(ਹੇ ਭਾਈ ! ਗੁਰੂ ਦੀ ਸਰਨ ਪੈ ਕੇ) ਉਸ ਪਾਲਣਹਾਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਦੇ ਅਨੇਕਾਂ ਕੌਤਕ (ਦਿੱਸ ਰਹੇ ਹਨ)
Praise God, the Nurturer and Cherisher; His Wondrous Ways are unlimited.
ਹੇ ਪਾਲਣਹਾਰ! ਹੇ ਬੇਅੰਤ! ਹੇ ਅਪਹੁੰਚ!
O Lord, Sustainer and Cherisher, You are infinite, unfathomable and endless.
(ਹੇ ਭਾਈ!) ਨਿਸ਼ਚਾ ਕਰੋ ਕਿ ਜਗਤ ਨੂੰ ਪੈਦਾ ਕਰਨ ਵਾਲਾ ਪਰਮਾਤਮਾ ਹੀ ਸਦਾ-ਥਿਰ ਰਹਿਣ ਵਾਲਾ ਹੈ, ਉਹ ਸਦਾ-ਥਿਰ ਪ੍ਰਭੂ (ਜੀਵਾਂ ਦੀ) ਪਾਲਣਾ ਕਰਨ ਵਾਲਾ ਹੈ, ਜਿਸ ਸਦਾ-ਥਿਰ ਨੇ ਆਪ ਹੀ ਆਪਣੇ ਆਪ ਨੂੰ (ਜਗਤ ਦੇ ਰੂਪ ਵਿਚ) ਪਰਗਟ ਕੀਤਾ ਹੋਇਆ ਹੈ, ਉਹ ਅਦ੍ਰਿਸ਼ਟ ਹੈ ਤੇ ਬੇਅੰਤ ਹੈ ।
The True Creator Lord is True - know this well; He is the True Sustainer.
ਤਿਵੇਂ) ਆਪਣਾ ਪਿਆਰ ਭੀ ਤੂੰ ਆਪ ਹੀ ਦੇਹ ।੨।
Nanak, the poet, says this, O True Lord Cherisher. ||2||
ਤੂੰ (ਸਭ ਤੋਂ) ਵੱਡਾ ਹੈਂ, ਤੂੰ ਬਖ਼ਸ਼ਸ਼ ਕਰਨ ਵਾਲਾ ਹੈਂ, ਤੂੰ ਪਵਿਤ੍ਰ ਹਸਤੀ ਵਾਲਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ । ਮੈਂ ਤੇਰੇ ਅੱਗੇ ਇਕ ਬੇਨਤੀ ਕੀਤੀ ਹੈ, (ਮੇਰੀ ਬੇਨਤੀ) ਧਿਆਨ ਨਾਲ ਸੁਣ ।੧।
You are true, great, merciful and spotless, O Cherisher Lord. ||1||
ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ, ਸਭ ਦੀ ਪਾਲਣਾ ਕਰਨ ਵਾਲਾ ਹੈ ।੨।
In each and every heart and mind, the Lord is the True Cherisher. ||2||
ਹੇ ਪਵਿਤ੍ਰ! ਹੇ ਪਾਲਣਹਾਰ! ਤੂੰ ਆਪ (ਸਾਡਾ) ਖਸਮ ਹੈਂ ਤੂੰ ਸਭ ਤੋਂ ਵੱਡਾ ਹੈਂ, ਤੇਰੀ ਵੱਡੀ ਹਸਤੀ ਨੂੰ ਤੋਲਿਆ ਨਹੀਂ ਜਾ ਸਕਦਾ ।੧।
You are the Pure Cherisher; You Yourself are the great and immeasurable Lord and Master. ||1||