ਮੇਰੀ ਪਿੱਠ ਉੱਤੇ (ਮੇਰੇ) ਗੁਰੂ ਨੇ ਥਾਪੀ ਦਿੱਤੀ, ਤਾਂ ਮੈਂ (ਵਿਰੋਧੀ) ਪੰਜੇ (ਕਾਮਾਦਿਕ) ਜੁਆਨ ਕਾਬੂ ਕਰ ਲਏ ।੧੮।
I have thrown the five challengers to the ground, and the Guru has patted me on the back. ||18||
ਹੇ ਮੇਰੇ ਮਨ ! ਮੇਰੇ ਵੈਰੀ (ਕਾਮਾਦਿਕ) ਪੰਜ ਹਨ, ਮੈਂ ਇਕੱਲਾ ਹਾਂ, ਮੈਂ (ਇਹਨਾਂ ਤੋਂ) ਸਾਰਾ ਘਰ (ਭਾਵ, ਭਲੇ ਗੁਣ) ਕਿਵੇਂ ਬਚਾਵਾਂ ?
There are five of them, but I am all alone. How can I protect my hearth and home, O my mind?
ਹੇ ਸਹਾਇਤਾ ਕਰਨ ਦੇ ਸਮਰੱਥ ਪ੍ਰਭੂ! ਮੈਂ ਗਰੀਬ ਇਕੱਲਾ ਹਾਂ ਤੇ ਮੇਰੇ ਵੈਰੀ ਕਾਮ ਆਦਿਕ ਪੰਜ ਹਨ, ਮੇਰੀ ਸਹਾਇਤਾ ਕਰ,
The five vicious thieves are assaulting my poor being; save me, O Savior Lord!
(ਮੇਰਾ) ਕਾਮ, ਕੋ੍ਰਧ, ਲੋਭ, ਮੋਹ ਅਤੇ ਅਹੰਕਾਰ ਦੂਰ ਹੋ ਜਾਏ ।
Sexual desire, anger, greed and emotional attachment - may these be gone, and egotism as well.
ਹੇ ਭਾਈ! ਇਸ ਸਰੀਰ ਵਿਚ ਕਾਮ ਕੋ੍ਰਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ ।
Within this body dwell the five thieves: sexual desire, anger, greed, emotional attachment and egotism.
(ਕਾਮਾਦਿਕ) ਇਹਨਾਂ ਪੰਜਾਂ ਨੇ ਹੀ ਮੇਰਾ ਮਨ ਇਤਨਾ ਵਿਗਾੜ ਦਿੱਤਾ ਹੈ
The five vices have corrupted my mind.
(ਮਨੁੱਖ ਦਾ ਇਹ ਸਰੀਰ, ਮਾਨੋ,) ਇਕ ਕਿਲ੍ਹਾ ਹੈ, (ਇਸ ਵਿਚ) ਪੰਜ (ਕਾਮਾਦਿਕ) ਚੌਧਰੀ (ਵੱਸਦੇ ਹਨ), ਪੰਜੇ ਹੀ (ਇਸ ਮਨੁੱਖ ਪਾਸੋਂ) ਮਾਮਲਾ ਮੰਗਦੇ ਹਨ (ਭਾਵ, ਇਹ ਪੰਜੇ ਵਿਕਾਰ ਇਸ ਨੂੰ ਖ਼ੁਆਰ ਕਰਦੇ ਫਿਰਦੇ ਹਨ) ।
In the one fortress of the body, there are five rulers, and all five demand payment of taxes.
ਇਹ ਮਨੁੱਖਾ ਸਰੀਰ (ਮਾਨੋ ਇਕ) ਨਗਰ ਹੈ, ਜੀਵ ਇਸ (ਨਗਰ ਦੀ) ਧਰਤੀ ਦਾ ਚੌਧਰੀ ਹੈ,
The body is a village, and the soul is the owner and farmer; the five farm-hands live there.
ਹੇ ਭਾਈ! (ਪਰਮਾਤਮਾ ਨੇ) ਮਨੁੱਖ ਨੂੰ ਹਉਮੈ ਦਾ ਰੋਗ ਦੇ ਰੱਖਿਆ ਹੈ,
Mankind is afflicted with the disease of egotism.