ਹੇ ਨਾਨਕ ! ਉਸ ਮਨੁੱਖ ਨੇ ਆਪਣਾ ਪੱਕਾ ਟਿਕਾਣਾ ਉਸ ਥਾਂ ਬਣਾ ਲਿਆ, ਜਿਥੇ ਆਤਮਕ ਮੌਤ ਨਹੀਂ; ਜਿੱਥੇ ਜਨਮ ਮਰਨ ਦਾ ਗੇੜ ਨਹੀਂ; ਜਿਥੇ ਆਤਮਕ ਜੀਵਨ ਕਦੇ ਕਮਜ਼ੋਰ ਨਹੀਂ ਹੁੰਦਾ ।੪।੬।੭੬।
Nanak builds his house upon that site where there is no death, no birth, and no old age. ||4||6||76||
ਹੇ ਪ੍ਰਾਣੀ ! ਤੇਰੇ ਮਨ ਵਿਚ ਮਾਇਆ ਦਾ ਮੋਹ ਬਹੁਤ (ਜ਼ੋਰਾਂ ਵਿਚ) ਹੈ; ਤੈਨੂੰ ਇਹ ਡਰ ਨਹੀਂ ਰਿਹਾ ਕਿ ਬੁਢੇਪਾ ਆਉਣਾ ਹੈ, ਮੌਤ ਆਉਣੀ ਹੈ
The mind is totally attached to Maya; the mortal has forgotten his fear of old age and death.
ਬੁਢੇਪਾ, ਮੌਤ, ਸਿਰ-ਪੀੜ, ਤਾਪ ਆਦਿਕ ਹਰੇਕ (ਦੁਖ-ਕਲੇਸ਼) ਪਰਮਾਤਮਾ ਦੇ ਵੱਸ ਵਿਚ ਹੈ । ਪਰਮਾਤਮਾ ਦੇ ਲਾਣ ਤੋਂ ਬਿਨਾ ਕੋਈ ਰੋਗ (ਕਿਸੇ ਜੀਵ ਨੂੰ) ਲੱਗ ਨਹੀਂ ਸਕਦਾ ।
Old age, death, fever, poisons and snakes - everything is in the Hands of the Lord. Nothing can touch anyone without the Lord's Order.
(ਹੇ ਭਾਈ !) ਸਾਡਾ ਜੀਊਣ, ਸਾਡਾ ਬੁਢੇਪਾ ਤੇ ਸਾਡੀ ਮੌਤ ਜਿਸ ਪਰਮਾਤਮਾ ਦੇ ਵੱਸ ਵਿਚ ਹੈ,
Birth, old age and death are in His Power,
ਉਸ ਜੋਗੀ ਦਾ ਬੁਢੇਪੇ ਦਾ ਡਰ ਮੌਤ ਦਾ ਸਹਮ ਦੂਰ ਹੋ ਜਾਂਦਾ ਹੈ, ਉਹ ਜੋਗੀ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਲੈਂਦਾ ਹੈ ।
Old age, death and pride are conquered.
(ਜੋ ਪੀਂਦਾ ਹੈ ਉਸ ਨੂੰ ਬੁਢੇਪੇ ਅਤੇ ਮੌਤ ਦਾ ਸਹਿਮ ਮੁੜ ਕਦੇ ਨਹੀਂ ਵਿਆਪਦਾ ।੬।
They shall never again suffer the pains of old age and death. ||6||
ਜੇਹੜਾ ਜੇਹੜਾ ਬੰਦਾ ਹਰੀ ਦਾ ਨਾਮ ਸਿਮਰਦਾ ਹੈ ਉਹਨਾਂ ਨੂੰ ਪ੍ਰਾਪਤ ਹੋਈ ਉੱਚੀ ਆਤਮਕ ਅਵਸਥਾ ਨੂੰ ਨਾਹ ਬੁਢੇਪਾ ਆਉਂਦਾ ਹੈ ਨਾਹ ਮੌਤ ਆਉਂਦੀ ਹੈ, ਉਹ ਕਦੇ ਨਰਕ ਵਿਚ ਨਹੀਂ ਪੈਂਦੇ ।
They do not age, they do not die and fall into hell, if they meditate on the Naam, the Name of the Lord.
(ਜਿਸ ਦੀ ਸਰਨ ਪਿਆਂ) ਪਰਮਾਤਮਾ ਨਾਲ ਚਿੱਤ ਸਦਾ ਜੁੜਿਆ ਰਹੇ, ਅਤੇ ਇਹੋ ਜਿਹਾ ਆਤਮਕ ਜੀਵਨ ਦਾ ਦਰਜਾ ਮਿਲ ਜਾਏ ਜਿਸ ਨੂੰ ਕਦੇ ਬੁਢੇਪੇ ਦਾ ਡਰ ਨਾਹ ਹੋ ਸਕੇ (ਜੋ ਆਤਮਕ ਦਰਜਾ ਕਦੇ ਕਮਜ਼ੋਰ ਨਾਹ ਹੋ ਸਕੇ) ।੧।ਰਹਾਉ।
Your consciousness shall remain attached to the Lord; there shall be no fear of old age, and the supreme status shall be obtained. ||1||Pause||
ਅਤੇ ਜਿਸ ਦੇ ਸਿਮਰਨ ਨਾਲ ਜਨਮ ਮਰਨ, ਬੁਢੇਪਾ, ਚਿੰਤਾ, ਫ਼ਿਕਰ ਅਤੇ ਮੌਤ ਦਾ ਡਰ ਦੁੱਖ ਨਹੀਂ ਦੇਂਦਾ ।੧।ਰਹਾਉ।
Remembering Him in meditation, the fear of birth, old age and death will not trouble you. ||1||Pause||
ਹੇ ਭਾਈ! ਗੋਬਿੰਦ ਦੇ ਗੁਣ ਸਦਾ ਗਾਂਦੇ ਰਹੋ (ਆਤਮਕ ਜੀਵਨ ਨੂੰ) ਨਾਹ ਬੁਢੇਪਾ ਆਵੇਗਾ ਨਾ ਮੌਤ ਆਵੇਗੀ, ਹਰੇਕ ਦੁੱਖ-ਕਲੇਸ਼ ਦੂਰ ਹੋ ਜਾਇਗਾ ।੩।
The pains of old age and death shall all depart, when you constantly sing the Glorious Praises of the Lord of the Universe. ||3||
ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ,
Moment by moment, the body is wearing away, and old age is asserting itself.
ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (—ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ
Disease, sorrow, pain, old age and death do not even approach the humble servant of the Lord.
ਬੁਢੇਪੇ ਨੇ ਆ ਸੱਦ ਮਾਰੀ ਹੈ ਤੇ (ਤੇਰੀ) ਸਾਰੀ ਅਕਲ ਭੀ (ਠੀਕ) ਕੰਮ ਨਹੀਂ ਕਰਦੀ, ਪਰ (ਤੇਰੀ) ਮਾਇਆ ਦੀ ਖਿੱਚ (ਅਜੇ ਤਕ) ਨਹੀਂ ਮੁੱਕੀ ।੧।
Driven forward by old age, all my senses are exhausted; only my attachment to Maya is not exhausted. ||1||
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਅਟੱਲ ਆਤਮਕ ਜੀਵਨ ਦੇ ਦਿੱਤਾ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਕੇ (ਮਾਇਆ ਦੀ ਭੁੱਖ ਵਲੋਂ) ਰੱਜ ਜਾਂਦਾ ਹੈ ।
Old age and death cannot touch him, and he shall not suffer pain again.
(ਨਾਮ ਜਪਣ ਦੀ ਬਰਕਤਿ ਨਾਲ ਅਜੇਹੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਜਿਸ ਨੂੰ) ਬੁਢੇਪਾ, ਮੌਤ ਜਾਂ ਦੁੱਖ ਕੁੱਝ ਭੀ ਪੋਹ ਨਹੀਂ ਸਕਦਾ । ਅਗਾਂਹ ਪਰਮਾਤਮਾ ਦੀ ਹਜ਼ੂਰੀ ਵਿਚ ਭੀ ਸਫਲਤਾ ਮਿਲਦੀ ਹੈ ।੧।ਰਹਾਉ।
The pains of old age and death shall not afflict you, and in the Court of the Lord hereafter, your affairs shall be perfectly resolved. ||1||Pause||
ਹੇ ਜਿੰਦੇ! ਬਾਲਕ ਹੋਵੇ, ਬੁੱਢਾ ਹੋਵੇ, ਚਾਹੇ ਜੁਆਨ ਹੋਵੇ, ਮੌਤ ਸਭਨਾਂ ਨੂੰ ਹੀ ਇੱਥੋਂ ਲੈ ਜਾਂਦੀ ਹੈ ।
The children, the young and the old, O Siblings of Destiny, will be taken away by the Messenger of Death.
ਬੁਢੇਪਾ ਆ ਗਿਆ ਹੈ, ਜੁਆਨੀ ਦੀ ਉਮਰ ਲੰਘ ਗਈ ਹੈ, ਪਰ ਮੈਂ ਹੁਣ ਤਕ ਕੋਈ ਚੰਗਾ ਕੰੰਮ ਨਹੀਂ ਕੀਤਾ ।
Youth and old age - my entire life has passed, but I haven't done any good.
ਉਸ ਨਾਸਤਕ ਨੂੰ (ਭਾਵ, ਉਸ ਮਨੁੱਖ ਨੂੰ ਜਿਸ ਨੇ ਆਪਣੇ ਅੰਦਰੋਂ ਪਾਪਾਂ ਦਾ ਨਾਸ ਕਰ ਦਿੱਤਾ ਹੈ) ਬੁਢੇਪਾ ਤੇ ਮੌਤ ਪੋਹ ਨਹੀਂ ਸਕਦੇ (ਭਾਵ, ਇਹਨਾਂ ਦਾ ਡਰ ਉਸ ਨੂੰ ਪੋਂਹਦਾ ਨਹੀਂ) ।
Such a Paakhandi does not grow old or die.
ਇਸ ਅਵਸਥਾ ਨੂੰ ਜਨਮ ਮਰਨ ਤੇ ਬੁਢੇਪਾ ਪੋੋਹ ਨਹੀਂ ਸਕਦੇ ।੧।ਰਹਾਉ।
There is no death, no re-birth, and no aging for me now. ||1||Pause||
(ਉਹ ਇਕ ਐਸੀ ਆਤਮਕ ਅਵਸਥਾ ਤੇ ਪਹੁੰਚਦਾ ਹੈ ਜਿਸ ਨੂੰ) ਬੁਢੇਪਾ ਪੋਹ ਨਹੀਂ ਸਕਦਾ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ।
Old age cannot torment one who remains lovingly absorbed in the True Lord.
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਉਸ ਦੀ ਅਜਿਹੀ ਪ੍ਰੀਤ ਬਣ ਜਾਂਦੀ ਹੈ ਕਿ ਉਸ ਪ੍ਰੀਤ ਨੂੰ ਨਾਹ ਬੁਢੇਪਾ ਤੇ ਨਾਹ ਹੀ ਆਤਮਕ ਮੌਤ ਤੱਕ ਸਕਦੇ ਹਨ (ਭਾਵ, ਨਾਹ ਉਹ ਪ੍ਰੀਤ ਕਦੇ ਕਮਜ਼ੋਰ ਹੁੰਦੀ ਹੈ ਤੇ ਨਾਹ ਹੀ ਉਥੇ ਵਿਕਾਰਾਂ ਨੂੰ ਆਉਣ ਦਾ ਮੌਕਾ ਮਿਲਦਾ ਹੈ) ।੮।
Old age and death cannot even touch one who is in harmony with the True Lord. ||8||
ਜਦੋਂ ਤਕ ਬੁਢੇਪਾ-ਰੂਪ ਰੋਗ ਨਹੀਂ ਆ ਗਿਆ,
As long as the disease of old age has not come to the body,
ਅਜਿਹੇ ਕਾਜ਼ੀ ਨੂੰ ਬੁਢੇਪੇ ਤੇ ਮੌਤ ਦਾ ਡਰ ਨਹੀਂ ਰਹਿ ਜਾਂਦਾ ।੨।
for such a Qazi, there is no old age or death. ||2||
ਤਾਂ ਇਸ ਦਾ ਬੁਢੇਪਾ (ਬੁਢੇਪੇ ਦਾ ਡਰ) ਮੁੱਕ ਜਾਂਦਾ ਹੈ, ਮੌਤ (ਦਾ ਸਹਿਮ) ਮੁੱਕ ਜਾਂਦਾ ਹੈ ਅਤੇ ਭਟਕਣਾ ਦੂਰ ਹੋ ਜਾਂਦੀ ਹੈ ।੧।ਰਹਾਉ।
It is saved from old age and death, and its doubt runs away. ||1||Pause||
ਜੇ ਖਸਮ (ਪ੍ਰਭੂ) ਨਾਲ ਮੇਰੀ ਪ੍ਰੀਤ ਨਾਹ ਟੁੱਟੇ ਤਾਂ ਮੈਨੂੰ ਜੁਆਨੀ ਦੇ (ਗੁਜ਼ਰ) ਜਾਣ ਦਾ ਡਰ ਨਹੀਂ ਹੈ ।
I am not afraid of losing my youth, as long as I do not lose the Love of my Husband Lord.
ਹੇ ਫਰੀਦ! (ਪ੍ਰਭੂ ਦੀ) ਪ੍ਰੀਤਿ ਤੋਂ ਸੱਖਣੇ ਕਿਤਨੇ ਹੀ ਜੋਬਨ ਕੁਮਲਾ ਕੇ ਸੁੱਕ ਗਏ ।੩੪।
Fareed, so many youths, without His Love, have dried up and withered away. ||34||
(ਤੇਰੀ) ਜੁਆਨੀ ਬੀਤ ਗਈ ਹੈ; ਬੁਢੇਪੇ-ਰੂਪ ਰੋਗ ਨੇ (ਤੈਨੂੰ) ਆ ਘੇਰਿਆ ਹੈ; (ਤੂੰ ਅਜੇਹੀ) ਮੌਤੇ ਮੁਇਆ ਹੈਂ (ਜਿੱਥੇ) ਤੈਨੂੰ ਜਮਦੂਤਾਂ ਦਾ ਡੰਨ ਭਰਨਾ ਪਏਗਾ ।
His youth passes away, the illnesses of old age seize him, and the Messenger of Death punishes him; such is the death he dies.
(ਮੇਰੇ ਵਾਸਤੇ ਤਾਂ ਆਪ ਹੀ ਹੋ ਜਿਸ ਨੇ) ਵੇਦ ਸ਼ਾਸਤਰਾਂ ਨੂੰ ਬਚਾਇਆ ਸੀ (ਵਰਾਹ-ਰੂਪ ਹੋ ਕੇ) । ਆਪ ਬੁਢੇਪੇ ਤੇ ਜਮਾਂ ਉੱਤੇ ਸਵਾਰ ਹੋ (ਭਾਵ, ਆਪ ਨੂੰ ਇਹਨਾਂ ਦਾ ਡਰ ਨਹੀਂ ਹੈ) ।
You are Inaccessible; You are the Saving Grace of the Vedas. You have conquered old age and death.
ਹੇ ਭਾਈ! (ਤੇਰੀ) ਜੁਆਨੀ ਬੇ-ਪਰਵਾਹੀ ਵਿਚ ਹੀ ਲੰਘ ਗਈ, (ਹੁਣ) ਬੁਢੇਪੇ ਨੇ ਤੇਰੇ ਸਰੀਰ ਨੂੰ ਜਿੱਤ ਲਿਆ ਹੈ ।
Your youth has passed away like this, and old age has overtaken your body.