ਹੇ ਵਣਜਾਰੇ ਜੀਵ-ਮਿਤ੍ਰ ! ਗੁਰੂ ਨੂੰ ਅਭੁੱਲ ਜਾਣ ਕੇ ਗੁਰੂ ਦੀ ਸਰਨ ਪਵੋ, (ਜ਼ਿੰਦਗੀ ਦੀ) ਸਾਰੀ ਰਾਤ ਬੀਤਦੀ ਜਾ ਰਹੀ ਹੈ
Serve the Perfect True Guru, O my merchant friend; your entire life-night is passing away.
ਸਤਿਗੁਰੂ ਦਾ ਭਾਣਾ (ਮੰਨਣਾ)—ਇਹੀ ਜਪੁ ਤਪੁ ਤੇ ਸੰਜਮ ਹੈ, ਪ੍ਰਭੂ ਮਿਹਰ ਕਰੇ ਤਾਂ ਇਹ (ਭਾਣਾ ਮੰਨਣ ਦੀ ਸਮਰੱਥਾ) ਪ੍ਰਾਪਤ ਹੁੰਦੀ ਹੈ
Meditation, penance and austere self-discipline are found by surrendering to the True Guru's Will. By His Grace this is received.
ਗੁਰੂ ਨੇ ਮੈਨੂੰ (ਸਾਰੇ ਗੁਣਾਂ ਦਾ) ਖ਼ਜ਼ਾਨਾ ਪ੍ਰਭੂ ਦਾ ਨਾਮ ਸੁਣਾ ਦਿੱਤਾ ਹੈ (ਉਸ ਦੀ ਬਰਕਤਿ ਨਾਲ) ਮੇਰੇ ਸਾਰੇ (ਮਾਨਸਿਕ) ਰੋਗ ਦੂਰ ਹੋ ਗਏ ਹਨ ।
The True Guru has inspired me to hear the Treasure of the Naam; all my illness has been dispelled. ||2||
ਜਿਸ ਮਨੁੱਖ ਉਤੇ ਪ੍ਰਭੂ ਦੀ ਬਖ਼ਸ਼ਸ਼ ਹੋਵੇ, ਉਸ ਨੂੰ ਪ੍ਰਭੂ ਗੁਰੂ ਮਿਲਾਂਦਾ ਹੈ।
By His Mercy, we meet the True Guru.
(ਇਹੀ ਨੇਮ ਸਮਝੋ ਮਨ ਦੀ ਮੈਲ ਧੋਣ ਲਈ), ਪੂਰਾ ਗੁਰੂ ਜੋ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਹੈ (ਮਾਨੋ) ਖੁਲ੍ਹੇ ਸਾਫ਼ ਪਾਣੀ ਦਾ ਸੋਮਾ ਹੈ,
The True Guru is the Perfect Pool of Holy Water. Night and day, He meditates on the Name of the Lord, Har, Har.
ਪਰਮਾਤਮਾ ਆਪਣੀ ਮਿਹਰ ਕਰ ਕੇ ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ,
Granting His Grace, He leads us to meet the True Guru.
ਪਰ ਸਤਿਗੁਰੂ ਦੀ ਸੇਵਾ ਸਦਾ ਫਲ ਦੇਣ ਵਾਲੀ ਹੈ ਸਦਾ ਸਲਾਹੁਣ-ਯੋਗ ਹੈ, ਕਿਉਂਕਿ ਇਸ ਸੇਵਾ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਆਨੰਦ ਮਾਣਦਾ ਹੈ ।੨।
Blessed, rewarding and fruitful is the service of the True Guru; through it, I chant the Name of the Lord, Har, Har, and I have found peace. ||2||
ਸਤਿਗੁਰੂ ਨੇ ਮੈਨੂੰ ਅਸਲ ਆਤਮਕ ਸੁਖ (ਦਾ ਮੂਲ) ਦੱਸਿਆ ਹੈ (ਉਹ ਹੈ ਪਰਮਾਤਮਾ ਦੀ ਰਜ਼ਾ ਵਿਚ ਰਾਜ਼ੀ ਰਹਿਣਾ)
The True Guru has shown me that there is only one pleasure.
(ਹੇ ਭਾਈ!) ਸਾਨੂੰ ਪਰਮਾਤਮਾ ਨੇ (ਮਾਇਆ ਦੇ ਪ੍ਰਭਾਵ ਤੋਂ ਬਚਾ) ਲਿਆ ਹੈ, (ਪਰਮਾਤਮਾ ਨੇ ਸਾਨੂੰ) ਗੁਰੂ ਮਿਲਾ ਦਿੱਤਾ ਹੈ,
The Lord has saved me; I have met the True Guru.
(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਹ) ਫਲ ਹਾਸਲ ਕਰਦਾ ਹੈ
Those who serve the True Guru are blessed with fruitful rewards.
ਜੋ ਕੋਈ ਪੂਰੇ ਸਤਿਗੁਰੂ ਦੀ ਨਿੰਦਾ ਕਰਦਾ ਹੈ ਉਸ ਨੂੰ ਸਾਰਾ ਸੰਸਾਰ ਫਿਟਕਾਰਾਂ ਪਾਉਂਦਾ ਹੈ, (ਉਹ ਨਿੰਦਕ ਸਤਿਗੁਰੂ ਦਾ ਕੁਝ ਵਿਗਾੜ ਨਹੀਂ ਸਕਦਾ, ਕਿਉਂਕਿ)
If someone slanders the Perfect True Guru, he will be rebuked and reproached by the whole world.
ਪੂਰੇ ਪ੍ਰਭੂ ਨੇ ਸਤਿਗੁਰੂ ਨੂੰ ਪ੍ਰਸੰਨ ਹੋ ਕੇ (ਇਹੀ ਵਡਿਆਈ) ਬਖ਼ਸ਼ੀ ਹੈ (ਇਸ ਕਰਕੇ) ਕਿਸੇ ਦੇ ਘਟਾਇਆਂ ਰਤਾ ਭੀ ਨਹੀਂ ਘਟਦੀ ।
By His Pleasure, the Lord has bestowed this upon the Perfect True Guru; it is not diminished one bit by anyone's efforts.
ਜਦੋਂ ਸੱਚਾ ਖਸਮ ਪ੍ਰਭੂ ਸਤਿਗੁਰੂ ਦਾ ਅੰਗ ਪਾਲਦਾ ਹੈ, ਤਾਂ ਸਾਰੀ ਦੁਨੀਆ (ਭਾਵੇਂ) ਪਈ ਝਖਾਂ ਮਾਰੇ (ਸਤਿਗੁਰੂ ਦਾ ਕੁਝ ਵਿਗਾੜ ਨਹੀਂ ਸਕਦੀ)
The True Lord and Master is on the side of the True Guru; and so, all those who oppose Him waste away to death in anger, envy and conflict.
ਜੇਹੜੇ ਪਹਿਲਾਂ ਤੋਂ ਹੀ ਪੂਰੇ ਸਤਿਗੁਰੂ ਨੇ ਫਿਟਕਾਰੇ ਹਨ, ਉਹ ਹੁਣ (ਫਿਰ) ਸਤਿਗੁਰੂ ਵਲੋਂ ਮਾਰੇ ਗਏ ਹਨ (ਭਾਵ, ਸਤਿਗੁਰੂ ਵਲੋਂ ਮਨਮੁਖ ਹੋਏ ਹਨ)
Those who were cursed by the Perfect True Guru, from the very beginning, are even now cursed by the True Guru.
ਪੁੱਤਰ ਹੋਵੇ ਚਾਹੇ ਸਿੱਖ, ਜੋ ਕੋਈ (ਭੀ) ਸਤਿਗੁਰੂ ਦੀ ਸੇਵਾ ਕਰਦਾ ਹੈ ਸਤਿਗੁਰੂ ਉਸ ਦੇ ਸਾਰੇ ਕਾਰਜ ਸਵਾਰਦਾ ਹੈ
If any son or Sikh serves the True Guru, then all of his affairs will be resolved.
(ਮੁਕਦੀ ਗੱਲ), ਜਿਸ ਸਤਿਗੁਰੂ ਦੇ ਹਿਰਦੇ ਵਿਚ ਪ੍ਰਭੂ ਟਿਕਿਆ ਹੋਇਆ ਹੈ, ਉਸ ਵਿਚ ਸਾਰੇ ਖ਼ਜ਼ਾਨੇ ਹਨ
All treasures are in the True Guru, who has enshrined the Lord within the heart.
ਜਿਸ (ਮਨੁੱਖ) ਦੇ ਮੱਥੇ ਤੇ (ਪਿਛਲੇ ਕੀਤੇ ਚੰਗੇ ਕੰਮਾਂ ਦੇ ਸੰਸਕਾਰ-ਰੂਪੀ) ਲੇਖ ਲਿਖੇ ਹੋਏ ਹਨ, ਉਹ ਪੂਰੇ ਸਤਿਗੁਰੂ ਨੂੰ ਮਿਲ ਪੈਂਦਾ ਹੈ
He alone obtains the Perfect True Guru, on whose forehead such blessed destiny is pre-ordained.
ਜਦੋਂ ਮੈਂ (ਅਜੇਹਾ ਇਹ) ਪੂਰਾ ਸਤਿਗੁਰੂ ਵੇਖਿਆ, ਤਦੋਂ ਮੇਰੇ ਮਨ ਨੂੰ ਅੰਦਰ ਧੀਰਜ ਆ ਗਈ
When I see the Perfect True Guru, then deep within, my mind is comforted and consoled.
ਹੇ ਪ੍ਰਭੂ! ਤੂੰ ਸਤਿਗੁਰੂ ਦੀ ਪੈਜ ਰੱਖਦਾ ਹੈਂ, ਤੇ ਸਤਿਗੁਰੂ ਦੀ ਵਡਿਆਈ ਦਿਨੋ ਦਿਨ ਵਧਦੀ ਹੈ ।
The Lord preserves the honor of the True Guru, which increases day by day.
ਸਤਿਗੁਰੂ ਦੇ ਭਾਣੇ ਵਿਚ ਤੁਰੇ—ਇਹੋ ਜਿਹਾ ਸ਼ਿੰਗਾਰ ਕਰੇ
He should walk in harmony with the Will of the True Guru; this should be his decoration.
ਜੋ ਮਨੁੱਖ ਸਤਿਗੁਰੂ ਕੋਲੋਂ ਵਿੱਛੜ ਜਾਏ, ਉਸ ਦਾ ਮੂੰਹ ਕਾਲਾ ਹੁੰਦਾ ਹੈ ਤੇ ਜਮਰਾਜ ਪਾਸੋਂ ਉਸ ਨੂੰ ਮਾਰ ਪੈਂਦੀ ਹੈ, (ਭਾਵ, ਉਹ ਜਗਤ ਵਿਚ ਇਕ ਤਾਂ ਮੁਕਾਲਖ ਖੱਟਦਾ ਹੈ, ਦੂਜੇ ਮੌਤ ਆਦਿਕ ਦਾ ਉਸ ਨੂੰ ਸਦਾ ਸਹਿਮ ਪਿਆ ਰਹਿੰਦਾ ਹੈ)
If someone separates himself from the True Guru, his face is blackened, and he is destroyed by the Messenger of Death.
ਜੋ ਮਨੁੱਖ ਸਤਿਗੁਰੂ ਨੂੰ ਜਾ ਮਿਲਦੇ ਹਨ, ਉਹ (ਸੰਸਾਰ ਸਾਗਰ ਤੋਂ) ਬਚ ਜਾਂਦੇ ਹਨ, ਕਿਉਂਕਿ ਉਹ ਹਿਰਦੇ ਵਿਚ ਨਾਮ ਨੂੰ ਸੰਭਾਲਦੇ ਹਨ
That humble being who meets the True Guru is saved; he cherishes the Naam, the Name of the Lord, in his heart.
ਸਤਿਗੁਰੂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ, ਕਿਉਂਕਿ ਸਿਰਜਨਹਾਰ ਉਸ ਦੇ ਵੱਲ ਹੈ
No one can equal the True Guru; the Creator Lord is on His side.
ਸਤਿਗੁਰੂ ਦੀ ਖੜਗ ਤੇ ਸੰਜੋਅ ਪ੍ਰਭੂ ਦੀ ਭਗਤੀ ਹੈ ਜਿਸ ਨਾਲ ਉਸ ਨੇ ਕਾਲ (-ਰੂਪ) ਕੰਡੇ ਨੂੰ (ਭਾਵ, ਮੌਤ ਦੇ ਡਰ ਨੂੰ) ਮਾਰ ਕੇ ਪਰੇ ਸੁੱਟਿਆ ਹੈ
Devotional worship of the Lord is the sword and armor of the True Guru; He has killed and cast out Death, the torturer.
ਸਤਿਗੁਰੂ ਦਾ ਰਾਖਾ ਪ੍ਰਭੂ ਆਪ ਹੈ ਤੇ ਸਤਿਗੁਰੂ ਦੇ ਪੂਰਨਿਆਂ ਤੇ ਤੁਰਨ ਵਾਲੇ ਸਭਨਾਂ ਨੂੰ ਭੀ ਪ੍ਰਭੂ ਬਚਾ ਲੈਂਦਾ ਹੈ ।
The Lord Himself is the Protector of the True Guru. The Lord saves all those who follow in the footsteps of the True Guru.
ਜੋ ਮਨੁੱਖ ਪੂਰੇ ਸਤਿਗੁਰੂ ਦਾ ਬੁਰਾ ਲੋਚਦਾ ਹੈ, ਉਸ ਨੂੰ ਆਪ ਕਰਤਾਰ ਮਾਰਦਾ ਹੈ
One who thinks evil of the Perfect True Guru - the Creator Lord Himself destroys him.
ਜਦੋਂ ਪੂਰਨ ਸਤਿਗੁਰੂ ਮਿਲਦਾ ਹੈ ਤਾਂ ਉਹ ਵਡਿਆਈਆਂ ਪ੍ਰਤੱਖ ਦਿੱਸ ਪੈਂਦੀਆਂ ਹਨ ।
When someone meets the Perfect True Guru, then His Sublime Presence comes to be seen.
(ਪਤੀਜ ਕੇ) ਸਤਿਗੁਰੂ ਜੋ ਉਪਦੇਸ਼ ਸਿੱਖਾਂ ਨੂੰ ਦੇਂਦਾ ਹੈ ਉਹ ਗਹੁ ਨਾਲ ਉਸ ਨੂੰ ਸੁਣਦੇ ਹਨ,
The Sikhs listen to the Teachings imparted by the True Guru.
(ਜਿਨ੍ਹਾਂ ਮਨੁੱਖਾਂ ਨੂੰ) ਪੂਰੇ ਸਤਿਗੁਰੂ ਨੇ ਪ੍ਰਭੂ ਦਾ ਸੱਚਾ ਤੇ ਨਾ ਮੁੱਕਣ ਵਾਲਾ ਧਨ ਪਰਸੰਨ ਹੋ ਕੇ ਦਿੱਤਾ ਹੈ,
By His Pleasure, the True Guru has blessed me with the inexhaustible wealth of the Name of the True Lord.
(ਪਰ ਹਾਂ) ਸਤਿਗੁਰੂ ਸੱਚੇ ਸਿੱਖਾਂ ਦੇ ਹਿਰਦੇ ਵਿਚ ਵਿਆਪਕ ਹੈ, ਜੋ ਮਨੁੱਖ ਉਹਨਾਂ ਦੀ (ਸੇਵਾ ਦੀ) ਤਾਂਘ ਕਰਦਾ ਹੈ ਉਹ ਸਤਿਗੁਰੂ ਪ੍ਰਸੰਨਤਾ ਦੇ (ਹਲਕੇ) ਵਿਚ ਆ ਜਾਂਦਾ ਹੈ,
Deep within the hearts of His GurSikhs, the True Guru is pervading. The Guru is pleased with those who long for His Sikhs.
(ਪਰ ਜੀਵ ਦੇ ਕੀਹ ਵੱਸ? ਜਿਸ ਮਨੁੱਖ ਉਤੇ) ਪਰਮਾਤਮਾ ਮੇਹਰ ਕਰਦਾ ਹੈ ਉਸ ਨੂੰ ਗੁਰੂ ਮਿਲਾਂਦਾ ਹੈ
When the Lord bestows His Mercy, He leads us to meet the True Guru.
ਸਤਿਗੁਰੂ ਉਹਨਾਂ ਨੂੰ ਮਨ-ਇੱਛਤ ਫਲ ਦੇਂਦਾ ਹੈ,
That which my mind wishes for, the True Guru has granted.
(ਹੇ ਭਾਈ! ਆਓ) ਉਸ ਗੁਰੂ ਦੇ ਚਰਨਾਂ ਉਤੇ ਢਹਿ ਪਈਏ ਜਿਸ ਨੇ ਸਾਡੇ ਮਨ ਦੀ ਭਟਕਣਾ ਨਾਸ ਕਰ ਦਿੱਤੀ ਹੈ ।
I fall at the Feet of the True Guru, who has dispelled my doubts.
ਪ੍ਰਭੂ ਨੇ ਮੇਹਰ ਕੀਤੀ ਹੈ । ਗੁਰੂ ਮੇਰਾ (ਨਾਮ ਜਪਣ ਦਾ) ਨੇਮ ਤੋੜ ਚਾੜ੍ਹ ਰਿਹਾ ਹੈ ।੩।
My vows have been honored, by the Grace of God and the True Guru, who has showered His Mercy. ||3||
ਜੋ (ਸਭ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ) ਸਾਰੇ ਤਰੀਕਿਆਂ ਨਾਲ (ਸਭ ਕੁਝ) ਕਰਨ ਵਾਲਾ ਹੈ ਤੇ (ਜੀਵਾਂ ਪਾਸੋਂ) ਕਰਾਣ ਵਾਲਾ ਹੈ, ਉਹੀ ਮੇਰਾ ਗੁਰੂ ਹੈ (ਮੈਨੂੰ ਜੀਵਨ-ਰਾਹ ਦਾ ਚਾਨਣ ਦੇਣ ਵਾਲਾ ਹੈ) ।੧।ਰਹਾਉ।
He is the Creator, the Cause of causes; He is my True Guru. ||1||Pause||
(ਹੇ ਭਾਈ!) ਗੁਰੂ ਨੇ ਮੈਨੂੰ ਉਹ ਹਰਿ-ਨਾਮ ਦੇ ਕੇ ਜੇਹੜਾ ਨਾਮ ਉਹ ਆਪ ਜਪਦਾ ਹੈ, ਮੇਰੇ ਉਤੋਂ (ਮਾਨੋ) ਨੌ ਹੀ ਗ੍ਰਹਿਆਂ ਦੀਆਂ ਮੁਸੀਬਤਾਂ ਦੂਰ ਕਰ ਦਿੱਤੀਆਂ ਹਨ
Bestowing His Name, the True Guru removes the evil omens. ||1||
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦਾ ਪਰਮਾਤਮਾ ਨਾਲ ਸਦਾ ਲਈ ਪੱਕਾ ਪਿਆਰ ਬਣ ਗਿਆ ।੬।
Meeting with the Perfect True Guru, I embrace True Love for God. ||6||
ਆਤਮਕ ਅਡੋਲਤਾ ਵਿਚ ਟਿਕ ਕੇ ਇਸੇ ਅਸਲੀਅਤ ਨੂੰ ਸਮਝਦਾ ਹੈ ਤੇ ਪਰਮਾਤਮਾ ਨਾਲ ਸਾਂਝ ਪਾਂਦਾ ਹੈ ।
That rare person who centers his consciousness on the True Guru, knows intuitively and realizes the Lord.
ਹੇ ਮਨ! ਨਿਰਮਾਣ ਹੋ ਕੇ ਗੁਰੂ ਦੇ ਚਰਨਾਂ ਵਿਚ ਢਹਿ ਪਉ । ਵੇਖੀਂ, ਕਿਤੇ ਆਪਣਾ ਆਪ ਜਤਾਣ ਨਾਹ ਲੱਗ ਪਈਂ ।
So be humble, and surrender to the True Guru; do not attach your identity to your ego.
(ਹੇ ਭਾਈ!) ਜਿਸ ਥਾਂ ਤੇ ਪਿਆਰਾ ਗੁਰੂ ਜਾ ਬੈਠਦਾ ਹੈ (ਗੁਰ-ਸਿੱਖਾਂ ਵਾਸਤੇ) ਉਹ ਥਾਂ ਸੋਹਣਾ ਬਣ ਜਾਂਦਾ ਹੈ ।
Wherever my True Guru goes and sits, that place is beautiful, O Lord King.
ਉਹ ਆਪਣੇ ਗੁਰੂ ਨੂੰ ਅਭੁੱਲ ਜਾਣ ਕੇ ਉਸ ਦੀ ਦੱਸੀ ਹੋਈ ਸੇਵਾ ਕਰਦੇ ਰਹਿੰਦੇ ਹਨ
He serves the Perfect True Guru, and his hunger and self-conceit are eliminated.
(ਹੇ ਭਾਈ!) ਜਿਨ੍ਹਾਂ ਗੁਰਸਿੱਖਾਂ ਨੇ ਪਿਆਰੇ ਗੁਰੂ ਦਾ ਦਰਸ਼ਨ ਕਰ ਲਿਆ, ਉਹਨਾਂ ਦੇ ਮਨ ਵਿਚ ਸਦਾ ਚੜ੍ਹਦੀ ਕਲਾ ਬਣੀ ਰਹਿੰਦੀ ਹੈ ।
The minds of the Gursikhs rejoice, because they have seen my True Guru, O Lord King.
(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਪਿਆਰੇ ਗੁਰੂ ਦਾ ਪੱਲਾ ਫੜ ਲਿਆ, ਗੁਰੂ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦੇਂਦਾ ਹੈ ।
Those who meet my Perfect True Guru - He implants within them the Name of the Lord, the Lord King.
ਹੇ ਮੇਰੇ ਪਿਆਰੇ! ਮੈਨੂੰ ਗੁਰੂ ਨੇ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ,
The True Guru has preached the sermon of the Lord, O my dear beloved.
ਆਪਣੇ ਗੁਰੂ ਪਾਸੋਂ ਉਪਦੇਸ਼ ਲੈ ਕੇ ਉਸ ਅੰਦਰਲੇ ਤੀਰਥ ਉੱਤੇ ਬੈਠਾ ਰਹੇ, ਉੱਥੇ ਹੀ ਸਦਾ ਨਿਵਾਸ ਰੱਖੇ ।
He sits and receives instruction from the True Guru, and lives in accordance with His Will.
ਸੱਚੇ ਗੁਰੂ ਜੀ ਇਹ ਜਹਾਜ਼ ਹਨ। ਬਹੁਤ ਹੀ ਥੋੜੇ ਇਸ ਨੂੰ ਅਨੁਭਵ ਕਰਦੇ ਹਨ।
The True Guru is the boat, but few are those who realize this.
ਹੇ ਭਾਈ! ਗੁਰੂ ਨੇ ਜਿਸ ਮਨੁੱਖ ਦੇ ਹਿਰਦੇ ਵਿਚ (ਸਾਰੇ ਸੁਖਾਂ ਦਾ) ਖ਼ਜ਼ਾਨਾ ਹਰਿ-ਨਾਮ ਪੱਕਾ ਕਰ ਦਿੱਤਾ, ਉਹ ਆਤਮਕ ਮੌਤ ਨਹੀਂ ਸਹੇੜਦਾ,
The True Guru has implanted the treasure of the Naam, the Name of the Lord, within me; it neither dies, nor goes anywhere. ||1||
ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਭਾਈ! ਸਾਰੇ ਗੁਰੂ ਨੂੰ ਜਾ ਮਿਲੋ ਕਿਉਂਕਿ ਉਹ (ਗੁਰੂ) ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ ।
Go, everyone, and meet the True Guru; O my soul, He implants the Name of the Lord, Har, har, within the heart.
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ ।
One who meets the Perfect True Guru, O my soul, obtains the treasure of the Lord's wealth.
ਹੇ ਮੇਰੇ ਪਿਆਰੇ! ਗੁਰੂ ਨੂੰ ਅਭੁੱਲ ਮੰਨ ਕੇ ਗੁਰੂ ਦੀ ਸਰਨ ਪਵੋ (ਜੇਹੜਾ ਇਸ ਤਰ੍ਹਾਂ ਗੁਰੂ ਦੀ ਸਰਨ ਪੈਂਦਾ ਹੈ ਉਹ) ਜਮ ਦੇ ਰਸਤੇ ਨੂੰ (ਆਤਮਕ ਮੌਤ ਲਿਆਉਣ ਵਾਲੇ ਜੀਵਨ-ਰਾਹ ਨੂੰ) ਚੰਗਾ ਬਣਾ ਲੈਂਦਾ ਹੈ ।
Let's serve the Perfect True Guru, O my dear beloveds, and clear away the Path of Death.
ਸਤਿਗੁਰੂ (ਪ੍ਰਭੂ ਦੇ) ਨਾਮ ਵਿਚ ਭਿੱਜਾ ਹੋਇਆ ਹੁੰਦਾ ਹੈ ਤੇ ਕਲਿਜੁਗ (ਦੇ ਜੀਆਂ ਨੂੰ ਤਾਰਨ) ਲਈ ਜਹਾਜ਼ ਬਣਦਾ ਹੈ
The True Guru is imbued with the Naam, the Name of the Lord; He is the boat in this Dark Age of Kali Yuga.
ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ
The True Guru has commanded us to do this:
ਪਰ, ਹੇ ਸਹੇਲੀ! ਜਦੋਂ ਮੈਨੂੰ ਪੂਰਾ ਗੁਰੂ ਮਿਲ ਪਿਆ, ਤਾਂ ਮੇਰੀ ਹਰੇਕ ਆਸ ਹਰੇਕ ਤਾਂਘ ਪੂਰੀ ਹੋ ਗਈ (ਕਿਉਂਕਿ) ਹੇ ਸਖੀ!
But when I met the Perfect True Guru, O my friend, then all my hopes and desires were fulfilled.
ਵੱਡੇ ਭਾਗਾਂ ਨਾਲ ਮੈਂ ਸਤਿਗੁਰੂ ਦਾ ਦਰਸ਼ਨ ਕਰ ਲਿਆ ਹੈ । ਮੇਰਾ ਗੁਰੂ ਬਹੁਤ ਹੀ ਸਲਾਹੁਣ-ਜੋਗ ਹੈ ।
By great good fortune, I have obtained the Blessed Vision of the Guru's Darshan; blessed, blessed is my True Guru.
ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ ।
The True Guru has applied the healing ointment of spiritual wisdom to my eyes, and the darkness of ignorance has been dispelled.
ਸਾਡਾ ਸਤਪੁਰਖੁ ਸਤਿਗੁਰੂ ਧੰਨ ਹੈ, ਜਿਸ ਦੇ ਮਿਲਿਆਂ ਸਾਡੇ ਹਿਰਦੇ ਵਿਚ ਠੰਡ ਪਈ ਹੈ
Blessed, blessed is the True Being, my True Guru; meeting Him, I have found peace.
ਤੇ ਜਿਸਦੇ ਮਿਲਿਆਂ ਅਸਾਂ ਪਰਮਾਤਮਾ ਦੀ ਭਗਤੀ ਲੱਭੀ ਹੈ ।
Blessed, blessed is the True Being, my True Guru; meeting Him, I have attained the Lord's devotional worship.
ਹਰੀ ਦਾ ਭਗਤ ਸਾਡਾ ਸਤਿਗੁਰੂ ਧੰਨ ਹੈ, ਜਿਸ ਦੀ ਸੇਵਾ ਕਰ ਕੇ ਅਸਾਂ ਹਰੀ ਦੇ ਨਾਮ ਵਿਚ ਬਿਰਤੀ ਜੋੜੀ ਹੈ;
Blessed, blessed is the Lord's devotee, my True Guru; serving Him, I have come to enshrine love for the Name of the Lord.
ਹਰੀ ਦੇ ਗਿਆਨ ਵਾਲਾ ਸਾਡਾ ਸਤਿਗੁਰੂ ਧੰਨ ਹੈ ਜਿਸ ਨੇ ਵੈਰੀ ਕੀਹ ਤੇ ਸਜਨ ਕੀਹ—ਸਭ ਵਾਲ ਸਾਨੂੰ ਏਕਤਾ ਦੀ ਨਜ਼ਰ (ਨਾਲ ਵੇਖਣ ਦੀ ਜਾਚ) ਸਿਖਾਈ ਹੈ ।
Blessed, blessed is the Knower of the Lord, my True Guru; He has taught me to look upon friend and foe alike.
ਸਾਡਾ ਸੱਜਣ ਸਤਿਗੁਰੂ ਧੰਨ ਹੈ, ਜਿਸ ਨੇ ਹਰੀ ਦੇ ਨਾਮ ਨਾਲ ਸਾਡਾ ਪਿਆਰ ਬਣਾ ਦਿੱਤਾ ਹੈ ।੧੯।
Blessed, blessed is the True Guru, my best friend; He has led me to embrace love for the Name of the Lord. ||19||
ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ
The foolish, blind clown does not serve the True Guru.
ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ?
The True Guru is forever merciful, O Siblings of Destiny; without good destiny, what can anyone obtain?
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ ।
Those who meet with the Perfect True Guru, O Beloved, are attached to the True Name.
ਆਤਮਕ ਆਨੰਦ ਦੇਣ ਵਾਲੀ ਇਸ (ਸਿਫ਼ਤਿ-ਸਾਲਾਹ ਦੀ ਆਤਮਕ ਖ਼ੁਰਾਕ ਦੀ ਦੱਸ) ਗੁਰੂ ਨੇ ਪਾਈ ਹੈ, ਗੁਰ-ਸਿੱਖਾਂ ਨੇ ਖੋਜ ਕੇ ਲੱਭ ਲਈ ਹ
The True Guru has posed this riddle. The Guru's Sikhs have found its solution.
ਜਿਸ (ਜੀਭ) ਤੇ ਹਰੀ ਆਪ ਦਿਆਲ ਹੁੰਦਾ ਹੈ, ਉਹ ‘ਗੁਰੂ ਗੁਰੂ’ ਜਪਦੀ ਹੈ ।੧੩।
She is blessed with the Lord's Mercy, and she chants the Words of the Guru, the True Guru. ||13||
ਗੁਰੂ ਦੀ ਬਾਣੀ ਦੀ ਰਾਹੀਂ ਅਸੀ ਤੇਰੇ ਗੁਣ ਗਾਵੀਏ, ਤੇਰੇ ਗੁਣ ਉਚਾਰੀਏ ।
be merciful, and let me meet the True Guru.
ਹੇ ਭਾਈ! ਆਓ, ਚਿੱਤ ਜੋੜ ਕੇ, ਗੁਰੂ (ਦੀ ਬਾਣੀ) ਨਾਲ ਸੁਰਤਿ ਜੋੜ ਕੇ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੀਏ ।੧।ਰਹਾਉ।
Sing the Glorious Praises of the Lord of the Universe; focus your meditation on the True Guru. ||1||Pause||
ਹੇ ਭਾਈ! ਉਹ ਗੁਰੂ (ਐਸਾ ਸਮਰਥ ਹੈ) ਕਿ ਉਸ ਪਾਸੋਂ ਸਭ ਤੋਂ ਉੱਚਾ ਖ਼ਜ਼ਾਨਾ ਮਿਲ ਜਾਂਦਾ ਹੈ, ਉਸ ਗੁਰੂ ਦੀ ਦੱਸੀ ਹੋਈ ਉਹ ਸੇਵਾ ਭੀ ਫਲ ਲਿਆਉਂਦੀ ਹੈ ।
He is the True Guru - service to the True Guru is fruitful and rewarding. By this service, the greatest treasure is obtained.
ਉਹ ਸਾਰੇ ਜੀਵ ਪਰਮਾਤਮਾ ਦੀ ਪ੍ਰਤੱਖ ਵਡਿਆਈ ਵੇਖ ਕੇ ਨਿਹਾਲ ਹੋ ਜਾਂਦੇ ਹਨ ।੧।
The True Guru has paid off my debt; He Himself did it. ||1||
ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ ।
Loving the One Lord, with one-pointed mind, the Naam dwells within; I am united with the True Guru.
ਹੇ ਭਾਈ! ਜਦੋਂ ਦਿਲ ਦੀ ਘੁੰਡੀ ਸਤਿਗੁਰੂ ਦੇ ਅੱਗੇ ਖੋਹਲੀ ਜਾਂਦੀ ਹੈ ਤਦੋਂ ਹਰੇਕ ਕਿਸਮ ਦਾ ਸੁਖ ਮਿਲ ਜਾਂਦਾ ਹੈ ।
If he tells the secrets of his soul to the True Guru, then he finds absolute peace.
ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ ।
Wherever anyone looks, my True Guru is there; the Lord blessed Him with the whole world.
ਹੇ ਭਾਈ! ਪੂਰਾ ਗੁਰੂ ਜਿਹੜਾ (ਸਿਫ਼ਤਿ-ਸਾਲਾਹ ਦਾ) ਬਚਨ ਬੋਲਦਾ ਹੈ, ਪਰਮਾਤਮਾ ਉਸ ਵਲ ਧਿਆਨ ਦੇਂਦਾ ਹੈ ।
Whatever the Perfect True Guru says, the Transcendent Lord hears.
ਹੇ ਭਾਈ! ਪ੍ਰਭੂ ਦਾ ਸਦਾ-ਥਿਰ ਨਾਮ, ਆਤਮਕ ਅਡੋਲਤਾ, ਆਤਮਕ ਅਨੰਦ (ਇਹ) ਗੁਰੂ ਦੇ ਪਾਸ (ਹੀ ਹਨ, ਗੁਰੂ ਪਾਸੋਂ ਹੀ ਇਹ ਦਾਤਾਂ ਮਿਲਦੀਆਂ ਹਨ) । ਗੁਰੂ ਦਾ ਉਪਦੇਸ਼ ਸਦਾ ਕਾਇਮ ਰਹਿਣ ਵਾਲਾ ਰਤਨ ਹੈ ।
Truth, poise and bliss rest in the True Guru; the Guru bestows the jewel of Truth.
(ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ
If someone slanders the True Guru, and then comes seeking the Guru's Protection,
ਹੇ ਨਾਨਕ! (ਆਖ—ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।੧੩।੧।ਸੁਧੁ।
O Nanak, behold this wonder of the Lord, my True King! Everyone is pleased with one who obeys and believes in the True Guru. ||13||1|| Sudh||
ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੰੁਦੀ ਹੈ ।
The Sikh of the Guru meditates on the True Guru.
ਹੇ ਭਾਈ ਮਾਂ! (ਮੇਰੇ ਅੰਦਰ) ਪੂਰਨ ਖਿੜਾਉ ਪੈਦਾ ਹੋ ਗਿਆ ਹੈ (ਕਿਉਂਕਿ) ਮੈਨੂੰ ਗੁਰੂ ਮਿਲ ਪਿਆ ਹੈ ।
I am in ecstasy, O my mother, for I have found my True Guru.
ਨਾਨਕ ਆਖਦਾ ਹੈ (ਮੇਰੇ ਅੰਦਰ ਭੀ) ਆਨੰਦ ਬਣ ਗਿਆ ਹੈ (ਕਿਉਂਕਿ) ਮੈਨੂੰ ਸਤਿਗੁਰੂ ਮਿਲ ਪਿਆ ਹੈ ।੧।
Says Nanak, I am in ecstasy, for I have found my True Guru. ||1||
ਸਤਿਗੁਰੂ ਦੀ ਸਿੱਖਿਆ (ਗਹੁ ਨਾਲ) ਸੁਣ, ਇਹ ਗੁਰ-ਉਪਦੇਸ਼ ਸਦਾ ਚੇਤੇ ਰੱਖਣਾ ਚਾਹੀਦਾ ਹੈ ।
Listen to the Teachings of the True Guru - these shall go along with you.
ਸਤਿਗੁਰੂ ਉਹਨਾਂ ਨੂੰ ਪਿਆਰਾ ਲੱਗਦਾ ਹੈ (ਸਤਿਗੁਰੂ ਦੀ ਕਿਰਪਾ ਨਾਲ ਉਹਨਾਂ ਦਾ) ਲੱਬ ਲੋਭ ਤੇ ਅਹੰਕਾਰ ਦੂਰ ਹੋ ਜਾਂਦਾ ਹੈ ।
Their greed, avarice and egotism are dispelled, and the True Guru seems sweet.
ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ ।
This beauteous Shabad is the everlasting song of praise, spoken by the True Guru.
ਨਾਨਕ ਆਖਦੇ ਹਨ—ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ ।੧੬।
Says Nanak, the Shabad, this song of praise, has been spoken by the True Guru. ||16||
ਆਖ਼ਰ ਗੁਰੂ ਦੀ ਚਰਨੀਂ ਲੱਗ ਕੇ ਹੀ ਮਾਇਆ ਦੇ ਮੋਹ ਤੋਂ ਛੁਟਕਾਰਾ ਮਿਲਦਾ ਹੈ ਕਿਉਂਕਿ ਗੁਰੂ (ਸਹੀ ਜੀਵਨ-ਮਾਰਗ ਦਾ) ਉਪਦੇਸ਼ ਸੁਣਾਂਦਾ ਹੈ ।
But liberation is attained, when one is attached to the feet of the True Guru, chanting the Word of the Shabad.
ਹੇ ਸਤਿਗੁਰੂ ਦੇ ਪਿਆਰੇ ਸਿੱਖੋ! ਆਵੋ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੋੜਨ ਵਾਲੀ ਬਾਣੀ (ਰਲ ਕੇ) ਗਾਵੋ ।
Come, O beloved Sikhs of the True Guru, and sing the True Word of His Bani.
ਗੁਰ-ਆਸ਼ੇ ਤੋਂ ਉਲਟ ਬਾਣੀ (ਮਾਇਆ) ਦੀ ਝਲਕ ਦੇ ਸਾਹਮਣੇ ਥਿੜਕਾ ਦੇਣ ਵਾਲੀ ਹੁੰਦੀ ਹੈ ।
Without the True Guru, other songs are false.
ਇਹ ਪੱਕੀ ਗੱਲ ਹੈ ਕਿ ਗੁਰ-ਆਸ਼ੇ ਦੇ ਉਲਟ ਜਾਣ ਵਾਲੀ ਬਾਣੀ ਨੂੰ ਸੁਣਨ ਵਾਲਿਆਂ ਦੇ ਮਨ ਕਮਜ਼ੋਰ ਹੋ ਜਾਂਦੇ ਹਨ,
The songs are false without the True Guru; all other songs are false.
ਨਾਨਕ ਆਖਦੇ ਹਨ—ਗੁਰ-ਆਸ਼ੇ ਤੋਂ ਉਲਟ ਬਾਣੀ ਮਨੁੱਖ ਦੇ ਮਨ ਨੂੰ ਆਤਮਕ ਆਨੰਦ ਦੇ ਟਿਕਾਣੇ ਤੋਂ ਹੇਠਾਂ ਡੇਗਦੀ ਹੈ ।੨੪।
Says Nanak, without the True Guru, other songs are false. ||24||
ਸਤਿਗੁਰੂ ਦੀ ਕੀਤੀ ਹੋਈ ਇਹ ਬੇਨਤੀ, ਇਹ ਅਰਦਾਸਿ, ਅਕਾਲ ਪੁਰਖ ਪ੍ਰਭੂ ਨੇ ਸੁਣ ਲਈ,
The Lord God heard the prayer of the True Guru, and granted His request.
ਤੁਸੀ ਭੀ, ਹੇ ਮੇਰੇ ਪੁਤਰੋ ਤੇ ਭਰਾਵੋ! (ਹੁਣ) ਵਿਚਾਰ ਕੇ ਵੇਖ ਲਵੋ ਕਿ ਅਕਾਲ ਪੁਰਖ ਗੁਰੂ ਨੂੰ ਆਦਰ ਦੇ ਰਿਹਾ ਹੈ (ਇਸ ਵਾਸਤੇ ਤੁਸੀ ਭੀ ਖ਼ੁਸ਼ ਹੋਵੋ) ।’
Consider this and see, O my children and siblings; the Lord has given the True Guru the robe of supreme honor.
(ਇਹ ਉਪਦੇਸ਼ ਦੇ ਕੇ, ਫਿਰ) ਗੁਰੂ (ਅਮਰਦਾਸ ਜੀ) ਨੇ ਸਰੀਰਕ ਜਾਮੇ ਵਿਚ ਹੁੰਦਿਆਂ ਹੀ ਬੈਠ ਕੇ ਆਪ ਗੁਰਿਆਈ ਦੀ ਗੱਦੀ (ਭੀ) ਥਾਪ ਦਿੱਤੀ,
The True Guru Himself sat up, and appointed the successor to the Throne of Raja Yoga, the Yoga of Meditation and Success.
ਗੁਰੂ ਰਾਮਦਾਸ ਜੀ ਵਿਚ ਗੁਰੂ (ਅਮਰਦਾਸ ਜੀ) ਨੇ ਆਪਣੀ ਆਤਮਾ ਟਿਕਾ ਦਿੱਤੀ, (ਇਸ ਵਾਸਤੇ) ਸਾਰੀ ਲੋਕਾਈ ਗੁਰੂ (ਰਾਮਦਾਸ ਜੀ) ਦੀ ਪੈਰੀਂ ਆ ਪਈ ।
Then, everyone bowed and touched the feet of Ram Das, into whom the Guru infused His essence.
ਜੇ ਕੋਈ ਨਿੰਦਾ ਕਰ ਕੇ (ਪਹਿਲਾਂ) ਨਹੀਂ ਸੀ ਭੀ ਨਿਂਵਿਆ, ਉਸ ਨੂੰ ਭੀ ਗੁਰੂ ਅਮਰਦਾਸ ਜੀ ਨੇ ਲਿਆ ਕੇ ਆ ਪੈਰੀਂ ਪਾਇਆ ।
And any that did not bow then because of envy - later, the True Guru brought them around to bow in humility.
(ਹੇ ਪਾਂਡੇ! ਸਿਰਫ਼ ਉਸ ਜਿੰਦ ਦਾ ਪ੍ਰਭੂ ਨਾਲ) ਮਿਲਾਪ ਹੁੰਦਾ ਹੈ ਜਿਸ ਨੂੰ ਸਤਿਗੁਰੂ ਮਿਲਾਂਦਾ ਹੈ।
I have met Him; the True Guru has led me to meet Him. ||21||
ਨਿੱਤ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ, ਕਦੇ ਗੁਰੂ ਦਾ ਪੱਲਾ ਨਹੀਂ ਛੱਡਦਾ,
And then, night and day, he serves the True Guru, and never leaves His side.
ਪਰਮਾਤਮਾ ਨੇ ਜਿਸ ਨੂੰ ਗੁਰੂ ਲਿਆ ਕੇ ਮਿਲਾ ਦਿੱਤਾ, ਗੁਰੂ ਨੇ ਉਸ ਨੂੰ ਇਕ ਖਿਨ ਵਿਚ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦਿਵਾ ਦਿੱਤੀ ।੨।
The Lord has led me to meet the True Guru; in an instant, He liberated me from bondage. ||1||
ਜੋ ਮਨੁੱਖ ਗੁਰੂ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦਾ ਹੈ (ਇਸ ਤਰ੍ਹਾਂ ਆਪਣੇ ਮਨ ਦੀ) ਭਟਕਣਾ ਮੁਕਾਂਦਾ ਹੈ ਤੇ ਦਿਨ ਰਾਤ ਸਦਾ ਦਾ ਸੇਵਕ ਬਣਿਆ ਰਹਿੰਦਾ ਹੈ,
The True Guru saves us at both ends; he alone understands, who is lovingly focused on the One Lord; his inner being remains free of doubt.
ਗੁਰੂ ਜਹਾਜ਼ ਹੈ, ਗੁਰੂ ਆਪਣੇ ਸ਼ਬਦ ਦੀ ਰਾਹੀਂ (ਜੀਵ-ਮੁਸਾਫ਼ਿਰਾਂ ਨੂੰ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾਣ ਦੇ ਸਮਰੱਥ ਹੈ,
The True Guru is the boat; the Word of the Shabad will carry them across.
(ਹੇ ਜੋਗੀ! ਇਹ ਨਿਸ਼ਚਾ ਕਿ “ਆਪਣ...ਧਾਰੀ ਜੀਉ”—ਇਹੀ ਹੈ ਸਾਡੇ ਵਾਸਤੇ ‘ਅਗਮ ਨਿਗਮੁ’) ਪ੍ਰਭੂ ਨੇ ਕਿਰਪਾ ਕਰ ਕੇ ਗੁਰੂ ਦੀ ਰਾਹੀਂ (ਜਿਸ ਮਨੁੱਖ ਨੂੰ ਇਹ) ‘ਅਗਮ ਨਿਗਮੁ’ ਵਿਖਾ ਦਿੱਤਾ
The True Guru has revealed the essence of the Shaastras and the Vedas.
ਜਿਨ੍ਹਾਂ ਨੂੰ ਸਤਿਗੁਰੂ (ਵਿਕਾਰਾਂ ਦੇ ਪੰਜੇ ਤੋਂ) ਛੁਡਾ ਲੈਂਦਾ ਹੈ ਉਹਨਾਂ ਨੂੰ ਪਰਮਾਤਮਾ ਦੀ ਦਰਗਾਹ ਵਿਚ ਆਦਰ-ਸਤਕਾਰ ਮਿਲਦਾ ਹੈ ।
They are robed with honor in the Court of the Lord, and emancipated by the True Guru.
ਹੇ ਭਾਈ! ਵਿਕਾਰਾਂ ਤੋਂ ਬਚਣ ਦਾ ਪੱਕਾ ਪ੍ਰਬੰਧ ਗੁਰੂ ਦੇ ਦਰ ਤੇ (ਪ੍ਰਾਪਤ ਹੁੰਦਾ ਹੈ),
Truth and self-control are found through the Door of the True Guru.
ਹੇ ਭਾਈ! (ਗੁਰਮੁਖਿ ਮਨੁੱਖ ਹੋਰਨਾਂ ਨੂੰ ਭੀ ਇਹੀ ਸੁਣਾਂਦਾ ਹੈ ਕਿ) ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਤਦੋਂ ਉਹ ਮਨੁੱਖ ਨੂੰ ਗੁਰੂ ਮਿਲਾਂਦਾ ਹੈ,
As it pleases His Will, He unites us with the True Guru.
ਹੇ ਭਾਈ! ਗੁਰੂ (ਜਿਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੈਦਾ ਕਰਦਾ ਹੈ,
The True Guru trickles the Ambrosial Nectar into my mouth.
ਹੇ ਭਾਈ! ਗੁਰੂ (ਅਮਰਦਾਸ ਅਭੀਚ ਪੁਰਬ ਦੇ) ਤੀਰਥ-ਇਸ਼ਨਾਨ (ਦੇ ਸਮੇ) ਤੇ ਕੁਲਖੇਤ ਤੇ ਗਿਆ, ਹਰੀ ਨੇ ਕਰਤਾਰ ਨੇ ਆਪ (ਗੁਰੂ ਦੇ ਜਾਣ ਦੇ ਇਸ ਉੱਦਮ ਨੂੰ ਉਥੇ ਇਕੱਠੇ ਹੋਏ ਲੋਕਾਂ ਵਾਸਤੇ) ਪਵਿੱਤਰ ਦਿਹਾੜਾ ਬਣਾ ਦਿੱਤਾ ।
The Creator Lord God Himself created the festival, when the True Guru went to bathe at the festival in Kuruk-shaytra.
ਹੇ ਭਾਈ! (ਤੀਰਥਾਂ ਉਤੇ ਇਕੱਠੀ ਹੋਈ) ਸਾਰੀ ਲੁਕਾਈ ਨੂੰ (ਗ਼ਲਤ ਰਸਤੇ ਤੋਂ) ਬਚਾਣ ਲਈ ਸਤਿਗੁਰੂ ਨੇ ਤੀਰਥਾਂ ਉਤੇ ਜਾਣ ਦਾ ਉੱਦਮ ਕੀਤਾ ਸੀ ।
The True Guru made the pilgrimage to the sacred shrines, for the sake of saving all the people.
ਹੇ ਭਾਈ! ਜਿਨ੍ਹਾਂ (ਵਡਭਾਗੀ ਮਨੁੱਖਾਂ) ਨੇ ਪੂਰੇ ਗੁਰੂ ਸਤਿਗੁਰੂ ਦਾ ਦਰਸਨ ਕੀਤਾ, ਉਹਨਾਂ ਦੇ (ਪਿਛਲੇ ਸਾਰੇ) ਪਾਪ ਨਾਸ ਹੋ ਗਏ ।
Those who are touched by the Guru, the True Guru - all their sins and mistakes were erased and dispelled.
ਗੁਰੂ ਦੇ ਪਿੱਛੇ ਤੁਰਨ ਵਾਲੀ ਸਾਰੀ ਲੁਕਾਈ ਮਸੂਲ ਭਰਨ ਤੋਂ ਬਚ ਗਈ । (ਇਸੇ ਤਰ੍ਹਾਂ) ਹੇ ਭਾਈ! ਜਿਸ ਜਿਸ ਨੇ ਪਰਮਾਤਮਾ ਦਾ ਨਾਮ ਸਿਮਰਿਆ,
All the True Guru's followers were excused from the tax; they meditated on the Name of the Lord, Har, Har.
ਗੁਰੂ ਦੇ ਚਰਨ ਧੋ ਧੋ ਕੇ ਪੂਜਿਆ ਕਰ (ਭਾਵ, ਅਹੰਕਾਰ ਛੱਡ ਕੇ ਗੁਰੂ ਦੀ ਸਰਨ ਪਿਆ ਰਹੁ) । ਹੇ ਮਨ! ਇਸ ਤਰੀਕੇ ਨਾਲ ਪਿਆਰੇ ਪ੍ਰਭੂ ਨੂੰ ਲੱਭ ਲੈ ।ਰਹਾਉ।
Wash the Feet of the True Guru, and worship them. In this way, you shall find my Lord God. ||Pause||
ਹੇ ਨਾਨਕ! ਜਿਸ ਮਨੁੱਖ ਉਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਗੁਰੂ ਮਿਲਾਂਦਾ ਹੈ,
Granting His Grace, the Lord unites the mortals with the True Guru.
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਪਰਮਾਤਮਾ ਦਾ ਮਹਲ ਵਿਖਾ ਦੇਂਦਾ ਹੈ, ਉਹ ਮਨੁੱਖ ਪੇ੍ਰਮ ਨਾਲ ਪ੍ਰਭੂ-ਚਰਨਾਂ ਦਾ ਮਿਲਾਪ ਮਾਣਦਾ ਹੈ ।
The True Guru has revealed to me the Lord's Home and His Court, and the Mansion of His Presence. I joyfully enjoy His Love.
ਹੇ ਭਾਈ! ਗੁਰੂ ਨੂੰ ਹਿਰਦੇ ਵਿਚ ਵਸਾ ਕੇ (ਮਨੁੱਖ) ਸਾਰੇ (ਇੱਛਿਤ) ਫਲ ਹਾਸਲ ਕਰ ਲੈਂਦਾ ਹੈ ।
Pleasing the True Guru, I have found peace.
ਜਿਸ ਨੂੰ ਤੂੰ ਗੁਰੂ ਮਿਲਾਂਦਾ ਹੈਂ ਤੇ ਜਿਸ ਦੀ ਤੂੰ ਸੰਭਾਲ ਕਰਦਾ ਹੈਂ,
- You lead him to meet the True Guru, and so take care of him.
ਹੇ ਭਾਈ! ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ ਉਸ ਨੂੰ ਗੁਰੂ ਮਿਲਾਂਦਾ ਹੈ
Granting His Grace, the Lord leads the mortal to meet the True Guru.
(ਤਿਵੇਂ) ਗੁਰੂ ਦੀ ਸੰਗਤਿ ਵਿਚ ਰਹਿ ਕੇ ਇਹ ਮਨ (ਆਤਮਕ ਜੀਵਨ ਨਾਲ) ਹਰਾ-ਭਰਾ ਹੋ ਜਾਂਦਾ ਹੈ ।੧।
This mind blossoms forth, in association with the True Guru. ||1||
ਦਇਆ ਦਾ ਘਰ ਪ੍ਰਭੂ ਮਿਹਰ ਕਰ ਕੇ ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖਦਾ ਹੈ ।੧।
The Merciful Lord Himself bestows His Mercy, and He leads the mortal to meet with the True Guru. That humble being tastes the Ambrosial Name of the Lord, Har, Har. ||1||
(ਜਿਉਂ ਜਿਉਂ) ਗੁਰੂ ਦੀ ਰਾਹੀਂ (ਗੁਰਮੁਖਿ) ਨਾਮ ਸਿਮਰਦਾ ਹੈ, ਪੰਛੀ (ਵਾਂਗ ਉਡਾਰੂ ਇਹ) ਮਤਿ (ਉਸ ਦੇ) ਵੱਸ ਵਿਚ ਆ ਜਾਂਦੀ ਹੈ ।
The bird of the intellect comes under one's control, by meditating on the True Guru.
ਜੋ ਮਨੁੱਖ ਆਪਾ-ਭਾਵ ਮਿਟਾ ਕੇ ਗੁਰੂ ਦੇ ਦਰ ਤੇ ਜਾਏ ਤਾਂ ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।
He loses his self-conceit, and meets the True Guru; he remains intuitively absorbed in the Lord.
ਹੇ ਭਾਈ! ਆਤਮਕ ਮੌਤ ਲਿਆਉਣ ਵਾਲੀ ਮਾਇਆ ਨੂੰ ਇਕੱਠੀ ਕਰ ਕੇ ਮਨੁੱਖ ਅਨੇਕਾਂ ਵਿਕਾਰ ਚਿਤਵਨ ਲੱਗ ਪੈਂਦਾ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਸਤਿਗੁਰੂ ਨੂੰ ਮਿਲ ਕੇ ਹਰਿ-ਨਾਮ ਦਾ ਭਜਨ ਕਰਿਆ ਕਰ (ਇਸ ਤਰ੍ਹਾਂ ਹੀ) ਸੁਖ ਮਿਲ ਸਕਦਾ ਹੈ
Collecting the poison of Maya, people think of all sorts of evil. But peace is found only by vibrating and meditating on the Lord; with the Saints, in the Sangat, the Society of the Saints, meet the True Guru, the Holy Guru.
ਹੇ ਭਾਈ! ਜਿਵੇਂ ਕਾਠ (ਬੇੜੀ) ਦੀ ਸੰਗਤਿ ਵਿਚ ਬਹੁਤ ਲੋਹਾ (ਨਦੀ ਤੋਂ) ਪਾਰ ਲੰਘ ਜਾਂਦਾ ਹੈ, ਤਿਵੇਂ ਵਿਕਾਰੀ ਮਨੁੱਖ ਭੀ ਸਾਧ ਸੰਗਤਿ ਵਿਚ ਗੁਰੂ ਦੀ ਸੰਗਤਿ ਵਿਚ ਰਹਿ ਕੇ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ ।
Just like the heavy iron which is carried across on the wooden raft, sinners are carried across in the Saadh Sangat, the Company of the Holy, and the Guru, the True Guru, the Holy Guru.
ਹੇ ਪ੍ਰਭੂ! ਹੇ ਭਗਵਾਨ! ਤੇਰੇ ਸੰਤ ਜਨ ਗੁਰੂ ਸਤਿਗੁਰੂ ਨੂੰ ਮਿਲ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ ।
They sing Your Praises, God, meeting with the Holy, the Holy people, and the Guru, the True Guru, O Lord God. ||1||
(ਜਦੋਂ ਤੋਂ) ਗੁਰੂ ਨੇ ਪਰਮਾਤਮਾ ਦਾ ਨਾਮ-ਮੰਤ੍ਰ (ਮੇਰੇ ਹਿਰਦੇ ਵਿਚ) ਪੱਕਾ ਕਰ ਕੇ ਟਿਕਾਇਆ ਹੈ (ਤਦੋਂ ਤੋਂ ਉਸ ਜਗਤ ਨੂੰ) ਸੁਪਨਾ ਹੀ (ਅਖੀਂ) ਵੇਖ ਲਿਆ ਹੈ ਜਿਸ ਨੂੰ ਸੁਪਨੇ ਦੀ ਗੱਲ ਸੁਣਿਆ ਹੋਇਆ ਸੀ ।੧।ਰਹਾਉ।
When I was dreaming, I heard and saw only dream-objects. The True Guru has implanted the Mantra of the Naam, the Name of the Lord, within me. ||1||Pause||
ਹੇ ਪ੍ਰਭੂ ਜੀ! ਮਿਹਰ ਕਰ ਕੇ ਗੁਰੂ ਮਿਲਾਵੋ । ਗੁਰੂ ਨੂੰ ਮਿਲ ਕੇ ਹੀ (ਜੀਵ ਤੇਰਾ) ਨਾਮ ਸਿਮਰ ਸਕਦਾ ਹੈ ।੧।
Please be Merciful, and lead me to meet the True Guru; meeting the True Guru, I meditate on the Naam, the Name of the Lord. ||1||
ਹੇ ਭਾਈ! ਤੁਸੀ ਸਾਰੇ ਗੁਰੂ ਨੂੰ ਧੰਨ-ਧੰਨ ਆਖੋ, ਗੁਰੂ ਨੂੰ ਧੰਨ-ਧੰਨ ਆਖੋ ਜਿਸ ਦੀ ਰਾਹੀਂ ਪਰਮਾਤਮਾ ਨੂੰ ਮਿਲ ਕੇ (ਵਿਕਾਰਾਂ ਦੇ ਟਾਕਰੇ ਤੇ) ਇੱਜ਼ਤ ਬਚ ਜਾਂਦੀ ਹੈ ।੭।
Let everyone proclaim: Blessed is the Guru, the True Guru, the Guru, the True Guru; meeting Him, the Lord covers their faults and deficiencies. ||7||
ਹੇ ਭਾਈ! ਧੰਨ ਹੈ ਉਹ ਜੀਭ (ਜਿਹੜੀ ਪਰਮਾਤਮਾ ਦਾ ਨਾਮ ਜਪਦੀ ਹੈ) ਧੰਨ ਹਨ ਉਹ ਹੱਥ (ਜਿਹੜੇ ਸਾਧ ਸੰਗਤਿ ਵਿਚ ਪੱਖੇ ਆਦਿਕ ਦੀ ਸੇਵਾ ਕਰਦੇ ਹਨ) ਧੰਨ ਹੈ ਉਹ ਪਾਂਧਾ ਗੁਰੂ ਜਿਸ ਦੀ ਰਾਹੀਂ ਪਰਮਾਤਮਾ ਨੂੰ ਮਿਲ ਕੇ ਉਸ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੀਦੀਆਂ ਹਨ ।੮।
Blessed, blessed is the tongue, blessed is the hand, and blessed is the Teacher, the True Guru; meeting Him, the Account of the Lord is written. ||8||
(ਪਰ) ਪਿਆਰਾ ਗੁਰੂ ਉਹਨਾਂ ਨੂੰ ਹੀ ਮਿਲਦਾ ਹੈ, ਜਿਨ੍ਹਾਂ ਦੇ ਮੱਥੇ ਉਤੇ (ਉਹਨਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਤੋਂ (ਗੁਰੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ ।
They alone meet my True Guru, who have such pre-ordaind destiny written upon their foreheads.
ਹੇ ਭਾਈ! ਸਾਰੇ ਗੁਰੂ ਦੀ ਸਰਨ ਪਏ ਰਹੋ (ਗੁਰੂ ਦੀ ਸਰਨ ਪੈ ਕੇ ਨਾਮ ਜਪਿਆਂ ਮਨ ਵਿਚੋਂ) ਦੁੱਖਾਂ ਦਾ ਨਿਸ਼ਾਨ ਹੀ ਮਿਟ ਜਾਂਦਾ ਹੈ ।੧੪।
Let everyone seek the Sanctuary of the True Guru; let the black spot of pain, the scar of suffering, be erased. ||14||
ਜਦੋਂ ਉਹਨਾਂ ਦਾ ਰਾਖਾ ਗੁਰੂ ਬਣ ਗਿਆ, ਉਹਨਾਂ ਨੂੰ ਕੱਲਿਆਣ-ਰੂਪ ਨਿਰੰਕਾਰੀ ਜੋਤਿ ਪਾਸੋਂ (ਉਸ ਦੀ ਸਿਫ਼ਤਿ-ਸਾਲਾਹ ਵਿਚ ਜੁੜਨ ਦੀ) ਅਕਲ ਮਿਲ ਗਈ ।੨।
- through the Light of God, wisdom is bestowed; the True Guru is our Protector. ||2||
ਜਦੋਂ ਗੁਰੂ ਦਾ ਉਪਦੇਸ਼ ਉਹਨਾਂ ਨੂੰ ਮਿਲਿਆ, ਤਾਂ ਮੁਕਤੀ ਜਾਂ ਨਰਕ ਦਾ ਉਹਨਾਂ ਨੂੰ ਕੋਈ ਫ਼ਿਕਰ ਸਹਿਮ ਨਾਹ ਰਹਿ ਗਿਆ ।੩।
- he does not have to worry about good luck or bad, if he obeys the Command of the True Guru. ||3||
ਹੇ ਭਾਈ! ਆਤਮਕ ਆਨੰਦ (ਮਨੁੱਖਾ ਜੀਵਨ ਵਾਸਤੇ ਇਕ) ਗਹਿਣਾ ਹੈ । (ਜਿਸ ਮਨੁੱਖ ਨੂੰ) ਗੁਰੂ ਨੇ (ਇਹ ਗਹਿਣਾ) ਵਿਖਾ ਦਿੱਤਾ, ਉਸ ਨੇ ਹਰਿ-ਨਾਮ ਵਿਚ ਜੁੜ ਕੇ (ਲੋਕ ਪਰਲੋਕ ਦੀ) ਇੱਜ਼ਤ ਖੱਟ ਲਈ ।
The True Guru has revealed the ornamentation of peace; the Glorious Greatness of the Naam is Great!
ਹੇ ਭਾਈ! ਜਿਸ ਮਨੁੱਖ ਨੇ ਇਸ ਮਨੁੱਖਾ ਜੀਵਨ ਵਿਚ ਗੁਰੂ ਦੀ ਸਰਨ ਨਹੀਂ ਲਈ, ਉਸ ਨੇ ਆਪਣੀ ਜ਼ਿੰਦਗੀ ਵਿਅਰਥ ਗਵਾ ਲਈ ।
Those human beings who do not serve the True Guru - their lives are uselessly wasted.
ਪਰ ਜਿਸ ਮਨੁੱਖ ਨੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਗੁਰੂ ਨੇ ਉਸ ਨੂੰ ਪਾਰ ਲੰਘਾ ਦਿੱਤਾ (ਗੁਰੂ ਨੇ ਉਸ ਨੂੰ ਪੂਰਨ ਪ੍ਰਭੂ ਨਾਲ ਜੋੜ ਦਿੱਤਾ,
This world-ocean is so difficult to cross; the True Guru has carried me across.
ਧੰਨ ਹੈ ਸਤਿਗੁਰੂ ਨਾਨਕ, ਜਿਸ ਨੇ (ਹੇ ਗੁਰੂ ਅੰਗਦ!) ਤੇਰੇ ਮੱਥੇ ਉੱਤੇ (ਆਪਣਾ) ਹੱਥ ਰੱਖਿਆ ਹੈ ।
Blessed is the True Guru Nanak, who placed His hand upon Your forehead.
ਹੇ ਕਲੵਸਹਾਰ! ਸਤਿਗੁਰੂ (ਅੰਗਦ ਦੇਵ) ਸ਼ਿਰੋਮਣੀ ਗੁਰੂ ਹੈ । ਜੋ ਮਨੁੱਖ ਸਰਧਾ ਧਾਰ ਕੇ ਉਸ ਦੀ ਚਰਨੀਂ ਲੱਗਦਾ ਹੈ ਉਹ ਤਰ ਜਾਂਦਾ ਹੈ ।
You are appointed the True Guru, the True Guru in this Dark Age of Kali Yuga; whoever is truly attached to You is carried across.
ਸਤਿਗੁਰੂ ਨੂੰ ਸੇਵ ਕੇ ਸੁਖ ਪਾਂਦੇ ਹਨ, ਕਿਉਂਕਿ ਗੁਰੂ ਅਮਰਦਾਸ ਜੀ ਨੇ ਉਹਨਾਂ ਨੂੰ ਇਸ ਜੋਗ ਬਣਾ ਦਿੱਤਾ ।੭।
Serving the True Guru, they find peace; Guru Amar Daas has given them this ability. ||7||
ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਚਰਨ ਪਰਸੇ ਹਨ, ਉਹ ਪਸੂ ਤੇ ਪਰੇਤਾਂ ਤੋਂ ਦੇਵਤੇ ਤੇ ਮਨੁੱਖ ਬਣ ਗਏ ਹਨ।੨।੬।
Whoever touches the Feet of the True Guru, is transformed from a beast and a ghost into an angelic being. ||2||6||
ਸਤਿਗੁਰੂ ਗੋਬਿੰਦ-ਰੂਪ ਹੈ । (ਮੇਰੇ ਵਾਸਤੇ ਤਾਂ) ਸਤਿਗੁਰੂ ਹੀ ਹੈ ,
The True Guru, the True Guru, the True Guru is the Lord of the Universe Himself.
ਹੇ ਗਯੰਦ ਦੇ ਮਨ! (ਇਸ ਸਤਿਗੁਰੂ ਦਾ) ਸ੍ਰੇਸ਼ਟ ਨਾਮ ਹਿਰਦੇ ਵਿਚ ਧਾਰ ਤੇ ਵਿਕਾਰ ਛੱਡ ਦੇਹ; ਇਹ ਗੁਰੂ ਉਹੀ ਗੋਬਿੰਦ ਹੈ ।੪।੯।
Enshrine this most excellent Name within your heart, and renounce the wickedness of the mind, O Gayand the True Guru, the True Guru, the True Guru is the Lord of the Universe Himself. ||4||9||
ਹੇ ਭਾਈ! (ਜਿਨ੍ਹਾਂ ਮਨੁੱਖਾਂ ਨੇ ਕਦੇ) ਗੁਰੂ ਦਾ ਆਸਰਾ ਨਹੀਂ ਲਿਆ, ਜਿਨ੍ਹਾਂ ਨੇ ਗੁਰੂ ਦਾ ਸ਼ਬਦ (ਕਦੇ ਆਪਣੇ) ਹਿਰਦੇ ਵਿਚ ਟਿਕਾ ਕੇ ਨਹੀਂ ਰੱਖਿਆ,
Those who do not serve the True Guru, and do not keep the Shabad enshrined in their hearts
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ (ਜਨਮ) ਮਰਨ ਦਾ ਗੇੜ (ਮਨੁੱਖ ਨੂੰ) ਛੱਡਦਾ ਨਹੀਂ । ਮਾਇਆ ਦੇ ਮੋਹ ਦੇ ਕਾਰਨ (ਮਨੁੱਖ) ਖ਼ੁਆਰ ਹੀ ਹੁੰਦਾ ਹੈ ।
Without the True Guru, the Messenger of Death does not leave the mortal alone; he is ruined by the love of duality.
ਗੁਰੂ ਧੰਨ ਹੈ ਗੁਰੂ ਧੰਨ ਹੈ, ਕਿਉਂਕਿ ਉਹ (ਮਨੁੱਖ ਦੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ (ਦਾ ਨਾਮ) ਪੱਕਾ ਕਰ ਦੇਂਦਾ ਹੈ ।
Waaho! Waaho! Blessed and Great is the True Guru, who implants the Truth within.