ਪ੍ਰਭੂ ਤੋਂ ਵਿੱਛੁੜ ਕੇ ਜਿੰਦ ਸੜ-ਬਲ ਜਾਂਦੀ ਹੈ
Without the Lord, my soul is scorched and burnt.
ਮੈਂ ਆਪਣੇ ਗੁਰੂ ਨੂੰ ਪੱੁਛ ਕੇ ਵੇਖ ਲਿਆ ਹੈ (ਮੈ ਆਪਣੇ ਗੁਰੂ ਨੂੰ ਪੱੁਛਿਆ ਹੈ ਤੇ ਮੈਨੂੰ ਯਕੀਨ ਭੀ ਆ ਗਿਆ ਹੈ) ਕਿ ਪ੍ਰਭੂ ਤੋਂ ਵਿੱਛੁੜ ਕੇ ਜਿੰਦ ਸੜ-ਬਲ ਜਾਂਦੀ ਹੈ (ਤੇ ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਕੋਈ ਥਾਂ (ਭੀ) ਨਹੀਂ ਹੈ (ਜਿਥੇ ਉਹ ਸਾੜ ਮੁੱਕ ਸਕੇ) ।੧।ਰਹਾਉ।
I consulted my Guru, and now I see that there is no other place at all. ||1||Pause||
(ਹੇ ਭਾਈ !) ਤੂੰ ਕਈ ਜਨਮਾਂ ਵਿਚ ਕੀੜੇ ਪਤੰਗੇ ਬਣਦਾ ਰਿਹਾ,
In so many incarnations, you were a worm and an insect;
ਇਸੇ ਰਾਹੇ ਪੈ ਕੇ (ਇਸ ਦੇ) ਕਈ ਜਨਮ ਗੁਜ਼ਾਰ ਗਏ ਹਨ ।
So many lifetimes are wasted in these ways.
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਨਕ (ਦੇ ਉਪਦੇਸ਼) ਨੂੰ ਸੁਣਿਆ ਹੈ ਗੁਰੂ ਨਾਨਕ ਦਾ ਦਰਸ਼ਨ ਕੀਤਾ ਹੈ, ਉਹ ਮੁੜ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ ।੪।੨।੧੩।
Those who have heard, and seen Guru Nanak, do not descend into the womb of reincarnation again. ||4||2||13||
ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ
For so many incarnations, I have been separated from You, Lord; I dedicate this life to You.
ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਬੱਝੇ ਹੋਏ ਉਹ ਮਨੁੱਖ ਤ੍ਰਿਸ਼ਨਾ (ਦੀ ਅੱਗ) ਵਿਚ ਸੜਦੇ ਰਹਿੰਦੇ ਹਨ ਅਤੇ (ਜਨਮ ਮਰਨ ਦੇ ਗੇੜ ਵਿਚ) ਭੌਂਦੇ ਰਹਿੰਦੇ ਹਨ ਜਿਵੇਂ ਤੇਲੀਆਂ ਦੇ ਬਲਦ ਕੋਹਲੂ ਦੁਆਲੇ ਸਦਾ ਭੌਂਦੇ ਹਨ ।੨।
Burnt by desire, and bound by the karma of their past actions, they go round and round, like the ox at the mill press. ||2||