(ਇਸ ਵਾਸਤੇ) ਉਹ ਮਨੁੱਖ ਭਾਗਾਂ ਵਾਲੇ ਹਨ, ਬੜੇ ਭਾਗਾਂ ਵਾਲੇ ਹਨ, ਸ਼ਲਾਘਾ-ਜੋਗ ਹਨ, ਜੇਹੜੇ ਆ ਕੇ ਗੁਰੂ ਦੀ ਸਰਨ ਪੈਂਦੇ ਹਨ ।੨।
Blessed, and most fortunate of the very fortunate, are those who come to meet the Guru. ||2||
 
ਅਕਾਲ-ਪੁਰਖ ਦਾ ਰੂਪ ਸਤਿਗੁਰੂ ਹੀ ਅੰਮ੍ਰਿਤ ਦਾ ਸਰੋਵਰ ਹੈ । ਜੇਹੜੇ ਬੰਦੇ ਇਸ ਤੀਰਥ ਉੱਤੇ ਆ ਕੇ ਇਸ਼ਨਾਨ ਕਰਦੇ ਹਨ ਉਹ ਵੱਡੇ ਭਾਗਾਂ ਵਾਲੇ ਹਨ
The True Guru, the Primal Being, is the Pool of Ambrosial Nectar. The very fortunate ones come to bathe in it.
 
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਅਨੁਸਾਰ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੱਖਿਆ ਹੈ ਉਹ ਵੱਡੇ ਭਾਗਾਂ ਵਾਲੇ ਸਮਝੇ ਜਾਂਦੇ ਹਨ ।੨।
Those who partake of the Lord's Sublime Essence, through the Guru's Love, are known as great and very fortunate. ||2||
 
ਹੇ (ਮੇਰੇ) ਭਾਗਾਂ ਵਾਲੇ (ਮਨ !) ਸਾਧ ਸੰਗਤਿ ਵਿਚ ਮਿਲ ਬੈਠ, (ਤੇ ਉਥੋਂ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਦਾ ਸੌਦਾ) ਖ਼ਰੀਦ
O most fortunate ones, join the Sangat, the Blessed Congregation; purchase the True Word of the Shabad.
 
(ਹੇ ਮਨ !) ਉੱਦਮ ਕਰ ਕੇ ਪਰਮਾਤਮਾ ਦਾ ਨਾਮ ਸਿਮਰ, ਵੱਡੇ ਭਾਗਾਂ ਨਾਲ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰ
Make the effort, and chant the Lord's Name. O very fortunate ones, earn this wealth.
 
ਹੇ ਮਾਂ ! ਜਿਨ੍ਹਾਂ ਮਨੁੱਖਾਂ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਦਾ ਹੈ, ਉਹ ਵੱਡੇ ਭਾਗਾਂ ਵਾਲੇ ਹਨ
Those whose minds are attached to the Guru's Feet are very fortunate, O my mother.
 
ਹੇ ਨਾਨਕ ! ਉਹ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦੇ ਮਨ ਵਿਚ (ਸਾਧ ਸੰਗਤਿ ਵਿਚ ਟਿਕਣ ਦਾ) ਇਹ ਪ੍ਰੇਮ ਹੈ ।੪।੨੪।੯੪।
Very fortunate are those, O Nanak, whose minds are filled with this love. ||4||24||94||
 
ਗੁਰੂ ਸਭ ਤਾਕਤਾਂ ਦਾ ਮਾਲਕ ਹੈ, ਗੁਰੂ ਬੇਅੰਤ (ਗੁਣਾਂ ਵਾਲਾ) ਹੈ । ਵੱਡੇ ਭਾਗਾਂ ਵਾਲੇ ਮਨੁੱਖ ਨੂੰ (ਹੀ) ਗੁਰੂ ਦਾ ਦਰਸਨ ਪ੍ਰਾਪਤ ਹੰੁਦਾ ਹੈ
The Guru is All-powerful, the Guru is Infinite. By great good fortune, the Blessed Vision of His Darshan is obtained.
 
ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹ ਬੰਦੇ ਵੱਡੇ ਭਾਗਾਂ ਵਾਲੇ ਹੋ ਗਏ, ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ ।੪।
Those who have found Him are very fortunate; they remain intuitively absorbed in Him. ||4||
 
(ਪਰ ਜੀਵ ਦੇ ਵੱਸ ਦੀ ਗੱਲ ਨਹੀਂ) ਜਿਸ ਵੱਡੇ ਭਾਗਾਂ ਵਾਲੇ ਨੂੰ ਪੂਰਾ ਗੁਰੂ ਮਿਲਦਾ ਹੈ, ਉਹ ਪ੍ਰਭੂ ਨੂੰ ਅੱਠੇ ਪਹਰ ਸਿਮਰਦਾ ਹੈ ।
Meeting with the Perfect Guru, by great good fortune, meditate on God twenty-four hours a day.
 
ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਮਿਲ ਪਿਆ, ਉਸ ਦਾ ਹਰੀ ਨਾਲ ਪ੍ਰੇਮ ਦਿਨ ਰਾਤ ਲੱਗਾ ਰਹਿੰਦਾ ਹੈ ।
By great good fortune, the Guru is found; embrace love for the Lord, day and night.
 
ਜਿਸ ਵਡਭਾਗੀ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਦੇ ਸ਼ਬਦ ਰਾਹੀਂ (ਪ੍ਰਭੂ ਉਸ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹ
By great good fortune, the Guru is found; through the Word of the Guru's Shabad, we are carried across to the other side. ||1||Pause||
 
ਸਭ ਨਿੰਦਕ ਤੇ ਦੁਰਜਨ ਉਹਨਾਂ ਵਡਭਾਗੀਆਂ ਦੀ ਚਰਨੀਂ ਆ ਲੱਗਦੇ ਹਨ, ਜਿਨ੍ਹਾਂ ਨੇ ਸਤਿਗੁਰੂ ਦੀ ਸਰਨ ਪੈ ਕੇ ਇਹ ਨਾਮੁ ਜਪਿਆ ਹੈ
Very fortunate and blessed is that Gurmukh who chants the Naam; it shall bring all slanderers and wicked enemies to fall at his feet.
 
ਵੱਡੇ ਭਾਗਾਂ ਨਾਲ (ਹੀ) ਮੈਂ ਪਰਮਾਤਮਾ ਦਾ ਨਾਮ ਸਿਮਰਿਆ ਹੈ
By great good fortune, I meditate on the Lord's Name.
 
ਮੇਰੇ ਵਡੇ ਭਾਗਾਂ ਨੂੰ ਕੋਈ ਗੁਰਮੁਖ ਸੱਜਣ ਮੈਨੂੰ ਮਿਲ ਪਏ ਤੇ ਮੈਨੂੰ ਪਿਆਰੇ ਪ੍ਰਭੂ ਦਾ ਪਤਾ ਦੱਸ ਦੇਵੇ ।੧।
If only I could have the good fortune to meet some friendly Saint; he might show me the Way to my Beloved Lord God. ||1||
 
ਵੱਡੇ ਭਾਗਾਂ ਵਾਲੇ ਮਨੁੱਖ ਪ੍ਰਭੂ ਦਾ ਮਿਲਾਪ ਕਰਾਣ ਵਾਲੀ ਸਾਧ ਸੰਗਤਿ ਪ੍ਰਾਪਤ ਕਰਦੇ ਹਨ
By great good fortune, the Lord's Congregation is found,
 
ਮੇਰੇ ਵੱਡੇ ਭਾਗਾਂ ਨਾਲ ਪਰਮਾਤਮਾ ਨੇ ਮੈਨੂੰ ਗੁਰੂ ਮਿਲਾ ਦਿੱਤਾ
By great good fortune, the Lord has led me to meet His Saint.
 
ਵੱਡੇ ਭਾਗਾਂ ਨਾਲ ਮੈਨੂੰ ਗੁਰੂ ਦਾ ਦਰਸ਼ਨ ਪ੍ਰਾਪਤ ਹੋਇਆ
By great good fortune, I have obtained the Blessed Vision of the Guru's Darshan.
 
ਜਿਸ ਪਰਮਾਤਮਾ ਨੂੰ ਉਸ ਦੇ ਪੈਦਾ ਕੀਤੇ ਸਾਰੇ ਜੀਵ ਭਾਲਦੇ ਰਹਿੰਦੇ ਹਨ,
The One, the Guru, who is sought by all-only a few, by great good fortune, receive His Darshan.
 
(ਹੇ ਪ੍ਰਭੂ !) ਜਿਸ ਜਿਸ ਮਨੁੱਖ ਨੇ ਤੇਰੇ ਨਾਲ ਸਾਂਝ ਪਾ ਲਈ ਹੈ, ਉਹ (ਸਭ) ਭਾਗਾਂ ਵਾਲੇ ਹਨ ।
Very fortunate are those who know You.
 
ਹੇ ਨਾਨਕ ! ਉਸ ਵਡਭਾਗੀ ਮਨੁੱਖ ਦੇ ਜਨਮ ਮਰਨ ਦੇ ਗੇੜ ਮੁੱਕ ਗਏ, ਉਸ ਦੀਆਂ ਆਸਾਂ ਪੂਰੀਆਂ ਹੋ ਗਈਆਂ (ਭਾਵ, ਆਸਾ ਤ੍ਰਿਸ਼ਨਾ ਆਦਿਕ ਉਸ ਨੂੰ ਪੋਹ ਨਹੀਂ ਸਕਦੀਆਂ)।੪।੩੧।੩੮।
Our comings and goings have ended, and through great good fortune, O Nanak, our hopes are fulfilled. ||4||31||38||
 
(ਹੇ ਪ੍ਰਭੂ !) ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੇਰੀ ਸਿਫ਼ਤਿ-ਸਾਲਾਹ ਵੱਡੇ ਭਾਗਾਂ ਨਾਲ ਮਿਲਦੀ ਹੈ ।
The Praises of the True One are obtained by great good fortune.
 
ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਵੱਡੇ ਭਾਗਾਂ ਵਾਲੇ ਜਾਣੋ । ਉਹਨਾਂ ਨੂੰ ਪੂਰੀ ਮਿਹਰ ਨਾਲ ਪ੍ਰਭੂ ਆਪਣੇ ਚਰਨਾਂ ਵਿਚ ਮਿਲਾਈ ਰੱਖਦਾ ਹੈ ।੩।
Those who meet the True Guru are very fortunate and blessed; through perfect karma, He is met. ||3||
 
ਉਹ ਵੱਡੇ ਭਾਗਾਂ ਵਾਲੇ ਮਨੁੱਖ ਪ੍ਰਭੂ ਦੇ ਨਾਮ ਨੂੰ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖਦੇ ਹਨ ।
Those who praise the Lord's Name are very fortunate.
 
ਸਦਾ-ਥਿਰ ਪਰਮਾਤਮਾ ਨੇ ਜਿਨ੍ਹਾਂ ਨੂੰ (ਆਪਣੇ ਨਾਮ ਦਾ) ਸਹਾਰਾ ਦਿੱਤਾ ਹੈ, ਉਹ ਸੰਤ ਬਣ ਗਏ, ਉਹ ਉਸ ਦੇ ਪਿਆਰੇ ਹੋ ਗਏ, ਉਹਨਾਂ ਵਡ-ਭਾਗੀਆਂ ਨੇ ਪਰਮਾਤਮਾ ਦਾ ਦਰਸਨ ਪਾ ਲਿਆ ।੧।ਰਹਾਉ।
The Beloved Saints were established by the True Lord. By great good fortune, the Blessed Vision of their Darshan is obtained. ||1||Pause||
 
(ਹਾਂ !) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ ।
By great good fortune, I meet my God, and then all pain of separation departs.
 
ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੈਂਦਾ ਹੈ ।
By great good fortune, one meets the True Guru, who places the Ambrosial Nectar in the mouth.
 
(ਪਰਮਾਤਮਾ ਦੇ) ਭਗਤ ਦੇ ਪੈਰਾਂ ਦੀ ਖ਼ਾਕ ਕੋਈ ਵੱਡੇ ਭਾਗਾਂ ਵਾਲਾ ਮਨੁੱਖ (ਹੀ) ਹਾਸਲ ਕਰਦਾ ਹੈ ।੩।
Those who are blessed with great good fortune obtain the dust of the feet of the humble. ||3||
 
ਵੱਡੇ ਭਾਗਾਂ ਨਾਲ (ਮੇਰੇ ਹਿਰਦੇ ਵਿਚ) ਹਰ ਰੋਜ਼ (ਹਰ ਵੇਲੇ) ਆਤਮਕ ਆਨੰਦ ਬਣਿਆ ਰਹਿੰਦਾ ਹੈ, ਮੈਂ ਦਾਸ ਦੀ ਆਸ ਪੂਰੀ ਹੋ ਗਈ ਹੈ ।੩।
Night and day, I am filled with bliss; by great good fortune, all of the hopes of His humble servant have been fulfilled. ||3||
 
(ਪਰ ਹੁਣ) ਵੱਡੇ ਭਾਗਾਂ ਨਾਲ (ਮੈਨੂੰ) ਪੂਰਾ ਗੁਰੂ ਮਿਲ ਪਿਆ ਹੈ, ਉਸ ਨੇ ਪ੍ਰਭੂ (-ਨਾਮ ਸਿਮਰਨ ਦਾ) ਉਪਦੇਸ਼ ਦਿੱਤਾ ਹੈ (ਜਿਸ ਦੀ ਬਰਕਤਿ ਨਾਲ) ਮਨ ਸ਼ਾਂਤ ਹੋ ਗਿਆ ਹੈ ।੧।
I have found the Perfect Guru, through great good fortune; He has given me the Mantra of the Lord's Name, and my mind has become quiet and tranquil. ||1||
 
ਕੋਈ ਵੱਡੇ ਭਾਗਾਂ ਵਾਲਾ ਮਨੁੱਖ ਗੁਰੂ ਦਾ ਦਰਸਨ ਪ੍ਰਾਪਤ ਕਰਦਾ ਹੈ । ਸਦਕੇ ਗੁਰੂ ਤੋਂ, ਸਦਕੇ ਗੁਰੂ ਤੋਂ । ਗੁਰੂ (ਮਨੁੱਖ ਦੇ ਅੰਦਰ ਪਰਮਾਤਮਾ ਦੇ ਮਿਲਾਪ ਦੀ) ਲਗਨ ਪੈਦਾ ਕਰਦਾ ਹੈ ।੧।
By great good fortune, I received the Blessed Vision of the Guru's Darshan. Blessed, blessed is the Guru, who has led me to love the Lord. ||1||
 
ਹੇ ਜਿੰਦੇ ! ਮਿਲ ਰਾਮ ਨੂੰ, ਤੇਰੇ ਭਾਗ ਚੰਗੇ ਹੋ ਗਏ ਹਨ ।੧।
By great good fortune, you shall meet with the Lord. ||1||
 
ਹੇ ਵੱਡੇ ਭਾਗਾਂ ਵਾਲੇ ! ਉਸ ਸੋਹਣੇ ਜੀਵਨ ਵਾਲੇ ਸੁਜਾਨ ਗੁਰੂ ਨੂੰ ਮਿਲ ।
By great good fortune, I met the most accomplished and all-knowing Lord.
 
ਹੇ ਮੇਰੇ ਗੋਵਿੰਦ ! ਜਿਨ੍ਹਾਂ ਮਨੁੱਖਾਂ ਨੂੰ ਹਰਿ-ਮਿਲਾਪ ਦੀ ਉੱਚੀ ਅਵਸਥਾ ਪ੍ਰਾਪਤ ਹੋ ਜਾਂਦੀ ਹੈ, ਉਹ ਵਡ-ਭਾਗੀ ਮਨੁੱਖ ਹਰਿ-ਨਾਮ ਵਿਚ ਲੀਨ ਰਹਿੰਦੇ ਹਨ ।੧।
I have obtained the supreme status of the Lord, O my Lord of the Universe; by great good fortune, I am absorbed in the Naam. ||1||
 
ਹੇ ਦਾਸ ਨਾਨਕ ! ਤੂੰ ਭੀ ਸੰਗਤਿ ਵਿਚ ਮਿਲ (ਹਰਿ-ਪ੍ਰਭੂ ਦਾ ਨਾਮ ਜਪ, ਤੇ) ਵੱਡੇ ਭਾਗਾਂ ਵਾਲਾ ਬਣ । ਨਾਮ ਦੀ ਬਰਕਤਿ ਨਾਲ ਹੀ ਜੀਵਨ-ਮਨੋਰਥ ਦੀ ਸਫਲਤਾ ਹੁੰਦੀ ਹੈ ।੪।੪।੩੦।੬੮।
By great good fortune, one joins the Sangat, the Holy Congregation, O my Lord of the Universe; O servant Nanak, through the Naam, one's affairs are resolved. ||4||4||30||68||
 
ਵੱਡੇ ਭਾਗਾਂ ਨਾਲ ਹਰਿ-ਨਾਮ ਜਪੀ ਦਾ ਹੈ ।੩।
O very fortunate ones, chant the Name of the Lord. ||3||
 
ਹੇ ਨਾਨਕ ! ਆਖ—ਉਹ ਧੰਨ ਹੈ ਉਹ ਵੱਡੇ ਭਾਗਾਂ ਵਾਲਾ ਹੈ ।੪।੭।੭੬।
- says Nanak, they are blessed, and very fortunate. ||4||7||76||
 
ਪਰ, ਹੇ ਨਾਨਕ ! ਆਖ—ਸਿਫ਼ਤਿ-ਸਾਲਾਹ ਦੀ ਇਹ ਦਾਤਿ ਵੱਡੇ ਭਾਗਾਂ ਨਾਲ ਮਿਲਦੀ ਹੈ ।੪।
Says Nanak, through great good fortune, I have found this. ||4||
 
(ਪਰ) ਸਾਧ ਸੰਗਤਿ ਵੱਡੇ ਭਾਗਾਂ ਨਾਲ ਹੀ ਮਿਲਦੀ ਹੈ ।੨।
By great good fortune, you shall find the Saadh Sangat, the Company of the Holy. ||2||
 
ਇਹ ਦੁਰਲੱਭ ਮਨੁੱਖਾ ਸਰੀਰ ਵੱਡੇ ਭਾਗਾਂ ਨਾਲ ਮਿਲਦਾ ਹੈ ।
This human body is so difficult to obtain; it is only obtained by great good fortune.
 
ਉਸ ਦਾ ਦਰਸਨ ਵੱਡੇ ਭਾਗਾਂ ਨਾਲ ਮਿਲਦਾ ਹੈ ।੧।
By great good fortune, the Blessed Vision of His Darshan is obtained,
 
ਗੁਰੂ-ਸੰਤ ਦੇ ਚਰਨਾਂ ਦੀ ਧੂੜ ਵੱਡੇ ਭਾਗਾਂ ਨਾਲ ਮਿਲਦੀ ਹੈ ।
By great good fortune, I have obtained the dust of the feet of the Saints.
 
(ਹੇ ਭਾਈ !) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਵੱਡੇ ਭਾਗਾਂ ਨਾਲ ਗਾਇਆ ਜਾ ਸਕਦਾ ਹੈ ।
By great good fortune, the Kirtan of the Lord's Praises are sung.
 
(ਹੇ ਭਾਈ !) ਉਹ ਹਿਰਦਾ-ਥਾਂ ਵੱਡੇ ਭਾਗਾਂ ਵਾਲਾ ਹੈ ਉਹ ਹਿਰਦਾ ਸਦਾ ਅਡੋਲ ਰਹਿੰਦਾ ਹੈ,
Very blessed, stable and sublime is that place,
 
ਉਹ ਮਨੁੱਖ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਸਾਰੇ ਗੁਣਾਂ ਨਾਲ ਭਰਪੂਰ ਹੋ ਜਾਂਦੇ ਹਨ, ਪਰਮਾਤਮਾ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।੧।ਰਹਾਉ।
through perfect good destiny, I have been united with Him. ||1||Pause||
 
ਜਿਸ ਜਿਸ ਮਨੁੱਖ ਨੇ ਪ੍ਰਭੂ ਨੂੰ ਲੱਭ ਲਿਆ ਹੈ, ਉਹ ਸਾਰੇ ਵੱਡੇ ਭਾਗਾਂ ਵਾਲੇ ਹਨ ।੧।
Those who find the Lord are very fortunate and blessed. ||1||
 
ਪਰਮਾਤਮਾ ਦੇ ਸੰਤਾਂ ਨੂੰ ਕੋਈ ਵੱਡੇ ਭਾਗਾਂ ਵਾਲੇ ਹੀ ਮਿਲ ਸਕਦੇ ਹਨ ।
By great good fortune, one meets the Lord's Saint.
 
(ਹੇ ਭਾਈ!) ਇਹੋ ਜਿਹੀ (ਜੁਗਤਿ ਨਿਬਾਹੁਣ ਵਾਲਾ) ਜੋਗੀ (ਜਿਸ ਮਨੁੱਖ ਨੂੰ) ਵੱਡੇ ਭਾਗਾਂ ਨਾਲ ਮਿਲ ਪੈਂਦਾ ਹੈ, ਉਹ ਉਸ ਦੇ ਮਾਇਆ ਦੇ (ਮੋਹ ਦੇ) ਸਾਰੇ ਬੰਧਨ ਕੱਟ ਦੇਂਦਾ ਹੈ ।
By great good fortune, such a Yogi is met, who cuts away the bonds of Maya.
 
(ਹੇ ਭਾਈ! ਪਰਮਾਤਮਾ ਦਾ) ਇਹ (ਨਾਮ ਸਾਰੇ ਪਦਾਰਥਾਂ ਦਾ) ਖ਼ਜ਼ਾਨਾ (ਹੈ ਕੋਈ) ਭਾਗਾਂ ਵਾਲਾ ਮਨੁੱਖ ਇਹ ਨਾਮ (ਜਪਦਾ ਹੈ,
Very fortunate are those who meditate on this treasure.
 
ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ, ਕਿਉਂਕਿ ਉਹ ਗੁਰੂ ਦੀ ਸਰਨ ਪਏ ਰਹਿੰਦੇ ਹਨ ।੮।੩।
O Nanak, those who serve the True Guru are blessed and very fortunate. ||8||3||
 
(ਪਰ ਹੇ ਭਾਈ!) ਗੁਰੂ ਪੂਰੇ ਭਾਗ ਨਾਲ ਵੱਡੇ ਭਾਗ ਨਾਲ ਹੀ ਮਿਲਦਾ ਹੈ ।੬।
The True Guru is obtained by the destiny of perfect good fortune. ||6||
 
ਹੇ ਬੇ-ਮੁਹਾਰ ਮਨ! ਉਹ ਮਨੁੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ ਜਿਸ ਉੱਤੇ ਪਰਮਾਤਮਾ ਮਿਹਰ ਦੀ ਇਕ ਨਿਗਾਹ ਕਰਦਾ ਹੈ ।
O very fortunate camel-like mind, with one Glance of Grace from the Lord, you shall be enraptured.
 
ਹੇ ਦਾਸ ਨਾਨਕ! (ਆਖ—ਹੇ ਮਨ!) ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਵੱਡੇ ਭਾਗਾਂ ਵਾਲੇ (ਜੀਵ-ਪੰਛੀਆਂ) ਨੇ ਉਹ ਆਸਰਾ ਹਾਸਲ ਕੀਤਾ ਹੈ ।੧੦।੨।
The Gurmukhs are very fortunate - they find it. O servant Nanak, dwell upon the Naam, the Name of the Lord. ||10||2||
 
ਹੇ ਨਾਨਕ! (ਆਖ)—ਹੇ ਮਾਂ! (ਜੇਹੜੇ ਮਨੱੁਖ ਸਾਧ ਸੰਗਤਿ ਵਿਚ ਮਿਲਦੇ ਹਨ) ਉਹਨਾਂ ਨੂੰ ਹੀ ਦੇਵ-ਲੋਕ ਦਾ ਮਾਲਕ ਤੇ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲਦਾ ਹੈ ਉਹੀ ਮਨੱੁਖ ਵੱਡੇ ਭਾਗਾਂ ਵਾਲੇ ਹਨ ।੩।
O Nanak, those humble, noble beings who meet the Lord, the Giver of peace, are very blessed, O my mother. ||3||
 
ਵੱਡੇ ਭਾਗਾਂ ਨਾਲ ਸੰਤਾਂ ਦੀ ਸੰਗਤਿ ਮਿਲਦੀ ਹੈ ।
The Society of the Saints is obtained by great good fortune.
 
ਸੰਤ ਦੀ ਸੇਵਾ ਵੱਡੇ ਭਾਗਾਂ ਨਾਲ ਮਿਲਦੀ ਹੈ,
Service to the Holy is obtained by great good fortune.
 
ਇਹੋ ਜਿਹੇ ਸੇਵਕਾਂ ਦਾ ਜੋ ਸੇਵਕ ਬਣਦਾ ਹੈ ਉਹ ਵੱਡੇ ਭਾਗਾਂ ਵਾਲਾ ਹੁੰਦਾ ਹੈ,
The slave of the Lord's servant is so very blessed.
 
ਇਸ ਤਰ੍ਹਾਂ) ਸਤਿਗੁਰੂ ਦਾ ਸਿੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ ।
The Sikh of the Guru is very fortunate.
 
ਜਿਨ੍ਹਾਂ ਨੂੰ ਸਤਿਗੁਰੂ ਮਿਲਦਾ ਹੈ ਤੇ ਜੇਹੜੇ ਤੇਰਾ ਸਿਮਰਨ ਕਰਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ
Those who have met the True Guru and who meditate on You are very fortunate.
 
(ਪਰ,) ਹੇ ਨਾਨਕ! ਅਜੇਹਾ ਪ੍ਰਭੂ-ਨਾਮ ਦਾ ਵਪਾਰੀ ਵੱਡੇ ਭਾਗਾਂ ਨਾਲ ਹੀ ਕਿਤੇ ਮੈਨੂੰ ਮਿਲ ਸਕਦਾ ਹੈ ।੨।
The Trader in the Lord's Name, O Nanak, is found by great good fortune. ||2||
 
(ਹੇ ਭਾਈ!) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹ ਵੱਡੇ ਭਾਗਾਂ ਵਾਲੇ ਹਨ
How very fortunate are those who meditate on the Naam,
 
ਵੱਡੇ ਭਾਗਾਂ ਵਾਲਾ ਹੈ ਉਹ ਮਨੁੱਖ ਜੇਹੜਾ (ਗੁਰੂ ਦੀ ਮਤਿ ਲੈ ਕੇ) ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ।
The very fortunate ones chant the Praises of the Lord, Har, Har, Har.
 
(ਹੇ ਮੇਰੇ ਮਨ!) ਉਹ ਮਨੁੱਖ ਵੱਡੇ ਭਾਗਾਂ ਵਾਲੇ (ਸਮਝ) ਜਿਨ੍ਹਾਂ ਨੂੰ ਗੁਰੂ ਨੇ ਪਰਮਾਤਮਾ ਦੀ ਸੇਵਾ ਭਗਤੀ ਵਿਚ ਜੋੜ ਦਿੱਤਾ ।
How very fortunate are they, who are committed to the Guru's service.
 
ਉਹ ਮਨੁੱਖ ਸਦਾ ਹਰਿ-ਨਾਮ-ਰਸ ਮਾਣਦੇ ਹਨ, ਜਿਸ ਦੀ ਬਰਕਤਿ ਨਾਲ ਉਹ ਬੜੇ ਨਿਰਲੇਪ ਰਹਿੰਦੇ ਹਨ, ਵੱਡੀ ਕਿਸਮਤ ਨਾਲ ਉਹਨਾਂ ਨੂੰ ਪਰਮਾਤਮਾ ਦੇ ਨਾਮ ਦਾ ਆਨੰਦ ਮਿਲ ਗਿਆ ਹੰੁਦਾ ਹੈ ।
They enjoy the sublime essence of the Lord, and remain totally detached. By great good fortune, they obtain the sublime essence of the Lord.
 
ਉਹਨਾਂ ਦੀ ਸੰਗਤਿ ਮੈਂ ਵੱਡੇ ਭਾਗਾਂ ਨਾਲ ਬੜੀ ਉੱਚੀ ਕਿਸਮਤ ਨਾਲ ਪ੍ਰਾਪਤ ਕੀਤੀ ਹੈ ।
By great good fortune, by great good fortune, I have obtained the Sat Sangat, the True Congregation.
 
ਜੇਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਖ਼ੁਸ਼-ਕਿਸਮਤੀ ਨਾਲ ਹਾਸਲ ਕਰ ਲੈਂਦਾ ਹੈ ਉਹ (ਸਦਾ) ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਸਾਰੇ ਦੁੱਖ ਉਸ ਦੇ ਸਾਰੇ ਕਲੇਸ਼ ਮੁੱਕ ਜਾਂਦੇ ਹਨ ।
By great good fortune, I obtained it, and I meditate on the Naam, the Name of the Lord; my pains and sufferings have been taken away.
 
ਹੇ ਪ੍ਰਭੂ! ਜੇ ਮੇਰੇ ਵੱਡੇ ਭਾਗ ਹੋਣ ਤਾਂ ਹੀ ਤੇਰੇ ਚਰਨਾਂ ਦੀ ਤੇਰੇ (ਸੋਹਣੇ) ਚਰਨਾਂ ਦੀ ਧੂੜ ਮੈਨੂੰ ਮਿਲ ਸਕਦੀ ਹੈ ।
The dust of Your feet, of Your feet, I have obtained, by great good fortune.
 
ਹੇ ਨਾਨਕ! ਉਹ ਮਨੁੱਖ ਧੰਨ ਹਨ ਵੱਡੇ ਭਾਗਾਂ ਵਾਲੇ ਹਨ, ਗੁਰਮਤਿ ਰਾਹੀਂ ਮਿਲਿਆ ਹਰਿ-ਨਾਮ ਜਿਨ੍ਹਾਂ ਦੇ ਹਿਰਦੇ ਦੀ ਮੈਲ ਧੋਂਦਾ ਹੈ ।੪।੨।
O Nanak, blessed, blessed and very fortunate are those who, through the Guru's Teachings, with the Naam, wash away the filth of their hearts. ||4||2||
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵੱਡੇ ਭਾਗਾਂ ਵਾਲੇ ਬਣ ਜਾਂਦੇ ਹਨ ਕਿਉਂਕਿ ਪਰਮਾਤਮਾ ਦਾ ਨਾਮ ਉਹਨਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦਾ ਹੈ,
The Gurmukhs are fortunate, so very fortunate; their Support is the Name of the Lord, Har, Har.
 
ਗੁਰੂ ਦੇ ਉਹ ਪਿਆਰੇ ਸਿੱਖ ਵੱਡੇ ਭਾਗਾਂ ਵਾਲੇ ਹਨ ਜੇਹੜੇ ਨਿਰਲੇਪ ਪਰਮਾਤਮਾ ਨੂੰ ਮਿਲ ਕੇ ਵਾਸ਼ਨਾ-ਰਹਿਤ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ ।੨।
Very fortunate are the beloved Sikhs of the Guru; through the Lord, they attain the supreme state of Nirvaanaa. ||2||
 
(ਹੇ ਭਾਈ!) ਜੇਹੜਾ ਭਾਗਾਂ ਵਾਲਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਜਾਂਦਾ ਹੈ, ਉਹ ਆਤਮਕ ਜੀਵਨ ਨਾਲ ਸਰਸ਼ਾਰ (ਭਰਪੂਰ) ਹੋ ਜਾਂਦਾ ਹੈ ।੧।
My mind and body have been cooled and soothed, and totally rejuvenated; by great good fortune, I meditate on the Name of the Lord. ||1||
 
ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ ਜੋ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਸੰਭਾਲਦੇ ਹਨ ।੨।
O Nanak, very fortunate are those who reflect upon the Lord, Har, Har, within their hearts. ||2||
 
ਹੇ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ । ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ ।
O Nanak, hurry to the Lord's Sanctuary; O my soul, those who meditate on the Lord's Name are very fortunate. ||3||
 
ਹੇ ਮੇਰੀ ਸੋਹਣੀ ਜਿੰਦੇ! ਜਿਸ ਵੱਡੇ ਭਾਗਾਂ ਵਾਲੇ ਨੇ ਗੁਰੂ ਲੱਭ ਲਿਆ ਉਸਨੇ ਪੂਰੇ ਗੁਰੂ ਦੀ ਰਾਹੀਂ ਉੱਚੇ ਆਤਮਕ ਜੀਵਨ ਦੀ ਮਰਯਾਦਾ ਹਾਸਲ ਕਰ ਲਈ ।
But, by great good fortune, I have found the Guru, O my soul; through the Perfect Guru, I have found the way to salvation.
 
ਹੇ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੰੁਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ।੩।
By great good fortune, one joins the Company of the Holy, O my soul. O Nanak, sing the Glorious Praises of the Lord. ||3||
 
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕੀਤਾ
O Nanak, very fortunate are those who meditate on the Name of the Lord.
 
ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ
By great good fortune, one meets the Perfect Guru.
 
ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ ।
Very fortunate is that bride, who focuses her consciousness on Him; her Lord's Love is so sweet to her.
 
ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ
O my mind, those who serve their True Guru are the most fortunate beings.
 
ਸਦਾ-ਥਿਰ ਪ੍ਰਭੂ ਦੇ ਨਾਮ ਦਾ ਵਪਾਰ ਬਹੁਤ ਮੁੱਲ ਪਾਂਦਾ ਹੈ, ਜੇਹੜੇ ਮਨੁੱਖ ਇਸ ਵਪਾਰ ਵਿਚ ਲੱਗਦੇ ਹਨ ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ ।
The value of this true trade is very great; those who are engaged in the true trade are very fortunate.
 
ਵੱਡੇ ਭਾਗਾਂ ਨਾਲ ਮੈਂ ਸਤਿਗੁਰੂ ਦਾ ਦਰਸ਼ਨ ਕਰ ਲਿਆ ਹੈ । ਮੇਰਾ ਗੁਰੂ ਬਹੁਤ ਹੀ ਸਲਾਹੁਣ-ਜੋਗ ਹੈ ।
By great good fortune, I have obtained the Blessed Vision of the Guru's Darshan; blessed, blessed is my True Guru.
 
ਹੇ ਨਾਨਕ! ਆਖ—ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ
Through their loving service, those very fortunate ones, whose minds are attached to the Guru's Feet, meet Him.
 
ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ । ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ ।੧।
By great good fortune, the body is obtained; the Naam, the Name of the Lord, is its companion; O servant Nanak, the Lord has created it. ||1||
 
ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ ।
Embarking upon the boat of the Lord, the very fortunate ones cross over; the Guru, the Boatman, carries them across through the Word of the Shabad.
 
ਉਸ ਨੇ ਪਰਮਾਤਮਾ ਦੇ ਗੁਣ (ਆਪਣੇ ਅੰਦਰ ਵਸਾ ਲਏ), ਉਸ ਨੂੰ ਸੁਖ ਹੀ ਸੁਖ ਪ੍ਰਾਪਤ ਹੋ ਗਏ ।
He obtains the Word of the Guru's Shabad, and he meditates on the Name of the Lord; by great good fortune, he assumes the color of the Lord's Love.
 
ਹਰੀ ਦਾ ਸੇਵਕ ਨਾਨਕ-ਦਾਸ ਆਖਦੇ ਹਨ—ਹੇ ਭਾਈ! ਵੱਡੇ ਭਾਗਾਂ ਵਾਲੇ ਜੀਵ ਹੀ ਪਰਮਾਤਮਾ ਦਾ ਨਾਮ ਸਿਮਰਦੇ ਹਨ ।੩।
Servant Nanak, the Lord's slave, says that only the very fortunate meditate on the Lord, Har, Har. ||3||
 
ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ
The Guru, the True Guru, is the treasure of the Lord's Name; how very fortunate are the Sikhs who share in this treasure of virtue.
 
ਹੇ ਭਾਈ! ਉਹ ਮਨੁੱਖ ਭਾਗਾਂ ਵਾਲਾ ਹੈ ਜੋ ਗੁਰੂ ਦੀ ਦੱਸੀ ਸੇਵਾ ਕਰਦਾ ਹੈ (ਪਰ ਗੁਰੂ ਉਸੇ ਨੂੰ ਮਿਲਦਾ ਹੈ) ਜਿਸ ਨੂੰ ਪਰਮਾਤਮਾ ਆਪ ਮਿਲਾਏ ।
One who serves the True Guru is very fortunate; as the Lord so wills, he meets with the Guru.
 
ਪੂਰੇ ਗੁਰੂ ਦੀ ਰਾਹੀਂ ਹਰਿ-ਨਾਮ ਦਾ ਲਾਭ ਖੱਟ ਲੈ । (ਜੇਹੜਾ) ਵਡ-ਭਾਗੀ ਮਨੁੱਖ (ਨਾਮ ਜਪਦਾ ਹੈ, ਉਸ) ਨੂੰ ਹਰ ਵੇਲੇ ਆਤਮਕ ਸੁਖ ਮਿਲਿਆ ਰਹਿੰਦਾ ਹੈ ।ਰਹਾਉ।
Those very fortunate ones are in ecstasy night and day; through the Perfect Guru, they obtain the profit of the Lord's Name. ||Pause||
 
ਹੇ ਭਾਈ! ਜਿਸ ਵਡਭਾਗੀ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ ।੩।
By great good fortune, I found the Guru, O Siblings of Destiny, and I meditate on the Name of the Lord, Har, Har. ||3||
 
ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ ।
I met the True Guru, by great good fortune, and my mind has been enlightened.
 
ਇਸ ਲੋਕ ਵਿਚ ਆਤਮਕ ਅਨੰਦ ਮਿਲਿਆ ਰਹਿੰਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋਵੀਦਾ ਹੈ । ਪਰ, ਹੇ ਭਾਈ! ਪ੍ਰਭੂ ਦੇ ਸੇਵਕ ਦੀ ਸੰਗਤਿ ਵੱਡੇ ਭਾਗਾਂ ਨਾਲ ਮਿਲਦੀ ਹੈ ।੨।
One finds peace in this world, and one's face is radiant in the next world, by associating with the humble Saints, through great good fortune. ||2||
 
ਹੇ ਦਾਸ ਨਾਨਕ! ਤੈਨੂੰ ਵੱਡੇ ਭਾਗਾਂ ਨਾਲ ਪੂਰਾ ਗੁਰੂ ਮਿਲ ਪਿਆ ਹੈ, ਹੁਣ ਤੂੰ ਹੋਰ ਕਿਸੇ ਪਾਸੇ ਨਾਹ ਦੌੜਦਾ ਫਿਰ ।੨।੩।੩੧।
By great good fortune, servant Nanak has met with the Perfect Guru, and now, he will not go anywhere else. ||2||3||31||
 
ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ ।
By great good fortune, one obtains the Saadh Sangat, the Company of the Holy. Meeting them, evil-mindedness is eliminated.
 
ਹੇ ਨਾਨਕ! (ਮੈਨੂੰ) ਵੱਡੇ ਭਾਗਾਂ ਨਾਲ ਗੁਰੂ ਮਿਲ ਪਿਆ ਹੈ (ਇਹੋ ਜਿਹੀ ਦਾਤਿ ਬਖ਼ਸ਼ ਸਕਣ ਵਾਲਾ) ਗੁਰੂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।੨।੧੧।੩੯।
Nanak has found the Guru, by great good fortune; no one else is as great as He. ||2||11||39||
 
ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ ।
The way of the Saints is the ladder of righteous living, found only by great good fortune.
 
ਹੇ ਭਾਈ! ਵੱਡੇ ਭਾਗਾਂ ਵਾਲੇ ਮਨੁੱਖਾਂ ਨੇ (ਉਹ) ਗੁਰੂ ਲੱਭ ਲਿਆ
By great good fortune, I found the True Guru,
 
ਪਰ ਇਹ ਦਾਤਿ ਉਹੀ ਮਨੁੱਖ ਹਾਸਲ ਕਰਦਾ ਹੈ ਜਿਸ ਦੇ ਵੱਡੇ ਭਾਗ ਹੋਣ ।
who realizes his great destiny.
 
ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ
But by great good fortune, they may meet the Company of the Holy; as Gurmukhs, they are reformed.
 
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ । (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ
Wherever anyone remembers the Lord in meditation, disaster runs away from that place. By great good fortune, we meditate on the Lord.
 
ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ
By great good fortune, I obtained the Blessed Vision of the Darshan of the Holy; it removes all stains of sin.
 
ਹੇ ਭਾਈ! ਜਿਸ ਮਨੁੱਖ ਨੇ ਵੱਡੇ ਭਾਗਾਂ ਨਾਲ ਗੁਰੂ ਦੀ ਸਾਧ ਸੰਗਤਿ ਪ੍ਰਾਪਤ ਕਰ ਲਈ, ਉਸ ਦਾ ਭਟਕਦਾ ਮਨ ਟਿਕ ਗਿਆ
In the Sat Sangat, the True Congregation, I found the Holy, by great good fortune; my restless mind has been quieted.
 
ਹੇ ਨਾਨਕ! ਕੋਈ ਵੱਡੇ ਭਾਗਾਂ ਵਾਲਾ ਮਨੁੱਖ ਗੁਰੂ ਦੀ ਚਰਨ-ਧੂੜ ਹਾਸਲ ਕਰਦਾ ਹੈ
By great good fortune, one obtains the dust of the feet of the True Guru.
 
ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ ।੯।
Those who meet with them are so very fortunate; night and day, they chant the Naam, the Name of the Lord. ||9||
 
ਹੇ ਭਾਈ! ਗੁਰੂ ਇਕ ਸੋਹਣਾ ਸਰ ਹੈ, ਮਾਨ-ਸਰੋਵਰ ਹੈ । ਵੱਡੇ ਭਾਗਾਂ ਵਾਲੇ ਮਨੁੱਖ ਉਸ ਨੂੰ ਲੱਭ ਲੈਂਦੇ ਹਨ
The Guru is like the Mansarovar Lake; only the very fortunate beings find Him.
 
ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੇ ਆਪਣੇ ਹਿਰਦਾ-ਘਰ ਦੀ ਖੋਜ ਕੀਤੀ, ਉਹਨਾਂ (ਆਪਣੇ ਹਿਰਦੇ ਵਿਚੋਂ ਹੀ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ ।
By great good fortune, I searched my home, and found the treasure of the Naam.
 
ਹੇ ਨਾਨਕ! ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਜਦੋਂ ਗੁਰੂ ਦੀ ਰਜ਼ਾ ਅਨੁਸਾਰ ਤੁਰਦੀ ਹੈ ਤਾਂ ਉਹ ਵੱਡੀ ਕਿਸਮਤ ਵਾਲੀ ਬਣ ਜਾਂਦੀ ਹੈ ।
O Nanak, that soul bride is so very blessed, who walks in harmony with the True Guru's Will.
 
ਸਭ ਨੂੰ ਪੈਦਾ ਕਰਨ ਵਾਲਾ ਪ੍ਰਭੂ ਹੀ ਕਈ ਜੀਵਾਂ ਦੇ ਮਨ ਦਾ ਸਹਾਰਾ ਹੈ (ਕਿਉਂਕਿ ਉਹਨਾਂ ਨੇ) ਵੱਡੇ ਭਾਗਾਂ ਨਾਲ ਗੁਰੂ ਲੱਭ ਲਿਆ ਹੈ ।
For some, the Creator Lord is the Support of the mind; He is obtained by great good fortune, through the Guru.
 
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ ।
By great good fortune, celestial bliss is attained, and the Lord, Har, Har, seems sweet to the mind.
 
ਹੇ ਭਾਈ! ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ, (ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ,
By great good fortune, I have found the humble Saints, and I speak the Unspoken Speech of the Lord.
 
ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ ਵੱਡੀ ਕਿਸਮਤ ਨਾਲ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਮਿਲ ਪੈਂਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਉਹ ਸੁਰਤਿ ਜੋੜੀ ਰੱਖਦਾ ਹੈ ।
One obtains the Perfect Primal Lord, by great good fortune, lovingly focusing on the True Name.
 
ਹੇ ਦਾਸ ਨਾਨਕ! ਜਿਨ੍ਹਾਂ ਨੂੰ ਪਰਮਾਤਮਾ ਵੱਡੇ ਭਾਗਾਂ ਨਾਲ ਮਿਲ ਪੈਂਦਾ ਹੈ, (ਉਹ ਮਨੁੱਖ ਪਰਮਾਤਮਾ ਦੇ) ਨਾਮ ਵਿਚ ਜੁੜ ਕੇ ਆਤਮਕ ਆਨੰਦ ਨਾਲ ਭਰਪੂਰ ਹੋ ਜਾਂਦੇ ਹਨ ।੧।
By great good fortune, servant Nanak has found the Lord; he blossoms forth in the Naam. ||1||
 
ਹੇ ਦਾਸ ਨਾਨਕ! ਜਿਹੜੇ ਮਨੁੱਖਾਂ ਨੇ ਵੱਡੇ ਭਾਗਾਂ ਨਾਲ ਪਰਮਾਤਮਾ ਦਾ ਸਿਮਰਨ ਕੀਤਾ, ਉਹ ਪਰਮਾਤਮਾ ਦੇ ਨਾਮ ਵਿਚ (ਹੀ) ਲੀਨ ਹੋ ਗਏ ।੨।
The very fortunate ones meditate on the Lord; servant Nanak merges into the Naam. ||2||
 
ਹੇ ਦਾਸ ਨਾਨਕ! (ਹੁਣ ਇਉਂ ਅਰਦਾਸ ਕਰਿਆ ਕਰ—) ਹੇ ਪ੍ਰਭੂ! ਮੇਰੇ ਚੰਗੇ ਭਾਗਾਂ ਨੂੰ ਮੈਨੂੰ ਆ ਮਿਲ—ਮੈਂ ਤੈਥੋਂ ਹਰ ਵੇਲੇ ਸਦਕੇ ਕੁਰਬਾਨ ਜਾਂਦਾ ਹਾਂ ।੪।੧।੫।
Awaken my good destiny, O God - please, come and meet me! Each and every instant, servant Nanak is a sacrifice to You. ||4||1||5||
 
ਹੇ ਭਾਈ! ਜਿਸ (ਮਨੁੱਖ) ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਸ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ । ਵੱਡੇ ਭਾਗਾਂ ਨਾਲ (ਪਰਮਾਤਮਾ ਦਾ) ਦਰਸਨ ਹੁੰਦਾ ਹੈ ।
Those who meditate on God find peace. By great good fortune, the Blessed Vision of their Darshan is obtained.
 
ਹੇ ਭਾਈ! ਅਜਿਹਾ ਗੁਰੂ ਵੱਡੇ ਭਾਗਾਂ ਨਾਲ ਮਿਲਦਾ ਹੈ, ਜਿਸ ਦੇ ਮਿਲਿਆਂ (ਹਿਰਦੇ ਵਿਚ) ਪਰਮਾਤਮਾ ਦੀ ਸੂਝ ਪੈਣ ਲੱਗ ਪੈਂਦੀ ਹੈ,
By great good fortune, one finds such a Guru, meeting whom, the Lord God is known.
 
ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੪।੧।੧੧।
Nanak has entered the Sanctuary of his Lord and Master, the treasure of mercy; by great good fortune, he sings the Praises of the Lord, Har, Har. ||4||1||11||
 
ਜਿਸ ਵੱਡੇ ਭਾਗਾਂ ਵਾਲੇ ਮਨੁੱਖ ਨੂੰ ਗੁਰੂ ਮਿਲ ਪਿਆ, ਉਹ ਸਭ ਤੋਂ ਉੱਚੇ ਆਨੰਦ ਦੇ ਮਾਲਕ-ਪ੍ਰਭੂ ਦੇ ਗੁਣ ਗਾਂਦਾ ਹੈ (ਸੋ, ਹੇ ਮਨ! ਗੁਰੂ ਦੀ ਸਰਨ ਪਉ) ।੧।ਰਹਾਉ।
By great good fortune, I have found the Guru, the True Guru; I sing the Glorious Praises of the Lord of supreme bliss. ||1||Pause||
 
ਹੇ ਮਨ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸੇਵਾ-ਭਗਤੀ ਵਿਚ ਲੱਗ ਪਏ, ਉਹ (ਤ੍ਰਿਸ਼ਨਾ ਦੀ ਅੱਗ ਵਿਚ ਸੜਨ ਤੋਂ) ਬਚ ਗਏ । (ਪਰ, ਹੇ ਮਨ!) ਵੱਡੇ ਭਾਗਾਂ ਵਾਲੇ ਮਨੁੱਖ ਹੀ ਸੇਵਾ-ਭਗਤੀ ਕਰਦੇ ਹਨ ।
The Gurmukhs, who focus on serving the Guru, are saved; by great good fortune, they perform service.
 
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ ।
They are said to be very fortunate, O Beloved, who who dwell in the Society of the Saints.
 
ਇਹੋ ਜਿਹਾ ਗੁਰੂ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ।
such a Guru is found by great good fortune. ||1||
 
ਹੇ ਭਾਈ! ਪੂਰੀ ਵੱਡੀ ਕਿਸਮਤ ਨਾਲ (ਹੀ) ਗੁਰੂ ਮਿਲਦਾ ਹੈ ।
By great good fortune, the Perfect Guru is found.
 
ਹੇ ਭਾਈ! ਉਹਨਾਂ ਵਡਭਾਗੀਆਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ,
One's life become fruitful and rewarding, by great good fortune.
 
ਹੇ ਪ੍ਰਭੂ! (ਅਸੀ ਜੀਵ) ਸਭ ਕੁਝ ਤੇਰੇ ਪਾਸੋਂ ਹੀ ਮੰਗ ਸਕਦੇ ਹਾਂ । (ਜੇਹੜਾ) ਵਡ-ਭਾਗੀ (ਮਨੁੱਖ ਮੰਗਦਾ ਹੈ, ਉਹ) ਪ੍ਰਾਪਤ ਕਰ ਲੈਂਦਾ ਹੈ ।
I ask for everything from You, but only the very fortunate ones obtain it.
 
ਜੇਹੜਾ ਸਾਧ ਸੰਗਤਿ ਦੇ ਨਾਲ ਮੇਲ-ਜੋਲ ਰੱਖਦਾ ਹੈ । (ਪਰ ਇਹ ਦਾਤਿ) ਕੋਈ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ ।੧।
He dwells with the Saadh Sangat, the Company of the Holy; by great good fortune, he finds the Lord. ||1||
 
ਹੇ ਭਾਈ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜਿਹੜੇ ਗੁਰੂ ਦੀ ਸਰਨ ਆ ਪੈਂਦੇ ਹਨ,
Those who serve the True Guru are very fortunate.
 
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਉਸ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਂਦਾ ਹੈ ।
By great good fortune, I have met Him; as Gurmukh, I contemplate my Husband Lord.
 
ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ ।
By great good fortune, I have found the Lord, the perfect embodiment of supreme bliss.
 
ਹੇ ਭਾਈ! ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਮਿਲਦਾ ਹੈ ।
The Perfect Guru is found, by great good fortune.
 
ਵੱਡੇ ਭਾਗਾਂ ਵਾਲੇ ਬੰਦੇ (ਹੀ) ਸੰਤ ਜਨਾਂ ਦੀ ਸਰਨ ਪੈਂਦੇ ਹਨ ।੧।
By great good fortune, one finds the Sanctuary of the Saints. ||1||
 
ਜੇ ਕੋਈ ਮਨੁੱਖ ਭਾਗਾਂ ਵਾਲਾ ਹੋਵੇ, ਜੇ ਕਿਸੇ ਮਨੁੱਖ ਦੇ ਵੱਡੇ ਭਾਗ ਹੋ ਜਾਣ, ਤਾਂ ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ ।
If someone is very fortunate, and is blessed with great high destiny, then he meditates on the Name of the Lord, Har, Har.
 
ਹੇ ਭਾਈ! ਜੇਹੜੇ ਸੇਵਕ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ ਉਹ ਵੱਡੇ ਭਾਗਾਂ ਵਾਲੇ ਹਨ! ਪ੍ਰਭੂ ਉਹਨਾਂ ਦੇ ਹਿਰਦੇ ਵਿਚ ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਆਪਣੇ ਚਰਨਾਂ ਦੀ ਪ੍ਰੀਤ ਪੈਦਾ ਕਰਦਾ ਹੈ ।
The humble servant serves; one who enshrines love for the Lord in his heart, mind and body is very fortunate.
 
ਹੇ ਭਾਈ! ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸੋਹਣੇ ਚਸ਼ਮੇ ਹਨ, ਸੋਹਣੇ ਸਰੋਵਰ ਹਨ । ਉਸ ਚਸ਼ਮੇ ਵਿਚ ਉਸ ਸਰੋਵਰ ਵਿਚ ਵੱਡੀ ਕਿਸਮਤ ਨਾਲ ਹੀ ਇਸ਼ਨਾਨ ਕਰ ਸਕੀਦਾ ਹੈ ।੧।
The Lord's humble servants are pools of ambrosial nectar; by great good fortune, one bathes in them. ||1||
 
ਪਰ ਹੇ ਨਾਨਕ! ਉਹ ਵੱਡੇ ਭਾਗਾਂ ਵਾਲਾ ਮਨੁੱਖ (ਮਾਇਆ ਦੇ ਮੋਹ ਦੀਆਂ ਠਿਲ੍ਹਾਂ ਤੋਂ) ਪਾਰ ਲੰਘ ਜਾਂਦਾ ਹੈ ।੪।੧੮।੨੯।
by great good fortune, O Nanak, is saved. ||4||18||29||
 
ਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਦਾ ਆਸਰਾ ਲਿਆ ਕਰ
O mind, take the sheltering support of the Lord's Name.
 
ਹੇ (ਮੇਰੇ) ਮਨ! ਜਿਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ ਉਸ ਨੂੰ ਵੱਡੇ ਭਾਗਾਂ ਵਾਲਾ ਸਮਝ ।
Know that one who sings the Glorious Praises of the Lord is very fortunate.
 
ਹੇ ਸੰਤ ਜਨੋ! ਜਿਨ੍ਹਾਂ ਬੰਦਿਆਂ ਨੇ ਇਕ ਪਰਮਾਤਮਾ ਨਾਲ ਜਾਣ-ਪਛਾਣ ਬਣਾ ਲਈ ਹੈ ਉਹ ਵੱਡੇ ਭਾਗਾਂ ਵਾਲੇ ਹਨ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੯।
Those who know the One Lord are very fortunate; they remain absorbed in the True Lord. ||9||
 
ਹੇ ਦਾਸ ਨਾਨਕ! (ਆਖ—ਜਿਨ੍ਹਾਂ ਮਨੁੱਖਾਂ ਨੂੰ ਵੱਡੇ ਭਾਗਾਂ ਨਾਲ ਗੁਰੂ-ਜਹਾਜ਼ ਮਿਲ ਪਿਆ,
By great good fortune, I have found the boat - the Guru.
 
ਹੇ ਨਾਨਕ! ਜਿਸ ਭਾਗਾਂ ਵਾਲੇ ਨੇ (ਗੁਰੂ ਦੀ ਸਰਨ ਪੈ ਕੇ) ਨਾਮ-ਖ਼ਜ਼ਾਨਾ ਲੱਭ ਲਿਆ, ਉਹ (ਦੁਨੀਆ ਦੇ ਦੁੱਖਾਂ ਦੇ) ਨਰਕ ਵਿਚ ਨਹੀਂ ਪੈਂਦਾ ।੧੧।
I have obtained the treasure of the Naam, by great good fortune; O Nanak, I shall not fall into hell. ||11||
 
ਵੱਡੇ ਭਾਗਾਂ ਵਾਲਿਓ! ਸੁਣੋ, ਆਨੰਦ ਇਹ ਹੈ ਕਿ (ਉਸ ਅਵਸਥਾ ਵਿਚ) ਮਨ ਦੀਆਂ ਸਾਰੀਆਂ ਦੌੜਾਂ ਮੁੱਕ ਜਾਂਦੀਆਂ ਹਨ ।
Listen to the song of bliss, O most fortunate ones; all your longings shall be fulfilled.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by