ਸੰਤ ਜਨਾਂ ਦੀ ਸਭਾ ਵਿਚ (ਸਤਸੰਗ ਵਿਚ) ਗੁਰੂ ਮਿਲਦਾ ਹੈ ਜੋ (ਮਾਨੋ) ਕਾਮਧੇਨ ਹੈ ਜਿਸ ਪਾਸੋਂ ਉਹ ਨਾਮ-ਪਦਾਰਥ ਮਿਲਦਾ ਹੈ ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ ।੧।ਰਹਾਉ।
In the Society of the Saints, the Guru is found. He is the Treasure of Liberation, the Source of all good fortune. ||1||Pause||
 
ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ ਹੈ, ਉਹ ਗ੍ਰਿਹਸਤ ਵਿਚ ਰਹਿੰਦਿਆਂ ਹੀ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ, ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹ
Through the Word of the Guru's Shabad, the mind is conquered, and one attains the State of Liberation in one's own home.
 
ਜੇ ਸਤਿਗੁਰੂ ਮਿਲ ਪਏ ਤਾਂ (ਮਾਇਆ-ਮੋਹ ਦੇ ਕਾਰਨ ਪੈਦਾ ਹੋਈ ਅੰਦਰਲੀ) ਖਿੱਝ ਦੂਰ ਹੋ ਜਾਂਦੀ ਹੈ, ਮਾਇਆ ਦੇ ਤਿੰਨ ਗੁਣਾਂ ਤੋਂ ਉਤਲੇ ਆਤਮਕ ਦਰਜੇ ਵਿਚ (ਪਹੁੰਚਿਆਂ) (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਪੈਂਦਾ ਹੈ ।੨।
Meeting the Guru, the bondage of the three qualities is cut away, and in the fourth state, the Door of Liberation is attained. ||2||
 
(ਪਰ) ਗੁਰੂ ਦੀ ਸਰਨ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੋ ਸਕਦੀ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ (ਵਿਕਾਰਾਂ ਦੇ ਪਿੱਛੇ) ਪਾਗਲ ਹੋਇਆ ਫਿਰਦਾ ਹੈ,
Without the True Guru, the self-willed manmukhs do not find liberation; they wander around like lunatics.
 
(ਗੁਰੂ ਦੀ ਕਿਰਪਾ ਨਾਲ) ਨਾਮ-ਪਦਾਰਥ ਮਿਲਦਾ ਹੈ, ਜੋ ਵਿਕਾਰਾਂ ਤੋਂ ਖ਼ਲਾਸੀ ਦਿਵਾਂਦਾ ਹੈ ਜੋ ਔਗੁਣ ਮਿਟਾਣ ਦੇ ਸਮਰੱਥ ਹੈ ।੧।
We find the wealth of liberation, and our demerits are erased. ||1||
 
(ਹੇ ਭਾਈ !) ਗੁਰੂ ਦੀ ਸਰਨ ਤੋਂ ਬਿਨਾਂ (ਮਾਇਆ ਤੋਂ) ਖਲਾਸੀ ਨਹੀਂ ਮਿਲ ਸਕਦੀ, ਮਾਇਆ ਦੇ ਪ੍ਰਭਾਵ ਦੇ ਕਾਰਨ ਪੈਦਾ ਹੋਇਆ ਵਿਤਕਰਾ ਭੀ ਦੂਰ ਨਹੀਂ ਹੁੰਦਾ ।੫।
Without the Guru, liberation is not attained, and the double-mindedness of Maya does not go away. ||5||
 
(ਕੋਈ ਭੀ ਮਨੁੱਖ) ਗੁਰੂ ਦੇ ਸ਼ਬਦ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ, (ਗੁਰੂ ਦੀ ਸਰਨ ਤੋਂ ਬਿਨਾ) ਚੌਰਾਸੀ ਲੱਖ ਜੂਨਾਂ ਦਾ ਗੇੜ ਬਣਿਆ ਰਹਿੰਦਾ ਹੈ
They wander around the cycle of 8.4 million reincarnations; without the Shabad, they do not attain liberation.
 
(ਜੇਹੜੇ ਗੁਰੂ ਦੀ ਸਰਨ ਤੋਂ ਵਾਂਝੇ ਰਹੇ ਉਹ) ਚੌਰਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦੇ ਫਿਰਦੇ ਹਨ, ਗੁਰੂ ਤੋਂ ਬਿਨਾ (ਇਸ ਗੇੜ ਵਿਚੋਂ) ਖ਼ਲਾਸੀ ਨਹੀਂ ਮਿਲਦੀ
People continue wandering through the cycle of 8.4 million incarnations; without the True Guru, liberation is not obtained.
 
ਦੁਨੀਆ ਮਾਇਆ ਦੇ ਮੋਹ ਵਿਚ ਡੁੱਬ ਰਹੀ ਹੈ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਇਸ ਮੋਹ ਵਿਚੋਂ) ਖ਼ਲਾਸੀ ਨਹੀਂ ਹੋ ਸਕਦੀ
Without the Lord's Name, liberation is not obtained, and you are drowned in the love of duality.
 
(ਹੇ ਹਰੀ !) ਜੋ (ਜੀਵ) ਇਕ ਪਲਕ ਮਾਤ੍ਰ (ਤੇਰਾ) ਧਿਆਨ ਧਰੇ, (ਉਸ ਨੂੰ) ਤੂੰ ਆਪ ਹੀ (ਇਸ ਜਾਲ ਵਿਚੋਂ) ਛੁਡਾਉਂਦਾ ਹੈਂ
You Yourself liberate those who think of You for even an instant.
 
ਬੇਣੀ ਆਖਦੇ ਹਨ—ਹੇ ਸੰਤ ਜਨੋ ! (ਜੇ ਮਨੱੁਖ ਦਾ ਸਾਰੀ ਜ਼ਿੰਦਗੀ ਵਿਚ ਇਹੀ ਹਾਲ ਰਿਹਾ, ਭਾਵ ਜੀਊਂਦਿਆਂ ਕਿਸੇ ਵੇਲੇ ਭੀ ਵਿਕਾਰਾਂ ਤੇ ਮੋਹ ਤੋਂ ਮੁਕਤ ਨਾਹ ਹੋਇਆ, ਜੇ ਜੀਵਨ-ਮੁਕਤ ਨਾਹ ਹੋਇਆ, ਤਾਂ ਇਹ ਸੱਚ ਜਾਣੋ ਕਿ) ਮਰਨ ਤੋਂ ਪਿੱਛੋਂ ਮੁਕਤੀ ਕਿਸੇ ਨੂੰ ਨਹੀਂ ਮਿਲਦੀ ।੫।
Says Baynee, listen, O devotee: who has ever attained liberation after such a death? ||5||
 
ਹੇ ਦਾਤਾਰ ! ਤੂੰ ਆਪ ਹੀ ਜੀਵਾਂ ਨੂੰ ਗੁਰੂ ਦੀ ਸਰਨ ਪਾ ਕੇ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਕਰਾ ਦੇਂਦਾ ਹੈਂ
You Yourself liberate the Gurmukhs;
 
ਹੇ ਡੂੰਘੇ ਪ੍ਰਭੂ ! ਹੇ ਵੱਡੇ ਜਿਗਰੇ ਵਾਲੇ ਪ੍ਰਭੂ ! ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ । ਜਿਸ ਮਨੁੱਖ ਦੇ ਹਿਰਦੇ ਵਿਚ ਤੇਰਾ ਨਾਮ ਵੱਸ ਪੈਂਦਾ ਹੈ, ਉਹ ਵਿਕਾਰਾਂ ਤੋਂ ਖ਼ਲਾਸੀ (ਵਾਲਾ) ਬਣ ਜਾਂਦਾ ਹੈ ।
That person is liberated, in whose heart You dwell.
 
(ਦੁਬਿਧਾ ਵਾਲੇ ਕੀਤੇ ਕਰਮਾਂ ਅਨੁਸਾਰ, ਮੱਥੇ ਉੱਤੇ ਦੁਬਿਧਾ ਦੇ ਸੰਸਕਾਰਾਂ ਦਾ) ਲਿਖਿਆ ਲੇਖ ਕੋਈ ਨਹੀਂ ਮਿਟਾ ਸਕਦਾ । (ਇਸ ਲੇਖ ਤੋਂ) ਉਹੀ ਖ਼ਲਾਸੀ ਪ੍ਰਾਪਤ ਕਰਦਾ ਹੈ, ਜੋ ਗੁਰੂ ਦੀ ਸਰਨ ਪੈਂਦਾ ਹੈ ।੪।
No one can erase pre-recorded destiny; the Gurmukhs are liberated. ||5||
 
ਗੁਰੂ ਦੀ ਕਿਰਪਾ ਨਾਲ ਉਹ ਮਾਇਆ ਦੇ ਮੋਹ ਤੋਂ ਖ਼ਲਾਸੀ ਪਾ ਲੈਂਦਾ ਹੈ, ਉਹ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ।
By Guru's Grace, the state of liberation is attained.
 
ਗੁਰੂ ਦੇ ਸਨਮੁਖ ਰਹਿ ਕੇ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦੇ ਹਨ, ਪਰਮਾਤਮਾ ਦੇ ਨਾਮ ਵਿਚ ਲੀਨ ਹੋਣ ਕਰਕੇ ਉਹਨਾਂ ਨੂੰ ਮਾਇਆ ਦੇ ਮੋਹ ਤੋਂ) ਖ਼ਲਾਸੀ ਮਿਲੀ ਰਹਿੰਦੀ ਹੈ ।
Through the spiritual wisdom of the Naam, the Name of the Lord, the Gurmukh is liberated.
 
(ਭਗਤੀ ਤੋਂ ਬਿਨਾ) ਜੇ ਮਨੁੱਖ ਅਨੇਕਾਂ ਹੋਰ (ਮਿਥੇ ਹੋਏ ਧਾਰਮਿਕ) ਕੰਮ ਕਰਦਾ ਹੈ (ਤਾਂ ਭੀ ਵਿਕਾਰਾਂ ਤੋਂ) ਆਜ਼ਾਦੀ ਪ੍ਰਾਪਤ ਨਹੀਂ ਕਰ ਸਕਦਾ ।
They perform all sorts of rituals, but they do not obtain liberation through them.
 
ਤ੍ਰਿਗੁਣੀ ਮਾਇਆ (ਦੇ ਮੋਹ) ਦੇ ਬੰਧਨ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਟੁੱਟਦੇ ਹਨ । ਗੁਰੂ ਦੇ ਸ਼ਬਦ ਵਿਚ ਜੋੜ ਕੇ ਹੀ (ਪਰਮਾਤਮਾ ਜੀਵ ਨੂੰ) ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦਿਵਾਂਦਾ ਹੈ ।੩।
The bonds of the three-phased Maya are broken by the Word of the Guru's Shabad. Through the Guru's Shabad, liberation is achieved. ||3||
 
ਇਹ ਪਦਾਰਥ ਪਰਮਾਤਮਾ ਦੀ ਭਗਤੀ ਕੀਤਿਆਂ ਮਿਲਦਾ ਹੈ ।੨।
The treasure of liberation is obtained through devotional worship of the Lord. ||2||
 
ਪਰਮਾਤਮਾ ਦੀ ਭਗਤੀ ਦੀ ਰਾਹੀਂ ਹੀ ਮੁਕਤੀ ਪਦਾਰਥ ਦਾ ਆਨੰਦ ਮਾਣੀਦਾ ਹੈ,
Through devotional worship of the Lord, liberation and bliss are obtained.
 
ਉਹ ਮਨੁੱਖ ਗੁਰੂ ਪਾਸੋਂ (ਵਿਕਾਰਾਂ ਤੋਂ) ਖ਼ਲਾਸੀ (ਹਾਸਲ ਕਰਨ) ਦਾ ਦਰਵਾਜ਼ਾ ਲੱਭ ਲੈਂਦਾ ਹੈ ।੧।
Through the Guru, the Gate of Liberation is found. ||1||
 
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਮਨੁੱਖ (ਕਲਿਜੁਗ ਤੋਂ) ਖ਼ਲਾਸੀ ਨਹੀਂ ਪਾ ਸਕਦਾ ।੪।੧੦।੩੦।
O Nanak, without the Naam, the Name of the Lord, no one is liberated. ||4||10||30||
 
ਉਹ ਇਸ ਜਨਮ ਵਿਚ ਹੀ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ ਤੇ ਪਰਮਾਤਮਾ ਨੂੰ ਮਿਲ ਪੈਂਦਾ ਹੈ ।
They become Jivan-mukta, liberated while yet alive, and they find the Lord.
 
(ਫਿਰ ਭੀ ਉਹ ਉਸ ਦੇ) ਸਾਰੇ ਮਨੋਰਥ ਪੂਰੇ ਕਰ ਦੇਂਦਾ ਹੈ (ਤੇ ਉਸ ਨੂੰ) ਉਹ ਆਤਮਕ ਅਵਸਥਾ ਭੀ ਦੇ ਦੇਂਦਾ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ ।੧।
He fulfills all their desires, and blesses them with the state of liberation. ||1||
 
ਪਰ ਪਰਮਾਤਮਾ ਦਾ ਨਾਮ ਸਿਮਰਦਿਆਂ ਇਹਨਾਂ ਫਾਹੀਆਂ ਤੋਂ ਖ਼ਲਾਸੀ-ਰੂਪ ਫਲ ਹਾਸਲ ਕਰ ਲੈਂਦੇ ਹਨ ।੩।
Remembering the Naam, the Name of the Lord, the fruit of liberation is obtained. ||3||
 
ਪਰਮਾਤਮਾ ਦਾ ਨਾਮ ਹੀ ਵਿਕਾਰਾਂ ਤੋਂ ਖ਼ਲਾਸੀ ਦਿਵਾਂਦਾ ਹੈ, ਨਾਮ ਹੀ ਆਤਮਕ ਜੀਵਨ ਦੀ ਖ਼ੁਰਾਕ ਹੈ, ਨਾਮ ਜਪਣਾ ਹੀ ਜੀਵਨ ਦੀ ਸਹੀ ਜੁਗਤੀ ਹੈ ।
Liberation, pleasures and worldly success are all in the Lord's Name.
 
(ਹੇ ਭਾਈ!) ਨਾਮ ਸਿਮਰਨ ਦੀ ਕਮਾਈ ਕਰਨ ਤੋਂ ਬਿਨਾ ਮੋਖ-ਪਦਵੀ ਨਹੀਂ ਮਿਲਦੀ ।
Without good deeds, liberation is not obtained.
 
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ । ਇਹ ਐਸਾ ਪਦਾਰਥ ਹੈ ਜੋ ਵਿਕਾਰਾਂ ਤੋਂ ਖ਼ਲਾਸੀ ਦੇਂਦਾ ਹੈ ।।੧।ਰਹਾਉ।
The wealth of liberation is only obtained by meditating on the Naam, the Name of the Lord. ||1||Pause||
 
ਮੂਰਖ ਮਨੁੱਖ ਉਸ ਮਾਲਕ-ਪ੍ਰਭੂ ਨੂੰ ਭੁਲਾਈ ਰੱਖਦਾ ਹੈ ਜੇਹੜਾ ਦੁਨੀਆ ਦੇ ਭੋਗਾਂ ਤੇ ਸੁਖਾਂ ਦਾ ਭੀ ਮਾਲਕ ਹੈ ਤੇ ਜੇਹੜਾ ਮੋਖ ਭੀ ਦੇਣ ਵਾਲਾ ਹੈ ।
Our Lord and Master is the source of pleasures and liberation; and yet, the fool forgets Him.
 
ਨਾਨਕ ਆਖਦੇ ਹਨ—ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਕਰਨ ਦਾ ਇਹੀ ਰਸਤਾ ਹੈ, ਪਰ ਗੁਰੂ ਦੀ ਸਰਨ ਪੈ ਕੇ ਹੀ ਤੁਸੀ ਇਹ ਰਸਤਾ ਲੱਭ ਸਕੋਗੇ ।੨।੫।
Says Nanak, this is the path to liberation. Become Gurmukh, and attain it. ||2||5||
 
ਹੇ ਨਾਨਕ! (ਆਖ—ਮਾਇਆ ਦੇ ਮੋਹ ਨਾਲ ਭਰਪੂਰ ਸੰਸਾਰ-ਜੰਗਲ ਵਿਚੋਂ) ਖ਼ਲਾਸੀ ਤੁਸੀ ਉਸੇ ਮਨੁੱਖ ਨੂੰ (ਮਿਲੀ) ਸਮਝੋ ਜਿਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਰਿਹਾ ਹੈ ।੨।੬।
O Nanak, know that those whose hearts are filled with the Lord are liberated. ||2||6||
 
ਹੇ ਨਾਨਕ! (ਆਖ—ਹੇ ਸੰਤ ਜਨੋ! ਲੋਭ, ਮੋਹ, ਦੁਖ ਸੁਖ ਆਦਿਕ ਤੋਂ) ਖ਼ਲਾਸੀ ਉਸ ਮਨੁੱਖ ਨੂੰ (ਮਿਲੀ) ਮੰਨੋ, ਜੇਹੜਾ ਮਨੁੱਖ ਇਸ ਕਿਸਮ ਦੀ ਜੀਵਨ-ਜੁਗਤਿ ਵਾਲਾ ਹੈ ।੩।੭।
O Nanak, recognize those mortal beings as liberated, who live this way of life. ||3||7||
 
(ਹੇ ਗ਼ਾਫ਼ਿਲ ਮਨੁੱਖ) ਤੂੰ ਇਹ ਮਨੁੱਖਾ ਸਰੀਰ ਫਿਰ ਕਦੇ ਨਹੀਂ ਲੱਭ ਸਕੇਂਗਾ (ਇਸ ਨੂੰ ਕਿਉਂ ਪਾਪਾਂ ਵਿਚ ਲੱਗ ਕੇ ਗਵਾ ਰਿਹਾ ਹੈਂ? ਇਹੀ ਵੇਲਾ ਹੈ । ਇਹਨਾਂ ਪਾਪਾਂ ਤੋਂ) ਖ਼ਲਾਸੀ ਪ੍ਰਾਪਤ ਕਰਨ ਦਾ ਕੋਈ ਇਲਾਜ ਕਰ ਲੈ ।
You shall not obtain this human body again; make the effort - try to achieve liberation!
 
ਜਿਸ ਹਿਰਦੇ ਵਿਚ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੈ, ਉਥੇ ਸੋਭਾ ਹੈ, ਉਥੇ ਸੁੰਦਰਤਾ ਹੈ, ਉਥੇ ਵਿਕਾਰਾਂ ਤੋਂ ਖ਼ਲਾਸੀ ਹ
Praise, beauty and liberation are in the One Name.
 
ਨਾਸਵੰਤ ਪਦਾਰਥਾਂ ਦੇ ਮੋਹ ਵਿਚ ਫਸੇ ਹੋਏ ਨੂੰ ਪਰਮਾਤਮਾ ਦੇ ਨਾਮ ਤੋਂ ਬਿਨਾ (ਦੁੱਖਾਂ ਤੇ ਵਿਕਾਰਾਂ ਤੋਂ) ਖ਼ਲਾਸੀ ਹਾਸਲ ਨਹੀਂ ਹੁੰਦੀ ।
You are false - without the One, there is no liberation.
 
ਪਰ ਜਿਸ ਦਾ ਮਨ ਵਿਕਾਰਾਂ ਦੇ ਟਾਕਰੇ ਤੇ ਕਮਜ਼ੋਰ ਹੈ, ਉਹ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰਨ ਦੇ ਭੇਤ ਨੂੰ ਕੀਹ ਜਾਣ ਸਕਦਾ ਹੈ? ।੧।
What can the false know about the secrets of liberation? ||1||
 
ਗੁਰੂ ਦੀ ਦੱਸੀ ਸੇਵਾ ਕੀਤਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਤੇ (ਲੋਭ ਅਹੰਕਾਰ ਤੋਂ) ਖ਼ਲਾਸੀ ਦਾ ਰਸਤਾ ਲੱਭ ਪੈਂਦਾ ਹੈ ।੪।
Only by serving the Guru is God obtained, and the true gate of liberation found. ||4||
 
ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਮਨੁੱਖ ਮਾਨਸਕ ਅਪਵਿਤ੍ਰਤਾ ਤੋਂ ਖ਼ਲਾਸੀ ਨਹੀਂ ਪਾ ਸਕਦਾ ।੬।
but without the Name, no one is liberated. ||6||
 
(ਹੇ ਪੰਡਿਤ!) ਸਤਿਗੁਰੂ ਦੀ ਸਰਨ ਪੈਣ ਤੋਂ ਬਿਨਾ (ਦੰਭ ਆਦਿਕ ਤੋਂ) ਖ਼ਲਾਸੀ ਨਹੀਂ ਹੁੰਦੀ ।
Without serving the True Guru, liberation is not obtained.
 
ਉਸ ਦੇ (ਮਾਇਆ ਦੇ ਮੋਹ ਦੇ) ਬੰਧਨ ਨਹੀਂ ਟੱੁਟਦੇ, ਉਸ ਨੂੰ (ਮਾਇਆ ਦੇ ਮੋਹ ਤੋਂ) ਖ਼ਲਾਸੀ ਪ੍ਰਾਪਤ ਨਹੀਂ ਹੁੰਦੀ ।
Their bonds are not broken, and they do not obtain liberation.
 
(ਹੇ ਭਾਈ!) ਜਗਤ ਵਿਚ ਮਾਇਆ ਦੇ ਮੋਹ ਤੋਂ ਖ਼ਲਾਸੀ ਦੇਣ ਵਾਲਾ (ਸਿਰਫ਼) ਗੁਰੂ (ਹੀ) ਹੈ ।੧।
The True Guru is the Bestower of liberation in this age. ||1||
 
(ਹੇ ਬੇ-ਮੁਹਾਰ ਮਨ!) ਪਰਮਾਤਮਾ ਦਾ ਨਾਮ ਸਦਾ ਚੇਤੇ ਰੱਖ, ਪਰਮਾਤਮਾ (ਦਾ ਨਾਮ) ਹੀ ਅੰਤ ਵੇਲੇ (ਮਾਇਆ ਦੇ ਮੋਹ ਦੇ ਜਾਲ ਤੋਂ) ਖ਼ਲਾਸੀ ਦਿਵਾਂਦਾ ਹੈ ।੬।
Dwell upon the Name of the Lord, Har, Har; at the very last moment, the Lord shall liberate you. ||6||
 
ਲਿਖੇ ਲੇਖ ਅਨੁਸਾਰ ਹੀ ਸੁਖ ਦੁਖ ਮੁਕਤੀ ਜਾਂ ਜਨਮ ਮਰਨ ਦੇ ਗੇੜ ਮਿਲਦੇ ਹਨ ।੧।੨।
Pleasure and pain, liberation and reincarnation, O Nanak, come according to one's pre-ordained destiny. ||1||
 
ਦੁਨੀਆ ਦੇ ਡਰਾਂ ਭਰਮਾਂ ਤੋਂ ਖ਼ਲਾਸੀ ਲੱਭਣੀ ਭੀ ਪ੍ਰਭੂ ਦੇ ਹੁਕਮ ਦਾ ਪ੍ਰਕਾਸ਼ ਹੈ ।
From the Word, comes the way of liberation from fear and doubt.
 
ਭਗਤ ਵਾਸਤੇ ਪ੍ਰਭੂ ਦਾ ਨਾਮ (ਹੀ) (ਮਾਇਆ ਦੇ ਬੰਧਨਾਂ ਤੋਂ) ਛੁਟਕਾਰੇ ਦਾ ਵਸੀਲਾ ਹੈ,
The Name of the Lord is the path of liberation for His humble servants.
 
ਪ੍ਰਭੂ ਦੀ ਭਗਤੀ ਬੇਅੰਤ ਜੀਵਾਂ ਨੂੰ (ਵਿਕਾਰਾਂ ਤੋਂ) ਖ਼ਲਾਸੀ ਦਿਵਾਉਂਦੀ ਹੈ;
Through devotion to the Lord, many have been liberated.
 
ਬ੍ਰਹਮਗਿਆਨੀ ਮੁਕਤੀ ਦਾ ਰਾਹ (ਦੱਸਣ ਵਾਲਾ ਤੇ ਉੱਚੀ ਆਤਮਕ) ਜ਼ਿੰਦਗੀ ਦਾ ਦੇਣ ਵਾਲਾ ਹੈ,
The God-conscious being is the Giver of the way of liberation of the soul.
 
ਉਹੀ ਜੀਊਂਦਾ ਮੁਕਤ ਅਖਵਾਉਂਦਾ ਹੈ;
is said to be Jivan Mukta - liberated while yet alive.
 
ਹੇ ਨਾਨਕ! ਉਹ ਮਨੁੱਖ ਜੀਊਂਦਾ ਮੁਕਤ ਕਿਹਾ ਜਾ ਸਕਦਾ ਹੈ ।੭।
O Nanak, that being is known as Jivan Mukta. ||7||
 
ਸੇਵਕ (ਮਾਇਆ ਵਾਲੇ) ਜ਼ੰਜੀਰ ਤੋੜ ਕੇ ਖਲਾਸਾ ਹੋ ਜਾਂਦਾ ਹੈ,
The bonds of His humble servant are cut away, and he is liberated.
 
ਉਸ ਨੇ (ਮਾਨੋ) ਸਾਰੇ ਸੁਰਗ ਤੇ ਮੋਖ ਮੁਕਤੀ ਹਾਸਲ ਕਰ ਲਏ ਹਨ ।
Everything is obtained: the heavens, liberation and deliverance,
 
ਤਦੋਂ ਦੱਸੋ, ਕਿਸ ਨੂੰ ਬੰਧਨਾਂ ਵਿਚ ਫਸਿਆ ਹੋਇਆ, ਤੇ ਕਿਸ ਨੂੰ ਮੁਕਤਿ ਸਮਝੀਏ ?
then who was called bound or liberated?
 
ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ, ਉਹ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ,
He is Jivan Mukta - liberated while yet alive; the Lord God abides in his heart.
 
ਤਾਂ ਜੰਗਲ ਦਾ ਹਰੇਕ ਪਸ਼ੂ ਮੁਕਤ ਹੋ ਜਾਣਾ ਚਾਹੀਦਾ ਹੈ ।੧।
then all the deer of the forest would be liberated. ||1||
 
ਮੁਕਤੀ ਉਸ ਅੱਗੇ ਆਪਣਾ ਆਪ ਅਨੇਕਾਂ ਵਾਰੀ ਭੇਟ ਕਰਦੀ ਹੈ ।੧।
- countless liberations knock at his door. ||1||
 
(ਕ੍ਰਿਸ਼ਨ ਜੀ ਦੇ) ਪੈਰਾਂ ਵਿਚ ਨਿਸ਼ਾਨਾ ਮਾਰਨ ਵਾਲਾ ਸ਼ਿਕਾਰੀ (ਅਤੇ) ਅਜਿਹੇ ਕਈ (ਵਿਕਾਰੀ) ਬੰਦੇ (ਤੇਰੀ ਮਿਹਰ ਨਾਲ) ਮੁਕਤ ਹੋ ਗਏ
The hunter who shot Krishna in the foot - even he was liberated.
 
ਉਹ ਮਨੁੱਖ ਇਸ ਸੱਚੀ ਬਾਣੀ ਦੀ ਰਾਹੀਂ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ, ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹ
Through the True Word of the Shabad, the state of liberation is obtained.
 
ਉਹ ਪਰਮਾਤਮਾ ਦੇ ਦਰ ਦੇ ਦੀਦਾਰ ਦਾ ਪ੍ਰੇਮੀ ਬਣ ਜਾਂਦਾ ਹੈ, ਉਸ ਨੂੰ ਨਾਹ ਮੁਕਤੀ ਦੀ ਲੋੜ ਰਹਿੰਦੀ ਹੈ ਨਾਹ ਬੈਕੰੁਠ ਦੀ ।੩।
Unto the one who loves the Lord's Court, and the Blessed Vision of His Darshan, of what use is liberation or paradise? ||3||
 
ਗੁਰੂ ਦੇ (ਦਿੱਤੇ ਹੋਏ) ਸ਼ਾਸਤ੍ਰ ਦੀ ਰਾਹੀਂ ਵਿਕਾਰਾਂ ਤੋਂ ਖ਼ਲਾਸੀ ਹੋ ਜਾਂਦੀ ਹੈ,
The Guru's system is the way to liberation.
 
ਹੇ ਨਾਨਕ! ਪ੍ਰਭੂ ਦੇ ਭਗਤ ਪ੍ਰਭੂ ਦੇ ਪਿਆਰ-ਰੰਗ ਵਿਚ (ਰੰਗੀਜ ਕੇ, ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ।੮।੯।
O Nanak, they are liberated, through the Love of the Lord. ||8||9||
 
ਜਿਨ੍ਹਾਂ ਨੇ ਅੰਤ ਵੇਲੇ ਤਕ ਨਾਲ ਨਿਭਣ ਵਾਲਾ ਇਹ ਸਾਥੀ ਲੱਭ ਲਿਆ, ਉਹਨਾਂ ਨੂੰ ਮਾਇਆ ਦੇ ਮੋਹ ਤੋਂ ਖ਼ਲਾਸੀ ਹਾਸਲ ਕਰਨ ਦਾ ਰਾਹ ਮਿਲ ਜਾਂਦਾ ਹੈ ।੭।
It is my only comfort in the end; the gate of salvation is found by His humble servants. ||7||
 
(ਮਾਇਆ ਦੇ ਮੋਹ ਦੇ ਜੰਦ੍ਰੇ ਨਾਲ ਬੰਦ ਹੋਇਆ ਹੋਇਆ ਆਪਣਾ) ਹਿਰਦਾ ਉਹ (ਗੁਰੂ ਦੀ ਕਿਰਪਾ ਨਾਲ) ਖੋਲ੍ਹ ਲੈਂਦਾ ਹੈ, ਆਤਮ ਦ੍ਰਿਸ਼ਟੀ ਨਾਲ ਵੇਖਦਾ ਹੈ ਕਿ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾਣ ਵਾਲੇ ਨਾਮ-ਧਨ ਦੇ ਖ਼ਜ਼ਾਨੇ ਭਰੇ ਪਏ ਹਨ ।੨।
He opens the doors deep within, and through the Eyes of Divine Vision, beholds the treasure of liberation. ||2||
 
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਜਿਤਨਾ ਹੀ (ਪ੍ਰਭੂ ਦੀ ਸਿਫ਼ਤਿ-ਸਾਲਾਹ ਤੋਂ ਖੁੰਝ ਕੇ ਮਾਇਆ ਸੰਬੰਧੀ ਹੋਰ ਹੋਰ ਲੇਖੇ) ਪੜ੍ਹਦੇ ਹਨ, ਉਤਨੀ ਹੀ ਵਧੀਕ ਅਸ਼ਾਂਤੀ ਖੱਟਦੇ ਹਨ, ਤੇ ਗੁਰੂ ਦੀ ਸਰਨ ਤੋਂ ਬਿਨਾ (ਇਸ ਅਸ਼ਾਂਤੀ ਤੋਂ) ਖ਼ਲਾਸੀ ਨਹੀਂ ਹੰੁਦੀ ।੧੬।
The more the self-willed manmukhs read, the more pain they suffer. Without the True Guru, liberation is not obtained. ||16||
 
ਨਾਨਕ ਇਹ ਵਿਚਾਰ ਦੀ ਗੱਲ ਦੱਸਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ (ਲੱਭ ਲੋਭ ਕਾਮ ਕ੍ਰੋਧ ਆਦਿਕ ਵਿਕਾਰਾਂ ਤੋਂ) ਖ਼ਲਾਸੀ ਨਹੀਂ ਮਿਲ ਸਕਦੀ ।੪।੨।
Without the Lord's Name, there is no liberation; so says Nanak, the meek. ||4||2||
 
ਮੇਰਾ ਮਨ ਸ਼ਾਸਤ੍ਰਾਂ ਦੇ ਦੱਸੇ ਹੋਏ ਧਾਰਮਿਕ ਕਰਮਾਂ ਦੀ ਸਾਰ ਨਹੀਂ ਜਾਣਦਾ, ਮੇਰੇ ਮਨ ਨੂੰ ਇਹ ਸੁਰਤਿ ਭੀ ਨਹੀਂ ਹੈ ਕਿ ਮੁਕਤੀ ਕਿਵੇਂ ਮਿਲਦੀ ਹੈ ।
If one does not appreciate the value of good deeds and Dharmic faith, how can one obtain clarity of consciousness and liberation?
 
(ਹੇ ਸਖੀ!) ਪੰਡਿਤ (ਧਾਰਮਿਕ ਪੁਸਤਕ) ਪੜ੍ਹ ਪੜ੍ਹ ਕੇ, ਮੋਨ-ਧਾਰੀ (ਸਮਾਧੀਆਂ ਲਾ ਲਾ ਕੇ) (ਜੋਗੀ ਜੰਗਮ ਆਦਿਕ ਸਾਧੂ) ਭੇਖ ਧਾਰ ਧਾਰ ਕੇ ਥੱਕ ਗਏ (ਇਹਨਾਂ ਤਰੀਕਿਆਂ ਨਾਲ ਕਿਸੇ ਨੇ ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਪ੍ਰਾਪਤ ਨਾਹ ਕੀਤੀ ।
Reading and studying continually, the Pandits, the religious scholars, and the silent sages have grown weary; wearing religious robes, liberation is not obtained.
 
ਜੇਹੜਾ ਮਨੁੱਖ ਮਾਇਆ ਦੇ ਮੋਹ ਵਲੋਂ ਅਛੋਹ ਹੋ ਕੇ ਆਤਮਕ ਜੀਵਨ ਜੀਊਂਦਾ ਹੈ ਉਹ ਦੁਨੀਆ ਦੀ ਕਿਰਤ ਕਾਰ ਕਰਦਾ ਹੋਇਆ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ।
Those who die, and remain dead while yet alive, are said to be Jivan Mukta, liberated while yet alive.
 
ਮੋਖ ਮੁਕਤੀ ਦੀ ਸਮਝ ਇਸ ਨੂੰ ਨਹੀਂ ਆ ਸਕਦੀ ।
They do not know the value of salvation and liberation.
 
ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਦੇ ਇਸ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ) ।੫।੮।੨੧।
without the Lord's Name, no one is liberated. ||5||8||21||
 
ਉਸ ਨੂੰ ਪ੍ਰਭੂ ਦਾ ਪਿਆਰ, ਪ੍ਰਭੂ ਦੀ ਭਗਤੀ ਚੰਗੀ ਲੱਗੀ, ਉਸ ਦੀ ਸੁਖ ਨਾਲ ਸਾਂਝ ਬਣ ਗਈ, ਉਹ ਮਾਇਆ ਵਲੋਂ ਚੰਗੀ ਤਰ੍ਹਾਂ ਰੱਜ ਗਿਆ, ਤੇ ਬੰਧਨਾਂ ਤੋੰ ਮੁਕਤ ਹੋ ਗਿਆ ।੩।
Embracing loving devotional worship for the Lord, I have come to know peace; satisfied and satiated, I have been liberated. ||3||
 
ਤੇ, ਜਿਤਨਾ ਚਿਰ ਹਰਿ-ਨਾਮ ਨਾਹ ਮਿਲੇ ਉਤਨਾ ਚਿਰ ਵਿਕਾਰਾਂ ਤੋਂ ਖ਼ਲਾਸੀ ਨਹੀਂ ਹੰੁਦੀ, ਬੇ-ਸ਼ੱਕ ਕੋਈ ਭੀ ਧਿਰ ਕੋਈ ਹੋਰ ਉਪਾਉ ਕਰ ਕੇ (ਨਿਰਨਾ ਕਰ ਕੇ) ਵੇਖ ਲਵੋ ।੧।
Without the Name, no one is liberated; let anyone make other efforts, and see. ||1||
 
ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ । ਹੇ ਭਾਈ! ਤੁਸੀ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ।੨।
without the Guru, no one obtains liberation; see, and reflect upon this in your mind. ||2||
 
(ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹੀ) ਨਾਮਦੇਵ, ਤ੍ਰਿਲੋਚਨ, ਕਬੀਰ, ਰਵਿਦਾਸ ਚਮਾਰ—ਹਰੇਕ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਪ੍ਰਾਪਤ ਕਰ ਗਿਆ ।੨।੧।੧੦।
The Lord's servants, Naam Dayv, Trilochan, Kabeer and Ravi Daas the shoe-maker have been liberated. ||2||1||10||
 
ਉਸ ਪਰਮਾਤਮਾ ਦੀ ਸਰਨ ਲਈ ਹੈ ਜੋ ਸਾਰੇ ਜਗਤ ਦਾ ਮੂਲ ਹੈ ਜੋ ਸਭ ਤਾਕਤਾਂ ਦਾ ਮਾਲਕ ਹੈ, ਜੋ ਲਖਮੀ ਦਾ ਪਤੀ ਹੈ ।੨।੧੭।੨੧।
Liberation and worldly success come from the dust of the feet of the Holy Saints; Nanak has obtained the Lord's treasure. ||2||17||26||
 
(ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ ।੧।
One who keeps his assets safe from the three modes and the ten passions, O Nanak, attains liberation and emancipation. ||1||
 
(ਹੇ ਭਾਈ! ਰਾਸਾਂ ਵਿਚ ਨੱਚਿਆਂ ਟੱਪਿਆਂ ਮੁਕਤੀ ਨਹੀਂ ਮਿਲਦੀ, ਨਾਹ ਹੀ ਭਗਤ ਬਣ ਸਕੀਦਾ ਹੈ) ਜੇਹੜਾ ਮਨੁੱਖ ਆਪਣੇ ਚਿੱਤ ਨੂੰ (ਪ੍ਰਭੂ-ਚਰਨਾਂ ਵਿਚ) ਅਡੋਲ ਰੱਖਦਾ ਹੈ ਉਹ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ (ਦਾ ਆਸਵੰਦ) ਹੋ ਜਾਂਦਾ ਹੈ ।੧।
One who keeps his consciousness focused on the Lord is liberated; he obtains the fruits of his desires. ||1||
 
ਹੇ ਕਬੀਰ! (ਮਾਇਆ ਦੇ ਮੋਹ ਤੋਂ) ਖ਼ਲਾਸੀ (ਪਾਣ) ਦਾ ਦਰਵਾਜ਼ਾ ਇਤਨਾ ਸੁੰਗੜਿਆ ਹੋਇਆ ਹੈ ਕਿ ਰਾਈ ਦੇ ਦਾਣੇ ਤੋਂ ਭੀ ਦਸਵਾਂ ਹਿੱਸਾ ਹੈ
O Kabeer, the gate of liberation is narrow, less than one-tenth of a mustard seed.
 
ਤਾਂ ਮੁਕਤੀ ਦਾ ਰਾਹ ਬੜਾ ਖੁਲ੍ਹਾ ਹੋ ਜਾਂਦਾ ਹੈ, ਉਸ ਵਿਚੋਂ ਸੌਖੇ ਹੀ ਆ ਜਾ ਸਕੀਦਾ ਹੈ ।੧।
Then, the gate of liberation becomes wide open, and the soul easily passes through. ||1||
 
ਹੇ ਨਾਨਕ! ਮਾਇਆ ਦੇ ਮੋਹ ਤੋਂ ਬਚ ਕੇ ਲੰਘਣ ਦਾ ਰਸਤਾ ਬਹੁਤ ਨਿੱਕਾ ਜਿਹਾ ਹੈ, ਉਹੀ ਇਸ ਵਿਚੋਂ ਲੰਘ ਸਕਦਾ ਹੈ ਜੋ ਬਹੁਤ ਨਿੱਕਾ ਹੋ ਜਾਏ ।
O Nanak, the gate of liberation is very narrow; only the very tiny can pass through.
 
ਹੱਸਦਿਆਂ ਖੇਡਦਿਆਂ ਖਾਂਦਿਆਂ ਪਹਿਨਦਿਆਂ (ਭਾਵ, ਦੁਨੀਆ ਦੇ ਸਾਰੇ ਕੰਮ ਕਾਰ ਕਰਦਿਆਂ) ਵਿਕਾਰਾਂ ਤੋਂ ਬਚੇ ਰਹੀਦਾ ਹੈ ਤੇ ਮੁਕਤੀ ਵੀ ਹਾਸਲ ਕੀਤੀ ਜਾ ਸਕਦੀ ਹੈ ।੨।
While laughing, playing, dressing and eating, he is liberated. ||2||
 
ਹੇ ਪਿਆਰੇ ਪ੍ਰਭੂ! ਮੈਂ ਰਾਜ ਨਹੀਂ ਮੰਗਦਾ, ਮੈਂ ਮੁਕਤੀ ਨਹੀਂ ਮੰਗਦਾ, (ਮੇਹਰ ਕਰ, ਸਿਰਫ਼ ਤੇਰੇ) ਸੋਹਣੇ ਕੋਮਲ ਚਰਨਾਂ ਦਾ ਪਿਆਰ ਮੇਰੇ ਮਨ ਵਿਚ ਟਿਕਿਆ ਰਹੇ ।
I do not seek power, and I do not seek liberation. My mind is in love with Your Lotus Feet.
 
ਹੇ ਭੈਣ! ਉਸ ਦੀ ਸੋਭਾ ਸੁਣ ਸੁਣ ਕੇ ਮੇਰੇ ਮਨ ਨੂੰ ਆਤਮਕ ਜੀਵਨ ਮਿਲ ਰਿਹਾ ਹੈ । ਚੌਹਾਂ ਆਸ਼੍ਰਮਾਂ, ਚੌਹਾਂ ਵਰਨਾਂ ਦੇ ਜੀਵ ਉਸ ਦੀ ਸੇਵਾ-ਭਗਤੀ ਕਰ ਕੇ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ।੧।
People in the four stages of life, and in the four social classes are liberated, by serving You, Lord. ||1||
 
ਹੇ ਨਾਨਕ! ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਦੇ ਰਾਹ ਵਿਚ (ਆਸਾ ਮਨਸਾ ਦੀ) ਰੋਕ ਪਈ ਰਹਿੰਦੀ ਹੈ, ਗੁਰੂ ਦੀ ਸਰਨ ਪਏ ਮਨੁੱਖ ਨੂੰ (ਪਰਮਾਤਮਾ ਇਸ ਆਸਾ ਮਨਸਾ ਤੋਂ) ਖ਼ਲਾਸੀ ਦਿਵਾ ਦੇਂਦਾ ਹੈ ।੪।੩।
O Nanak, the self-willed manmukhs remain in bondage; the Gurmukhs are liberated. ||4||3||
 
ਹੇ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਉਹ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ ।੮।੨।
O Nanak, those who enshrine the Lord within their hearts, attain liberation and emancipation. ||8||2||
 
ਨਾਮ ਦਾ ਵਾਪਾਰ ਕਰਦਾ ਹੈ ਅਤੇ ਮਨ ਦੇ ਅੰਦਰ ਸਤਿਗੁਰੂ ਦਾ (ਬਖ਼ਸ਼ਿਆ ਹੋਇਆ) ਗਿਆਨ ਤੇ ਮੁਕਤੀ ਕਰਾਉਣ ਵਾਲਾ ਹਰੀ-ਨਾਮ (ਰੂਪ) ਰਤਨ ਵੱਸਦਾ ਹੈ ।
Deep within me is the Guru's Wisdom, the Lord's jewel, the Bringer of liberation.
 
(ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ
One is not liberated by merely seeing Him, unless one contemplates the Word of His Shabad.
 
ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੰੁਦੀ ਹੈ ।
I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated.
 
ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ ।
Liberation, pleasures, and the true way of life are obtained from the Lord, the Giver of all peace.
 
ਹੇ ਭਾਈ! ਗੁਰੂ ਨੇ (ਹਰਿ-ਨਾਮ ਸਿਮਰਨ ਦਾ ਇਕ ਐਸਾ) ਦਰਵਾਜ਼ਾ ਤਿਆਰ ਕਰ ਦਿੱਤਾ ਹੈ (ਜੋ ਵਿਕਾਰਾਂ ਤੋਂ ਖ਼ਲਾਸੀ (ਕਰਾ ਦੇਂਦਾ ਹੈ) ।
The Guru has opened the door of liberation,
 
ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ ।
You do not know the way to liberation, but you run all around chasing wealth.
 
ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ ।
The Name of the Lord alone abides in their minds; through the Naam, the Name of the Lord, they find liberation.
 
ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ ।
His bonds are broken, and he is liberated; he remains absorbed in the True Lord.
 
ਪਰ ਦਾਸ ਨਾਨਕ ਆਖਦਾ ਹੈ ਕਿ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੋ ਸਕਦੀ (ਇਸ ਵਾਸਤੇ ਸਿਮਰਨ ਹੀ ਸਭ ਤੋਂ ਸੇ੍ਰਸ਼ਟ ਧਰਮ-ਕਰਮ ਹੈ)
but without the Lord's Name, no one is liberated; so says Nanak, the Lord's slave. ||4||1||6||8||
 
, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ
They alone obtain the treasure of Liberation,
 
ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ ।੩।
liberation is attained in the Saadh Sangat, the Company of the Holy, and the darkness of ignorance is dispelled. ||3||
 
ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ।ਰਹਾਉ।
Without the Lord, no one is liberated. ||Pause||
 
ਸੇਵਕ ਗੁਰੂ ਦੀ ਸੰਗਤਿ ਪ੍ਰਾਪਤ ਕਰ ਲੈਂਦੇ ਹਨ ਜੇਹੜੀ ਪਰਮਾਤਮਾ ਦਾ ਘਰ ਹੈ । (ਇਹ ਸਾਧ ਸੰਗਤਿ ਹੀ ਉਹਨਾਂ ਵਾਸਤੇ) ਵਿਸ਼ਨੂ ਦੀ ਪੁਰੀ ਹੈ, ਵਿਕਾਰਾਂ ਤੋਂ ਖ਼ਲਾਸੀ (ਪਾਣ ਦੀ ਥਾਂ) ਹੈ ।੧।
Liberation and heaven are found in the Saadh Sangat, the Company of the Holy; his humble servant finds the home of the Lord. ||1||
 
ਜੇਹੜਾ ਮਨੁੱਖ ਇਸ ਕਿਸਮ ਦਾ ਹੈ, ਸਮਝ ਲੈ ਕਿ ਉਸ ਨੂੰ ਵਿਕਾਰਾਂ ਤੋਂ ਖ਼ਲਾਸੀ ਮਿਲ ਗਈ ਹੈ ।੨।੩।
Says Nanak, whoever knows this technique is judged to be liberated. ||2||3||
 
ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ ।
He obtains the treasure of liberation, and enjoys the sublime essence of the Lord.
 
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ
Pearl necklaces, gold, rubies and diamonds please the mind, but they are only Maya.
 
ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ ।
I have been trying to liberate myself, running around in the ten directions.
 
ਹੇ ਭਾਈ! ਵੇਦ ਪੁਰਾਣ ਸਿੰਮ੍ਰਤੀਆਂ ਇਹ ਸਾਰੇ (ਹਿੰਦੂ ਧਰਮ ਦੇ ਪੁਸਤਕ) (ਕੁਰਾਨ ਅੰਜੀਲ ਆਦਿਕ) ਇਹ ਸਾਰੇ (ਸ਼ਾਮੀ ਮਤਾਂ ਦੇ ਪੁਸਤਕ) ਨਿਰੇ ਪੜ੍ਹਨ ਨਾਲ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ ।
One may read all the books of the Vedas, the Bible, the Simritees and the Shaastras, but they will not bring liberation.
 
ਹੇ ਪ੍ਰਭੂ! ਤੇਰੀ ਸੇਵਾ-ਭਗਤੀ ਵਿਚ ਹੀ (ਵਿਕਾਰਾਂ ਤੋਂ) ਖ਼ਲਾਸੀ ਹੈ, ਸੰਸਾਰ ਦੇ ਸੁਖ ਹਨ, ਸੁਚੱਜੀ ਜੀਵਨ-ਜਾਚ ਹੈ (ਪਰ ਤੇਰੀ ਭਗਤੀ ਉਹੀ ਕਰਦਾ ਹੈ) ਜਿਸ ਪਾਸੋਂ ਤੂੰ ਆਪ ਕਰਾਂਦਾ ਹੈਂ
Liberation, comfort and proper lifestyle come from serving You; You alone cause us to serve You.
 
ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ ।
Meeting the True Guru, she finds the Lord; without the Lord's Name, there is no liberation.
 
ਉਸ ਦੀ ਜ਼ਿੰਦਗੀ ਬਹੁਤ ਹੀ ਕੀਮਤੀ ਹੋ ਜਾਂਦੀ ਹੈ, ਭਾਰੇ ਤੋਲ ਵਾਲੀ ਹੋ ਜਾਂਦੀ ਹੈ, ਉਸ ਵਾਸਤੇ ਉਹ ਦਰਵਾਜ਼ਾ ਖੁਲ੍ਹ ਜਾਂਦਾ ਹੈ ਜਿੱਥੇ ਉਸ ਨੂੰ ਵਿਕਾਰਾਂ ਵਲੋਂ ਖ਼ਲਾਸੀ ਮਿਲ ਜਾਂਦੀ ਹੈ ਅਤੇ ਸਹੀ ਜੀਵਨ ਦੀ ਜਾਚ ਆ ਜਾਂਦੀ ਹੈ ।
I have become invaluable, of tremendous weight and value. The Door, and the Path of liberation are open to me now.
 
(ਹੇ ਭਾਈ!) ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ,
I have met the Guru, the Giver of liberation.
 
ਗੁਰੂ ਨੇ (ਉਸ ਦੇ ਇਹ ਸਾਰੇ) ਬੰਧਨ ਕੱਟ ਕੇ ਉਸ ਨੂੰ (ਇਹਨਾਂ ਵਿਕਾਰਾਂ ਤੋਂ) ਖ਼ਲਾਸੀ ਦੇ ਦਿੱਤੀ ।੨।
Breaking my bonds, the Guru has liberated me. ||2||
 
ਉਹ ਜੀਵਨ-ਮੁਕਤਿ ਅਖਵਾਂਦਾ ਹੈ (ਉਹ ਮਨੁੱਖ ਉਸ ਸ਼੍ਰੇਣੀ ਵਿਚੋਂ ਗਿਣਿਆ ਜਾਂਦਾ ਹੈ, ਜੇਹੜੇ ਇਸ ਜ਼ਿੰਦਗੀ ਵਿਚ ਵਿਕਾਰਾਂ ਦੀ ਪਕੜ ਤੋਂ ਬਚੇ ਰਹਿੰਦੇ ਹਨ) ।੨।
Says Nanak, the mortal who does this is said to be 'jivan mukta' - liberated while yet alive. ||2||2||
 
ਹੇ ਭਾਈ! ਗੁਰੂ ਜ਼ਿੰਦਗੀ ਦਾ ਇਹ ਰਾਜ਼ ਦੱਸਦਾ ਹੈ ਕਿ ਮਨੁੱਖਾ ਜੀਵਨ ਵਿਚ ਇਨਸਾਨ ਪਰਮਾਤਮਾ ਦੇ ਨਾਮ ਦੀ ਰਾਹੀਂ ਹੀ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਕਰ ਸਕਦਾ ਹੈ ।
In this Dark Age of Kali Yuga, liberation comes from the Naam. The Guru has revealed this secret.
 
(ਪਰ ਚਰਚਾ ਤੋਂ ਕੋਈ ਆਤਮਕ ਆਨੰਦ ਨਹੀਂ ਮਿਲਦਾ, ਕਿਉਂਕਿ) ਪਰਮਾਤਮਾ ਦੇ ਨਾਮ-ਰਸ ਵਿਚ ਰੰਗੇ ਜਾਣ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ ।੨।
Without being imbued with the subtle essence, there is no liberation. ||2||
 
ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ ।੧।
Satisfaction and liberation come, only to one whose mind is pleasing to the True Lord. ||1||
 
ਪਖੰਡ ਕੀਤਿਆਂ (ਬਾਹਰੋਂ ਧਾਰਮਿਕ ਭੇਖ ਬਣਾਇਆਂ) ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ ।੨।
Practicing hypocrisy, no one finds liberation. ||2||
 
ਉਹ ਪਿੰਜਰੇ ਦੀਆਂ ਵਿਰਲਾਂ ਵਿਚ (ਬੇਸ਼ੱਕ) ਪਿਆ ਭਟਕੇ, (ਇਸ ਤਰ੍ਹਾਂ ਪਿੰਜਰੇ ਦੀ) ਕੈਦ ਵਿਚੋਂ ਨਿਕਲ ਨਹੀਂ ਸਕਦਾ,
he paces back and forth behind the bars, but he is not released.
 
(ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ ਨਹੀਂ ਹੋ ਸਕਦੀ ।੪।੫।੭।
Without the Guru, liberation is not obtained, O Siblings of Destiny. ||4||5||7||
 
ਉਹ (ਆਪਣੇ ਮਨ ਨੂੰ ਕੁੱਟਣ ਵਾਲਾ) ‘ਕੂਟਨ’ ਮੁਕਤੀ ਹਾਸਲ ਕਰ ਲੈਂਦਾ ਹੈ ।੧।
such a pimp attains total liberation. ||1||
 
ਪਰ (ਆਪਣੇ ਭਗਤਾਂ ਨੂੰ) ਮੁਕਤੀ ਦੇਣ ਵੇਲੇ ਤੂੰ ਭੀ, ਪਤਾ ਨਹੀਂ, ਕਿੱਥੇ ਲੁਕੀ ਰਹਿੰਦੀ ਹੈਂ (ਭਾਵ, ਮੁਕਤੀ ਭਵਾਨੀ ਪਾਸ ਭੀ ਨਹੀਂ ਹੈ) ।੪।
At the time of liberation, where will you hide then? ||4||
 
ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ,
Mukanday is the Giver of liberation.
 
ਉਸ (ਸਰਬ-ਸਿਰਜਣਹਾਰ ਤੇ ਸਰਬ-ਵਿਆਪਕ ਪ੍ਰਭੂ ਦੀ ਸਿਫ਼ਤਿ-ਸਾਲਾਹ) ਦੀ ਬਰਕਤਿ ਨਾਲ ਮਨੁੱਖ ਨੂੰ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਹੁੰਦੀ ਹੈ ਤੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਹੁੰਦੀ ਹੈ ।੧।ਰਹਾਉ।
Through this, the supreme state of liberation is attained. ||1||Pause||
 
ਜੇਹੜਾ ਭੀ ਮਨੁੱਖ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦਾ ਹੈ, ਉਸ ਨੂੰ ਵਿਕਾਰਾਂ ਤੋਂ ਖ਼ਲਾਸੀ ਮਿਲ ਜਾਂਦੀ ਹੈ । (ਪਰ ਇਹ ਭੀ ਯਾਦ ਰੱਖੋ ਕਿ) ਕੋਈ ਜੀਵ ਭੀ ਗੁਰੂ (ਦੀ ਸਰਨ) ਤੋਂ ਬਿਨਾ (ਪਰਮਾਤਮਾ ਦਾ ਨਾਮ) ਪ੍ਰਾਪਤ ਨਹੀਂ ਕਰ ਸਕਦਾ ।੧।ਰਹਾਉ।
One who holds tight to the Naam is liberated; without the Guru, no one obtains the Naam. ||1||Pause||
 
(ਗੁਰੂ) ਜਿੱਥੇ ਉਸ ਨੂੰ ਰੱਖਦਾ ਹੈ ਉਹੀ ਉਸ ਦੇ ਵਾਸਤੇ ਵਿਕਾਰਾਂ ਤੋਂ ਖ਼ਲਾਸੀ ਦਾ ਥਾਂ ਹੁੰਦਾ ਹੈ;
Wherever He keeps me, that is the place of liberation for me.
 
ਪਰ ਆਤਮਕ ਵਿੱਦਿਆ ਦੀ ਸੂਝ ਤੋਂ ਬਿਨਾ (ਅੰਦਰ ਵੱਸਦੇ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ ।
But liberation does not come from learning without understanding.
 
ਉਹ ਆਪਣੇ ਅੰਦਰ ਉਹ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦੇ ਹਨ ਜੋ ਮਾਇਆ ਵਿਚ ਵਰਤਦਿਆਂ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਕਰ ਦੇਂਦੀ ਹੈ ।੪।
one becomes Jivan Mukta - liberated while yet alive. He finds this state deep within himself. ||4||
 
ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ ।੩।
The mortal is liberated and emancipated, meditating on the Lord. ||3||
 
ਨਾਨਕ ਆਖਦੇ ਹਨ—ਹੇ ਜੋਗੀ! (ਜੇ ਤੂੰ ਹਰਿ-ਨਾਮ ਸਿਮਰਨ ਦੀ ਵੀਣਾ ਵਜਾਏਂਗਾ, ਤਾਂ) ਤੂੰ ਵਿਕਾਰਾਂ ਤੋਂ ਖ਼ਲਾਸੀ (ਦਾ ਮਾਲਕ) ਹੋ ਜਾਹਿਂਗਾ, ਅਤੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਟਿਕਿਆ ਰਹੇਂਗਾ ।੧੨।੧।
Says Nanak, thus you shall be liberated, Yogi, and remain merged in the True Lord. ||12||1||10||
 
ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ, ਉਹ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ,
O Saints, the Gurmukhs attain the state of liberation.
 
ਜੇ ਕੋਈ ਮਨੁੱਖ ਗੁਰੂ ਵਲੋਂ ਮੂੰਹ ਮੋੜ ਲਏ ਤਾਂ ਗੁਰੂ ਤੋਂ ਬਿਨਾ ਮਾਇਆ ਦੇ ਪ੍ਰਭਾਵ ਤੋਂ ਖ਼ਲਾਸੀ ਨਹੀਂ ਮਿਲਦੀ ।
One who turns away from the Guru, and becomes baymukh - without the True Guru, he shall not find liberation.
 
ਬੇਸ਼ੱਕ ਕਿਸੇ ਵਿਚਾਰਵਾਨਾਂ ਤੋਂ ਜਾ ਕੇ ਪੁੱਛ ਲਵੋ ਕਿਸੇ ਭੀ ਹੋਰ ਥਾਂ ਤੋਂ ਮਾਇਕ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲਦੀ ।
He shall not find liberation anywhere else either; go and ask the wise ones about this.
 
ਅਨੇਕਾਂ ਜੂਨੀਆਂ ਵਿਚ ਭਟਕਦਾ ਆਉਂਦਾ ਹੈ, ਗੁਰੂ ਦੀ ਸਰਨ ਤੋਂ ਬਿਨਾ ਇਸ ਮੋਹ ਤੋਂ ਖ਼ਲਾਸੀ ਨਹੀਂ ਮਿਲਦੀ ।
He shall wander through countless incarnations; without the True Guru, he shall not find liberation.
 
ਆਖ਼ਰ ਗੁਰੂ ਦੀ ਚਰਨੀਂ ਲੱਗ ਕੇ ਹੀ ਮਾਇਆ ਦੇ ਮੋਹ ਤੋਂ ਛੁਟਕਾਰਾ ਮਿਲਦਾ ਹੈ ਕਿਉਂਕਿ ਗੁਰੂ (ਸਹੀ ਜੀਵਨ-ਮਾਰਗ ਦਾ) ਉਪਦੇਸ਼ ਸੁਣਾਂਦਾ ਹੈ ।
But liberation is attained, when one is attached to the feet of the True Guru, chanting the Word of the Shabad.
 
ਨਾਨਕ ਆਖਦੇ ਹਨ—ਵਿਚਾਰ ਕੇ ਵੇਖ ਲਵੋ, ਗੁਰੂ ਤੋਂ ਬਿਨਾ ਮਾਇਆ ਦੇ ਬੰਧਨ ਤੋਂ ਆਜ਼ਾਦੀ ਨਹੀਂ ਮਿਲਦੀ ।੨੨।
Says Nanak, contemplate this and see, that without the True Guru, there is no liberation. ||22||
 
ਹੇ ਨਾਨਕ! (ਦੁਨੀਆ ਦੇ ਪ੍ਰਸਿੱਧ ਚਾਰ ਪਦਾਰਥ) ਧਰਮ ਅਰਥ ਕਾਮ ਅਤੇ ਮੋਖ ਦਾ ਮਾਲਕ ਪ੍ਰਭੂ ਆਪ ਹੈ ।
Righteous faith, wealth, sexual success and salvation; the Lord bestows these four blessings.
 
ਉਸ ਦੇ ਨਾਮ ਤੋਂ ਵਾਂਜੇ ਰਹਿ ਕੇ ਧੰਧਿਆਂ ਤੋਂ ਖ਼ਲਾਸੀ ਨਹੀਂ ਹੋ ਸਕਦੀ ।੧੫।
Without the Naam, the Name of the Lord, how can anyone find liberation? ||15||
 
ਇਹਨਾਂ ਜੂਨਾਂ ਤੋਂ ਤਦ ਤਕ ਖ਼ਲਾਸੀ ਨਹੀਂ ਹੁੰਦੀ ਜਦ ਤਕ ਕਿਸੇ ਕੱਚੇ ਗੁਰੂ ਦੀ ਸਰਨ ਲਈ ਹੋਈ ਹੈ ।
Through a false guru, liberation is not found.
 
ਉਹ (ਮਾਇਕ ਭੋਗਾਂ ਤੋਂ) ਖ਼ਲਾਸੀ ਪਾ ਲੈਂਦਾ ਹੈ (ਤੇ ਇਥੋਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਂਦਾ ਹੈ ।੨੩।
one is liberated, and returns home with honor. ||23||
 
(ਮਾਇਆ ਦੇ) ਬੰਧਨਾਂ ਨੂੰ ਕੱਟ ਕੇ (ਮਾਇਕ ਭੋਗਾਂ ਤੋਂ) ਆਜ਼ਾਦੀ ਨੂੰ ਆਪਣੇ ਅੰਦਰ ਲੈ ਆਉਂਦਾ ਹੈ ।
has his bonds shattered; he is liberated and returns home.
 
(ਹੇ ਪਾਂਡੇ! ਗੋਪਾਲ ਦੇ ਨਾਮ ਦੀ) ਦਾਤਿ ਦੇਣ ਵਾਲੇ ਗੁਰੂ ਤੋਂ ਬਿਨਾ (ਇਸ ਫਾਹੀ ਵਿਚੋਂ) ਛੁਟਕਾਰਾ (ਭੀ) ਨਾਹ ਲੱਭ (ਭਾਵ, ਨਹੀਂ ਲੱਭਦਾ) ।
Do not seek liberation from anyone else, except the Guru, the Great Giver.
 
(ਸਤਿਗੁਰੂ ਦੇ) ਸੱਚੇ ਸ਼ਬਦ ਤੋਂ ਬਿਨਾ (“ਦੁਨੀਆ ਸਾਗਰ ਦੁਤਰ ਤੋਂ”) ਖ਼ਲਾਸੀ ਨਹੀਂ ਹੁੰਦੀ ।੧।ਰਹਾਉ।
Without the True Word of the Shabad, no one finds liberation. ||1||Pause||
 
ਹੇ ਨਾਨਕ! ਗੁਰੂ ਦੀ ਰਾਹੀਂ ਹੀ (ਹਉਮੈ ਤੋਂ) ਖ਼ਲਾਸੀ ਦਾ ਰਸਤਾ ਲੱਭਦਾ ਹੈ ।੨੮।
O Nanak, the Gurmukh finds the door of liberation. ||28||
 
ਤੇ ਗੁਣ ਦੇ ਕੇ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।
The supreme peace of liberation is attained, contemplating the Word of the Guru's Shabad.
 
ਗੁਰੂ ਨੂੰ ਮਿਲਣ ਤੋਂ ਬਿਨਾ ਮੁਕਤੀ ਨਹੀਂ ਲੱਭਦੀ ।
without meeting the True Guru, no one is liberated.
 
ਹੇ ਨਾਨਕ! ਮਨ ਵਿਚ ਵਿਚਾਰ ਕਰ ਕੇ ਵੇਖ ਲਵੋ, ‘ਨਾਮ’ ਤੋਂ ਬਿਨਾ ਮੁਕਤੀ ਨਹੀਂ ਮਿਲਦੀ (ਭਾਵ, ਤੁਹਾਡਾ ਆਪਣਾ ਜ਼ਾਤੀ ਤਜਰਬਾ ਦੱਸ ਦੇਵੇਗਾ ਕਿ ਨਾਮ ਸਿਮਰਨ ਤੋਂ ਬਿਨਾ ਹਉਮੈ ਤੋਂ ਖ਼ਲਾਸੀ ਨਹੀਂ ਹੁੰਦੀ) ।੭੨)
Reflect upon this in your mind, and see; O Nanak, without the Name, there is no liberation. ||72||
 
(ਜਗਤ ਵਿਚ) ਜਿਊਂਦਿਆਂ (ਜਗਤ ਵਲੋਂ) ਮਰਨ ਦੀਆਂ ਗੱਲਾਂ ਹਰ ਕੋਈ ਕਰਦਾ ਹੈ, ਪਰ ਇਹ ‘ਜੀਵਨ-ਮੁਕਤੀ’ (ਦੀ ਅਵਸਥਾ) ਪ੍ਰਾਪਤ ਕਿਵੇਂ ਹੋਵੇ?
Everyone can say that they are dead while yet alive; how can they be liberated while yet alive?
 
ਜਿਸ ਸਿਮਰਨ ਦੀ ਬਰਕਤਿ ਨਾਲ ਮੁਕਤੀ ਦਾ ਦਰ ਦਿੱਸ ਪੈਂਦਾ ਹੈ,
Remembering Him in meditation, the door of liberation is found.
 
ਤੂੰ ਆਪਣੇ ਮਨ ਵਿਚ ਅਜਿਹਾ (ਬਲ ਰੱਖਣ ਵਾਲਾ) ਸਿਮਰਨ ਕਰ ।੧।ਰਹਾਉ।
Without this meditative remembrance, liberation will never be found. ||1||Pause||
 
ਉਹ ਸਿਮਰਨ (ਮਾਇਆ ਦੇ ਬੰਧਨਾਂ ਤੋਂ) ਅਜ਼ਾਦ ਕਰ ਦੇਂਦਾ ਹੈ,
You will be liberated, and the great load will be taken away.
 
ਪਰਮਾਤਮਾ ਨੇ ਜਿਸ ਨੂੰ ਗੁਰੂ ਲਿਆ ਕੇ ਮਿਲਾ ਦਿੱਤਾ, ਗੁਰੂ ਨੇ ਉਸ ਨੂੰ ਇਕ ਖਿਨ ਵਿਚ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦਿਵਾ ਦਿੱਤੀ ।੨।
The Lord has led me to meet the True Guru; in an instant, He liberated me from bondage. ||1||
 
ਕਿਉਂਕਿ) ਪਰਮਾਤਮਾ ਦੇ ਨਾਮ ਸਿਮਰਨ ਤੋਂ ਬਿਨਾ ਕੋਈ ਭੀ ਮਨੁੱਖ ਮੁਕਤੀ (ਵਿਕਾਰਾਂ ਤੋਂ ਖ਼ਲਾਸੀ) ਹਾਸਲ ਨਹੀਂ ਕਰ ਸਕਦਾ, ਭਾਵੇਂ ਤੀਰਥਾਂ ਤੇ ਜਾ ਕੇ ਬਹੁਤ ਸਾਰਾ ਸੋਨਾ ਭੀ ਥੋੜਾ ਥੋੜਾ ਕਰ ਕੇ ਅਨੇਕਾਂ ਨੂੰ ਦਾਨ ਦਿੱਤਾ ਜਾਏ ।੨।
but without the Lord's Name, no one attains liberation, even though one may give away huge amounts of gold. ||2||
 
ਹੇ ਦਇਆ ਦੇ ਘਰ ਪ੍ਰਭੂ! ਮੈਨੂੰ (ਸੰਤ ਜਨਾਂ ਦੀ ਸੰਗਤਿ ਦਾ) ਦਾਨ ਦੇਹ,
This way of liberation is my treasure.
 
ਤੂੰ ਸ਼ੁਰੂ ਤੋਂ ਹੀ ਜੁਗਾਂ ਦੇ ਸ਼ੁਰੂ ਤੋਂ ਹੀ ਦਇਆ ਦਾ ਮਾਲਕ ਹੈਂ ਦਾਤਾਂ ਦੇਂਦਾ ਆਇਆ ਹੈਂ (ਇਹਨਾਂ ਦਾਤਾਂ ਦੇ ਮੋਹ ਤੋਂ) ਖ਼ਲਾਸੀ ਤੇਰੀ ਸਹੈਤਾ ਤੋਂ ਬਿਨਾ ਨਹੀਂ ਹੋ ਸਕਦੀ ।੪।੬।
Since the very beginning of time, and throughout the ages, You have been the merciful and generous Lord. Without You, liberation cannot be attained. ||4||6||
 
ਪਰਮਾਤਮਾ ਦਾ ਨਾਮ ਜਪਦਿਆਂ ਉਗ੍ਰਸੈਣ ਨੇ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਪਰਮਾਤਮਾ ਨੇ ਉਸ ਦੇ ਬੰਧਨ ਤੋੜ ਕੇ ਉਸ ਨੂੰ ਵਿਕਾਰਾਂ ਤੋਂ ਖ਼ਲਾਸੀ ਬਖ਼ਸ਼ੀ ।੩।
Chanting the Naam, Ugar Sain obtained salvation; his bonds were broken, and he was liberated. ||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by