(ਮਨੁੱਖ ਦਾ ਇਹ ਸਰੀਰ-) ਸ਼ਹਰ ਕਾਮ ਅਤੇ ਕੋ੍ਰਧ ਨਾਲ ਭਰਿਆ ਰਹਿੰਦਾ ਹੈ । ਗੁਰੂ ਨੂੰ ਮਿਲ ਕੇ ਹੀ (ਕਾਮ ਕੋ੍ਰਧ ਆਦਿਕ ਦੇ ਇਸ ਜੋੜ ਨੂੰ) ਤੋੜਿਆ ਜਾ ਸਕਦਾ ਹੈ ।
The body-village is filled to overflowing with anger and sexual desire; these were broken into bits when I met with the Holy Saint.
ਜੇ ਕਿਸੇ ਮਨੁੱਖ ਨੂੰ ਕਾਮ ਨੇ ਕ੍ਰੋਧ ਨੇ ਮੋਹ ਨੇ ਆਪਣੇ ਵੱਸ ਵਿਚ ਕੀਤਾ ਹੋਇਆ ਹੋਵੇ, ਜੇ ਉਸ ਸ਼ੂਮ ਦਾ ਪਿਆਰ (ਸਦਾ) ਲੋਭ ਵਿਚ ਹੀ ਹੋਵੇ
When you are under the power of sexual desire, anger and worldly attachment, or a greedy miser in love with your wealth;
(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) ।
Sexual desire and anger shall not seduce you, and the dog of greed shall depart.
ਉਹਨਾਂ ਨੂੰ ਇਹ ਸਮਝ ਹੀ ਨਹੀਂ ਆਈ, ਕਿ ਇਥੋਂ ਤੁਰ ਭੀ ਜਾਣਾ ਹੈ । ਸੋ, ਉਹ ਕਾਮ ਕਰੋਧ-ਰੂਪ ਜ਼ਹਿਰ (ਜ਼ਗਤ ਵਿਚ) ਵਧਾ ਰਹੇ ਹਨ ।
They do not recognize the ultimate reality, that we all must go; they continue to cultivate the poisons of sexual desire and anger.
(ਹੇ ਭਾਈ !) ਇਹ ਸਰੀਰ-ਨਗਰ ਕਾਮ ਕੋ੍ਰਧ ਨਾਲ ਬਹੁਤ ਭਰਿਆ ਰਹਿੰਦਾ ਹੈ (ਗੰਦਾ ਹੋਇਆ ਰਹਿੰਦਾ ਹੈ), ਗੁਰੂ ਨੂੰ ਮਿਲ ਕੇ (ਕਾਮ ਕੋ੍ਰਧ ਆਦਿਕ ਦੇ) ਸਾਰੇ ਅੰਸ਼ ਨਾਸ ਕਰ ਲਏ ਜਾਂਦੇ ਹਨ ।
The body-village is filled to overflowing with sexual desire and anger, which were broken into bits when I met with the Holy Saint.
(ਹੇ ਸੰਤ ਜਨੋ!) ਵੱਸ ਵਿਚ ਨਾਹ ਆ ਸਕਣ ਵਾਲਾ ਕੋ੍ਰਧ ਭੀ ਇਸ ਹਿਰਦੇ ਵਿਚ ਹੀ ਵੱਸਦਾ ਹੈ, ਜਿਸ ਨੇ (ਮਨੁੱਖ ਨੂੰ ਭਲੇ ਪਾਸੇ ਦੀ) ਸਾਰੀ ਹੋਸ਼ ਭੁਲਾ ਦਿੱਤੀ ਹੈ ।
The heart is filled with anger and violence, which cause all sense to be forgotten.
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ (ਆਪਣੇ ਅੰਦਰੋਂ) ਕ੍ਰੋਧ ਸਾੜ ਲੈਂਦਾ ਹੈ,
Through the Word of the Guru's Shabad, he burns away his anger.
ਅਤੇ ਕਾਮ ਕ੍ਰੋਧ ਖੋਟ (ਮਾਇਆ ਦਾ ਮੋਹ ਆਦਿਕ) ਤਿਆਗ ਕੇ ਜੀਵ ਸਦਾ-ਥਿਰ ਪ੍ਰਭੂ-ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ ।
Renouncing sexual desire, anger, deceit and corruption, he enshrines the True Name in his heart.
ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ, ਕਾਮ, ਕ੍ਰੋਧ ਆਦਿਕ ਵਿਚ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ
The self-willed manmukhs have filthy faces; they do not know the Word of the Shabad; in sexual desire and anger they waste away.
ਹੇ ਭਾਈ! ਕਾਮ ਕੋ੍ਰਧ ਲੋਭ ਮੋਹ ਅਹੰਕਾਰ—ਇਸ ਵਿਚ ਫਸੇ ਰਿਹਾਂ ਸੁਖ ਨਹੀਂ ਮਿਲਿਆ ਕਰਦਾ ।
In sexual desire, anger, greed, emotional attachment and self-conceit, peace is not to be found.
ਮਨੁੱਖ ਦੇ ਸਰੀਰ ਵਿਚ ਚੰਡਾਲ ਕੋ੍ਰਧ ਵੱਸਦਾ ਰਹਿੰਦਾ ਹੈ ।
Anger is the outcaste which hides within his body;
ਉਸ ਦੇ ਅੰਦਰੋਂ ਕੋ੍ਰਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ ।
Anger and attachment have left my body and run away; I have eradicated hypocrisy and doubt.
ਜਿਵੇਂ ਸੋਹਾਗਾ (ਕੁਠਾਲੀ ਵਿਚ ਪਾਏ) ਸੋਨੇ ਨੂੰ ਨਰਮ ਕਰ ਦੇਂਦਾ ਹੈ, (ਤਿਵੇਂ) ਕਾਮ ਅਤੇ ਕੋ੍ਰਧ (ਮਨੁੱਖ ਦੇ) ਸਰੀਰ ਨੂੰ ਨਿਰਬਲ ਕਰ ਦੇਂਦਾ ਹੈ ।
Unfulfilled sexual desire and unresolved anger waste the body away,
ਹੇ ਭਾਈ! ਜਿਹੜਾ ਮਨੁੱਖ (ਆਪਣੇ ਅੰਦਰੋਂ) ਕੋ੍ਰਧ ਦੂਰ ਕਰ ਲੈਂਦਾ ਹੈ, ਉਹ ਪਵਿੱਤਰ ਹਿਰਦੇ ਵਾਲਾ ਬਣ ਜਾਂਦਾ ਹੈ ।
He alone is pure, who eradicates anger.
ਹੇ ਭਾਈ! ਕਾਮ ਅਤੇ ਕੋ੍ਰਧ ਜਗਤ ਵਿਚ ਬੜੇ ਬਲੀ ਹਨ, (ਜੀਵ ਇਹਨਾਂ ਦੇ ਪ੍ਰਭਾਵ ਵਿਚ ਫਸੇ ਰਹਿੰਦੇ ਹਨ,
Sexual desire and anger are very powerful in the world.
।(ਧਿਆਨ ਮਾਰ ਕੇ ਵੇਖੋ) ਹਰੇਕ ਜੀਵ ਕਾਮ ਵਿਚ ਕੋ੍ਰਧ ਵਿਚ ਸੜ ਰਿਹਾ ਹੈ ।
Everyone is burning in the fires of sexuality and anger.
ਬੜੇ ਕੋ੍ਰਧ ਵਿਚ ਆ ਕੇ (ਦੂਜਿਆਂ ਨਾਲ) ਲੜਦੇ ਹਨ ਤੇ ਇਸ ਲੋਕ ਤੇ ਪਰਲੋਕ ਵਿਚ ਦੁੱਖ ਹੀ ਪਾਂਦੇ ਹਨ ।
They struggle with great anger; here and hereafter, they suffer in pain.
ਉਹ ਮਨੁੱਖ ਕਾਮ, ਕੋ੍ਰਧ, ਮਾਇਆ ਦੇ ਚਸਕੇ—ਇਹਨਾਂ ਸਭਨਾਂ ਤੋਂ ਨਿਰਲੇਪ ਰਹਿੰਦੇ ਹਨ
Sexual desire, anger and the pleasures of terrible corruption - he keeps away from these.
ਹੇ ਪ੍ਰਭੂ! (ਅਸਾਂ ਜੀਵਾਂ ਦੇ ਸਰੀਰ-) ਨਗਰ ਵਿਚ ਕਾਮ ਕੋ੍ਰਧ (ਆਦਿਕ ਹਰੇਕ ਵਿਕਾਰ) ਬਲਵਾਨ ਹੋਇਆ ਰਹਿੰਦਾ ਹੈ, ਸਦਾ ਉੱਠ ਉੱਠ ਕੇ (ਇਹਨਾਂ ਨਾਲ) ਜੁੱਧ ਕਰਨਾ ਪੈਂਦਾ ਹੈ ।
Sexual desire and anger are very powerful in the body-village; I rise up to fight the battle against them.
ਹੇ ਝਗੜੇ ਦੇ ਮੁੱਢ ਕੋ੍ਰਧ! (ਤੇਰੇ ਅੰਦਰ) ਕਦੇ ਦਇਆ ਨਹੀਂ ਉਪਜਦੀ ।
O anger, you are the root of conflict; compassion never rises up in you.
ਹੇ ਫਰੀਦ! ਬੁਰਾਈ ਕਰਨ ਵਾਲੇ ਨਾਲ ਭੀ ਭਲਾਈ ਕਰ । ਗੁੱਸਾ ਮਨ ਵਿਚ ਨਾਹ ਆਉਣ ਦੇਹ ।
Fareed, answer evil with goodness; do not fill your mind with anger.