ਮਿਹਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉੱਤੇ ਜਦੋਂ ਮਿਹਰ (ਦੀ ਨਿਗਾਹ) ਕਰਦਾ ਹੈ, ਤਦੋਂ ਉਸ ਦੀ ਮਨੁੱਖਾ ਜੀਵਨ ਦੀ ਭਾਰੀ ਜ਼ਿੰਮੇਵਾਰੀ ਸਿਰੇ ਚੜ੍ਹ ਜਾਂਦੀ ਹੈ ।੩।
Showing His Mercy, the Merciful Master shall resolve your affairs. ||3||
ਜਿਸ ਮਨੁੱਖ ਉਤੇ ਪਰਮਾਤਮਾ ਆਪ ਮਿਹਰ ਕਰਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ
My comings and goings in reincarnation have come to an end; He Himself has bestowed His Mercy.
(ਜੇਹੜਾ ਮਨੁੱਖ ਸਿਮਰਨ ਕਰਦਾ ਹੈ ਉਸ ਦੇ) ਮਨ ਵਿਚ ਸਰੀਰ ਵਿਚ ਮਿਹਰਬਾਨ ਦਇਆਲ ਅਕਾਲ ਪੁਰਖ ਮਿਹਰ ਦੀ ਨਿਗਾਹ ਕਰ ਕੇ ਆ ਵੱਸਦਾ ਹੈ
Blessing us with His Glance of Grace, the Kind and Compassionate, All-powerful Lord comes to dwell within the mind and body.
(ਸੋ ਇਹ ਬੇਨਤੀ ਕਰਨੀ ਚਾਹੀਦੀ ਹੈ ਕਿ) ਹੇ ਡਰ ਨਾਸ ਕਰਨ ਵਾਲੇ ਤੇ ਦਇਆ ਕਰਨ ਵਾਲੇ ਹਰੀ ! ਦਾਸ ਦੀ ਲਾਜ ਰੱਖ ਲੌ
The Lord is the Merciful Destroyer of fear; He preserves and protects His slaves.
ਮਿਹਰਵਾਨ ਕਿਰਪਾਲ ਦਇਆਵਾਨ (ਪਰਮਾਤਮਾ ਦੀ ਮਿਹਰ ਨਾਲ ਗੁਰੂ ਦੀ ਸਰਨ ਆਏ) ਸਾਰੇ ਜੀਵ (ਮਾਇਆ ਦੀ ਤੇ੍ਰਹ ਭੁੱਖ ਵਲੋਂ) ਪੂਰਨ ਤੌਰ ਤੇ ਰੱਜ ਗਏ ।੩।
He is Merciful, Kind and Compassionate. All are satisfied and fulfilled through Him. ||3||
(ਹੇ ਭਾਈ !) ਮਿਹਰ ਕਰਨ ਵਾਲਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ (ਹਰ ਥਾਂ) ਵਿਆਪ ਰਿਹਾ ਹੈ,
The Merciful Lord is totally pervading and permeating the water and the land.
ਮਾਘ ਮਹੀਨੇ ਵਿਚ ਸਿਰਫ਼ ਉਹੀ ਸੱੁਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।੧੨।
In Maagh, they alone are known as true, unto whom the Perfect Guru is Merciful. ||12||
ਉਹ ਪ੍ਰਭੂ ਮਿਹਰ ਕਰਨ ਵਾਲਾ ਹੈ, ਬਖ਼ਸ਼ਸ਼ ਕਰਨ ਵਾਲਾ ਹੈ, ਜੀਵ ਉਸ ਨੂੰ ਸਿਮਰ ਕੇ ਤਰਦੇ ਹਨ ।
He Himself is Merciful and Forgiving. Chanting the True Name, one is saved.
ਹੇ ਮਿਹਰਵਾਨ ਪ੍ਰਭੂ! ਜੇ ਤੂੰ ਤ੍ਰੁੱਠ ਪਏਂ ਤਾਂ ਤੂੰ ਸਹਿਜ ਸੁਭਾਇ ਹੀ (ਜੀਵਾਂ ਦੇ) ਮਨ ਵਿਚ ਆ ਵੱਸਦਾ ਹੈਂ
When You are pleased, O Merciful Lord, you automatically come to dwell within my mind.
ਜੀਵ, ਮਾਨੋ, ਨੌ ਖ਼ਜ਼ਾਨੇ (ਹਿਰਦੇ) ਘਰ ਵਿਚ ਹੀ ਲੱਭ ਲੈਂਦੇ ਹਨ
When You are pleased, O Merciful Lord, I find the nine treasures within the home of my own self.
ਸਤਿਗੁਰੂ ਦਾ ਸ਼ਬਦ ਕਮਾਉਣ ਲੱਗ ਪੈਂਦੇ ਹਨ, ਅਤੇ,
When You are pleased, O Merciful Lord, I act according to the Guru's Instructions.
ਹੇ ਨਾਨਕ! ਜੀਵ ਸੱਚ ਵਿਚ ਲੀਨ ਹੋ ਜਾਂਦੇ ਹਨ ।੧।
When You are pleased, O Merciful Lord, then Nanak is absorbed in the True One. ||1||
ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ ।
He is Kind to all beings and creatures; meditate forever on Him.
ਸਭ ਜੀਵਾਂ ਤੇ ਮੇਹਰ ਕਰਦਾ ਹੈ, ਸਭ ਕੁਝ ਕਰਨ-ਜੋਗਾ ਹੈ, ਉਹ ਆਪ ਹੀ (ਜੀਵਾਂ ਪਾਸੋਂ ਸਿਮਰਨ ਦੀ) ਕਮਾਈ ਕਰਾਂਦਾ ਹੈ ।
You are merciful and all-powerful; You Yourself cause us to serve You.
ਮੈਂ ਉਸ ਗੁਰਮੁਖ ਦੇ ਅੱਗੇ ਆਪਣੀ ਜਿੰਦ ਭੇਟਾ ਕਰਨ ਨੂੰ ਤਿਆਰ ਹਾਂ
I can only make the effort, if the Lord is merciful to me.
ਹੇ ਪ੍ਰਭੂ! ਅਸੀ ਜੀਵ ਤੇਰੇ ਨਿਮਾਣੇ ਸੇਵਕ ਹਾਂ, ਤੂੰ ਸਾਡੇ ਉਤੇ ਦਇਆ ਕਰਨ ਵਾਲਾ ਹੈਂ ।
You are the Merciful Master; I am Your humble servant.
ਜਿਸ ਦੀ ਮੇਹਰ ਨਾਲ) ਸਰਬ-ਵਿਆਪਕ ਦਾਤਾਰ ਪ੍ਰਭੂ ਜੀ (ਸੇਵਕਾਂ ਉਤੇ) ਕਿਰਪਾਲ ਹੁੰਦੇ ਹਨ, ਸਾਰੇ ਜੀਵਾਂ ਉੱਤੇ ਮਿਹਰਬਾਨ ਹੁੰਦੇ ਹਨ ।ਰਹਾਉ।
God, the Great Giver, the Perfect One, has become merciful to me, and now, all are kind to me. ||Pause||
ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੀ ਸਰਨ ਪੈ ਕੇ ਮੈਂ ਆਤਮਕ ਜੀਵਨ ਵਾਲਾ ਬਣਿਆ ਰਹਿੰਦਾ ਹਾਂ (ਮੈਨੂੰ ਆਪਣੀ ਸਰਨ ਵਿਚ ਰੱਖ) ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ (ਸਭ ਉਤੇ) ਦਇਆ ਕਰਨ ਵਾਲਾ ਹੈਂ
Seeking Your Sanctuary, I live, almighty and merciful Lord and Master.
ਹੇ ਭਾਈ! ਮੇਰਾ ਮਾਲਕ-ਪ੍ਰਭੂ ਸਦਾ ਦਇਆ ਕਰਨ ਵਾਲਾ ਹੈ
Merciful, the Lord Master is Merciful.
ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ
My Lord Master is Merciful.
ਹੇ ਅੱਲਾ! ਹੇ ਮਿਹਰਬਾਨ ਖ਼ੁਦਾਇ! ਸਾਰੀ ਖ਼ਲਕਤ ਦਾ ਸਾਰੇ ਜਹਾਨ ਦਾ ਤੂੰ ਆਪ ਹੀ ਮਾਲਕ ਹੈਂ
You are the Master of Your creation, the Lord of all the world, O Merciful Lord God.
ਹੇ ਭਾਈ! ਦੁੱਖ-ਕਲੇਸ਼ ਵੇਲੇ ਘਬਰਾ ਕੇ ਹੋਰ ਹੋਰ ਆਸਰੇ ਨਾਹ ਭਾਲਦੇ ਫਿਰੋ
The Merciful Lord saves the honor of His slave.
ਹੇ ਭਾਈ! ਪੂਰੇ ਮਿਹਰਵਾਨ ਗੁਰੂ ਨੇ (ਜਿਸ ਮਨੁੱਖ ਦੇ ਮਨ ਦੀ) ਭਟਕਣਾ ਤੇ ਸਹਿਮ ਮੁਕਾ ਦਿੱਤਾ,
The compassionate perfect Guru has eradicated my doubts and fears.
ਹੇ ਮਿਹਰਵਾਨ! ਸਿਰਫ਼ ਤੂੰ ਹੀ (ਸਭ ਨੂੰ) ਨਜਾਤ (ਮੁਕਤੀ) ਦੇਣ ਵਾਲਾ ਹੈਂ ।
You are the One and only merciful Master,
ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ,
The Merciful Lord Himself emancipates.
ਜਿਸ ਰਾਹ ਉਤੇ ਤੋਰਨਾ ਉਸ ਨੂੰ ਚੰਗਾ ਲੱਗਦਾ ਹੈ ਉਸ ਰਾਹ ਉੱਤੇ ਹੀ (ਜੀਵਾਂ ਨੂੰ) ਤੋਰਦਾ ਹੈ ।੧੩।
He Himself is the Merciful Giver of peace; as He wills, so do we follow. ||13||
ਉਹ ਆਪ ਹੀ ਪਵਿੱਤਰ ਹੈ, ਆਪ ਹੀ ਦਇਆ ਕਰਨ ਵਾਲਾ ਹੈ, ਆਪ ਹੀ ਵਿਕਾਰੀਆਂ ਦਾ ਨਾਸ ਕਰਨ ਵਾਲਾ ਹੈ, (ਉਹ ਐਸਾ ਹੈ) ਜਿਸ ਦਾ ਹੁਕਮ ਮੋੜਿਆ ਨਹੀਂ ਜਾ ਸਕਦਾ ।੧੪।
He Himself is immaculate, compassionate, the lover of nectar; the Hukam of His Command cannot be erased. ||14||
ਹੇ (ਆਪਣੇ ਵਰਗੇ) ਆਪ ਹੀ ਆਪ! ਹੇ ਮਿਹਰਵਾਨ! ਹੇ ਅਪਹੁੰਚ!
He Himself is merciful, inaccessible and unlimited.
ਹੇ ਨਾਨਕ! ਜਿਸ ਮਨੁੱਖ ਉੱਤੇ ਮਾਲਕ-ਪ੍ਰਭੂ ਆਪ ਦਇਆਵਾਨ ਹੁੰਦਾ ਹੈ,
God has been merciful to Nanak.
ਹੇ ਸਭ ਜੀਵਾਂ ਤੇ ਮੇਹਰ ਕਰਨ ਵਾਲੇ! ਹੇ ਦੁਸ਼ਟਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਖਸਮ ਪ੍ਰਭੂ! ਤੇਰੀ ਇਹੋ ਜਿਹੀ ਤਾਕਤ ਹੈ (ਕਿ ਜਿਥੇ ਪਹਿਲਾਂ ਹਿੰਦੂ-ਧਰਮ ਦਾ ਰਾਜ ਸੀ ਤੇ ਸਭ ਲੋਕ ਆਪਣੀ ਘਰੋਗੀ ਬੋਲੀ ਵਿਚ ਹੇਂਦਕੇ ਲਫ਼ਜ਼ ਵਰਤਦੇ ਸਨ, ਉਥੇ ਹੁਣ ਤੂੰ ਮੁਸਲਮਾਨੀ ਰਾਜ ਕਰ ਦਿੱਤਾ ਹੈ, ਨਾਲ ਹੀ ਲੋਕਾਂ ਦੀ ਬੋਲੀ ਭੀ ਬਦਲ ਗਈ ਹੈ) ।੧।ਰਹਾਉ।
O Merciful Lord, Destroyer of demons, Lord of Lakshmi, such is Your Power - Your Shakti. ||1||Pause||
ਹੇ ਭਾਈ! ਰੱਖਿਆ ਕਰਨ ਦੀ ਸਮਰਥਾ ਵਾਲਾ ਪਰਮਾਤਮਾ (ਜੀਵਾਂ ਉੱਤੇ) ਸਦਾ ਦਇਆਵਾਨ ਰਹਿੰਦਾ ਹੈ,
The Savior Lord is kind and compassionate forever.