ਜੋ ਮਨੁੱਖ ਸਾਰੀ ਸ੍ਰਿਸ਼ਟੀ ਦੇ ਜੀਵਾਂ ਨੂੰ ਆਪਣੇ ਸੱਜਣ ਮਿੱਤਰ ਸਮਝਦਾ ਹੈ (ਅਸਲ ਵਿਚ) ਉਹੀ ਆਈ ਪੰਥ ਵਾਲਾ ਹੈ। ਜੇ ਆਪਣਾ ਮਨ ਜਿੱਤਿਆ ਜਾਏ, ਤਾਂ ਸਾਰਾ ਜਗਤ ਹੀ ਜਿੱਤਿਆ ਜਾਂਦਾ ਹੈ
See the brotherhood of all mankind as the highest order of Yogis; conquer your own mind, and conquer the world.
 
ਹੇ ਮਨ ! ਕਿਉਂ ਆਲਸ ਕਰਦਾ ਹੈਂ ? ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ) ਨਾਮ ਸਿਮਰ ।੧।ਰਹਾਉ।
O mind, why are you so lazy? Become Gurmukh, and meditate on the Naam. ||1||Pause||
 
ਹੇ ਮੇਰੇ ਮਨ ! ਸਤਿਗੁਰੂ ਦੀ ਰਜ਼ਾ ਵਿਚ ਤੁਰ
O my mind, walk in harmony with the True Guru.
 
ਹੇ ਮੇਰੇ ਮਨ ! ਗੁਰੂ ਦੀ (ਦੱਸੀ ਹੋਈ) ਸੇਵਾ ਵਿਚ ਰੁੱਝਾ ਰਹੁ
O my mind, attach yourself to the service of the True Guru.
 
ਹੇ ਮੇਰੇ ਮਨ ! ਉਹੀ ਜੀਵਾਂ ਦਾ ਆਸਰਾ ਹੈ । ਉਸੇ ਨੂੰ ਸਦਾ ਸਿਮਰਦਾ ਰਹੁ ।੧।
Meditate on the One, O my mind, who is the Support of all. ||1||
 
(ਹੇ ਭਾਈ !) ਗੁਰੂ ਦੇ ਚਰਨ ਆਪਣੇ ਮਨ ਵਿਚ ਟਿਕਾਈ ਰੱਖ (ਭਾਵ, ਹਉਮੈ ਛੱਡ ਕੇ ਗੁਰੂ ਵਿਚ ਸਰਧਾ ਬਣਾ)
Meditate within your mind on the Guru's Feet.
 
ਤੀਰਥਾਂ ਉੱਤੇ ਇਸ਼ਨਾਨ ਕਰਨ ਨਾਲ ਭੀ ਜੀਵ ਕੁਝ ਨਹੀਂ ਸੰਵਾਰ ਸਕਦਾ, ਕਿਉਂਕਿ ਮਨ ਵਿਚ (ਇਸ) ਅਹੰਕਾਰ ਦੀ ਮੈਲ ਟਿਕੀ ਰਹਿੰਦੀ ਹੈ (ਕਿ ਮੈਂ ਤੀਰਥ ਇਸ਼ਨਾਨੀ ਹਾਂ)
But what is the use of bathing at sacred shrines of pilgrimage, when the filth of stubborn pride is within the mind?
 
ਗੁਰੂ ਦੀ ਦੱਸੀ ਹੋਈ ਸੇਵਾ ਕੀਤਿਆਂ ਚਾਕਰੀ ਕੀਤਿਆਂ ਮਨ ਪਵਿਤ੍ਰ ਹੋ ਜਾਂਦਾ ਹੈ, ਆਤਮਕ ਆਨੰਦ ਮਿਲਦਾ ਹੈ
Applying oneself to the service of the Guru, the mind is purified, and peace is obtained.
 
ਹੇ ਨਾਨਕ ! ਸਤਿਗੁਰੂ ਤਦੋਂ ਹੀ ਮਿਲਦਾ ਹੈ ਜਦੋਂ (ਸਿੱਖ ਦਾ) ਮਨ (ਗੁਰੂ ਦੀ) ਹਜ਼ੂਰੀ ਵਿਚ ਰਹਿੰਦਾ ਹੈ ।੨।
O Nanak, you shall meet the True Guru, if your mind remains in His Presence. ||2||
 
(ਦੂਜੇ ਪਾਸੇ, ਹੁਕਮ ਵਿਚ ਹੀ) ਗੁਰਮੁਖ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਕਸਵੱਟੀ ਲਾ ਕੇ (ਭਾਵ, ਪਰਖ ਕਰ ਕੇ) ਆਪਣੇ ਮਨ ਨੂੰ ਮਾਰ ਲੈਂਦਾ ਹੈ (ਭਾਵ, ਮਾਇਆ ਦੇ ਪਿਆਰ ਵਲੋਂ ਰੋਕ ਲੈਂਦਾ ਹੈ)
The Gurmukh has conquered his own mind, by applying the Touchstone of the Shabad.
 
ਗੁਰੂ ਦੇ ਸਿੱਖਾਂ ਦੇ ਮਨ ਵਿਚ ਇਹ ਬਾਣੀ ਪਿਆਰੀ ਲੱਗਦੀ ਹੈ ਮਿੱਠੀ ਲੱਗਦੀ ਹੈ
It is dear and pleasing to the minds of the GurSikhs.
 
ਮਨੁੱਖ ਦਾ ਇਹ ਮਨ ਆਰਸੀ (ਲੋੋਕਨਿਗ-ਗਲੳਸਸ) ਸਮਾਨ ਹੈ (ਇਸ ਦੀ ਰਾਹੀਂ ਹੀ ਮਨੁੱਖ ਆਪਣਾ ਆਤਮਕ ਜੀਵਨ ਵੇਖ ਸਕਦਾ ਹੈ, ਪਰ) ਸਿਰਫ਼ ਉਹੀ ਮਨੁੱਖ ਵੇਖਦਾ ਹੈ ਜੇਹੜਾ ਗੁਰੂ ਦੀ ਸਰਨ ਪਏ (ਗੁਰੂ ਦਾ ਆਸਰਾ ਲੈਣ ਤੋਂ ਬਿਨਾ ਇਸ ਮਨ ਨੂੰ ਹਉਮੈ ਦਾ ਜੰਗਾਲ ਲੱਗਾ ਰਹਿੰਦਾ ਹੈ)
This mind is a mirror; how rare are those who, as Gurmukh, see themselves in it.
 
(ਜਿਤਨਾ ਚਿਰ ਮਨੁੱਖ ਦਾ) ਇਹ ਮਨ (ਵਿਕਾਰਾਂ ਦੀ ਮੈਲ ਨਾਲ) ਮੈਲ਼ਾ (ਰਹਿੰਦਾ) ਹੈ, (ਤਦੋਂ ਤਕ ਮਨੁੱਖ) ਇਕ ਪਰਮਾਤਮਾ ਨੂੰ ਨਹੀਂ ਸਿਮਰਦਾ ।
This mind is filthy and polluted; it does not meditate on the One.
 
(ਆਮ ਤੌਰ ਤੇ ਹਰੇਕ ਮਨੁੱਖ ਮਾਇਕ ਪਦਾਰਥਾਂ ਦੇ ਪਿੱਛੇ ਹੀ ਭਟਕਦਾ ਫਿਰਦਾ ਹੈ) ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਆਪਣੇ ਮਨ ਨੂੰ ਆਪਣੇ ਇਸ ਸਰੀਰ ਦੇ ਅੰਦਰ ਹੀ ਟਿਕਿਆ ਹੋਇਆ ਵੇਖਦਾ ਹੈ,
How rare are those who, as Gurmukh, look within their bodies, into their minds.
 
(ਮਾਇਆ-ਵੇ੍ਹੜੇ ਮਨੁੱਖ ਦਾ) ਇਹ ਮਨ ਚੰਚਲ (ਸੁਭਾਵ ਵਾਲਾ ਰਹਿੰਦਾ) ਹੈ, (ਉਸ ਦੇ ਆਪਣੇ ਉੱਦਮ ਨਾਲ) ਕਾਬੂ ਵਿਚ ਨਹੀਂ ਆਉਂਦਾ,
This unstable mind cannot be held steady.
 
(ਗੁਰੂ ਦੀ ਸਰਨ ਪੈ ਕੇ ਜੇਹੜਾ ਮਨੁੱਖ ਆਪਣੇ) ਮਨ ਨੂੰ ਕਾਬੂ ਕਰ ਲੈਂਦਾ ਹੈ, ਉਸ ਮਨੁੱਖ ਦੀ (ਮਾਇਆ ਵਾਲੀ) ਭਟਕਣਾ ਮੁੱਕ ਜਾਂਦੀ ਹੈ ।
When someone kills and subdues his own mind, his wandering nature is also subdued.
 
(ਇਹ) ਮਨ (ਸੌਖੇ ਤਰੀਕੇ ਨਾਲ) ਵੱਸ ਵਿਚ ਨਹੀਂ ਆ ਸਕਦਾ, ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ ਇਸ ਨੂੰ) ਵੱਸ ਵਿਚ ਲਿਆਉਂਦਾ ਹੈ ।
The mind is uncontrollable; how rare are those who subdue it.
 
(ਹੇ ਮੇਰੇ ਵੀਰ !) ਆਪਣੇ ਮਨ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰ ।
I meditate on the Feet of God within my mind.
 
ਉਸ ਗੋਬਿੰਦ ਨੂੰ ਆਰਾਧ ਕੇ ਮੇਰਾ ਮਨ ਹੌਸਲੇ ਵਾਲਾ ਬਣ ਜਾਂਦਾ ਹੈ (ਤੇ ਅਨੇਕਾਂ ਕਿਲਬਿਖਾਂ ਦਾ ਟਾਕਰਾ ਕਰਨ ਜੋਗਾ ਹੋ ਜਾਂਦਾ ਹੈ) ।ਰਹਾਉ।
Worshipping Him, my mind has found a lasting peace. ||Pause||
 
ਉਹਨਾਂ ਦਾ ਦਰਸਨ ਕਰ ਕੇ ਮੇਰੇ ਮਨ ਨੂੰ ਭੀ ਹੌਸਲਾ ਬਣ ਰਿਹਾ ਹੈ (ਕਿ ਮੈਂ ਉਸ ਮਾਲਕ ਦੀ ਸਿਫ਼ਤਿ-ਸਾਲਾਹ ਕਰ ਸਕਾਂਗਾ) ।੩।
beholding Him, my mind is comforted and consoled. ||3||
 
ਹੇ ਸੰਤ ਜਨੋ! ਇਹ ਮਨ ਵੱਸ ਵਿਚ ਕੀਤਾ ਨਹੀਂ ਜਾ ਸਕਦਾ,
Holy Saadhus: this mind cannot be restrained.
 
(ਹੇ ਪੰਡਿਤ! ਪਹਿਲਾਂ) ਆਪਣੇ ਮਨ ਨੂੰ ਜਗਾਓ ਤੇ ਉਸ ਪਰਮਾਤਮਾ ਦੀ ਹਸਤੀ ਨੂੰ ਸਮਝੋ ।
Instruct your own mind, and understand Him.
 
ਹੇ ਮੇਰੇ ਦਾਤਾਰ ਪ੍ਰਭੂ! (ਤੇਰੇ ਦਰਸਨ ਤੋਂ ਬਿਨਾ) ਮੇਰੇ ਮਨ ਵਿਚ ਕਾਹਲੀ ਪੈ ਰਹੀ ਹੈ, (ਦੱਸ) ਮੈਂ ਤੈਨੂੰ ਕਿਵੇਂ ਵੇਖਾਂ?
My mind has become sad and depressed; how can I see God, the Great Giver?
 
ਮਨੁੱਖ ਦਾ ਮਨ ਕਈ ਤਰੀਕਿਆਂ ਨਾਲ ਮਾਇਆ ਦੀ ਖ਼ਾਤਰ ਹੀ ਡੋਲਦਾ ਰਹਿੰਦਾ ਹੈ, ਮਾਇਆ ਦੇ ਨਾਲ ਹੀ ਚੰਬੜਿਆ ਰਹਿੰਦਾ ਹੈ ।
Maya clings to the mind, and causes it to waver in so many ways.
 
(ਫੇਰ ਭੀ) ਮਨ ਦੀ ਮੈਲ ਸਰੀਰ ਧੋਤਿਆਂ ਨਹੀਂ ਜਾਂਦੀ ।
but the filth of your mind shall not leave your body.
 
ਮਨ ਤਦੋਂ ਹੀ ਵੱਸ ਵਿਚ ਆਉਂਦਾ ਹੈ ਜੇ ਸਭ ਗੁਣਾਂ ਦੇ ਮਾਲਕ ਪਰਮਾਤਮਾ ਦੀ (ਆਪਣੀ) ਮਿਹਰ ਹੋਵੇ ।੧੦।
The mind comes to be controlled, O Nanak, if He grants His Perfect Grace. ||10||
 
ਇਸ ਵਾਸਤੇ) ਮਨ ਨੂੰ ਮਾਰਨ ਤੋਂ ਬਿਨਾ (ਭਾਵ, ਮਨ ਨੂੰ ਵਿਕਾਰਾਂ ਤੋਂ ਹੋੜਨ ਤੋਂ ਬਿਨਾ) ਭਗਤੀ (ਭੀ) ਨਹੀਂ ਹੋ ਸਕਦੀ ।੨।
Without killing the mind, devotional worship is not performed. ||2||
 
ਇਹਨਾਂ ਨੇ ਭੀ (ਇਸ ਮਾਇਆ-ਸੁਖ ਵਲ ਸੁਰਤ ਲੱਗੀ ਰਹਿਣ ਦੇ ਕਾਰਨ) ਆਪਣੇ ਮਨ ਨੂੰ ਆਪਣੇ ਸਰੀਰ ਵਿਚ ਨਾਹ ਵੇਖਿਆ (ਭਾਵ, ਇਹਨਾਂ ਦਾ ਮਨ ਭੀ ਅੰਤਰ-ਆਤਮੇ ਟਿਕਿਆ ਨਾਹ ਰਹਿ ਸਕਿਆ) ।੩।
did not see the mind within the body. ||3||
 
ਹੇ ਮੇਰੇ ਮਨ! -- ਉਹ ਮਨ ਦੀ ਵਿਕਾਰਾਂ ਵਲ ਦੀ ਦੌੜ ਨੂੰ ਹੀ ਪਰਤਾ ਕੇ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ
My mind has turned away from the world, and is absorbed in the Mind of God.
 
(ਹਰੇਕ ਜੀਵ ਦਾ ਜਗਤ ਵਿਚ ਆਉਣ ਦਾ ਅਸਲ) ਕੰਮ ਮਨ ਨਾਲ ਹੈ (ਉਹ ਕੰਮ ਇਹ ਹੈ ਕਿ ਜੀਵ ਆਪਣੇ ਮਨ ਨੂੰ ਕਾਬੂ ਵਿਚ ਰੱਖੇ) । ਮਨ ਨੂੰ ਵੱਸ ਵਿਚ ਕੀਤਿਆਂ ਹੀ (ਜੀਵ ਨੂੰ ਅਸਲ ਮਨੋਰਥ ਦੀ) ਕਾਮਯਾਬੀ ਹੁੰਦੀ ਹੈ ।
MAMMA: The mortal's business is with his own mind; one who disciplines his mind attains perfection.
 
ਜੋ ਮਨੁੱਖ ਆਪਣੇ ਮਨ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈ, ਉਹ, ਮਾਨੋ, ਛੇ ਸ਼ਾਸਤ੍ਰਾਂ ਦਾ ਗਿਆਤਾ ਹੋ ਗਿਆ ਹੈ
To conquer the mind is the knowledge of the six Shaastras.
 
ਉਸ ਦਾ ਉਹ ਮਨ, ਜੋ ਪਹਿਲਾਂ ਮਮਤਾ ਦਾ ਸ਼ਿਕਾਰ ਸੀ, ਲਾਲ-ਸਮਾਨ ਅਮੋਲਕ-ਪ੍ਰਭੂ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ ਤੇ ਠਰੰ੍ਹਮੇ ਵਾਲਾ ਹੋ ਜਾਂਦਾ ਹੈ ।੩।
My mind is totally content, imbued with my Beloved. ||3||
 
ਮੇਰਾ ਮਨ ਦਿਆਲ ਪਰਮਾਤਮਾ ਦੀ ਯਾਦ ਵਿਚ ਜੁੜਦਾ ਨਹੀਂ ਹੈ ।
My soul does not stay held by the Merciful Lord.
 
ਹੇ ਮੇਰੇ ਮਨ! ਹਰ ਰੋਜ਼ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਪਰਮਾਤਮਾ ਦਾ ਨਾਮ ਜਪਿਆ ਕਰ,
Meditate on the Naam, the Name of the Lord, O my mind; night and day, center your consciousness on the Lord.
 
ਹੇ ਪ੍ਰਭੂ! ਜਿਸ ਮਨੁੱਖ ਦੇ ਮਨ ਵਿਚ ਤੇਰੇ ਦਰਸ਼ਨ ਦੀ ਤਾਂਘ ਪੈਦਾ ਹੰੁਦੀ ਹੈ
My mind thirsts for Your Vision;
 
ਤੇਰਾ ਦਰਸਨ ਕਰ ਕੇ ਮੇਰਾ ਮਨ (ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕਣ ਲਈ) ਧੀਰਜ ਫੜਦਾ ਹੈ ।੧।ਰਹਾਉ।
Gazing upon the Blessed Vision of Your Darshan, my mind is encouraged. ||1||Pause||
 
ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹੁ ।
O my mind, meditate on the Name of the Lord, Har, Har.
 
(ਗੁਰ-ਸ਼ਬਦ ਤੋਂ ਖੰੁਝ ਕੇ) ਮਾਇਆ-ਵੇੜ੍ਹਿਆ ਮਨ ਪਾਗਲ ਹਾਥੀ (ਸਮਾਨ) ਹੈ,
The mind of the faithless cynic is like a crazy elephant.
 
(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਹੋਰ ਹੋਰ ਧਾਰਮਿਕ ਰਸਮਾਂ ਕਰਦਾ ਫਿਰਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਲਈ ਫਿਰਦਾ ਹੈ ।
This mind commits its deeds of karma, and this mind follows the Dharma.
 
ਜਦੋਂ ਪਰਮਾਤਮਾ ਦੇ ਨਾਲ ਜੀਵ ਦਾ ਮਨ ਪਰਚ ਜਾਂਦਾ ਹੈ, ਤਦੋਂ ਉਹ ਪ੍ਰਭੂ ਉਸ ਨੂੰ ਆਪਣਾ ਸਦਾ-ਥਿਰ ਨਾਮ (ਜੀਵਨ ਵਾਸਤੇ) ਆਸਰਾ ਦੇ ਦੇਂਦਾ ਹੈ ।੨।
When the mind surrenders to the Lord Master, He bestows the support of the Truth. ||2||
 
ਹੇ ਮੇਰੇ ਮਨ! ਤੂੰ ਉਸ ਪਰਮਾਤਮਾ ਦੀ ਅੰਸ ਹੈਂ ਜੋ ਨਿਰਾ ਨੂਰ ਹੀ ਨੂਰ ਹੈ (ਹੇ ਮਨ!) ਆਪਣੇ ਉਸ ਅਸਲੇ ਨਾਲ ਸਾਂਝ ਬਣਾ ।
O my mind, you are the embodiment of the Divine Light - recognize your own origin.
 
(ਦੱਸ,) ਉਹਨਾਂ ਬੱਚਿਆਂ ਨੂੰ ਕੌਣ (ਚੋਗਾ) ਖਵਾਂਦਾ ਹੈ? ਕੌਣ ਚੋਗਾ ਚੁਗਾਂਦਾ ਹੈ? (ਕੂੰਜ) ਆਪਣੇ ਮਨ ਵਿਚ ਉਹਨਾਂ ਨੂੰ ਯਾਦ ਕਰਦੀ ਰਹਿੰਦੀ ਹੈ (ਪਰਮਾਤਮਾ ਦੀ ਕੁਦਰਤਿ! ਇਸ ਯਾਦ ਨਾਲ ਹੀ ਉਹ ਬੱਚੇ ਪਲਦੇ ਰਹਿੰਦੇ ਹਨ) ।੩।
Who feeds them, and who teaches them to feed themselves? Have you ever thought of this in your mind? ||3||
 
ਪਰਮਾਤਮਾ ਆਪ ਹੀ (ਉਸ ਮਨੁੱਖ ਵਾਸਤੇ, ਰਜ਼ਾ ਵਿਚ ਤੁਰਨ ਦਾ ਗੀਤ) ਗਾਂਦਾ ਹੈ ਆਪ ਹੀ (ਇਹ ਗੀਤ ਉਸ ਮਨੁੱਖ ਨੂੰ) ਸੁਣਾਂਦਾ ਹੈ, ਤੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਇਸ ਮਨ ਨੂੰ ਸਹੀ ਜੀਵਨ-ਰਾਹ ਉਤੇ ਲਿਆਉਂਦਾ ਹੈ ।੨।
He Himself sings, He Himself listens, and He puts this blind mind on the right path. ||2||
 
ਮਨ (ਮਾਨੋ) ਹਾਥੀ ਹੈ; (ਜੇ) ਸਤਿਗੁਰੂ (ਇਸ ਦਾ) ਮਹਾਵਤ (ਬਣੇ, ਤੇ) ਗੁਰੂ ਦੀ ਦਿੱਤੀ ਮਤਿ (ਇਸ ਦੇ ਸਿਰ ਤੇ) ਕੁੰਡਾ ਹੋਵੇ, ਤਾਂ ਇਹ ਮਨ ਓਧਰ ਜਾਂਦਾ ਹੈ ਜਿਧਰ ਗੁਰੂ ਤੋਰਦਾ ਹੈ ।
The mind is the elephant, the Guru is the elephant-driver, and knowledge is the whip. Wherever the Guru drives the mind, it goes.
 
ਹੇ ਭਾਈ! ਜੇਹੜੇ ਮਨੁੱਖ ਹੋਰਨਾਂ ਨੂੰ ਉਪਦੇਸ਼ ਕਹਿਣ ਸੁਣਾਣ ਵਾਲੇ ਹਨ, ਜੇਹੜੇ ਸੋਹਣੇ ਸੋਹਣੇ ਗੀਤ ਭੀ ਗਾਣ ਵਾਲੇ ਹਨ ਉਹ (ਆਪਣੇ ਇਸ ਗੁਣ ਦਾ) ਮਨ ਵਿਚ ਅਹੰਕਾਰ ਬਣਾਈ ਰੱਖਦੇ ਹਨ (ਮੋਹਨ ਪ੍ਰਭੂ ਉਹਨਾਂ ਤੋਂ ਭੀ ਵੱਖਰਾ ਰਹਿੰਦਾ ਹੈ) ।੧।
They talk, preach, and sing their lovely songs, but within their minds, the filth of their sins remains. ||1||
 
ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ ।
When the mind is filthy, everything is filthy; by washing the body, the mind is not cleaned.
 
ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।੨।
still, the filth of the mind is not removed, and the filth of egotism is not eliminated. ||2||
 
ਹੇ ਭਾਈ! ਜਦੋਂ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਤਦੋਂ ਹੀ ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ ।
Remembering the Word of the Shabad, the mind becomes immaculately pure, and then, one sings the Glorious Praises of the Lord.
 
ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) ।
As Gurmukh, receive the blessing of His Glance of Grace, O my mind; the Name of the Lord, your help and support, is within you.
 
ਗੁਰੂ ਨੂੰ ਮਿਲ ਕੇ, ਗੁਰੂ ਦੇ ਦਰਸਨ ਨਾਲ ਮੇਰਾ ਮਨ ਸੁਖ ਅਨੁਭਵ ਕਰਦਾ ਹੈ ।
My unattached mind has renounced the world; obtaining the Blessed Vision of the Guru's Darshan, it has found peace.
 
ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ ।
I wash your feet, I massage and clean them; I give this mind to you.
 
ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ,
If my body were to become the paper, O Beloved, and my mind the inkpot;
 
ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।੩।
but this will not cause the filth of his mind to depart, even though he may make thousands of efforts. ||3||
 
ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ;
The mind of the self-willed manmukh is so very stubborn; it is stuck in the love of duality.
 
ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ ।
This mind cannot be controlled; they are tired of performing religious rituals.
 
ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ ।
They do not know the state of their own minds; they are deluded by doubt and egotism.
 
ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ);
Without conquering his mind, no one can be successful. See this, and concentrate on it.
 
ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ
The filth of countless incarnations sticks to this mind; it has become pitch black.
 
ਹੇ ਭਾਈ! ਉਸ ਹਰਿ-ਨਾਮ ਦੀ ਬਰਕਤਿ ਨਾਲ ਮਨੁੱਖ ਦਾ) ਮਨ ਵਿਕਾਰਾਂ ਦਾ ਅਸਰ ਨਹੀਂ ਕਬੂਲਦਾ, ਮਨ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ
When the mind is conquered, its turbulent wanderings are stopped.
 
ਹੇ ਭਾਈ! ਇਹ ਮਨ ਬੜੀ ਮੁਸ਼ਕਿਲ ਨਾਲ ਵੱਸ ਵਿਚ ਆਉਂਦਾ ਹੈ, ਕੋਈ ਵਿਰਲਾ ਮਨੁੱਖ ਇਸ ਨੂੰ ਵੱਸ ਵਿਚ ਲਿਆਉਂਦਾ ਹੈ ।
The mind is undisciplined; only a rare few can discipline it.
 
ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ,
The mind is in the body, and the True Lord is in the mind.
 
ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ?
But his mind is still filthy - how can he become pure?
 
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ,
I make my mind and body into pure little gardens, and irrigate them with the sublime essence of the Lord.
 
ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ
Comforts, riches and the sweet pleasures of Maya - do not implant these within your mind.
 
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ ।
See, hear, speak and implant the True Lord within your mind.
 
ਹੇ ਮੇਰੇ ਮਨ! ਤੂੰ ਤਾਂ ਪਰਮਾਤਮਾ ਦਾ ਧਿਆਨ ਧਰਦਾ ਰਹੁ ।ਰਹਾਉ।
In an instant, all this false play shall perish; O my mind, meditate on the Lord. ||Pause||
 
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ । ਹੇ ਮਨ! ਪ੍ਰਭੂ ਦਾ ਧਿਆਨ ਧਰਿਆ ਕਰ । ਪਰਮਾਤਮਾ (ਜੀਵ ਦੇ) ਜਨਮਾਂ ਜਨਮਾਂਤਰਾਂ ਦੇ ਵਿਕਾਰ ਦੂਰ ਕਰਨ ਦੀ ਸਮਰਥਾ ਰੱਖਦਾ ਹੈ ।੧।ਰਹਾਉ।
So meditate on the Lord, Har, Har, O my mind. Meditate on the Lord, O mind; He is the Eliminator of all the pains of reincarnation. ||1||Pause||
 
ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ । ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ—ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੰੁਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ ।
In their minds, these friends celebrate in happiness; all good karma, righteousness and Dharma, the sixty-eight holy places of pilgrimage, charity and worship, are found in the love of the True Name.
 
ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਇਹ ਮਨ ਪਵਿੱਤਰ ਹੋ ਜਾਂਦਾ ਹੈ, ਅਤੇ (ਆਤਮਕ) ਮੌਤ ਦੀ ਫਾਹੀ ਕੱਟੀ ਜਾਂਦੀ ਹੈ ।
Listening, listening to these, this mind becomes spotless and pure, and the noose of Death is cut.
 
ਹੇ ਖੋਟੇ ਮਨ! ਤੇਰਾ ਇਤਬਾਰ ਨਹੀਂ ਕੀਤਾ ਜਾ ਸਕਦਾ, (ਕਿਉਂਕਿ) ਤੂੰ (ਮਾਇਆ ਦੇ ਨਸ਼ੇ ਵਿਚ) ਬਹੁਤ ਮਸਤ ਰਹਿੰਦਾ ਹੈਂ ।
O vicious mind, no faith can be placed in you; you are totally intoxicated.
 
ਸੋ, ਹੇ ਮੇਰੇ ਮਨ! ਦਿਨ ਰਾਤ ਹਰ ਵੇਲੇ ਆਪਣੇ ਪ੍ਰਭੂ ਦਾ ਸਿਮਰਨ ਕਰਦਾ ਰਹੁ, ਉਹੀ ਹਰੇਕ ਦੁਖ ਸੁਖ ਵਿਚ ਤੈਨੂੰ ਪੁੱਕਰ ਸਕਦਾ ਹੈ ।੩।
O my mind, serve your Lord, day and night; He shall help you in good times and bad. ||3||
 
(ਜਦੋਂ) ਪਰਮਾਤਮਾ ਤੋਂ ਬਿਨਾ (ਹੋਰ) ਕੋਈ ਨਾਹ ਮਾਰ ਸਕਦਾ ਹੈ ਨਾਹ ਜਿਵਾਲ ਸਕਦਾ ਹੈ, ਤਾਂ ਫਿਰ, ਹੇ ਮੇਰੇ ਮਨ! (ਕਿਸੇ ਤਰ੍ਹਾਂ ਦਾ) ਚਿੰਤਾ-ਫ਼ਿਕਰ ਨਹੀਂ ਕਰਨਾ ਚਾਹੀਦਾ ।੧।ਰਹਾਉ।
Other than the Lord, no one can kill you or save you; so why do you worry, O my mind? ||1||Pause||
 
ਹੇ ਭਾਈ! ਜੇਹੜਾ ਪ੍ਰਭੂ ਸਰੀਰ ਦੇ ਅੰਦਰ ਅਤੇ ਸਰੀਰ ਦੇ ਬਾਹਰ ਹਰ ਥਾਂ ਸਹਾਇਤਾ ਕਰਨ ਵਾਲਾ ਹੈ,
Meditate on such a God in your mind.
 
ਹੇ ਭਾਈ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤੀ ਹੈ) ਗੁਰੂ ਦੀ (ਇਸ) ਮੂਰਤੀ ਦਾ (ਮੇਰੇ) ਮਨ ਵਿਚ ਧਿਆਨ ਟਿਕਿਆ ਰਹਿੰਦਾ ਹੈ
Meditate on the image of the Guru within your mind;
 
ਮੇਰਾ ਮਨ ਭੀ ਉਸ ਨਾਮ ਵਿਚ ਰੰਗਿਆ ਗਿਆ ਹੈ ਉਸ ਨਾਮ ਵਿਚ ਟਿਕ ਗਿਆ ਹੈ ।੨।
Attuned to it, the mind is comforted and encouraged. ||2||
 
(ਮਨੁੱਖਾ) ਸਰੀਰ (ਇਕ) ਰੱੁਖ (ਸਮਾਨ) ਹੈ, (ਇਸ) ਰੁੱਖ ਉਤੇ ਮਨ ਪੰਛੀ ਦੇ ਪੰਜ (ਗਿਆਨ ਇੰਦ੍ਰੇ) ਪੰਛੀ (ਬੈਠੇ) ਹੋਏ ਹਨ ।
The body is the tree, and the mind is the bird; the birds in the tree are the five senses.
 
ਜਦੋਂ ਮਨੁੱਖ ਗੁਰੂ ਦੇ ਹੁਕਮ ਤੇ ਤੁਰ ਕੇ (ਜਗਤ ਦੇ) ਮੂਲ-(ਪ੍ਰਭੂ) ਨੂੰ ਪਛਾਣਦਾ ਹੈ (ਪ੍ਰਭੂ ਨਾਲ ਸਾਂਝ ਪਾਂਦਾ ਹੈ), ਤਾਂ ਇਹ ਮਨ ਅਡੋਲ ਹੋ ਕੇ ਹਿਰਦੇ ਵਿਚ ਟਿਕਦਾ ਹੈ ।
When the mind becomes steady and stable, it abides in the heart, and then the Gurmukh realizes the root, the source of all.
 
ਜਦੋਂ ਨਾਹ ਇਹ ਹਿਰਦਾ ਸੀ ਨਾਹ ਇਹ ਸਰੀਰ ਸੀ, ਤਦੋਂ ਮਨ (ਚੇਤਨ ਸੱਤਾ) ਕਿੱਥੇ ਰਹਿੰਦਾ ਸੀ?
"When this heart and body did not exist, where did the mind reside?
 
ਹੇ ਹਰੀ! ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ (ਤੂੰ ਅਚਰਜ ਖੇਡ ਰਚੀ ਹੈ ਕਿ ਤੇਰੀ ਕੁਦਰਤਿ ਵਿਚ ਜੀਵਾਂ ਦਾ) ਆਚਰਨ, ਮਾਨੋ, ਕਾਗ਼ਜ਼ ਹੈ, ਮਨ ਦਵਾਤ ਹੈ (ਉਸ ਬਣ ਰਹੇ ਆਚਰਨ-ਕਾਗ਼ਜ਼ ਉਤੇ ਮਨ ਦੇ ਸੰਸਕਾਰਾਂ ਦੀ ਸਿਆਹੀ ਨਾਲ) ਚੰਗੇ ਮੰਦੇ (ਨਵੇਂ) ਲੇਖ ਲਿਖੇ ਜਾ ਰਹੇ ਹਨ (ਭਾਵ, ਮਨ ਵਿਚ ਹੁਣ ਤਕ ਦੇ ਇਕੱਠੇ ਹੋਏ ਸੰਸਕਾਰਾਂ ਦੀ ਪ੍ਰੇਰਨਾ ਨਾਲ ਜੀਵ ਜੇਹੜੇ ਨਵੇਂ ਚੰਗੇ ਮੰਦੇ ਕੰਮ ਕਰਦੇ ਹਨ,
Actions are the paper, and the mind is the ink; good and bad are both recorded upon it.
 
ਹੁਣ ਮੈਂ ਆਤਮਕ ਜੀਵਨ ਵਾਲਾ ਦਰਜਾ ਪ੍ਰਾਪਤ ਕਰ ਲਿਆ ਹੈ ।੧।ਰਹਾਉ।
The Primal Lord, the Architect of Destiny, has come into my conscious mind; I seek the Sanctuary of the Saints. ||1||Pause||
 
ਹੇ ਮਾਂ! (ਜਦੋਂ ਤੋਂ ਮੈਂ ਗੁਰੂ-ਚਰਨਾਂ ਵਿਚ ਪਿਆਰ ਪਾਇਆ ਹੈ, ਤਦੋਂ ਤੋਂ ਮੈਨੂੰ ਪਛੁਤਾਵਾ ਲੱਗਾ ਹੈ ਕਿ) ਮੈਂ ਆਪਣੇ ਮਨ ਦਾ ਅਹੰਕਾਰ ਨਾਹ ਛੱਡਿਆ ।
O my mother, I have not renounced the pride of my mind.
 
ਹਉਮੈ ਨੂੰ ਮਾਰ ਕੇ ਉਸ ਦਾ ਇਹ ਮਨ ਪਵਿੱਤਰ ਹੋ ਜਾਂਦਾ ਹੈ ।
Egotism has been conquered, and this mind has become immaculate.
 
ਹੇ ਭਾਈ! (ਮਨੁੱਖ ਦੇ) ਇਸ ਸਰੀਰ ਵਿਚ (ਰਹਿਣ ਵਾਲਾ) ਚੰਚਲ ਮਨ (ਹਰ ਵੇਲੇ) ਭਟਕਦਾ ਫਿਰਦਾ ਹੈ,
In this temple of the mind, the mind wanders around.
 
ਹੇ ਮੇਰੇ ਮਨ! ਗੁਰੂ ਨੂੰ ਗੋਵਿੰਦ ਨੂੰ (ਸਦਾ) ਸਿਮਰਿਆ ਕਰ ।
O my mind, meditate on the Guru, the Lord of the Universe.
 
ਮੇਰਾ ਮਨ (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਨ ਤੋਂ ਬਚ ਗਿਆ ਹੈ, (ਹੁਣ ਮੇਰਾ ਮਨ ਨਾਮ-ਧਨ ਵਿਚ) ਟਿਕਾਣਾ ਬਣਾ ਕੇ ਬਹਿ ਗਿਆ ਹੈ ।੧।ਰਹਾਉ।
My mind has stopped its wanderings, and now, it has come to rest. ||1||Pause||
 
ਮੇਰੇ ਚੰਗੇ ਭਾਗਾਂ (ਗੁਰੂ ਦੀ ਕਿਰਪਾ ਨਾਲ) ਮੇਰੀ ਲਿਵ (ਪ੍ਰਭੂ-ਚਰਨਾਂ ਵਿਚ) ਲੱਗ ਗਈ ਹੈ, ਮਨ ਨੂੰ ਮੋਹ ਲੈਣ ਵਾਲੇ ਪ੍ਰਭੂ ਨੇ ਮੇਰਾ ਮਨ (ਆਪਣੇ ਪੇ੍ਰਮ ਵਿਚ) ਮੋਹ ਲਿਆ ਹੈ ।
My mind is fascinated with the Fascinating Lord. By great good fortune, I am lovingly attuned to Him.
 
ਕਬੀਰ ਜੀ ਆਖਦੇ ਹਨ—ਹੇੇ ਸੰਤ ਜਨੋ! ਸੁਣੋ, ਇਹ ਮਨ ਇਉਂ ਹੈ ਜਿਵੇਂ ਜੰਗਲ ਦਾ ਕੋਈ ਉਡਾਰੂ ਪੰਛੀ (ਇਸ ਨੂੰ ਟਿਕਾਣ ਲਈ ਗੁਰਮੁਖਾਂ ਦੀ ਸੰਗਤ ਵਿਚ ਲਿਆਉ) ।੨।੧।੬।
Says Kabeer, listen, O Saints: this mind is like the bird, flying above the forest. ||2||1||9||
 
ਉਸ ਮਨੁੱਖ ਦੀ ਮਾਂ ਭਾਗਾਂ ਵਾਲੀ ਹੈ ਜੋ ਗੁਰ-ਸ਼ਬਦ ਦੀ ਰਾਹੀਂ ਮਨ ਨੂੰ ਵੱਸ ਵਿਚ ਲਿਆ ਕੇ (ਮਾਇਆ ਦੇ ਮੋਹ ਵਲੋਂ, ਮਾਨੋ) ਮਰ ਜਾਂਦਾ ਹੈ;
One who dies in the Shabad and conquers his mind - blessed is the mother who gave birth to him.
 
:— ਹੇ ਭਾਈ! ਮੇਰਾ ਮਨ ਸੰਤ ਜਨਾਂ ਨੂੰ ਮਿਲ ਕੇ ਆਤਮਕ ਜੀਵਨ ਵਾਲਾ ਬਣ ਗਿਆ ਹੈ
Meeting with the Holy people, my mind blossoms forth.
 
(ਹੇ ਪ੍ਰਭੂ! ਤੇਰੇ ਨਾਮ-ਖ਼ਜ਼ਾਨੇ ਤੋਂ ਸੱਖਣਾ) ਮਨ (ਕਾਮਾਦਿਕ ਚੋਰਾਂ ਦੇ ਢਹੇ ਚੜ੍ਹ ਕੇ, ਸਦਾ) ਮਾਇਆ ਹੀ ਮਾਇਆ (ਲੋੜਦਾ ਹੈ), (ਮਾਇਆ ਦੇ ਪਿੱਛੇ ਹੀ) ਦੌੜਦਾ ਹੈ, ਮਨ (ਮਾਇਆ ਦੀ ਖ਼ਾਤਰ ਹੀ ਉਡਾਰੀਆਂ ਲਾਂਦਾ ਰਹਿੰਦਾ ਹੈ ਜਿਵੇਂ) ਪੰਛੀ ਆਕਾਸ਼ ਵਿਚ (ਉਡਾਰੀਆਂ ਲਾਂਦਾ ਹੈ, ਤੇ ਸਰੀਰ-ਨਗਰ ਸੁੰਞਾ ਪਿਆ ਰਹਿੰਦਾ ਹੈ, ਕਾਮਾਦਿਕ ਚੋਰ ਸ਼ੁਭ ਗੁਣਾਂ ਦੀ ਰਾਸਿ-ਪੂੰਜੀ ਲੱੁਟਦੇ ਰਹਿੰਦੇ ਹਨ) ।
The mind is Maya, the mind is a chaser; the mind is a bird flying across the sky.
 
ਹੇ ਮੇਰੇ ਮਨ! (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸਰਨ ਪਿਆ ਰਹੁ । ਪਰਮਾਤਮਾ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ।
O my mind, hurry to the Sanctuary of the Lord; He is Potent to do everything.
 
ਹੇ ਕਬੀਰ! ਮਨ ਸਭ ਕੁਝ ਜਾਣਦਾ ਹੈ, ਪਰ ਉਹ ਜਾਣਦਾ ਹੋਇਆ ਭੀ (ਠੱਗੀ ਦੀ ਕਮਾਈ ਵਾਲਾ) ਪਾਪ ਕਰੀ ਜਾਂਦਾ ਹੈ ।
Kabeer, the mortal knows everything, and knowing, he still makes mistakes.
 
ਆਖ—ਹੇ ਭਾਈ! (ਪਰਮਾਤਮਾ ਦਾ ਭਜਨ ਛੱਡ ਕੇ ਮਨੁੱਖ) ਤੀਰਥ-ਇਸ਼ਨਾਨ ਕਰ ਕੇ ਵਰਤ ਰੱਖ ਕੇ, ਦਾਨ-ਪੁੰਨ ਕਰ ਕੇ (ਆਪਣੇ) ਮਨ ਵਿਚ ਅਹੰਕਾਰ ਕਰਦਾ ਹੈ
Those who make pilgrimages to sacred shrines, observe ritualistic fasts and make donations to charity while still taking pride in their minds
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by