ਜੀਵਨ ਵਿਚ ਤੇ ਮਰਨ ਵਿਚ ਭੀ ਸਾਡੀ ਕੋਈ ਸਮਰਥਾ (ਕੰਮ ਨਹੀਂ ਦੇਂਦੀ)।
No power to live, no power to die.
ਉਹ (ਇਸ ਤਰ੍ਹਾਂ) ਆਤਮਕ ਮੌਤ ਸਹੇੜ ਕੇ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਤੇ ਜਮਰਾਜ ਦੇ ਦਰ ਤੇ ਸੱਟਾਂ ਖਾਂਦੇ ਰਹਿੰਦੇ ਹਨ ।੪।
They die and die, over and over again, only to be reborn, over and over again. They are struck down at Death's Door. ||4||
ਰੇਤ ਦੇ ਘਰ ਵਿਚ ਵੱਸਦਾ ਹੈ (ਭਾਵ ਰੇਤ ਦੇ ਕਿਣਕਿਆਂ ਵਾਂਗ ਉਮਰ ਛਿਨ ਛਿਨ ਕਰ ਕੇ ਕਿਰ ਰਹੀ ਹੈ),
He lives in a castle of sand.
ਸਰੀਰ ਤੇ ਸੋਹਣਾ ਰੂਪ (ਇਸੇ ਜਗਤ ਵਿਚ) (ਜੀਵਾਂ ਨੇ) ਛੱਡ ਕੇ ਤੁਰ ਜਾਣਾ ਹੈ ।
Abandoning the world of beauty, and beautiful clothes, one must depart.
(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ ।
O mad-man, no one will keep you, for even a moment.
(ਮਾਇਆ ਦੇ ਮੋਹ ਵਿਚ ਫਸ ਕੇ) ਇਹ ਮਿੱਟੀ ਦਾ ਪੁਤਲਾ ਕੇਹਾ ਹਾਸੋ-ਹੀਣਾ ਹੋ ਕੇ ਨੱਚ ਰਿਹਾ ਹੈ (ਭਟਕ ਰਿਹਾ ਹੈ);
How does the puppet of clay dance?
ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਅਸੀ ਆਦਮੀ ਇਕ ਦਮ ਦੇ ਹੀ ਮਾਲਕ ਹਾਂ (ਕੀਹ ਪਤਾ ਹੈ ਕਿ ਦਮ ਕਦੋਂ ਮੁੱਕ ਜਾਏ? ਸਾਨੂੰ ਆਪਣੀ ਜ਼ਿੰਦਗੀ ਦੀ) ਮਿਆਦ ਦਾ ਪਤਾ ਨਹੀਂ ਹੈ, ਸਾਨੂੰ ਇਹ ਪਤਾ ਨਹੀਂ ਕਿ ਮੌਤ ਦਾ ਵਕਤ ਕਦੋਂ ਆ ਜਾਣਾ ਹ
We are human beings of the briefest moment; we do not know the appointed time of our departure.
ਪਰ ਜਿਹੜੇ ਪ੍ਰਾਣੀ (ਪਰਮਾਤਮਾ ਦਾ) ਨਾਮ ਭੁਲਾ ਕੇ ਹੋਰ ਲਾਲਚ ਵਿਚ ਲੱਗੇ ਰਹਿੰਦੇ ਹਨ, ਉਹਨਾਂ ਦਾ ਮਨੁੱਖ ਜਨਮ ਵਿਅਰਥ ਚਲਾ ਜਾਂਦਾ ਹੈ ।੧।ਰਹਾਉ।
But he has forgotten the Naam, the Name of the Lord, and he has become attached to other temptations. His life is totally worthless! ||1||Pause||