾਲੀ ਗੱਲ ਆਪਣੇ ਮਨ ਵਿਚ ਸਮਝ ।
O spiritual teachers, understand this: the Unspoken Speech is in the mind.
 
ਸਦਾ ਗੁਰੂ ਦੀਆਂ ਕਹਾਣੀਆਂ ਕਰੋ, ਨਾਮ ਜਪੋ, ਸੇਵਾ ਕਰੋ ਤੇ ਆਪਣਾ ਆਚਰਨ ਪਵਿੱਤ੍ਰ ਬਣਾਓ ।
Confirm your faith in the Naam, charity and self-purification; chant the Guru's sermon forever.
 
ਹੇ ਗੋਪਾਲ! ਹੇ ਦਇਆਲ! ਹੇ ਗੋਬਿੰਦ! ਹੇ ਦਮੋਦਰ! ਮੈਨੂੰ ਆਪਣੀ ਪਵਿੱਤਰ ਸਿਫ਼ਤਿ-ਸਾਲਾਹ ਦੀ ਸੂਝ (ਬਖ਼ਸ਼) ।
O Lord of the World, Merciful Lord of the Universe, Your sermon and spiritual wisdom are immaculate and pure.
 
ਜੇ ਉਸ ਨੂੰ ਪ੍ਰਭੂ ਦੇ ਸੋਹਣੇ ਚਰਨਾਂ ਦੀਆਂ ਗੱਲਾਂ ਚੰਗੀਆਂ ਨਹੀਂ ਲੱਗਦੀਆਂ, ਤਾਂ ਉਹ ਚੰਡਾਲ ਦੇ ਬਰਾਬਰ ਹੈ, ਚੰਡਾਲ ਵਰਗਾ ਹੈ ।੧।
one who does not appreciate talk of the Lord's Lotus Feet, is just like an outcaste, a pariah. ||1||
 
ਸਾਧ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ ਜੋ (ਮਨੁੱਖ ਨੂੰ) ਵਿਕਾਰਾਂ ਦੀ ਮੈਲ ਤੋਂ ਬਚਾਈ ਰੱਖਦੀ ਹੈ ।
In the Realm of the Saints, the immaculate sermon is spoken.
 
(ਤਦੋਂ ਤੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਮੇਰੇ ਮਨ ਵਿਚ ਪਿਆਰੀ ਲੱਗ ਰਹੀ ਹੈ, (ਤਦੋਂ ਤੋਂ) ਮੇਰਾ ਮਨ ਪਰਮਾਤਮਾ ਦੇ ਨਾਮ ਵਿਚ ਗਿੱਝ ਗਿਆ ਹੈ ।੧।ਰਹਾਉ।
The True Guru has implanted divine love within my heart. The Sermon of the Lord, Har, Har, is pleasing to my mind. ||1||Pause||
 
ਹੇ ਭਾਈ! ਜਿੱਥੇ ਕੰਨਾਂ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਸੁਣੀ ਜਾਂਦੀ, ਉਸ ਹਿਰਦੇ ਵਿਚ (ਮਾਨੋ) ਭਾਰਾ ਭਿਆਨਕ ਜੰਗਲ ਬਣਿਆ ਪਿਆ ਹੈ;
Wherever they do not listen to the Stories of the Lord with their ears - the utterly desolate wilderness is there.
 
ਹੇ ਭਾਈ! (ਜਦੋਂ ਦਾ ਮੈਂ ਪਰਮਾਤਮਾ ਦੀ ਸਰਨ ਪਿਆ ਹਾਂ, ਤਦੋਂ ਤੋਂ ਹੁਣ) ਮੈਂ ਆਪਣੇ ਹਿਰਦੇ ਵਿਚ (ਪਰਮਾਤਮਾ ਦਾ ਨਾਮ) ਜਪਦਾ ਹਾਂ, ਅੱਖਾਂ ਵਿਚ ਉਸ ਦਾ ਧਿਆਨ ਧਰਦਾ ਹਾਂ, ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣਦਾ ਹਾਂ,
In my heart, I meditate on Him; with my eyes, I focus my meditation on Him. With my ears, I listen to His Sermon.
 
ਹੇ ਭਾਈ! ਪਰਮਾਤਮਾ ਦਾ ਨਾਮ ਉਚਾਰਿਆ ਕਰ, ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਿਆ ਕਰ, ਪ੍ਰਭੂ ਦਾ ਨਾਮ ਉਚਾਰਿਆ ਕਰ ।੧।ਰਹਾਉ।
Chant the Name of the Lord, Har, Har, listen to the Lord's Sermon, and chant God's Name. ||1||Pause||
 
(ਉਸ ਦੇ ਹਿਰਦੇ ਵਿਚ) ਆਤਮਕ ਆਨੰਦ ਤੇ ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ । ਉਹ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸੁਆਦ (ਮਾਣਦਾ ਰਹਿੰਦਾ ਹੈ) । ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਅਤੇ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੧।
He enjoys bliss and pleasure, and savors the Unspoken Speech of the Lord; he merges intuitively into the True Lord. ||1||
 
ਹੇ ਭਗਵਾਨ! (ਮੇਰੇ ਉੱਤੇ) ਮਿਹਰ ਕਰ, (ਤਾ ਕਿ) ਤੇਰੀ ਉੱਤਮ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣੀ ਜਾ ਸਕੇ ।
O Lord God, please be kind to me, that I may hear with my ears Your Sublime and Exalted Sermon.
 
ਹੇ ਭਾਈ! ਉਸ ਪ੍ਰਭੂ-ਪਾਤਿਸ਼ਾਹ ਦੀ ਸਿਫ਼ਤਿ-ਸਾਲਾਹ ਦੀ ਕਹਾਣੀ ਹਰੇਕ ਸਰੀਰ ਵਿਚ ਹੋ ਰਹੀ ਹੈ । ਹੇ ਪ੍ਰਭੂ! ਹਰੇਕ ਹਿਰਦੇ ਵਿਚ ਤੇਰੇ ਮਿਲਾਪ ਲਈ ਹੀ ਉਤਸ਼ਾਹ ਹੈ ।
In each and every heart, the Story of our Sovereign Lord is told; in each and every home, they yearn for Him.
 
ਹੇ ਸੰਤ ਜਨੋ! ਅਪਹੁੰਚ ਅਤੇ ਅਥਾਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਿਆ ਕਰੋ ।
Listen to the Story of the Inaccessible and Unfathomable.
 
(ਜੋ) ਤਾਲੀਮ ਵੇਦਾਂ ਨੇ ਲਿਆਂਦੀ (ਭਾਵ, ਦਿੱਤੀ), (ਉਸ ਵਿਚ ਇਹ) ਵਿਚਾਰ ਹੈ ਕਿ ਪਾਪ ਕੀਹ ਹੈ ਤੇ ਪੁੰਨ ਕੀਹ ਹੈ,
The Vedas bring forth stories and legends, and thoughts of vice and virtue.
 
ਤੇ ਸਤਸੰਗ ਵਿਚ ਬੈਠ ਕੇ ਤੂੰ ਕਦੇ ਪ੍ਰਭੂ ਦੀਆਂ ਪਵਿੱਤਰ (ਕਰਨ ਵਾਲੀਆਂ) ਗੱਲਾਂ ਨਾਹ ਚਲਾਈਆਂ (ਭਾਵ, ਤੈਨੂੰ ਸਤਸੰਗ ਕਰਨ ਦਾ ਸ਼ੌਕ ਨਾਹ ਪਿਆ) ।੩।੧।੬।
Parmaanand has joined the Saadh Sangat, the Company of the Holy. Why have you not followed the sacred teachings? ||3||1||6||
 
ਹੇ ਭਾਈ! ਗੁਰੂ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਜਗਤ ਉਸ ਨੂੰ ਗੁਰੂ ਆਖਦਾ ਹੈ, ਗੁਰੂ ਜਗਤ ਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਉਪਦੇਸ਼ ਸੁਣਾਂਦਾ ਹੈ ।
He alone is said to be the True Guru, who realizes God, and proclaims the Sermon of the Lord, Har, Har.
 
ਜਿਹੜਾ ਮਨੁੱਖ ਉਸ ਅਕੱਥ ਪ੍ਰਭੂ ਦੀਆਂ ਗੱਲਾਂ ਸੁਣਦਾ ਹੈ
Whoever hears the description of the indescribable,
 
ੲਥੇ ਬੇਅੰਤ ਪ੍ਰਭੂ ਦੇ ਗੁਣ ਜਿਉਂ ਜਿਉਂ ਵੀਚਾਰੀਦੇ ਹਨ ਤਿਉਂ ਤਿਉਂ ਮਨ ਦਾ ਫੁਰਨਾ ਮਨ ਵਿਚ ਹੀ ਗ਼ਰਕ ਹੁੰਦਾ ਜਾਂਦਾ ਹੈ; ਇਹ ਮਨ ਕਿਸੇ ਹੋਰ ਪਾਸੇ ਨਹੀਂ ਜਾਂਦਾ ਕਿਉਂਕਿ ਹਿਰਦਾ-ਰੂਪ ਕਉਲ ਫੁੱਲ (ਮਾਇਆ ਵਲੋਂ) ਪਰਤ ਕੇ ਨਾਮ-ਅੰਮ੍ਰਿਤ ਨਾਲ ਭਰ ਜਾਂਦਾ ਹੈ;
Contemplate the Unspoken Speech, and the desires of the mind are dissolved.
 
ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਮਿਲ ਕੇ (ਜਿਸ ਨੇ ਭੀ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀ, ਉਸ ਦਾ ਕੋਰਾ ਮਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜ ਗਿਆ ।੧।ਰਹਾਉ।
Joining the Sangat, the Congregation, I listen to the sermon of the Lord, Har, Har. My crude and uncultured mind is drenched with the Love of the Lord. ||1||Pause||
 
ਸਾਧ-ਸੰਗਤਿ ਵਿਚ ਮਿਲ ਕੇ ਹੀ ਪਰਮਾਤਮ ਦੀ ਸਿਫ਼ਤਿ-ਸਾਲਾਹ ਸੁਣੀ ਜਾ ਸਕਦੀ ਹੈ, ਉਸ ਹਰੀ ਦਾ ਨਾਮ ਜਪਿਆ ਜਾ ਸਕਦਾ ਹੈ ਜਿਸ ਦੇ ਸਾਰੇ ਗੁਣਾਂ ਦਾ ਬਿਆਨ (ਜੀਵਾਂ ਪਾਸੋਂ) ਨਹੀਂ ਹੋ ਸਕਦਾ ।੩।
Joining the congregation, I listen to the Gospel of the Lord, Har, Har; I meditate on the Lord, Har, Har, and speak the Unspoken Speech. ||3||
 
ਹੇ ਪ੍ਰਭੂ ਜੀ! ਤੇਰੀ ਸਿਫ਼ਤਿ-ਸਾਲਾਹ ਬਿਆਨ ਤੋਂ ਪਰੇ ਹੈ, ਤੂੰ ਆਪ ਹੀ (ਆਪਣੀਆਂ ਸਿਫ਼ਤਾਂ) ਜਾਣਦਾ ਹੈਂ । ਹੇ ਹਰੀ! ਮੈਂ (ਤੇਰਾ ਨਾਮ) ਜਪ ਕੇ ਸਦਾ ਲਈ ਪ੍ਰਸੰਨ-ਚਿੱਤ ਹੋ ਗਈ ਹਾਂ ।
O Dear Lord, You, You, You alone know Your Unspoken Speech. I have become enraptured, enraptured, enraptured, meditating on the Lord. ||1||
 
ਹੇ ਮੇਰੇ ਗੁਰੂ ਦੇ ਸਿੱਖੋ! ਤੁਸੀ ਮੈਨੂੰ ਭੀ ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਵੋ
So proclaim the story of the Lord, O my GurSikhs; speak the Unspoken Speech of my Lord God.
 
ਅਡੋਲ ਆਤਮਕ ਅਵਸਥਾ ਦੀ (ਭਾਵ, ਜਨਕ ਵਾਲੀ) ਇਹ (ਉਪ੍ਰੋਕਤ) ਗੂਝ ਗੱਲ ਜਿਸ ਮਨੁੱੱਖ ਨੂੰ ਅਕਾਲ ਪੁਰਖ ਬਖ਼ਸ਼ਦਾ ਹੈ, ਉਹੀ ਪ੍ਰਾਪਤ ਕਰਦਾ ਹੈ ,
He speaks the Unspoken Speech of the eternal city. He alone obtains it, unto whom God gives it.
 
(ਫਿਰ ਗੁਰੂ ਨਾਨਕ ਦੇਵ ਨੇ) ਗੁਰੂ ਅੰਗਦ ਦੇਵ ਜੀ ਨੂੰ ਹਰੀ ਦੀ ਅਕੱਥ ਕਥਾ ਦਾ ਗਿਆਨ-ਰੂਪ ਖ਼ਜ਼ਾਨਾ ਬਖ਼ਸ਼ਿਆ, (ਜਿਸ ਕਰਕੇ ਗੁਰੂ ਅੰਗਦ ਦੇਵ ਨੇ) ਕਾਮਾਦਿਕ ਪੰਜੇ ਵੈਰੀ ਵੱਸ ਵਿਚ ਕਰ ਲਏ, ਤੇ (ਉਸ ਨੂੰ ਉਹਨਾਂ ਦਾ) ਡਰ ਨਾਹ ਰਿਹਾ ।
He blessed Guru Angad with the treasure of spiritual wisdom, and the Unspoken Speech; He overcame the five demons and the fear of the Messenger of Death.
 
(ਹੇ ਗੁਰੂ!) ਤੇਰੀ ਕਥਾ ਕਥਨ ਤੋਂ ਪਰੇ ਹੈ, ਕਹੀ ਨਹੀਂ ਜਾ ਸਕਦੀ, ਤੂੰ ਤਿੰਨਾਂ ਲੋਕਾਂ ਵਿਚ ਰਮ ਰਿਹਾ ਹੈਂ । ਹੇ ਸ਼ਾਹਾਂ ਦੇ ਸ਼ਾਹ! ਤੂੰ ਆਪਣੀ ਇੱਛਾ ਨਾਲ ਇਹ (ਮਨੁੱਖ)-ਰੂਪ ਧਾਰਿਆ ਹੈ,
No one can speak Your Unspoken Speech. You are pervading the three worlds. You assume the form of spiritual perfection, O King of kings.
 
ਗੁਰੂ ਅਮਰਦਾਸ ਜੀ ਦੀ ਕਥਾ ਕਥਨ ਤੋਂ ਪਰੇ ਹੈ, (ਗੁਰੂ ਅਮਰਦਾਸ ਜੀ ਦੀ ਉੱਚੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ), ਮੇਰੀ ਇਕ ਜੀਭ ਹੈ, ਇਸ ਨਾਲ ਕੁਛ ਆਖੀ ਨਹੀਂ ਜਾ ਸਕਦੀ ।
The Unspoken Speech of Guru Amar Daas cannot be expressed with only one tongue.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by