ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ।
actions repeated, over and over again, are engraved on the soul.
ਆਪੋ-ਆਪਣੇ ਕੀਤੇ ਹੋਏ ਕਰਮਾਂ ਅਨੁਸਾਰ (ਅਕਾਲ ਪੁਰਖ ਦੇ ਦਰ ਤੇ) ਨਿਬੇੜਾ ਹੁੰਦਾ ਹੈ ,
By their deeds and their actions, they shall be judged.
(ਹੇ ਵਣਜਾਰੇ ਮਿਤ੍ਰ !) ਮਨੱੁਖਾ ਜੀਵਨ ਵਿਚ (ਮਨੁੱਖ ਦਾ) ਸਰੀਰ ਕਰਮ ਕਮਾਣ ਲਈ ਧਰਤੀ (ਸਮਾਨ) ਹੈ, (ਜਿਸ ਵਿਚ) ਜਿਹੋ ਜਿਹਾ (ਕੋਈ) ਬੀਜਦਾ ਹੈ ਉਹੀ ਖਾਂਦਾ ਹੈ
The body is the field of karma in this age; whatever you plant, you shall harvest.
(ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ ।
As you plant, so shall you harvest; your destiny is recorded on your forehead.
ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।
As she has planted, so does she harvest; such is the field of karma.
(ਉਹ ਆਪਣੇ ਵਲੋਂ) ਲੁਕ ਕੇ (ਮੰਦੇ) ਕੰਮ ਕਰਦਾ ਹੈ, (ਪਰ ਜੋ ਕੁਝ ਉਹ ਕਰਦਾ ਹੈ) ਉਹ ਹਰ ਥਾਂ ਨਸ਼ਰ ਹੋ ਜਾਂਦਾ ਹੈ ।
The deeds which one commits, while sitting in one's own home, are known far and wide, in the four directions.
ਪਰ ਇਹ ਹਰੇਕ ਦੇ ਅਮਲਾਂ ਉੱਤੇ ਹੀ ਫ਼ੈਸਲਾ ਹੁੰਦਾ ਹੈ (ਕਿ ਕਿਸ ਨੂੰ ਪ੍ਰਾਪਤੀ ਹੋਵੇਗੀ । ਸੋ, ਨਿਰਾ ਦੁਨੀਆ ਦੀ ਖ਼ਾਤਰ ਨਾਹ ਭਟਕੋ) ।੩।
According to the karma of past actions, one's destiny unfolds, even though everyone wants to be so lucky. ||3||
ਹੇ ਨਾਨਕ! (ਆਖ—) ਪਹਿਲੇ ਜਨਮਾਂ ਵਿਚ ਕੀਤੇ ਭਲੇ ਕਰਮਾਂ ਦੇ ਸੰਸਕਾਰਾਂ ਦੇ ਅੰਗੂਰ ਜਿਸ ਜੀਵ-ਇਸਤ੍ਰੀ ਦੇ ਉੱਘੜ ਪਏ, ਉਸ ਨੂੰ ਉਹ ਸਰਬ-ਵਿਆਪਕ ਪ੍ਰਭੂ ਮਿਲ ਪਿਆ ਹੈ ਜੋ ਸਾਰੇ ਜੀਵਾਂ ਵਿਚ ਬੈਠਾ ਸਭ ਰਸ ਮਾਣਨ ਵਾਲਾ ਹੈ ਤੇ ਜੋ ਰਸਾਂ ਤੋਂ ਨਿਰਲੇਪ ਭੀ ਹੈ ।
When the seed of the karma of past actions sprouted, I met the Lord; He is both the Enjoyer and the Renunciate.
ਪਰ ਹੇ ਨਾਨਕ! ਧੁਰੋਂ ਹੀ ਜਿਸ ਮਨੁੱਖ ਦੇ ਮੱਥੇ ਉਤੇ ਪ੍ਰਭੂ ਦੀ ਮਿਹਰ ਦਾ ਲੇਖ ਲਿਖਿਆ (ਉੱਘੜਦਾ) ਹੈ,
One who has such karma written on his forehead,
ਪਰ ਕੀਹ ਆਖਿਆ ਜਾਏ? ਪ੍ਰਭੂ ਦੀ ਬਖ਼ਸ਼ਸ਼ ਤੋਂ ਬਿਨਾ ਕੁਝ ਨਹੀਂ ਮਿਲਦਾ ।੨।
Without the destiny of good karma, nothing can be obtained; what can we say or do? ||2||
(ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ । ਭੈੜ ਆਪਣੇ ਕਰਮਾਂ ਵਿਚ ਹੀ ਹੰੁਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) ।੨੧।
Dadda: Do not blame anyone else; blame instead your own actions.
(ਕਿਉਂਕਿ) ਮਨੁੱਖ ਜਿਸ ਤਰ੍ਹਾਂ ਦੀ ਕਾਰ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲ ਜਾਂਦਾ ਹੈ ।
As are the actions we commit, so are the rewards we receive.
(ਹਰੇਕ ਜੀਵ ਨੇ) ਆਪੋ ਆਪਣੇ ਕੀਤੇ ਹੋਏ ਚੰਗੇ ਤੇ ਮੰਦੇ ਕਰਮਾਂ ਦਾ ਫਲ ਆਪ ਭੋਗਣਾ ਹੈ ।
He obtains the rewards of his good and bad deeds.
ਆਪੋ ਆਪਣੇ ਕੀਤੇ ਕਰਮਾਂ ਦਾ ਲੇਖਾ ਆਪ ਹੀ ਭਰਨਾ ਪੈਂਦਾ ਹੈ ।
Everyone receives the rewards of his own actions; his account is adjusted accordingly.
ਪਾਪ ਪੁੰਨ ਤੇਰਾ ਆਪਣਾ ਕੀਤਾ ਹੋਇਆ ਕੰਮ ਹੈ (ਜਿਸ ਦੇ ਕਾਰਨ ਦੁੱਖ ਸੁਖ ਸਹਾਰਨਾ ਪੈਂਦਾ ਹੈ) ।੧।ਰਹਾਉ।
Pain and pleasure are the result of your own actions. ||1||Pause||
ਹੇ ਭਾਈ! ਜੇਹੜੇ ਮਨੁੱਖ ਹੋਰ ਹੋਰ ਉੱਦਮ ਤਾਂ ਅਨੇਕਾਂ ਹੀ ਕਰਦੇ ਹਨ, ਪਰ ਪਰਮਾਤਮਾ ਦਾ ਨਾਮ ਨਹੀਂ ਜਪਦੇ, ਉਹ ਅਣਗਿਣਤ ਜੂਨਾਂ ਵਿਚ ਭਟਕਦੇ ਫਿਰਦੇ ਹਨ
As are the seeds he plants, so are the pleasures he enjoys; he receives the consequences of his own actions.
ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ ।
According to the actions one has committed, so does the mortal become.
ਆਪਣੇ ਕੀਤੇ ਕਰਮਾਂ (ਦੇ ਸੰਸਕਾਰਾਂ) ਅਨੁਸਾਰ ਮਨੁੱਖ ਆਪ ਹੀ (ਮਾਇਆ ਦੇ) ਬੰਧਨਾਂ ਵਿਚ (ਜਕੜਿਆ ਰਹਿੰਦਾ ਹੈ),
By your actions, you have bound yourself.
ਜਦੋਂ ਨਾ ਚੰਦ ਸੀ ਨਾ ਸੂਰਜ; ਜਦੋਂ ਪਾਣੀ, ਹਵਾ ਆਦਿਕ ਤੱਤ ਭੀ ਅਜੇ ਪੈਦਾ ਨਹੀਂ ਸਨ ਹੋਏ,
When there was no moon and no sun, then water and air were blended together.