ਜਗਤ ਸਹਮ ਵਿਚ ਜੰਮਦਾ ਹੈ, ਸਹਮ ਵਿਚ ਹੀ ਮਰਦਾ ਹੈ, ਸਦਾ ਹੀ ਸਹਮ ਇਸ ਦੇ ਮਨ ਵਿਚ ਟਿਕਿਆ ਰਹਿੰਦਾ ਹੈ;
In fear we are born, and in fear we die. Fear is always present in the mind.
(ਸੰਸਾਰ ਵਿਕਾਰ-ਭਰਿਆ ਇੱਕ ਐਸਾ ਸਮੰੁਦਰ ਹੈ ਜਿਸ ਵਿਚੋਂ ਪਰਮਾਤਮਾ ਦਾ) ਡਰ ਹਿਰਦੇ ਵਿਚ ਵਸਾਣ ਤੋਂ ਬਿਨਾ ਕੋਈ ਪਾਰ ਨਹੀਂ ਲੰਘ ਸਕਦਾ ।
Without the Fear of God, no one crosses over the world-ocean.
ਹੇ ਭਾਈ! ਡਰ-ਅਦਬ ਤੋਂ ਬਿਨਾ (ਮਨ-ਕੱਪੜੇ ਨੂੰ) ਪਾਹ ਨਹੀਂ ਲੱਗ ਸਕਦੀ (ਪਾਹ ਤੋਂ ਬਿਨਾ ਮਨ-ਕੱਪੜੇ ਨੂੰ ਪੱਕਾ ਪ੍ਰੇਮ-ਰੰਗ ਨਹੀਂ ਚੜ੍ਹਦਾ) ਮਨ ਸਾਫ਼-ਸੁਥਰਾ ਨਹੀਂ ਹੋ ਸਕਦਾ ।
Without fear, the cloth is not dyed, and the mind is not rendered pure.
ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ ।
In the Fear of God, the wind and breezes ever blow.
ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ ।
In the Fear of God, thousands of rivers flow.
ਜੇ ਹਿਰਦੇ ਵਿਚ ਪ੍ਰਭੂ ਦਾ ਡਰ ਆ ਵੱਸੇ, ਤਾਂ ਮਨ ਦੀ ਮੈਲ ਕੱਟੀ ਜਾਂਦੀ ਹੈ, ਸਰੀਰ ਭੀ ਪਵਿੱਤ੍ਰ ਹੋ ਜਾਂਦਾ ਹੈ
By the Fear of God, filth is washed off, and the body becomes immaculately pure.
ਬੇਅੰਤ ਪ੍ਰਭੂ ਦੀ ਜੋਤਿ ਵਿਚ ਆਤਮਾ ਜੋੜਨ ਨਾਲ ਤੇ ਉਸ ਦੇ ਡਰ ਵਿਚ ਰਹਿਣ ਨਾਲ ਉਹ ਨਿਰਭਉ ਪ੍ਰਭੂ ਮਿਲ ਪੈਂਦਾ ਹੈ
Through the Fear of God, the Fearless Lord is obtained, and one's light merges in the Infinite Light.
ਸਤਿਗੁਰੂ ਦੇ ਅਦਬ ਵਿਚ ਰਹਿ ਕੇ ਨਿਰਭਉ ਪ੍ਰਭੂ ਨੂੰ ਲੱਭ ਕੇ ਕਈ ਏਸ ਡਰ ਦੀ ਰਾਹੀਂ ਤਰ ਗਏ ਹਨ ।
Through the Fear of the Guru, many have been saved; in this fear, find the Fearless Lord.
(ਜਗਤ ਦਾ) ਸਾਰਾ ਆਕਾਰ (ਭਾਵ, ਜਗਤ ਵਿਚ ਜੋ ਕੁਝ ਦਿੱਸ ਰਿਹਾ ਹੈ) ਡਰ ਦੇ ਅਧੀਨ ਹੈ
The entire universe is in fear; only the Dear Lord is fearless.
ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ);
Without the Fear of God, there is no devotional worship, and no love for the Naam, the Name of the Lord.
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਿਰਮਲ ਡਰ ਹਿਰਦੇ ਵਿਚ ਪੈਦਾ ਹੋ ਜਾਂਦਾ ਹੈ, ਉਸ) ਨਿਰਮਲ ਡਰ ਦੀ ਰਾਹੀਂ ਪ੍ਰਭੂ ਦੀ ਭਗਤੀ (ਹਿਰਦੇ ਵਿਚ) ਪੈਦਾ ਹੁੰਦੀ ਹੈ, ਅਤੇ ਮਨ ਵਿਚ ਠੰਡ ਪੈ ਜਾਂਦੀ ਹੈ ।
From the Fear of God, devotion wells up, and deep within, there is peace.
(ਜਿਹੜਾ ਭੀ ਮਨੁੱਖ ਇਹ ਉੱਦਮ ਕਰਦਾ ਹੈ, ਉਹ ਸੰਸਾਰਕ) ਡਰਾਂ ਨਾਲ ਡਰ ਡਰ ਕੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਵਿਕਾਰਾਂ ਦੇ ਸਮੁੰਦਰ ਵਿਚ) ਨਹੀਂ ਡੁੱਬਦਾ ।
Then, he will not die of fear or anxiety, and he will never drown.
ਜੇ (ਪਰਮਾਤਮਾ ਦੇ) ਡਰ ਵਿਚ ਜੀਵੀਏ ਤਾਂ ਸਰੀਰ (ਇਸ ਤਰ੍ਹਾਂ ਦਾ) ਲਿੱਸਾ ਹੋ ਜਾਂਦਾ ਹੈ (ਕਿ) ਇਸ ਵਿਚੋਂ ਲੋਭ ਦੀ ਰੁੱਤ ਨਿਕਲ ਜਾਂਦੀ ਹੈ ।
In the Fear of God, the body becomes thin, and the blood of greed passes out of the body.
ਜਿਸ ਮਨੁੱਖ ਨੇ ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਡਰ (ਹਿਰਦੇ ਵਿਚ ਵਸਾਇਆ ਹੈ), ਪ੍ਰਭੂ ਨੇ ਉਸ ਦਾ ਦੁਨੀਆਵੀ ਡਰਾਂ ਦਾ ਸਹਿਮ ਦੂਰ ਕਰ ਦਿੱਤਾ ਹੈ ।
Meeting with the Guru, you shall know the Fear of God, and other fears shall be taken away.
ਪਰਮਾਤਮਾ ਦੇ ਡਰ ਤੋਂ ਹੀ ਦੁਨੀਆ ਵਲੋਂ ਵੈਰਾਗ ਪੈਦਾ ਹੁੰਦਾ ਹੈ, ਮਨੁੱਖ ਪ੍ਰਭੂ ਦੀ ਖੋਜ ਵਿਚ ਲੱਗ ਜਾਂਦਾ ਹੈ ।
Through the Fear of God, the attitude of detachment wells up, and one sets out in search of the Lord.
ਹੇ ਭਾਈ! ਪਰਮਾਤਮਾ ਦੇ ਡਰ-ਅਦਬ ਤੋਂ ਬਿਨਾ ਕਿਸੇ ਭੀ ਮਨੁੱਖ ਨੇ (ਪਰਮਾਤਮਾ ਦਾ) ਪ੍ਰੇਮ ਪ੍ਰਾਪਤ ਨਹੀਂ ਕੀਤਾ । ਕੋਈ ਭੀ ਮਨੁੱਖ (ਪਰਮਾਤਮਾ ਦੇ) ਡਰ-ਅਦਬ ਤੋਂ ਬਿਨਾ (ਇਸ ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕਿਆ (ਕੋਈ ਭੀ ਵਿਕਾਰਾਂ ਤੋਂ ਬਚ ਨਹੀਂ ਸਕਿਆ) ।
Without the Fear of God, His Love is not obtained. Without the Fear of God, no one is carried across to the other side.
ਉਸ ਦਾ ਡਰ ਰੱਖਣ ਤੋਂ ਬਿਨਾ (ਮਾਇਆ ਪਿੱਛੇ) ਭਟਕਣ (-ਰੂਪ ਬੰਧਨ) ਕੱਟਿਆ ਨਹੀਂ ਜਾਂਦਾ, ਨਾਹ ਹੀ ਉਸ ਦੇ ਨਾਮ ਵਿਚ ਪਿਆਰ ਬਣਦਾ ਹੈ ।
Without the Fear of God, doubt is not dispelled, and love for the Name is not embraced.
ਇਸ ਡਰ ਕਰਕੇ ਹੀ ਗੁਰਮਤਿ ਦੀ ਰਾਹੀਂ (ਉੱਚੀ) ਵੀਚਾਰ ਬਣਦੀ ਹੈ, ਤੇ, ਸੰਸਾਰ-ਸਮੁੰਦਰ ਤੋਂ ਪਾਰ ਲੰਘੀਦਾ ਹੈ
Through the Fear of God, the terrifying world-ocean is crossed over, reflecting on the Guru's Teachings.
ਹੇ ਸੰਤ ਜਨੋ! ਧਿਆਨ ਲਾ ਕੇ ਸੁਣੋ, ਪਰ ਜਿਸ ਹਿਰਦੇ ਵਿਚ ਅਜੇ (ਸ਼ਾਂਤ ਜੀਵਨ ਨੂੰ ਭੁਲਾ ਦੇਣ ਲਈ ਖਿੱਝ, ਸਹਿਮ, ਬੇ-ਰਹਿਮੀ ਆਦਿਕ ਕੋਈ) ਡਰ ਮੌਜੂਦ ਹੈ, ਉਥੇ ਪਰਮਾਤਮਾ ਦਾ ਨਿਵਾਸ ਨਹੀਂ ਹੋਇਆ ।
Where the Fearless Lord is, there is no fear; where there is fear, the Lord is not there.