ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ ।
In the Amrit Vaylaa, the ambrosial hours before dawn, chant the True Name, and contemplate His Glorious Greatness.
 
(ਹੇ ਭਾਈ !) ਉਸ (ਕੁਠਾਲੀ) ਵਿਚ ਅਕਾਲ ਪੁਰਖ ਦਾ ਅੰਮ੍ਰਿਤ ਨਾਮ ਗਲਾਵੋ,
In the crucible of love, melt the Nectar of the Name,
 
ਪਰਮਾਤਮਾ ਨਾਲ ਇਕ-ਰਸ ਪ੍ਰੇਮ ਛੱਤੀ ਕਿਸਮਾਂ ਦੇ ਸੁਆਦਲੇ ਭੋਜਨ ਹਨ । (ਪਰ ਇਹ ਉੱਚੀ ਦਾਤਿ ਉਸੇ ਨੂੰ ਮਿਲਦੀ ਹੈ) ਜਿਸ ਉਤੇ (ਪ੍ਰਭੂ ਮਿਹਰ ਦੀ) ਨਜ਼ਰ ਕਰਦਾ ਹੈ ।੧।
The thirty-six flavors of ambrosial nectar are in the Love of the One Lord; they are tasted only by one who is blessed by His Glance of Grace. ||1||
 
(ਹੇ ਭਾਈ ! ਜੇ ਮਾਲਕ-ਪ੍ਰਭੂ ਦੀ ਮਿਹਰ ਹੋਵੇ ਤਾਂ) ਗੁਰੂ ਦੀ ਸਰਨ ਪੈ ਕੇ ਜਿਉਂ ਜਿਉਂ (ਉਹ) ਮਾਲਕ (ਮੇਰੇ) ਮਨ ਵਿਚ ਟਿਕਿਆ ਰਹੇ, ਮੈਂ ਆਤਮਕ ਜੀਵਨ ਦੇਣ ਵਾਲਾ (ਉਸ ਦਾ) ਨਾਮ-ਜਲ ਪੀਂਦਾ ਰਹਾਂ
The more the Lord and Master dwells within the mind, the more the Gurmukh drinks in the Ambrosial Nectar.
 
(ਇਸ ਤਰ੍ਹਾਂ) ਤੇਰੇ ਅੰਦਰ (ਹਿਰਦਾ-) ਕੌਲ ਖਿੜ ਪਏਗਾ, (ਤੇਰੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰ ਜਾਏਗਾ
The lotus blossoms deep within the heart, and filled with Ambrosial Nectar, one is satisfied.
 
ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਦੀ ਰਾਹੀਂ ਸਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ ।੧।
They drink in the Ambrosial Nectar forever and ever, and they love the True Name. ||1||
 
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਡੂੰਘੀ ਸਾਂਝ ਪਾਣੀ ਚਾਹੀਦੀ ਹੈ । (ਜੇਹੜਾ ਸਾਂਝ ਪਾਂਦਾ ਹੈ ਉਹ) ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ
The Gurmukhs realize the Word of the Shabad; they are immersed in the Ambrosial Nectar of the Lord's Name.
 
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਛੱਡ ਕੇ ਮਾਇਆ ਵਿਚ ਮਸਤ ਹੁੰਦੇ ਹਨ (ਤੇ, ਮਾਇਆ ਦੀ ਖ਼ਾਤਰ) ਹੋਰ ਹੋਰ ਦੀ (ਸੇਵਾ ਖ਼ੁਸ਼ਾਮਦ) ਕਰਦੇ ਫਿਰਦੇ ਹਨ
Discarding the Ambrosial Nectar, they greedily grab the poison; they serve others, instead of the Lord.
 
ਗੁਰੂ ਦੀ ਰਜ਼ਾ ਵਿਚ ਨਾਮ-ਅੰਮ੍ਰਿਤ ਹੈ (ਜੇਹੜਾ ਰਜ਼ਾ ਵਿਚ ਤੁਰਦਾ ਹੈ) ਉਹ ਆਤਮਕ ਅਡੋਲਤਾ ਵਿਚ ਟਿਕ ਕੇ ਅੰਮ੍ਰਿਤ ਪੀਂਦਾ ਹੈ
The Amrit, the Ambrosial Nectar, is in the Guru's Will. With intuitive ease, it is obtained.
 
ਪਰਮਾਤਮਾ ਦਾ ਸਦਾ-ਥਿਰ ਨਾਮ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਦਾ ਸੁਆਦ ਦੱਸਿਆ ਨਹੀਂ ਜਾ ਸਕਦਾ
The True Name is the Ambrosial Nectar; no one can describe it.
 
ਸਤਿਗੁਰੂ ਦਾ ਸ਼ਬਦ (ਐਸਾ) ਅੰਮ੍ਰਿਤ ਹੈ (ਆਤਮਕ ਜੀਵਨ ਦੇਣ ਵਾਲਾ ਜਲ ਹੈ) ਜਿਸ ਦੇ ਪੀਤਿਆਂ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ
The Word of the Guru's Shabad is Ambrosial Nectar; drinking it in, thirst is quenched.
 
ਉਸ ਦੀ ਜੀਭ ਸਦਾ‑ਥਿਰ ਪ੍ਰਭੂ ਦੀ ਸਿਫ਼ਤਿ‑ਸਾਲਾਹ ਵਿਚ ਰੰਗੀ ਜਾਂਦੀ ਹੈ, ਪ੍ਰੇਮ ਨਾਲ ਪ੍ਰਭੂ ਦੇ ਗੁਣ ਗਾ ਕੇ ਉਹ ਆਤਮਕ ਜੀਵਨ ਦੇਣ ਵਾਲਾ ਰਸ ਪੀਂਦਾ ਹੈ
The tongue imbued with the True Word of the Shabad drinks in the Amrit with delight, singing His Glorious Praises.
 
(ਗੁਰੂ ਦੀ ਰਜ਼ਾ ਵਿਚ ਤੁਰ ਕੇ) ਆਪਣੇ ਅੰਤਰ ਆਤਮੇ ਟਿਕਿਆ ਰਹੇਂਗਾ (ਭਾਵ, ਭਟਕਣਾ ਤੋਂ ਬਚ ਜਾਵੇਂਗਾ), ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਵੇਂਗਾ, ਉਸ ਦੀ ਬਰਕਤਿ ਨਾਲ ਸੁਖ ਦਾ ਟਿਕਾਣਾ ਲੱਭ ਲਵੇਂਗਾ ।੧।ਰਹਾਉ।
Dwell within the home of your own inner being, and drink in the Ambrosial Nectar; you shall attain the Peace of the Mansion of His Presence. ||1||Pause||
 
ਅਕਾਲ-ਪੁਰਖ ਦਾ ਰੂਪ ਸਤਿਗੁਰੂ ਹੀ ਅੰਮ੍ਰਿਤ ਦਾ ਸਰੋਵਰ ਹੈ । ਜੇਹੜੇ ਬੰਦੇ ਇਸ ਤੀਰਥ ਉੱਤੇ ਆ ਕੇ ਇਸ਼ਨਾਨ ਕਰਦੇ ਹਨ ਉਹ ਵੱਡੇ ਭਾਗਾਂ ਵਾਲੇ ਹਨ
The True Guru, the Primal Being, is the Pool of Ambrosial Nectar. The very fortunate ones come to bathe in it.
 
ਪਰਮਾਤਮਾ ਦਾ ਨਾਮ ਬੜਾ ਸੇ੍ਰਸ਼ਟ ਰਸ ਹੈ, ਆਤਮਕ ਜੀਵਨ ਦੇਣ ਵਾਲਾ ਹੈ । ਇਹ ਰਸ ਕਿਸ ਤਰ੍ਹਾਂ ਮਿਲ ਸਕਦਾ ਹੈ ? ਕਿਵੇਂ ਕੋਈ ਮਨੁੱਖ ਇਹ ਰਸ ਖਾ ਸਕਦਾ ਹੈ ?
The Essence of the Ambrosial Naam is the most sublime essence; how can I get to taste this essence?
 
ਪਰਮਾਤਮਾ ਆਪ ਹੀ ਮਿਹਰ ਕਰ ਕੇ ਇਹ ਨਾਮ-ਰਸ ਦੇਂਦਾ ਹੈ (ਜਿਵੇਂ ਸ਼ਹਦ ਦੇ ਛੱਤੇ ਵਿਚੋਂ ਸ਼ਹਦ ਚੋਂਦਾ ਹੈ, ਤਿਵੇਂ) ਗੁਰੂ ਦੀ ਸਰਨ ਪਿਆਂ ਆਤਮਕ ਜੀਵਨ ਦੇਣ ਵਾਲਾ ਰਸ (ਜੀਵ ਦੇ ਅੰਦਰੋਂ) ਚੋਂਦਾ ਹੈ
In His Kindness, He blesses the Gurmukh with it; the Ambrosial Nectar of this Amrit trickles down.
 
ਹੇ ਪ੍ਰਭੂ ! ਆਪਣੀ ਮਿਹਰ ਕਰ (ਗੁਰੂ ਮਿਲਾ, ਤਾ ਕਿ) ਆਤਮਕ ਜੀਵਨ ਦੇਣ ਵਾਲਾ (ਤੇਰਾ) ਨਾਮ (ਅਸੀ) ਜਪ ਸਕੀਏ
Please grant Your Grace, God, that we may meditate on Your Ambrosial Naam.
 
ਉਸ ਦਾ ਹਿਰਦਾ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ, ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਉਸ ਦਾ ਹਿਰਦਾ ਖਿੜ ਆਉਂਦਾ ਹੈ ।੧।
The Name of the Lord is firmly implanted within my mind; through His Ambrosial Glance of Grace, I am exalted and enraptured. ||1||
 
ਪਰਮਾਤਮਾ ਦਾ ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ (ਹੀ ਅਸਲੀ) ਰਤਨ ਜਵਾਹਰ ਤੇ ਮੋਤੀ ਹੈ
The Ambrosial Name of the Lord is a Gem, a Jewel, a Pearl.
 
(ਪਰਮਾਤਮਾ ਦਾ ਨਾਮ) ਜਨਮ ਮਰਨ ਦੇ ਗੇੜ-ਰੂਪ ਰੋਗ ਦਾ ਪਰਹੇਜ਼ ਹੈ, ਆਤਮਕ ਜੀਵਨ ਦੇਣ ਵਾਲਾ ਇਹ ਨਾਮ-ਜਲ ਜਿਨ੍ਹਾਂ (ਭਾਗਾਂ ਵਾਲਿਆਂ) ਨੂੰ ਗੁਰੂ ਨੇ ਪਿਲਾਇਆ ਹੈ
The Guru has led me to drink in the Ambrosial Nectar of the Naam, the Name of the Lord; He has released me from the cycle of birth and death.
 
ਮੈਂ ਤੇਰੇ ਦਰਸਨ ਤੋਂ ਸਦਕੇ ਜਾਂਦਾ ਹਾਂ । ਤੂੰ ਪ੍ਰਸੰਨ ਹੋ ਕੇ ਮੈਨੂੰ (ਪ੍ਰਭੂ ਦਾ) ਆਤਮਕ ਜੀਵਨ ਦੇਣ ਵਾਲਾ ਨਾਮ ਬਖ਼ਸ਼ਿਆ ਹੈ ।੧।ਰਹਾਉ।
I am a sacrifice to the Blessed Vision of Your Darshan. By the Pleasure of Your Will, You have blessed me with the Ambrosial Naam, the Name of the Lord. ||1||Pause||
 
ਤੇ, ਸਿਫ਼ਤਿ-ਸਾਲਾਹ ਰੂਪ ਅੰਮ੍ਰਿਤ ਪੀਤਿਆਂ ਮਨ ਸੰਤੋਖ ਗ੍ਰਹਣ ਕਰ ਲੈਂਦਾ ਹੈ, ਅਤੇ (ਜਗਤ ਵਿਚੋਂ) ਆਦਰ ਮਾਣ ਖੱਟ ਕੇ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ ।੭।
Drinking in the Ambrosial Nectar, they are contented; they go to the Court of the Lord in robes of honor. ||7||
 
(ਗੁਰੂ ਤੋਂ ਬੇਮੁਖ ਮਨੁੱਖ, ਮਾਨੋ, ਇਕ ਐਸਾ ਰੁੱਖ ਹੈ ਕਿ) ਜੇ ਉਸ ਨੂੰ ਸੌ ਵਾਰੀ ਭੀ ਅੰਮ੍ਰਿਤ ਸਿੰਜੀਏ ਤਾਂ ਭੀ ਉਸ ਨੂੰ ਜ਼ਹਰ ਦਾ ਫਲ ਹੀ ਛੇਤੀ ਲੱਗਦਾ ਹੈ ।੪।
Even if the poisonous plant is watered with ambrosial nectar a hundred times, it will still bear poisonous fruit. ||4||
 
ਗੁਰੂ ਦੀ ਸਰਨ ਤੋਂ ਬਿਨਾ ਉਹਨਾਂ ਨੂੰ (ਪਰਮਾਤਮਾ ਦਾ) ਟਿਕਾਣਾ ਦਿੱਸਦਾ ਨਹੀਂ, ਨਾਹ ਹੀ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਫਲ ਪ੍ਰਾਪਤ ਕਰ ਸਕਦੇ ਹਨ ।੨।
Without the Guru, they do not find the Mansion of the Lord's Presence, and they do not obtain the Ambrosial Fruit. ||2||
 
ਉਸ ਨੂੰ ਆਤਮਕ ਜੀਵਨ ਦੇਣ ਵਾਲਾ ਸਿਰਫ਼ ਇਕ ਨਾਮ-ਫਲ ਲੱਗਦਾ ਹੈ । (ਪ੍ਰਭੂ ਮਿਹਰ ਕਰ ਕੇ) ਆਪ ਹੀ (ਉਸ ਨੂੰ ਇਹ ਫਲ) ਚਖਾ ਦੇਂਦਾ ਹੈ ।੩।
The Lord alone is the Ambrosial Fruit; He Himself gives it to us to eat. ||3||
 
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਾਰੀ ਸ੍ਰਿਸ਼ਟੀ ਵਿਚ ਪਰਮਾਤਮਾ ਨੂੰ ਵੱਸਦਾ ਪਛਾਣ ਕੇ ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ
The Gurmukhs speak the Ambrosial Bani; they recognize the Lord, the Supreme Soul in all.
 
(ਹੇ ਪ੍ਰਭੂ !) ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ (ਮਾਨੋ) ਆਤਮਕ ਜੀਵਨ ਦੇਣ ਵਾਲਾ ਜਲ ਹੈ
The Bani of Your Word is Ambrosial Nectar.
 
ਆਤਮਕ ਅਡੋਲਤਾ ਪੈਦਾ ਕਰ ਕੇ ਤੇਰਾ ਨਾਮ-ਅੰਮ੍ਰਿਤ ਮੇਰੇ ਅੰਦਰ ਵਰਖਾ ਕਰ ਰਿਹਾ ਹੈ
Softly and gently, drop by drop, the Ambrosial Nectar trickles down.
 
ਸਤਿਗੁਰੂ ਦੀ ਪ੍ਰਸੰਨਤਾ ਦਾ ਪਾਤਰ ਬਣ ਕੇ ਜੇਹੜਾ ਮਨੱੁਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ (-ਰੂਪ) ਪਾਣੀ ਪੀ ਕੇ (ਮਾਇਆ ਦੀ ਤ੍ਰੇਹ ਵਲੋਂ) ਰੱਜ ਜਾਂਦਾ ਹੈ, ਉਸ ਦੇ ਮਨ ਵਿਚ ਸਾਰੇ ਸੁਖ ਆ ਵੱਸਦੇ ਹਨ
Drinking in the Lord's Ambrosial Bani, the mind is satisfied, and all pleasures come to abide within.
 
ਪਰਮਾਤਮਾ ਦਾ ਨਾਮ ਸਿਮਰ-ਸਿਮਰ ਕੇ (ਭਗਤ ਜਨ ਆਪਣੇ) ਮਨ ਦੀ ਰਾਹੀਂ (ਆਪਣੇ) ਸਰੀਰ ਦੀ ਰਾਹੀਂ ਪ੍ਰਭੂ-ਨਾਮ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਸਦਾ ਪੀਂਦੇ ਰਂਿਹੰਦੇ ਹਨ
Their minds and bodies are absorbed in meditation on the Name of God; they drink in the Lord's Ambrosial Nectar.
 
ਭਗਤ-ਜਨ ਨਾਮ-ਅੰਮ੍ਰਿਤ ਸਦਾ ਪੀਂਦੇ ਹਨ ਤੇ (ਵਿਸ਼ਿਆਂ ਵਲੋਂ) ਸਦਾ ਅਡੋਲ-ਚਿੱਤ ਟਿਕੇ ਰਹਿੰਦੇ ਹਨ । (ਸਿਮਰਨ ਦੀ ਬਰਕਤਿ ਨਾਲ ਉਹਨਾਂ ਨੇ) ਵਿਸ਼ਿਆਂ ਦੇ ਪਾਣੀ ਨੂੰ ਬੇ-ਸੁਆਦ ਜਾਣ ਲਿਆ ਹੈ
They drink in the Lord's Ambrosial Nectar, and become eternally stable. They know that the water of corruption is insipid and tasteless.
 
ਤੇ ਜਮਕਾਲ ਉਨ੍ਹਾਂ ਤੇ ਜਬ੍ਹਾ ਨਹੀਂ ਪਾ ਸਕਦਾ ਜਿਨ੍ਹਾਂ ਨੇ ਆਤਮਕ ਜੀਵਨ ਦੇਣ ਵਾਲਾ ਸਦਾ-ਥਿਰ ਨਾਮ-ਜਲ ਪੀਤਾ ਹੈ,
The Messenger of Death does not touch those who drink in the True Ambrosial Nectar.
 
(ਹੇ ਭਾਈ !) ਗੁਰਮੁਖਾਂ ਵਾਲੀ ਕਾਰ ਕਰ ਕੇ ਸਦਾ ਨਾਮ-ਅੰਮ੍ਰਿਤ ਪੀਵੀਏ
They drink in the Ambrosial Nectar of the Naam forever; this is how the Gurmukhs act.
 
ਸਤਿਗੁਰੂ ਦੀ ਸਿੱਖਿਆ ਦੁਆਰਾ ਹੀ ਅਡੋਲ ਅਵਸਥਾ ਵਿਚ ਪਹੁੰਚ ਕੇ ਪ੍ਰਭੂ ਦੀ ਉੱਤਮ ਪਵਿਤਰ ਤੇ ਜੀਵਨ-ਕਣੀ ਬਖ਼ਸ਼ਣ ਵਾਲੀ ਸਿਫ਼ਤਿ-ਸਾਲਾਹ ਦਾ ਆਨੰਦ ਲਿਆ ਜਾ ਸਕਦਾ ਹੈ
Through the Guru's Teachings, they intuitively taste the sublime, exquisite and ambrosial sermon of the Lord.
 
ਸੰਤਾਂ ਦੀ ਸੰਗਤਿ ਵਿਚ ਨਾਮ-ਖ਼ਜ਼ਾਨਾ ਮਿਲਦਾ ਹੈ, ਤੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਚੱਖ ਸਕੀਦਾ ਹੈ
In the Society of the Saints, you shall taste the treasure of the Ambrosial Nectar.
 
(ਹੁਣ ਜਦੋਂ) ਤੂੰ ਮਾਇਆ-ਰੂਪ ਵਿਹੁ ਨੂੰ ਰਸਦਾਇਕ ਤੇ ਪਵਿੱਤਰ ਅੰਮ੍ਰਿਤ ਸਮਝ ਕੇ ਚੱਖਿਆ, ਤਦੋਂ ਤੈਨੂੰ ਪੰਜੇ (ਕਾਮਾਦਿਕ) ਖੁਲੇ੍ਹ ਤੌਰ ਤੇ ਸਤਾ ਰਹੇ ਹਨ
Tasting good and bad, you eat nectar and then poison, and then the five passions appear and torture you.
 
ਆਤਮਕ ਜੀਵਨ ਦੇਣ ਵਾਲਾ ਪ੍ਰਭੂ ਦਾ ਨਾਮ-ਜਲ ਮੇਰੇ ਮਨ ਵਿਚ ਚੰਗਾ ਲਗ ਰਿਹਾ ਹੈ । ਇਹ ਨਾਮ-ਜਲ ਸਤਿਗੁਰੂ ਨੂੰ ਮਿਲ ਕੇ ਹੀ ਪੀਤਾ ਜਾ ਸਕਦਾ ਹੈ ।੨।
The Ambrosial Nectar of the Lord's Name, Har, Har, is so sweet to my mind. Meeting the True Guru, I drink in this Ambrosial Nectar. ||2||
 
ਹੁਣ ਮੈਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਮਾਣਦਾ ਹਾਂ ਤੇ ਸਦਾ ਕਾਇਮ ਰਹਿਣ ਵਾਲਾ ਅੰਮ੍ਰਿਤ ਨਾਮ (ਮੂੰਹੋਂ) ਉਚਾਰਦਾ ਹਾਂ । ਪੂਰੇ ਗੁਰੂ ਦੀ ਰਾਹੀਂ (ਹੀ) ਇਹ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਲਿਆ ਜਾ ਸਕਦਾ ਹੈ ।੩।
The True Essence is Ambrosial Nectar; through the Ambrosial Words of the Perfect Guru, this Amrit is obtained. ||3||
 
ਪਰਮਾਤਮਾ ਦਾ ਨਾਮ ਸਭ ਰਸਾਂ ਦਾ ਸੋਮਾ ਹੈ (ਜੀਵਾਂ ਦੇ) ਮਨ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਤ੍ਰਿਪਤ ਕਰਨ ਵਾਲਾ ਹੈ ।ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲੇ ਉਸ ਨਾਮ ਰਸ ਨੂੰ ਮੈਂ ਪੀਂਦਾ ਰਹਿੰਦਾ ਹਾਂ ।੩।
The Nectar of the Name satisfies my mind. As Gurmukh, I drink in the Ambrosial Nectar. ||3||
 
ਪਰਮਾਤਮਾ ਦੇ ਨਾਮ-ਰਸ ਦਾ ਸੁਆਦ ਮੈਨੂੰ ਗੁਰੂ ਪਾਸੋਂ ਪ੍ਰਾਪਤ ਹੋਇਆ ਹੈ
I drink in the Lord's Ambrosial Essence from the Guru;
 
(ਜਿਸ ਦੀ ਮਿਹਰ ਨਾਲ) ਅਨੇਕਾਂ ਕਿਸਮਾਂ ਦਾ ਖਾਣਾ ਅਸੀ ਖਾ ਰਹੇ ਹਾਂ
-the thirty-six delicious foods to eat,
 
ਹੇ ਮਾਲਕ-ਪ੍ਰਭੂ ! ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਉਹੀ ਮਨੁੱਖ ਗਾ ਸਕਦਾ ਹੈ, ਜੇਹੜਾ ਤੇਰੇ ਮਨ ਵਿਚ (ਤੈਨੂੰ) ਪਿਆਰਾ ਲੱਗਦਾ ਹੈ
He alone sings Your Ambrosial Naam, who is pleasing to Your Mind, O my Lord and Master.
 
ਹੇ ਮਨ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਐਸਾ ਜਲ ਹੈ ਜੋ ਸਦਾ ਹੀ ਸਾਫ਼ ਰਹਿੰਦਾ ਹੈ ।
The Ambrosial Naam, the Name of the Lord, is eternally pure.
 
ਜੇਹੜਾ ਪ੍ਰਭੂ ਸਭ ਤੋਂ ਉੱਚੀ ਹਸਤੀ ਵਾਲਾ ਹੈ, ਜਿਸ ਦੇ ਗੁਣਾਂ ਦਾ ਪਰਲਾ ਬੰਨਾ ਨਹੀਂ ਲੱਭ ਸਕਦਾ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਉਸਦਾ ਉਹ ਉੱਚਾ ਥਾਂ-ਟਿਕਾਣਾ ਗੁਰੂ (ਹੀ) ਵਿਖਾਂਦਾ ਹੈ ।੩।
Your Ambrosial Name is deep and profound.
 
(ਜਿਵੇਂ ਮਠੀ ਮਠੀ ਵਰਖਾ ਹੁੰਦੀ ਹੈ ਤੇ ਉਹ ਧਰਤੀ ਵਿਚ ਸਿੰਜਰਦੀ ਜਾਂਦੀ ਹੈ ਤਿਵੇਂ ਜਦੋਂ) ਆਤਮਕ ਅਡੋਲਤਾ ਦੀ ਹਾਲਤ ਵਿਚ ਨਾਮ-ਅੰਮ੍ਰਿਤ ਦੀ ਧਾਰ ਸਹਜੇ ਸਹਜੇ ਵਰ੍ਹਦੀ ਹੈ
Slowly, gently, drop by drop, the stream of nectar trickles down within.
 
ਹੇ ਹਰੀ । ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ (ਆਤਮਕ ਮੌਤ ਤੋਂ ਬਚਾਣ ਵਾਲੀ ਹੈ),
The Word of Your Bani, Lord, is Ambrosial Nectar.
 
ਪਰਮਾਤਮਾ ਨਾਮ ਦਾ ਗੁਣਾਂ ਦਾ ਖ਼ਜ਼ਾਨਾ ਹੈ, ਪਰਮਾਤਮਾ ਦਾ ਨਾਮ ਆਤਮਕ ਮੌਤ ਤੋਂ ਬਚਾਣ ਵਾਲਾ ਹੈ । ਭਗਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣਦੇ ਹਨ ।੧।
The Ambrosial Name of the Lord is the Treasure of Excellence. Meditating, meditating on the Lord's Name, I have found peace. ||1||
 
ਹੇ ਨਾਨਕ ! ਆਖ । ਹੇ ਪ੍ਰਭੂ ! ਜਿਸ ਮਨੁੱਖ ਨੂੰ ਤੂੰ ਕਿਰਪਾ ਕਰ ਕੇ ਆਪਣੀ ਭਗਤੀ ਵਿਚ ਜੋੜਦਾ ਹੈਂ, ਉਹ ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ-ਅੰਮ੍ਰਿਤ ਪੀਂਦਾ ਰਹਿੰਦਾ ਹੈ ।੪।੨੮।੩੫।
Shower Your Mercy upon me, God; let me be committed to devotional worship. Nanak drinks in the Ambrosial Nectar of Truth. ||4||28||35||
 
(ਤੇਰੇ ਸੇਵਕਾਂ) ਦੇ ਅੰਦਰ ਸਿਫ਼ਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਇਕ-ਰਸ ਨਾਮ ਅੰਮ੍ਰਿਤ ਦੀ ਵਰਖਾ ਹੁੰਦੀ ਹੈ
The Ambrosial Nectar, the Unstruck Melody of Gurbani rains down continually;
 
(ਜੇ) ਸੰਤਾਂ ਦੀ ਸੰਗਤਿ ਵਿਚ ਮੇਲ (ਹੋ ਜਾਏ ਤਾਂ ਉਥੇ) ਆਤਮਕ ਮੌਤ ਤੋਂ ਬਚਾਣ ਵਾਲਾ ਹਰਿ-ਨਾਮ ਜਪੀਦਾ ਹੈ
when one joins the Society of the Saints and chants the Ambrosial Naam.
 
ਜਿਨ੍ਹਾਂ ਨੇ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਸੁਖ ਦੇਣ ਵਾਲਾ ਪ੍ਰਭੂ-ਨਾਮ ਗੁਰੂ ਦੀ ਮਤਿ ਲੈ ਕੇ ਆਪਣੇ ਮਨ ਵਿਚ ਵਸਾ ਲਿਆ ਹੈ ।੧।ਰਹਾਉ।
The Ambrosial Naam, the Name of the Lord, is forever the Giver of Peace. Through the Guru's Teachings, it dwells in the mind. ||1||Pause||
 
ਸਤਿਗੁਰੂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਤੇ ਜੀਵਨ ਵਿਚ ਮਿਠਾਸ ਭਰਨ ਵਾਲੀ ਹੈ,
The Nectar of the Guru's Bani is very sweet.
 
ਸਤਿਗੁਰੂ ਆਤਮਕ ਜੀਵਨ ਦੇਣ ਵਾਲੇ ਜਲ ਦਾ ਕੁੰਡ ਹੈ, ਉਹ ਕੁੰਡ ਸਦਾ ਕਾਇਮ ਰਹਿਣ ਵਾਲਾ (ਭੀ) ਹੈ । (ਜਿਸ ਮਨੁੱਖ ਦਾ) ਮਨ (ਉਸ ਕੁੰਡ ਵਿਚ) ਇਸ਼ਨਾਨ ਕਰਦਾ ਹੈ, (ਉਹ ਆਪਣੇ ਮਨ ਦੀ ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ ।੧।ਰਹਾਉ।
The True Guru is the True Pool of Nectar; bathing in it, the mind is washed clean of all filth. ||1||Pause||
 
ਕਿਉਂਕਿ ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਤਾ ਹੈ,
By Guru's Grace, I drink in the Ambrosial Nectar.
 
(ਹੇ ਭਾਈ !) ਪਰਮਾਤਮਾ (ਮਾਨੋ) ਇਕ ਫਲਦਾਰ ਰੁੱਖ ਹੈ ਜਿਸ ਵਿਚੋਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੋਂਦਾ ਹੈ । ਜਿਸ ਮਨੁੱਖ ਨੇ (ਉਹ ਰਸ) ਪੀ ਲਿਆ, ਨਾਮ-ਰਸ ਨੇ ਉਸ ਦੀ (ਮਾਇਆ ਦੀ) ਤ੍ਰੇਹ ਦੂਰ ਕਰ ਦਿੱਤੀ ।੧।
The Dear Lord is the fruit-bearing tree; drinking in the Ambrosial Nectar, thirst is quenched. ||1||
 
ਜੇਹੜਾ ਮਨੁੱਖ ਆਤਮਕ ਜੀਵਨ ਦੇਣ ਵਾਲਾ ਪ੍ਰਭੂ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ,
Enshrining the Ambrosial Naam, the Name of the Lord, in the mind,
 
ਉਹ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਲਾਹ ਦੀ ਬਾਣੀ ਰਾਹੀਂ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਹਰ ਵੇਲੇ ਨਾਮ-ਅੰਮ੍ਰਿਤ (ਦੇ ਘੁੱਟ) ਹੀ ਪੀਂਦਾ ਹੈ ।੧।
By continually praising the Ambrosial Bani of the Word, I obtain the Amrit, the Ambrosial Nectar. ||1||
 
ਮੈਂ ਉਸ ਮਨੱੁਖ ਤੋਂ ਸਦਾ ਸਦਕੇ ਕੁਰਬਾਨ ਜਾਂਦਾ ਹਾਂ, ਜੋ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ (ਪਰਮਾਤਮਾ ਨੂੰ) ਆਪਣੇ ਮਨ ਵਿਚ ਵਸਾਂਦਾ ਹੈ,
I am a sacrifice, my soul is a sacrifice, to those who enshrine the Ambrosial Bani of the Word within their minds.
 
ਜੋ ਅੰਮ੍ਰਿਤ ਬਾਣੀ ਮਨ ਵਿਚ ਵਸਾਂਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਪ੍ਰਭੂ-ਨਾਮ ਸਦਾ ਸਿਮਰਦਾ ਹੈ ।੧।ਰਹਾਉ।
Enshrining the Ambrosial Bani in their minds, they meditate on the Ambrosial Naam. ||1||Pause||
 
ਜੇਹੜਾ ਮਨੁੱਖ ਆਪਣੇ ਮੂੰਹ ਨਾਲ ਬਚਨਾਂ ਦੀ ਰਾਹੀਂ ਆਤਮਕ ਜੀਵਨ-ਦਾਤਾ ਪ੍ਰਭ-ਨਾਮ ਸਦਾ ਉਚਾਰਦਾ ਹੈ, ਉਹ ਅੱਖਾਂ ਨਾਲ (ਭੀ) ਸਦਾ ਜੀਵਨ-ਦਾਤੇ ਪਰਮਾਤਮਾ ਨੂੰ ਹੀ (ਹਰ ਥਾਂ) ਵੇਖਦਾ ਪਛਾਣਦਾ ਹੈ ।
Those who continually chant the Ambrosial Words of Nectar see and behold this Amrit everywhere with their eyes.
 
ਉਹ ਜੀਵਨ-ਦਾਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਦਿਨ ਰਾਤ ਕਰਦਾ ਹੈ ਤੇ ਹੋਰਨਾਂ ਨੂੰ (ਭੀ) ਆਖ ਕੇ ਸੁਣਾਂਦਾ ਹੈ ।੨।
They continually chant the Ambrosial Sermon day and night; chanting it, they cause others to hear it. ||2||
 
ਜੇਹੜਾ ਮਨੁੱਖ ਜੀਵਨ-ਦਾਤੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜਦਾ ਹੈ,
Imbued with the Ambrosial Love of the Lord, they lovingly focus their attention on Him.
 
ਉਹ ਗੁਰੂ ਦੀ ਕਿਰਪਾ ਨਾਲ ਉਸ ਜੀਵਨ-ਦਾਤੇ ਨੂੰ ਮਿਲ ਪੈਂਦਾ ਹੈ,
By Guru's Grace, they receive this Amrit.
 
ਉਹ ਆਪਣੀ ਜੀਭ ਨਾਲ ਦਿਨ ਰਾਤ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਹੀ ਉਚਾਰਦਾ ਹੈ, ਉਹ ਆਪਣੇ ਮਨ ਦੀ ਰਾਹੀਂ ਤੇ ਆਪਣੇ ਗਿਆਨ-ਇੰਦ੍ਰਿਆਂ ਦੀ ਰਾਹੀਂ ਨਾਮ-ਅੰਮ੍ਰਿਤ ਪੀਂਦਾ ਰਹਿੰਦਾ ਹੈ ।੩।
They chant the Ambrosial Name with their tongues day and night; their minds and bodies are satisfied by this Amrit. ||3||
 
ਉਸ ਦੇ ਹੁਕਮ ਅਨੁਸਾਰ ਹੀ (ਕਿਸੇ ਵਡ-ਭਾਗੀ ਮਨੱੁਖ ਦੇ ਹਿਰਦੇ ਵਿਚ) ਉਸ ਦੀ ਆਤਮਕ ਜੀਵਨ-ਦਾਤੀ ਸਿਫ਼ਤਿ-ਸਾਲਾਹ ਦੀ ਬਾਣੀ ਵੱਸ ਪੈਂਦੀ ਹੈ, ਉਹ ਆਪਣੇ ਹੁਕਮ ਅਨੁਸਾਰ ਹੀ (ਕਿਸੇ ਵਡ-ਭਾਗੀ ਨੂੰ) ਆਪਣਾ ਨਾਮ-ਅੰਮ੍ਰਿਤ ਪਿਲਾਂਦਾ ਹੈ ।੪।
By His Command, the Ambrosial Bani of the Word prevails, and by His Command, we drink in the Amrit. ||4||
 
ਉਸ ਮਨ ਨੂੰ ਪ੍ਰਭੂ ਆਪਣੀ ਆਤਮਕ ਜੀਵਨ-ਦਾਤੀ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਜੋੜ ਦੇਂਦਾ ਹੈ, ਤੇ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਆਪਣਾ ਨਾਮ (ਉਸ ਦੇ ਅੰਦਰ) ਪਰਗਟ ਕਰ ਦੇਂਦਾ ਹੈ ।੫।
Those who focus their consciousness on the Ambrosial Bani of the Word, hear the vibrations of the Ambrosial Word of the Shabad. ||5||
 
(ਹੇ ਪ੍ਰਭੂ !) ਤੇਰੇ ਹੁਕਮ ਨਾਲ ਹੀ ਤੇਰਾ ਅੰਮ੍ਰਿਤ-ਨਾਮ (ਜੀਵ ਦੇ ਹਿਰਦੇ ਵਿਚ) ਵੱਸਦਾ ਹੈ, ਤੂੰ ਆਪਣੇ ਹੁਕਮ ਅਨੁਸਾਰ ਹੀ ਆਪਣਾ ਨਾਮ-ਅੰਮ੍ਰਿਤ (ਜੀਵਾਂ ਨੂੰ) ਪਿਲਾਂਦਾ ਹੈਂ ।੭।
In Your Sweet Will, the Amrit is found; by Your Will, You inspire us to drink in this Amrit. ||7||
 
ਤਦੋਂ ਹੀ ਆਤਮਕ ਜੀਵਨ ਦੇਣ ਵਾਲਾ ਗੁਰ ਸ਼ਬਦ ਤਦੋਂ ਹੀ ਆਤਮਕ ਜੀਵਨ-ਦਾਤੀ ਸਿਫ਼ਤਿ-ਸਾਲਾਹ ਦੀ ਬਾਣੀ ਮਨੁੱਖ ਦੇ ਹਿਰਦੇ ਵਿਚ ਵੱਸ ਸਕਦੀ ਹੈ
The Shabad is Amrit; the Lord's Bani is Amrit.
 
ਹੇ ਨਾਨਕ ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਦਾ ਆਤਮਕ ਆਨੰਦ ਦੇਣ ਵਾਲਾ ਹੈ । ਇਹ ਨਾਮ-ਅੰਮ੍ਰਿਤ ਪੀਤਿਆਂ (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ ।੮।੧੫।੧੬।
O Nanak, the Ambrosial Naam is forever the Giver of peace; drinking in this Amrit, all hunger is satisfied. ||8||15||16||
 
ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਟਿਕਦਾ ਹੈ ਪ੍ਰਭੂ ਪ੍ਰੇਮ ਵਿਚ ਜੁੜਦਾ ਹੈ, ਤਦੋਂ ਉਸ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਵਰਖਾ ਕਰਦਾ ਹੈ ।
The Ambrosial Nectar rains down, softly and gently.
 
ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਕੇ ਮਨੁੱਖ ਸਦਾ ਲਈ (ਮਾਇਆ ਵਲੋਂ) ਰੱਜ ਜਾਂਦੇ ਹਨ, (ਪ੍ਰਭੂ) ਮਿਹਰ ਕਰ ਕੇ ਉਹਨਾਂ ਦੀ ਤ੍ਰਿਸ਼ਨਾ ਬੁਝਾ ਦੇਂਦਾ ਹੈ ।੧।
Those who drink it in are satisfied forever. Showering His Mercy upon them, the Lord quenches their thirst. ||1||
 
ਮੈਂ ਸਦਾ ਉਹਨਾਂ ਤੋਂ ਸਦਕੇ ਹਾਂ ਕੁਰਬਾਨ ਹਾਂ, ਜੇਹੜੇ ਗੁਰੂ ਦੀ ਸ਼ਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਪੀਂਦੇ ਹਨ ।
I am a sacrifice, my soul is a sacrifice, to those Gurmukhs who drink in this Ambrosial Nectar.
 
ਹੇ ਪ੍ਰਭੂ ! ਆਤਮਕ ਜੀਵਨ ਦੇਣ ਵਾਲੇ ਤੇਰੇ ਨਾਮ-ਜਲ ਨਾਲ ਤੇਰੇ ਖ਼ਜ਼ਾਨੇ ਭਰੇ ਪਏ ਹਨ,
Your Treasures are overflowing with Ambrosial Nectar.
 
ਆਤਮਕ ਜੀਵਨ ਦੇਣ ਵਾਲੇ ਨਾਮ ਵਿਚ ਉਸ ਦਾ ਅੰਦਰਲਾ ਮਨ ਮਸਤ ਰਹਿੰਦਾ ਹੈ ।
The Ambrosial Naam, the Name of the Lord, entices their inner minds.
 
ਉਸ ਮਨੁੱਖ ਦਾ ਮਨ ਉਸ ਦਾ ਤਨ ਨਾਮ-ਅੰਮ੍ਰਿਤ ਨਾਲ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਆਤਮਕ ਜੀਵਨ ਦੇਣ ਵਾਲੀ ਨਾਮ-ਧੁਨੀ ਨੂੰ ਸੁਣਦਾ ਰਹਿੰਦਾ ਹੈ ।੫।
Their minds and bodies are attuned to the Ambrosial Bani of the Word; this Ambrosial Nectar is intuitively heard. ||5||
 
(ਪਰ ਜੀਵਾਂ ਦੇ ਭੀ ਕੀਹ ਵੱਸ ?) ਉਹੀ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਜਿਸ ਨੂੰ ਪਰਮਾਤਮਾ ਆਪ ਮਿਲਾਂਦਾ ਹੈ,
They alone drink in this Amrit, whom the Lord Himself inspires to do so.
 
ਜਿਸ ਮਨੁੱਖ ਨੇ ਗੁਰੂ ਪਾਸੋਂ ਪਵਿਤ੍ਰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪ੍ਰਾਪਤ ਕਰ ਲਿਆ,
The Immaculate Ambrosial Nectar is obtained from the Guru.
 
(ਹੇ ਭਾਈ !) ਮੈਂ ਉਹਨਾਂ ਤੋਂ ਸਦਾ ਸਦਕੇ ਤੇ ਕੁਰਬਾਨ ਜਾਂਦਾ ਹਾਂ ਜੇਹੜੇ ਆਤਮਕ ਜੀਵਨ ਦੇਣ ਵਾਲਾ ਹਰੀ ਨਾਮ ਆਪਣੇ ਮਨ ਵਿਚ ਵਸਾਂਦੇ ਹਨ ।
I am a sacrifice, my soul is a sacrifice, to those who enshrine the Ambrosial Naam, the Name of the Lord, within their minds.
 
ਆਤਮਕ ਜੀਵਨ ਦਾਤਾ ਹਰਿ ਨਾਮ ਬਹੁਤ ਰਸ ਵਾਲਾ ਤੇ ਮਿੱਠਾ ਹੈ । ਗੁਰੂ ਦੀ ਮਤਿ ਤੇ ਤੁਰਿਆਂ ਹੀ ਇਹ ਨਾਮ ਅੰਮ੍ਰਿਤ ਪੀਤਾ ਜਾ ਸਕਦਾ ਹੈ ।੧।ਰਹਾਉ।
The taste of the Ambrosial Naam is very sweet! Through the Guru's Teachings, drink in this Ambrosial Nectar. ||1||Pause||
 
ਗੁਰੂ ਦੇ ਸ਼ਬਦ ਦੀ ਰਾਹੀਂ ਹੀ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ (ਦੀ ਲਗਨ ਜੀਵਾਂ ਦੇ ਹਿਰਦੇ ਵਿਚ ) ਪੈਦਾ ਹੰੁਦੀ ਹੈ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸਿਫ਼ਤਿ-ਸਾਲਾਹ ਦੀ ਬਾਣੀ) ਉਚਾਰ ਕੇ (ਹੋਰਨਾਂ ਨੂੰ ਭੀ) ਸੁਣਾਂਦਾ ਹੈ ।੩।
The Ambrosial Word of the Guru's Bani emanates from the Word of the Shabad. The Gurmukh speaks it and hears it. ||3||
 
ਆਤਮਕ ਜੀਵਨ ਦੇਣ ਵਾਲੇ ਹਰਿ ਨਾਮ ਵਿਚ ਜੁੜ ਕੇ ਸੇਵਕ ਜਨ ਆਪਣਾ ਜੀਵਨ ਸੋਹਣਾ ਬਣਾਂਦੇ ਹਨ, ਗੁਰੂੁ ਦੀ ਮਤਿ ੳੱੁਤੇ ਤੁਰ ਕੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ ।੨।
Those humble beings look beautiful forever in the Ambrosial Naam. Through the Guru's Teachings, they receive the sublime essence of the Lord. ||2||
 
(ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) ।
The drops of the Lord's Nectar are so beautiful! Meeting the Holy Saint, we drink these in.
 
ਕਈ ਪ੍ਰਣੀਆਂ ਨੂੰ ਕਈ ਕਿਸਮਾਂ ਦੇ ਸੁਆਦਲੇ ਭੋਜਨ ਮਿਲਦੇ ਹਨ,
Some have all the thirty-six varieties of delicacies,
 
ਓਥੇ (ਸਤ-ਸੰਗ ਵਿਚ) ਨਾਮ-ਅੰਮ੍ਰਿਤ ਵੰਡਿਆ ਜਾਂਦਾ ਹੈ, ਪ੍ਰਭੂ ਦੀ ਮਿਹਰ ਨਾਲ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ ।
The Ambrosial Nectar is distributed, and those with good karma receive this gift.
 
ਜਿਸ ਜੀਵ-ਇਸਤ੍ਰੀ ਨੂੰ (ਅਕਾਲ ਪੁਰਖ) ਨੇ ਗੁਰ-ਸ਼ਬਦ ਦੀ ਰਾਹੀਂ ਸੁਧਾਰਿਆ ਹੈ ਉਸ ਨੇ (ਨਾਮ-) ਅੰਮ੍ਰਿਤ ਪੀਤਾ ਹੈ ।੨੨।
But she who is adorned with the Word of His Shabad, drinks in the Amrit of His Nectar. ||22||
 
ਸਦਾ ਕਾਇਮ ਰਹਿਣ ਵਾਲਾ ਆਤਮਕ ਜੀਵਨ ਦੇਣ ਵਾਲਾ ਨਾਮ (ਮੇਰੇ ਆਤਮਾ ਦੇ ਆਧਾਰ ਲਈ ਮੈਨੂੰ) ਭੋਜਨ (ਉਸ ਪਾਸੋਂ) ਮਿਲਿਆ ।
The Ambrosial Nectar of the True Name has become my food.
 
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਅੰਮ੍ਰਿਤ ਵੱਸਦਾ ਹੈ, ਜੋ ਮਨੁੱਖ ਮੂੰਹੋਂ ਪ੍ਰਭੂ ਦਾ ਨਾਮ ਉਚਾਰਦਾ ਹੈ,
With the Naam in the heart and the Ambrosial Naam on our lips,
 
ਦਿਮਾਗ਼ ਵਿਚ ਭੀ (ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਨਾਮ-ਅੰਮ੍ਰਿਤ ਦੀ ਵਰਖਾ ਹੁੰਦੀ ਹੈ (ਤੇ ਮਾਇਆ ਵਾਲੇ ਝੰਬੇਲਿਆਂ ਦੀ ਅਸ਼ਾਂਤੀ ਮਿੱਟ ਕੇ ਠੰਢ ਪੈਂਦੀ ਹੈ) ।
From the Sky of the Tenth Gate, the Ambrosial Nectar trickles down.
 
(ਹੇ ਭਾਈ !) ਜਦੋਂ ਮਨ ਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਚੰਗੀ ਲੱਗਣ ਲੱਗ ਪੈਂਦੀ ਹੈ, ਤਦੋਂ ਇਹ ਸਿਫ਼ਤਿ-ਸਾਲਾਹ ਦਾ ਸੁਆਦ ਮਾਣਨ ਲੱਗ ਪੈਂਦਾ ਹੈ ।੧।ਰਹਾਉ।
When the mind surrenders to the Name, it drinks in the essence of Ambrosial Nectar. ||1||Pause||
 
ਇਹ ਸਰੀਰ ਆਪਣੇ ਆਪ ਨੂੰ ਅਮਰ ਜਾਣ ਕੇ ਸੁਖ ਮਾਣਨ ਵਿਚ ਹੀ ਲੱਗਾ ਰਹਿੰਦਾ ਹੈ, (ਇਹ ਨਹੀਂ ਸਮਝਦਾ ਕਿ) ਇਹ ਜਗਤ (ਇਕ) ਖੇਡ (ਹੀ) ਹੈ ।
With your nectar-like body, you live in comfort, but this world is just a passing drama.
 
ਮਿਸਰੀ ਮੇਵੇ ਆਦਿਕ ਭੀ ਮੈਂ ਸਭ ਕੁਝ ਚੱਖ ਕੇ ਵੇਖ ਲਿਆ ਹੈ । (ਇਹਨਾਂ ਵਿਚ ਭੀ ਇਤਨਾ ਸਵਾਦ ਨਹੀਂ ਜਿਤਨਾ ਹੇ ਪ੍ਰਭੂ !) ਤੇਰਾ ਨਾਮ ਮਿੱਠਾ ਹੈ ।੪।
I have tasted all the sugar candy and sweets, but Your Name alone is Ambrosial Nectar. ||4||
 
ਪਰ ਇਹ ਜੀਵ-ਇਸਤ੍ਰੀ ਆਪਣੇ ਆਪ ਨੂੰ ਅਮਰ ਜਾਣ ਕੇ ਸਦਾ (ਦੁਨੀਆ ਵਾਲੇ) ਚੋਜ-ਤਮਾਸ਼ੇ ਕਰਦੀ ਰਹਿੰਦੀ ਹੈ, ਤੇ ਉਹ ਵੈਰੀ ਕਾਮਾਦਿਕ ਪੰਜੇ ਜਣੇ (ਅੰਦਰੋਂ ਭਲੇ ਗੁਣ) ਲੁੱਟਦੇ ਰਹਿੰਦੇ ਹਨ ।੨।
She enjoys the sweet play again and again, while the five demons are plundering her. ||2||
 
ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ, ਨਾਮ-ਜਲ ਦੀ ਪਵਿਤ੍ਰ ਧਾਰ ਪੀਂਦਾ ਹੈ ।੩।
and drinks in the Ambrosial Nectar, from the immaculate stream within. ||3||
 
ਗੁਰੂ ਦੀ ਦੱਸੀ ਸੇਵਾ-ਭਗਤੀ ਕਰ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸ ਪੀਣਾ ਚਾਹੀਦਾ ਹੈ ।੧।ਰਹਾਉ।
Those Gurmukhs who serve, drink in the Ambrosial Nectar. ||1||Pause||
 
ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੈਂਦਾ ਹੈ ।
By great good fortune, one meets the True Guru, who places the Ambrosial Nectar in the mouth.
 
ਪਰਮਾਤਮਾ ਆਪ ਹੀ ਪਪੀਹਾ ਹੈ (ਤੇ ਆਪ ਹੀ ਉਸ ਪਪੀਹੇ ਵਾਸਤੇ) ਵਰਖਾ ਦੀ ਧਾਰ ਹੈ ।
He Himself is the rainbird, and the Ambrosial Nectar raining down.
 
ਪਰਮਾਤਮਾ ਆਪ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਹੈ, ਤੇ ਆਪ ਹੀ ਉਹ (ਜੀਵਾਂ ਨੂੰ ਅੰਮ੍ਰਿਤ) ਪਿਲਾਣ ਵਾਲਾ ਹੈ ।
The Lord is the Ambrosial Nectar; He Himself leads us to drink it in.
 
ਗੁਰੂ ਨੂੰ ਮਿਲ ਕੇ ਮੈਂ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਰਸ ਚੱਖਿਆ ਹੈ, ਉਹ ਰਸ ਮਿੱਠਾ ਹੈ ਜਿਵੇਂ ਗੰਨੇ ਦਾ ਰਸ ਮਿੱਠਾ ਹੁੰਦਾ ਹੈ ।੨।
I have tasted the Ambrosial Nectar of the Naam, the Name of the Lord, by meeting the True Guru. It is sweet, like the juice of the sugarcane. ||2||
 
ਜਦੋਂ ਪਰਮਾਤਮਾ ਆਪ ਮਿਹਰ ਕਰ ਕੇ ਆਪਣੇ ਨਾਮ ਦੀ ਦਾਤਿ ਦੇਂਦਾ ਹੈ, ਤਦੋਂ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ-ਰਸ ਚੱਖ ਸਕੀਦਾ ਹੈ ।੩।
If the Lord, Har, Har, in His Mercy, bestows it, then we partake of the ambrosial essence of the Lord's Name. ||3||
 
(ਹੇ ਭਾਈ ! ਆਓ, ਸਾਧ ਸੰਗਤਿ ਵਿਚ) ਗੁਰਮੁਖਾਂ ਦੀ ਸੇਵਾ ਕਰ ਕੇ ਆਪਣੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਭੋਜਨ ਪਾਈਏ ।
Let's serve the Saints, and drink in the Ambrosial Nectar.
 
(ਜਿਵੇਂ) ਸਾਵਣ (ਦੇ ਮਹੀਨੇ) ਵਿਚ ਬੱਦਲ (ਵਰ੍ਹਦਾ ਹੈ ਤੇ) ਜਗਤ ਨੂੰ (ਧਰਤੀ ਨੂੰ) ਜਲ ਨਾਲ ਭਰਪੂਰ ਕਰ ਦੇਂਦਾ ਹੈ
In the month of Saawan, the clouds of Ambrosial Nectar hang over the world.
 
(ਜਿਸ ਵਡ-ਭਾਗੀ ਉਤੇ ਮਿਹਰ ਹੁੰਦੀ ਹੈ ਉਸ ਦਾ) ਮਨ ਉਛਾਲੇ ਮਾਰਦਾ ਹੈ (ਉਹ ਮਨੁੱਖ ਗੁਰੂ ਦੇ) ਸ਼ਬਦ ਨੂੰ ਆਪਣੇ ਮੂੰਹ ਵਿਚ ਪਾਂਦਾ ਹੈ ।
the Ambrosial Nectar of the Lord rains down, and the Sovereign Lord King is met.
 
ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਮੇਰੇ) ਮਨ ਵਿਚ ਹੀ (ਵੱਸਦਾ ਹੈ, ਪਰ) ਉਹ ਹਰਿ-ਨਾਮ-ਅੰਮ੍ਰਿਤ ਗੁਰੂ ਦੀ ਮਤਿ ਦੀ ਰਾਹੀਂ ਹੀ ਮੈਂ ਲੈ ਸਕਦਾ ਹਾਂ ।
In the temple of the mind, is the Ambrosial Nectar of the Lord; through the Guru's Teachings, we drink it in.
 
ਹੇ ਗੁਰੂ ! ਮੇਰੀ ਸ਼ਰਧਾ ਪੂਰੀ ਕਰ (ਤਾਂ ਕਿ) ਮੈਂ ਉਸ ਦਾ ਨਾਮ-ਅੰਮ੍ਰਿਤ (ਆਪਣੇ) ਮੂੰਹ ਵਿਚ ਪਾਵਾਂ ।
The Guru has fulfilled my desire, and I have received the Ambrosial Nectar in my mouth.
 
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮਨੁੱਖ ਆਪਣੀ ਜੀਭ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਮਾਣਦਾ ਹੈ ।੩।
Through the Guru's Word, the tongue savors the Ambrosial Nectar. ||3||
 
(ਜਿਸ ਦੇ ਭੇਜੇ) ਗੁਰੂ ਦੀ ਕਿਰਪਾ ਨਾਲ (ਮੈਨੂੰ) ਅੰਮ੍ਰਿਤ (ਵਰਗੀ ਮਿੱਠੀ ਲੱਗਣ ਵਾਲੀ ਮਾਇਆ ਹੁਣ) ਕੌੜੀ ਜ਼ਹਿਰ ਭਾਸ ਰਹੀ ਹੈ,
By Guru's Grace, the bitter poison has become Ambrosial Nectar.
 
(ਹੇ ਭਾਈ !) ਗੁਰੂ ਦੇ ਸ਼ਬਦ ਦਾ ਆਨੰਦ ਮਾਣ (ਗੁਰੂ ਦਾ ਸ਼ਬਦ) ਆਤਮਕ ਜੀਵਨ ਦੇਣ ਵਾਲਾ ਰਸ ਹੈ ।
Taste the ambrosial essence, the Word of the Guru's Shabad.
 
ਹੇ ਮਿੱਤਰ ! ਗੁਰੂ ਦੀ ਸ਼ਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪ ।੩।
Meditate on the Ambrosial Naam as Gurmukh, O my friend. ||3||
 
ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਸ ਨੂੰ ਮਨੁੱਖ ਕੌੜਾ ਜਾਣਦਾ ਹੈ ।
while he believes the Ambrosial Naam to be bitter.
 
ਹੇ (ਮੇਰੀ) ਪਿਆਰੀ ਜੀਭ ! ਤੂੰ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀ ।
O dear beloved tongue, drink in the Ambrosial Nectar.
 
ਉਹ ਆਤਮਕ ਜੀਵਨ ਦੇਣ ਵਾਲੇ ਨਾਮ-ਭੋਜਨ ਨੂੰ ਆਪਣੀ ਜ਼ਿੰਦਗੀ ਦਾ ਆਹਾਰ ਬਣਾਂਦਾ ਹੈ ।੧।ਰਹਾਉ।
He takes the Ambrosial Nectar as his food. ||1||Pause||
 
(ਕਿਉਂਕਿ) ਗੁਰੂ ਦੀ ਸਰਨ ਪੈ ਕੇ ਮਨੁੱਖ ਆਤਮਕ ਜੀਵਨ ਦੇਣ ਵਾਲੀ ਗੁਰਬਾਣੀ ਉਚਾਰਦਾ ਰਹਿੰਦਾ ਹੈ ।੧।
The Gurmukh speaks the Ambrosial Word of Gurbani. ||1||
 
(ਕਿਉਂਕਿ) ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਆਪਣੇ ਹਿਰਦੇ ਵਿਚ ਜਪਦਾ ਰਹਿੰਦਾ ਹੈ ।੧।
They meditate on the Ambrosial Name of the Lord within their hearts. ||1||
 
ਉਹ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ ਉਚਾਰਦਾ ਹੈ ਪ੍ਰਭੂ ਦੀ (ਸਿਫ਼ਤਿ-ਸਾਲਾਹ ਦੀ) ਬਾਣੀ ਉਚਾਰਦਾ ਹੈ
I chant the Ambrosial Bani, the Glorious Praises of God.
 
ਪਰਮਾਤਮਾ ਦਾ ਨਾਮ ਲਿਖ, ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਲਿਖ ।੧।ਰਹਾਉ।
the Name of the Lord, the Ambrosial Word of the Lord's Bani. ||1||Pause||
 
ਜਿਸ ਮਨੁੱਖ ਦੇ ਭਾਗਾਂ ਵਿਚ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ
The Ambrosial Pools of the celestial sermon
 
(ਕਾਮਾਦਿਕ) ਪੰਜੇ (ਦੂਤ) ਉਸ ਦੇ ਵੱਸ ਵਿਚ ਆ ਜਾਂਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਆਪਣੇ ਹਿਰਦੇ ਵਿਚ ਇਕੱਠਾ ਕਰ ਲੈਂਦਾ ਹੈ ।੩।
and the heart is irrigated with the Ambrosial Naam. ||3||
 
ਹੇ ਮੇਰੇ ਵੀਰ ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ (ਸੁਆਸ ਸੁਆਸ ਪਰਮਾਤਮਾ ਦਾ ਨਾਮ ਸਿਮਰ ।
Drink in the Ambrosial Nectar of the Name, O my Siblings of Destiny.
 
ਆਤਮਕ ਜੀਵਨ ਦੇਣ ਵਾਲੀ ਨਿਗਾਹ ਕਰ ਕੇ ਗੁਰੂ ਨਾਮ-ਜਲ ਸਿੰਜ ਕੇ ਜਿਨ੍ਹਾਂ ਨੂੰ ਆਤਮਕ ਜੀਵਨ ਬਖ਼ਸ਼ਦਾ ਹੈ,
His Ambrosial Glance irrigates and revives them. ||1||
 
ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੱਖ—ਇਹੀ ਹੈ ਸਭ ਪਦਾਰਥਾਂ ਤੋਂ ਸ੍ਰੇਸ਼ਟ ਪਦਾਰਥ ।੩।
Taste the Ambrosial Essence of this, the greatest treasure. ||3||
 
(ਸਿਮਰਨ-ਹੀਨ ਰਹਿ ਕੇ ਪਰਮਾਤਮਾ ਨੂੰ ਹਰ ਥਾਂ ਵੱਸਦਾ ਨਾਹ ਜਾਣਨ ਵਾਲਾ ਮਨੱੁਖ ਆਪਣੇ ਮੂੰਹ ਨਾਲ (ਲੋਕਾਂ ਨੂੰ) ਆਤਮਕ ਜੀਵਨ ਦੇਣ ਵਾਲਾ ਉਪਦੇਸ਼ ਸੁਣਾਂਦਾ ਹੈ
Their inner beings are filled with poison, and yet with their mouths, they preach words of Ambrosial Nectar.
 
ਤੇ ਪਰਮਾਤਮਾ ਦਾ ਆਤਮਕ ਜੀਵਨ ਵਾਲਾ ਨਾਮ-ਰਸ ਪੀਂਦੀ ਰਹੁ ।੧।ਰਹਾਉ।
and drink deeply of the Ambrosial Essence of God. ||1||Pause||
 
(ਹੇ ਭਾਈ !) ਕੁੱਤੇ (ਦੇ ਸੁਭਾਅ ਵਾਲੇ ਮਨੁੱਖ) ਸੁਆਦਲੇ ਭੋਜਨ ਖਾਂਦੇ ਹਨ, ਚੰਗੇ ਚੰਗੇ ਖਾਣੇ ਖਾਂਦੇ ਹਨ, ਪੀਣ ਵਾਲੀਆਂ ਚੀਜ਼ਾਂ ਪੀਂਦੇ ਹਨ,
They consume food and drink, delicious and sublime as ambrosial nectar.
 
(ਹੇ ਭਾਈ !) ਪਰਮਾਤਮਾ ਦਾ ਨਾਮ-ਰਸ ਪੀਂਦਿਆਂ, ਪਰਮਾਤਮਾ ਦੇ ਆਤਮਕ ਜੀਵਨ ਦੇਣ ਵਾਲੇ ਗੁਣਾਂ ਦਾ ਜਸ ਗਾਂਦਿਆਂ,
They drink in the sublime essence of the Lord's Name, the Ambrosial Elixir.
 
(ਪਰਮਾਤਮਾ ਦੇ ਨਾਮ ਦਾ ਰਸ) ਸਭ ਤੋਂ ਸ੍ਰੇਸ਼ਟ ਰਸ ਹੈ, ਆਤਮਕ ਜੀਵਨ ਦੇਣ ਵਾਲੇ ਇਸ ਹਰਿ-ਨਾਮ-ਰਸ ਨੂੰ ਬੜੇ ਪ੍ਰੇਮ ਨਾਲ ਪੀਣਾ ਚਾਹੀਦਾ ਹੈ ।੧।ਰਹਾਉ।
Mix and drink in the most delicious, sublime Ambrosial Nectar of the Lord. ||1||Pause||
 
ਉਹ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਕਿਉਂਕਿ) ਉਹ ਸਾਧ ਸੰਗਤਿ ਵਿਚ ਰਹਿ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ ।੨।੧੦੩।੧੭੨।
In the Saadh Sangat, the Company of the Holy, drink deeply of the Lord's Ambrosial Nectar. ||2||103||172||
 
ਪਰਮੇਸਰ ਦੇ ਸੇਵਕ ਆਤਮਕ ਜੀਵਨ ਦੇਣ ਵਾਲਾ ਪਰਮੇਸਰ ਦਾ ਸਭ ਰਸਾਂ ਤੋਂ ਮਿੱਠਾ ਨਾਮ-ਰਸ ਪੀਂਦੇ ਰਹਿੰਦੇ ਹਨ ।੨।
he drinks deeply of the most sublime essence of the Ambrosial Naam. ||2||
 
ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਰਸ ਪੀਤਾ ਹੈ, ਤੇ ਮੇਰਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਿਆ ਹੈ । ਮੈਂ ਉਸ ਪਰਮਾਤਮਾ ਵਿਚ ਟਿਕ ਗਿਆ ਹਾਂ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ ।੨।
Drinking deeply of the Ambrosial Naam, the Name of the Lord, my mind is satisfied, and my fears have been vanquished. ||2||
 
(ਹੇ ਸੰਤ ਜਨੋ! ਉਹ ਮਨੁੱਖ ਪਰਮਾਤਮਾ ਦਾ ਰੂਪ ਹੈ ਜਿਸ ਨੂੰ) ਸੁਰਗ ਅਤੇ ਨਰਕ ਅੰਮ੍ਰਿਤ ਅਤੇ ਜ਼ਹਰ ਇਕੋ ਜਿਹੇ ਜਾਪਦੇ ਹਨ, ਜਿਸ ਨੂੰ ਸੋਨਾ ਅਤੇ ਤਾਂਬਾ ਇਕ ਸਮਾਨ ਪ੍ਰਤੀਤ ਹੁੰਦਾ ਹੈ
Heaven and hell, ambrosial nectar and poison, gold and copper - these are all alike to them.
 
(ਮਨੁੱਖ ਦੇ ਹਿਰਦੇ-) ਘਰ ਵਿਚ ਨਾਮ-ਅੰਮ੍ਰਿਤ ਮੌਜੂਦ ਹੈ, (ਪਰ ਮੋਹ ਵਿਚ ਫਸਿਆ ਹੋਇਆ ਮਨ-) ਚੋਰ (ਉਸ ਅੰਮ੍ਰਿਤ ਨੂੰ) ਚੁਰਾਈ ਜਾਂਦਾ ਹੈ,
In the house of the self is the Ambrosial Nectar, which is being stolen by the thieves.
 
ਉਹ ਆਤਮਕ ਜੀਵਨ ਦੇਣ ਵਾਲਾ ਨਾਮ ਜਪਦਾ ਹੈ, ਤੇ ਸਦਾ ਹੀ ਆਤਮਕ ਆਨੰਦ ਆਪਣੇ ਅੰਦਰ ਮਾਣਦਾ ਹੈ ।੬।
In the Ambrosial Nectar of the Naam, you shall abide in lasting peace. ||6||
 
ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਗੁਣਾਂ ਨੂੰ) ਮੁੜ ਮੁੜ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀ ।
Through the Word of the Guru's Shabad, contemplate this Ambrosial Nectar.
 
ਹੇ ਹਰੀ! ਮੈਨੂੰ ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ-ਧਨ ਬਖ਼ਸ਼ ।੪।
Grant me, O Lord, the wealth of Your Ambrosial Naam. ||4||
 
ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ, ਉਹ ਅਸਲੀਅਤ ਨੂੰ ਵਿਰੋਲ ਕੇ ਲੱਭ ਲੈਂਦਾ ਹੈ ।੩।
Drinking in this Ambrosial Nectar, and churning it, the essential reality is discerned. ||3||
 
ਉਹ (ਹਰ ਵੇਲੇ) ਨਾਮ ਹੀ ਸਿਮਰਦਾ ਹੈ
With their tongues, they continually sing the Ambrosial Naam.
 
(ਵੇਖ! ਸਾਧ ਸੰਗਤਿ ਵਿਚ) ਪੂਰੇ ਗੁਰੂ ਨੇ ਹਰਿ-ਨਾਮ ਅੰਮ੍ਰਿਤ ਦਾ ਸਰੋਵਰ ਨਕਾ-ਨਕ ਭਰਿਆ ਹੋਇਆ ਹੈ, ਸਾਧ ਸੰਗਤਿ ਵਿਚ ਮਿਲ ਕੇ (ਉਸ ਸਰੋਵਰ ਵਿਚ ਇਸ਼ਨਾਨ ਕਰ, ਤੇਰੀ ਵਿਕਾਰਾਂ ਦੀ) ਮੈਲ ਲਹਿ ਜਾਏਗੀ ।੭।
The Perfect Guru is the Ambrosial Pool of the Lord's Nectar; join the Holy Congregation, and wash away this pollution. ||7||
 
ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹਿਰਦੇ ਵਿਚ ਇਕੱਠਾ ਕਰ ਸਕੀਦਾ ਹੈ,
Meditating on Him, Ambrosial Nectar is collected in the heart.
 
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਨਾਮ-ਅੰਮ੍ਰਿਤ ਪੀਂਦਾ ਰਹਿੰਦਾ ਹੈ,
In peaceful poise, they drink in the Ambrosial Nectar of the Naam, the Name of the Lord.
 
ਗੁਰੂ ਦੀ ਕਿਰਪਾ ਨਾਲ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਮੇਰੀ (ਰਾਸ-ਪੂੰਜੀ ਬਣ ਗਈ ਹੈ) ।੨।
By Guru's Grace, my speech is like nectar. ||2||
 
ਜਦੋਂ ਸਤਿਗੁਰੂ ਨੇ ਉਸ ਨੂੰ ਆਪਣੇ ਸ਼ਬਦ ਵਿਚ ਜੋੜਿਆ, ਤਦੋਂ ਪ੍ਰਭੂ-ਪਤੀ ਨੇ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲਿਆ, ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਬਰਕਤਿ ਨਾਲ ਉਸ ਦਾ ਹਿਰਦਾ ਕੌਲ-ਫੁੱਲ ਖਿੜ ਪੈਂਦਾ ਹੈ ।
Meeting the True Guru, she is ravished and enjoyed by her Husband Lord; she blossoms forth with the Ambrosial Word of His Bani.
 
(ਹੇ ਸਹੇਲੀਹੋ !) ਆਪਣੇ ਗੁਰੂ ਨੂੰ ਮਿਲੇ ਰਹਿਣਾ ਚਾਹੀਦਾ ਹੈ (ਗੁਰੂ ਪਾਸੋਂ ਹੀ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਲੈ ਸਕੀਦਾ ਹੈ । (ਜਿਸ ਨੂੰ ਇਹ ਨਾਮ-ਜਲ ਮਿਲ ਜਾਂਦਾ ਹੈ ਉਹ ਆਪਣੇ ਅੰਦਰੋਂ) ਮੇਰ-ਤੇਰ ਨੂੰ ਮਾਰ ਮੁਕਾਂਦੀ ਹੈ ।
Abiding in the Company of our Guru, we grasp the Ambrosial Nectar; we conquer and cast out our sense of duality.
 
ਜਿਸ ਜੀਵ-ਇਸਤ੍ਰੀ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਦਿਨ ਰਾਤ ਪੀਤਾ ਹੈ, ਉਹ ਆਪਣੇ ਅੰਦਰੋਂ ਮੇਰ-ਤੇਰ ਨੂੰ ਮਾਰ ਮੁਕਾਂਦੀ ਹੈ ।
She drinks deeply of the Nectar of the Naam, day and night; she conquers and casts off her sense of duality.
 
ਗੁਰੂ (ਸੱਚਾ) ਤੀਰਥ ਹੈ, ਅੰਮ੍ਰਿਤ ਦਾ ਸਰੋਵਰ ਹੈ, ਗੁਰੂ ਦੇ ਗਿਆਨ (-ਜਲ) ਦਾ ਇਸ਼ਨਾਨ (ਹੋਰ ਸਾਰੇ ਤੀਰਥਾਂ ਦੇ ਇਸ਼ਨਾਨ ਨਾਲੋਂ) ਬਹੁਤ ਹੀ ਸ੍ਰੇਸ਼ਟ ਹੈ ।
The Divine Guru is the sacred shrine of pilgrimage, and the pool of divine ambrosia; bathing in the Guru's wisdom, one experiences the Infinite.
 
ਉਸ ਨੇ ਮਹਾ ਰਸ ਵਾਲਾ (ਅਤਿ ਸੁਆਦਲਾ) ਨਾਮ ਅੰਮ੍ਰਿਤ ਘੋਲ ਕੇ ਪੀ ਲਿਆ (ਭਾਵ, ਉਸ ਨੇ ਬੜੇ ਪ੍ਰੇਮ ਨਾਲ ਨਾਮ ਜਪਿਆ ਜਿਸ ਵਿਚੋਂ ਅਜੇਹਾ ਸੁਆਦ ਆਇਆ ਜਿਵੇਂ ਕਿਸੇ ਅੱਤ ਮਿੱਠੇ ਸ਼ਰਬਤ ਆਦਿਕ ਵਿਚੋਂ)
They alone taste the supreme essence, and drink in the Ambrosial Nectar,
 
ਹੇ ਭਾਈ! ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਸੁਣਿਆਂ
listening to the ambrosial speech in the Society of the Saints.
 
ਪ੍ਰਭੂ ਦਾ ਆਤਮਕ ਅਮਰਤਾ ਦੇਣ ਵਾਲਾ ਨਾਮ ਉਸ ਦੀ ਜਿੰਦ ਵਿਚ ਰਚ ਜਾਂਦਾ ਹੈ ।
the Ambrosial Nectar of the Naam becomes sweet to his soul.
 
ਜੇਹੜੇ ਹਿਰਦੇ ਸਭ ਗੁਣਾਂ ਦੇ ਖ਼ਜ਼ਾਨੇ ਹਰੀ-ਨਾਮ ਅੰਮ੍ਰਿਤ ਨਾਲ ਭਰੇ ਰਹਿੰਦੇ ਹਨ,
They are filled and fulfilled with the Ambrosial Nectar of the Lord, the Treasure of sublime wealth;
 
ਗੁਰੂ ਨੂੰ ਮਿਲ ਕੇ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਜਪਦੇ ਹਨ ।
they meet the Holy, and chant the Ambrosial Naam, the Name of the Lord.
 
(ਪਰ) ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਹਰੀ-ਨਾਮ-ਰਸ ਪੀ ਲਿਆ, ਉਹ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹੈ ।੧।
Drinking in the Ambrosial Nectar of the Lord's Name, Har, Har, O Nanak, the Gurmukh abides in peace. ||1||
 
ਖਿਮਾ ਦਾ ਸੁਭਾਉ ਗ੍ਰਹਣ ਕਰ ਲਿਆ, ਨਾਮ-ਧਨ ਇਕੱਠਾ ਕੀਤਾ,
Adopting an attitude of tolerance, and gathering truth, partake of the Ambrosial Nectar of the Name.
 
ਹੇ ਨਾਨਕ! ਪ੍ਰਭੂ ਦੇ ਨਾਮ ਦੀ ਬਰਖਾ ਹੁੰਦੀ ਹੈ (ਜੋ ਤਪਸ਼ ਨੂੰ ਬੁਝਾ ਦੇਂਦੀ ਹੈ) ।੪।
there, O Nanak, the Ambrosial Name, Har, Har, shall rain down upon you. ||4||
 
ਉਸ ਦੀ ਨਜ਼ਰ ਤੋਂ (ਸਭ ਉਤੇ) ਅੰਮ੍ਰਿਤ ਦੀ ਵਰਖਾ ਹੁੰਦੀ ਹੈ ।
Nectar rains down from the glance of the God-conscious being.
 
ਅੰਮ੍ਰਿਤ ਤੇ ਕਉੜੀ ਵਿਹੁ ਭੀ ਉਸ ਲਈ ਇਕ ਜੈਸੀ ਹੈ ।
As is ambrosial nectar, so is bitter poison to him.
 
ਜੀਭ ਨਾਲ ਮਿੱਠਾ (ਨਾਮ-) ਅੰਮ੍ਰਿਤ ਪੀ,
Let your tongue become pure, drinking in the Ambrosial Nectar.
 
ਨਾਮ-) ਅੰਮ੍ਰਿਤ ਪੀ ਕੇ ਇਸ ਮਨ ਨੂੰ ਤੇ ਸਰੀਰਕ ਇੰਦ੍ਰਿਆਂ ਨੂੰ ਰਜਾ ਦੇਵੀਏ ।
Drinking in this Nectar, this mind and body are satisfied.
 
ਉਹ ਨਾਮ-ਅੰਮ੍ਰਿਤ ਪੀਂਦਾ ਹੈ, ਤੇ ਅਮਰ ਹੋ ਜਾਂਦਾ ਹੈ ।
Drinking in this Nectar, one becomes immortal.
 
ਜਿਸ ਪ੍ਰਭੂ ਦੀ ਸਮਝ ਪੂਰਨ ਹੈ, ਜਿਸ ਦੀ ਨਜ਼ਰ ਵਿਚੋਂ ਅੰਮ੍ਰਿਤ ਵਰਸਦਾ ਹੈ,
His wisdom is perfect, and His Glance is Ambrosial.
 
ਜੋ (ਮਾਨੋ, ਜਗਤ ਦੇ) ਨੌ ਹੀ ਖ਼ਜ਼ਾਨਿਆਂ (ਦੇ ਤੱੁਲ) ਹੈ ਤੇ ਅੰਮ੍ਰਿਤ ਹੈ;
The nine treasures are in the Ambrosial Name of God.
 
ਜੇ ਨਿਰੰਕਾਰ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਏ ਤਾਂ (ਮਨ ਵਿਚੋਂ ਹਰੇਕ ਕਿਸਮ ਦਾ) ਡਰ ਨਾਸ ਹੋ ਜਾਂਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਹਿਰਦੇ ਵਿਚ) ਰਚ-ਮਿਚ ਜਾਂਦਾ ਹੈ ।
Fear departs, and one savors the Ambrosial Nectar, imbued with the Love of the Formless Lord.
 
ਸਤਿਗੁਰੂ ਦੇ ਕੋਲ ਹਰੀ ਦੇ ਸ੍ਰੇਸ਼ਟ ਨਾਮ ਦਾ ਅੰਮ੍ਰਿਤ ਹੈ (ਪਰ)
The Ambrosial Nectar is within the True Guru; He is exalted and sublime, of Godly status.
 
ਤੇ ਹਉਮੈ-ਮੈਲ (ਰੂਪ) ਜ਼ਹਿਰ ਪ੍ਰਭੂ ਦਾ ਅੰਮ੍ਰਿਤ ਨਾਮ ਹਿਰਦੇ ਵਿਚ ਧਾਰਨ ਕੀਤਿਆਂ ਉਤਰ ਜਾਂਦੀ ਹੈ ।
The poisonous filth of egotism is removed, when one enshrines the Ambrosial Name of the Lord within the heart.
 
ਜਿਨ੍ਹਾਂ ਗੁਰਸਿੱਖਾਂ ਨੇ ਨਾਮ-ਅੰਮ੍ਰਿਤ ਬੀਜਿਆ ਹੈ ਉਹਨਾਂ ਨੂੰ ਪ੍ਰਭੂ-ਪ੍ਰਾਪਤੀ-ਰੂਪ ਅੰਮ੍ਰਿਤ ਫਲ ਹੀ ਮਿਲ ਗਿਆ ਹੈ
The GurSikhs plant ambrosial nectar, and obtain the Lord as their ambrosial fruit.
 
(ਇਸ ਕਰਕੇ ਹਰੀ ਦੀ ਪ੍ਰਸੰਨਤਾ ਲਈ) ਸਤਿਗੁਰੂ ਦੇ ਸਿੱਖ ਅਮਰ ਕਰਨ ਵਾਲੇ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਬੀਜਦੇ ਹਨ ਤੇ ਉਹਨਾਂ ਨੂੰ ਹਰਿਨਾਮ-ਰੂਪ ਅੰਮ੍ਰਿਤ ਫਲ ਦੀ ਪ੍ਰਾਪਤੀ ਹੋ ਜਾਂਦੀ ਹੈ ।
The GurSikh plants the seed of the Lord's Ambrosial Nectar, and obtains the Lord's Ambrosial Naam as his Ambrosial Fruit.
 
ਉਹ ਮਨੁੱਖ ਧੰਨ ਹਨ, ਸ਼ਾਬਾਸ਼ੇ ਉਹਨਾਂ ਨੂੰ ਜੋ ਜੀਭ ਨਾਲ ਸੱਚਾ ਨਾਮ ਅੰਮ੍ਰਿਤ ਪੀਂਦੇ ਹਨ
Blessed, blessed and acclaimed is that person, who tastes with his tongue the Ambrosial Nectar of the True Name.
 
ਐਸੇ ਮਨੁੱਖਾਂ ਦਾ ਦਰਸ਼ਨ ਕਰ ਕੇ ਹਰਿ-ਨਾਮ ਅੰਮ੍ਰਿਤ ਚੱਖ ਸਕੀਦਾ ਹੈ ਤੇ (ਅਸਲ) ਜ਼ਿੰਦਗੀ ਮਿਲਦੀ ਹੈ ।
I live by beholding the faces of those who taste the Ambrosial Essence of the Lord.
 
ਹੇ ਭਾਈ! ਪਰਮਾਤਮਾ ਦਾ ਨਾਮ ਅੰਮ੍ਰਿਤ-(ਰੂਪ) ਖ਼ਜ਼ਾਨਾ ਹੈ, (ਇਸ ਅੰਮ੍ਰਿਤ ਨੂੰ ਸਤਿਸੰਗ ਵਿਚ) ਮਿਲ ਕੇ ਪੀਵੋ ।
The treasure of the Naam, the Name of the Lord, is Ambrosial Nectar; meet together and drink it in, O Siblings of Destiny.
 
ਸਭ ਜੀਵਾਂ ਨੂੰ ਸੁਖੀ ਕਰਨ ਵਾਲਾ ਹਰੀ-ਨਾਮ ਅੰਮ੍ਰਿਤ ਉਸ ਸਤਸੰਗ ਵਿਚ ਵੰਡੀਦਾ ਹੈ ।
There, the Ambrosial Nectar is distributed; the Lord is the Bringer of peace.
 
ਹੇ ਪਿਆਰੇ ਪ੍ਰਭੂ! ਮੈਨੂੰ ਗੁਰੂ ਦੀ ਮੱਤ ਦੇ ਕੇ ਮੇਰਾ ਕਮਜ਼ੋਰ ਮਨ (ਮਾਇਆ ਵਲੋਂ) ਅਡੋਲ ਰੱਖ ਤੇ, ਇਸੇ ਤਰੀਕੇ ਨਾਲ ਹੀ (ਭਾਵ, ਜੇ ਤੂੰ ਮੇਰੇ ਮਨ ਨੂੰ ਅਡੋਲ ਰੱਖੇਂ) ਤੇਰਾ ਨਾਮ-ਅੰਮ੍ਰਿਤ ਪੀਤਾ ਜਾ ਸਕਦਾ ਹੈ ।੧।ਰਹਾਉ।
Through the Guru's Teachings, hold your mind steady and stable, and in this way, drink in the Ambrosial Nectar. ||1||Pause||
 
(‘ਬਾਰ ਬਾਰ ਹਰਿ ਕੇ ਗੁਨ’ ਗਾਵਣ ਨਾਲ ਮਨੁੱਖ ਦੇ ਮਨ ਵਿਚ) ਸ਼ਾਂਤੀ ਠੰਢ ਦਾ ਅੰਮ੍ਰਿਤ ਵਰ੍ਹਦਾ ਹੈ,
On Monday, the Ambrosial Nectar trickles down from the moon.
 
ਉਹ ਨਾਮ-ਅੰਮ੍ਰਿਤ ਪੀਂਦਾ ਹੈ (ਸਿਮਰਨ ਤੋਂ ਪੈਦਾ ਹੋਣ ਵਾਲਾ ਆਤਮਕ ਆਨੰਦ ਮਾਣਦਾ ਹੈ) ।੧।ਰਹਾਉ।
He alone drinks in the Ambrosial Nectar. ||1||Pause||
 
ਜੇ ਇਸ ਰਾਗ-ਪਰਵਾਰ ਵਿਚ ਸੇ੍ਰਸ਼ਟ ਨਾਮ-ਰਸ ਭੀ ਜੰਮ ਪਏ (ਤਾਂ ਇਸ ਮੇਲ ਵਿਚੋਂ ਅਸਚਰਜ ਆਤਮਕ ਆਨੰਦ ਪੈਦਾ ਹੁੰਦਾ ਹੈ)
- from them, the Essence of Ambrosial Nectar is produced.
 
ਜੋ ਮਨੁੱਖ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ-ਰਸ ਚੱਖਦਾ ਹੈ, ਤੇ ਚੰਚਲ ਮਨ ਨੂੰ ਕਾਬੂ ਵਿਚ ਰੱਖਦਾ ਹੈ
The unstable mind is restrained by tasting this Nectar.
 
ਜਿਸ ਮਨੁੱਖ ਨੇ ਮਾਇਆ-ਰਹਿਤ ਪਰਮਾਤਮਾ ਦਾ ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ ਪ੍ਰਾਪਤ ਕਰ ਲਿਆ ਹੈ ਉਹ ਪਰਮਾਤਮਾ ਨਾਲ ਡੂੰਘੀ ਜਾਣ-ਪਛਾਣ ਦੇ ਆਤਮਕ ਆਨੰਦ ਆਪਣੇ ਹਿਰਦੇ ਵਿਚ (ਸਦਾ) ਮਾਣਦਾ ਹੈ ।੧।ਰਹਾਉ।
One who has obtained the Ambrosial Naam, the Name of the Immaculate Lord - his body enjoys the pleasure of spiritual wisdom. ||1||Pause||
 
(ਹੇ ਭੈਣੋ!) ਗੁਰੂ ਦੀ ਬਾਣੀ ਸੁਣ ਕੇ ਜਿਸ ਮਨੁੱਖ ਦੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪਿਆਰਾ ਲੱਗਣ ਲੱਗ ਪੈਂਦਾ ਹੈ
Constantly listening to the Ambrosial Gurbani in the heart, it becomes pleasing to the mind.
 
(ਜੀਵ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਨੇ ਆਪ ਹੀ ਜਿਸ ਮਨੁੱਖ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹਰਿ-ਨਾਮ-ਰਸ ਪਿਲਾ ਦਿੱਤਾ
The Lord Himself inspires us to drink in the Lord's Ambrosial Elixir.
 
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ-ਦਾਰੂ ਆਪਣੇ ਮੂੰਹ ਵਿਚ ਰੱਖਿਆ (ਆਤਮਕ ਮੌਤ ਵਾਲਾ ਰੋਗ ਉਹਨਾਂ ਦੇ ਅੰਦਰੋਂ ਦੂਰ ਹੋ ਗਿਆ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਤਾ ।੧।ਰਹਾਉ।
They place the Name of the Lord, Har, Har, as medicine in their mouths, and through the Word of the Guru's Shabad, they drink in the Ambrosial Nectar. ||1||Pause||
 
ਹੇ ਪਿਆਰੇ ਪ੍ਰਭੂ! ਤੇਰੇ ਦਾਸਾਂ ਵਾਸਤੇ ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਸਾਧ ਸੰਗਤਿ ਵਿਚ ਬੈਠ ਕੇ ਉਹ (ਤੇਰੇ ਨਾਮ ਦਾ) ਰਸ ਮਾਣਦੇ ਹਨ ।
Your Name is Ambrosial Nectar, O Beloved Lord; in the Saadh Sangat, the Company of the Holy, I have obtained its sublime essence.
 
ਹੇ ਠਾਕੁਰ! ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ (ਗੁਰੂ ਦੀ ਸਹਾਇਤਾ ਨਾਲ) ਇਹ ਸ੍ਰੇਸ਼ਟ-ਰਸ ਤੇਰੇ ਕਿਸੇ ਦਾਸ ਨੇ ਹੀ ਪੀਤਾ ਹੈ
Your Name is Ambrosial Nectar, O Lord Master; Your humble servant drinks in this supreme elixir.
 
(ਸਤਿਗੁਰੂ ਨੇ) ਮੇਰੇ ਮੂੰਹ ਵਿਚ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪਾਇਆ (ਮੇਰਾ ਵਿਕਾਰਾਂ ਦਾ) ਰੋਗ ਕੱਟਿਆ ਗਿਆ, ਮੈਨੂੰ ਬੜਾ ਆਤਮਕ ਆਨੰਦ ਪ੍ਰਾਪਤ ਹੋਇਆ ।੧।ਰਹਾਉ।
He has cured me of my disease, and I have obtained the greatest peace; He has placed the Ambrosial Name of the Lord in my mouth. ||1||Pause||
 
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜੀਭ ਨਾਲ ਜਪ ਕੇ ਉਸ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ।੨।
Meeting with the True Guru, the mortal becomes immaculately pure; with his tongue, he chants the Ambrosial Name of the Lord. ||2||
 
ਹੇ ਭਾਈ! ਤੇਰੇ ਚੁਫੇਰੇ (ਮਾਇਆ ਦੇ ਮੋਹ ਦੇ) ਜ਼ਹਰ ਦੇ ਚਸ਼ਮੇ (ਚੱਲ ਰਹੇ ਹਨ ਜੋ ਆਤਮਕ ਮੌਤ ਲੈ ਆਉਂਦੇ ਹਨ; ਪਰ ਤੇਰੇ) ਅੰਦਰ (ਨਾਮ-) ਅੰਮ੍ਰਿਤ (ਦਾ ਚਸ਼ਮਾ ਚੱਲ ਰਿਹਾ) ਹੈ ।੧।ਰਹਾਉ।
All around this garden are pools of poison, but within it is the Ambrosial Nectar, O Siblings of Destiny. ||1||Pause||
 
ਤੇ ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦੇ ਰਹਿਣਾ ਚਾਹੀਦਾ ਹੈ ।੨।
By Guru's Grace, drink in the Ambrosial Essence of the Lord. ||2||
 
ਹੇ ਸਖੀ! (ਮਨੁੱਖਾ ਜਨਮ ਦੇ ਕੇ ਪਰਮਾਤਮਾ ਨੇ) ਸਾਡੇ ਹੱਥਾਂ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਲਿਆ ਕੇ ਪਾਇਆ ਸੀ ਸਾਨੂੰ ਨਾਮ-ਅੰਮ੍ਰਿਤ ਪੀਣ ਦਾ ਮੌਕਾ ਦਿੱਤਾ ਸੀ
He came and poured His Ambrosial Nectar into your hands,
 
ਹੇ ਭਾਈ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਹੀ ਸਦਾ ਸਾਥ ਦੇਣ ਵਾਲਾ ਪਦਾਰਥ ਹੈ, ਪਰ ਮਾਇਆ ਦੇ ਮੋਹ ਵਿਚ ਝੱਲੇ ਹੋਏ ਮਨੁੱਖ ਇਸ ਹਰਿ-ਨਾਮ ਦਾ ਭੇਤ ਰਤਾ ਭੀ ਨਹੀਂ ਸਮਝਦੇ ।੩।
The wealth of the Ambrosial Naam, the Name of the Lord, is with them, but they do not find even a tiny bit of its mystery. ||3||
 
ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਪੀਂਦਾ ਹੈ
who taste the Ambrosial Nectar of the Lord, O my mind. ||2||
 
ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਸ੍ਰੇਸ਼ਟ ਰਸ ਵਾਲਾ ਨਾਮ ਤੇ ਪਰਮਾਤਮਾ ਨਾਲ ਡੂੰਘੀ ਸਾਂਝ ਉਸ ਮਨੁੱਖ ਦਾ ਆਤਮਕ ਭੋਜਨ ਬਣ ਜਾਂਦਾ ਹੈ ।
He enjoys the ambrosial wisdom, and the highest sublime essence.
 
ਉਹ ਹੇ ਨਾਨਕ! ਸਦਾ ਜਪ ਜਪ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ, ਉਸ ਨੂੰ ਪਰਮਾਤਮਾ ਦਾ ਨਾਮ ਕਦੇ ਭੁੱਲਦਾ ਨਹੀਂ ।੮।੧੫।
O Nanak, one who does not forget the Naam, churns and drinks in the Ambrosial Nectar. ||8||15||
 
{ਨੋਟ :—ਫਲ ਤੋਂ ਰੁੱਖ, ਤੇ ਰੁੱਖ ਤੋਂ ਫਲ ਦੀ ਪਛਾਣ ਕਰ ਲਈਦੀ ਹੈ । ਤਿਵੇਂ ਜਿਸ ਨੂੰ ਆਤਮਾ ਦਾ ਗਿਆਨ ਹੋ ਜਾਏ ਉਸ ਨੂੰ ਪਰਮਾਤਮਾ ਦਾ ਭੀ ਗਿਆਨ ਹੋ ਜਾਂਦਾ ਹੈ} ।੬।
The One Lord is the tree of ambrosial nectar, which bears the ambrosial fruit. ||6||
 
ਹੇ ਭਾਈ! ਗੁਰੂ ਦੇ ਸ਼ਬਦ ਨੂੰ ਵਿਚਾਰ ਕੇ
Reflective meditation upon the Shabad is such sweet nectar.
 
ਜਿਨ੍ਹਾਂ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪਰਮਾਤਮਾ ਨੇ (ਗੁਰੂ ਦੀ ਰਾਹੀਂ) ਆਪ ਚਖਾਇਆ
Those whom the Lord has caused to drink in the Ambrosial Nectar, naturally, intuitively, enjoy the sublime essence.
 
ਹੇ ਭਾਈ! ਸਦਾ-ਥਿਰ ਰਹਿਣ ਵਾਲਾ ਤੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਹਰ ਥਾਂ) ਵਰ੍ਹ ਰਿਹਾ ਹੈ । ਪਰ ਇਹ ਪੈਂਦਾ ਹੈ ਉਹਨਾਂ ਮਨੁੱਖਾਂ ਦੇ ਮੂੰਹ ਵਿਚ ਜੋ ਗੁਰੂ ਦੇ ਸਨਮੁਖ ਰਹਿੰਦੇ ਹਨ ।
The True Ambrosial Nectar rains down, and trickles into the mouths of the Gurmukhs.
 
ਉਸ ਨੂੰ ਕਿਤੇ ਭੀ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਉਹ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਰਹਿੰਦਾ ਹੈ । ਜੇਹੜਾ ਮਨੁੱਖ ਇਹ ਨਾਮ-ਅੰਮ੍ਰਿਤ ਪੀਂਦਾ ਹੈ ਉਹੀ ਆਪਣੀ ਆਤਮਕ ਦਸ਼ਾ ਨੂੰ ਜਾਣਦਾ ਹੈ (ਬਿਆਨ ਨਹੀਂ ਕੀਤੀ ਜਾ ਸਕਦੀ) ।
There is no Nectar, other than the Lord's Ambrosial Nectar. One who drinks it in, knows the way.
 
ਜੇਹੜੇ ਮਨੁੱਖ ਆਪਾ-ਭਾਵ ਮਿਟਾ ਕੇ ਆਤਮਕ ਜੀਵਨ ਜੀਊਂਦੇ ਹਨ ਉਹ ਸਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਹਨਾਂ ਦੇ ਮਨ ਵਿਚ ਪ੍ਰਭੂ ਵਾਸਤੇ ਪਿਆਰ ਬਣਿਆ ਰਹਿੰਦਾ ਹੈ ।
Those humble beings who remain dead while yet alive, drink in the Ambrosial Nectar; through the Guru's Teachings, their minds embrace love for the Lord.
 
ਗੁਰੂ ਜਿਸ ਮਨੁੱਖ ਦੇ ਹਿਰਦੇ ਵਿਚ ਨਾਮ-ਮੰਤਰ ਪੱਕਾ ਕਰਦਾ ਹੈ ਜਿਸ ਮਨੁੱਖ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਚੋਂਦਾ ਹੈ ਉਹ ਮਨੁੱਖ ਹਰਿ-ਨਾਮ-ਰਸ ਨੂੰ ਸੁਆਦ ਨਾਲ (ਆਪਣੇ ਅੰਦਰ) ਰਚਾਂਦਾ ਹੈ ।
The Guru implants His Mantra within the heart, and one savors the sublime essence of the Lord; the Ambrosial Nectar of the Lord trickles into his mouth.
 
(ਹੇ ਭਾਈ!) ਗੁਰੂ ਦਾ ਸੋਹਣਾ ਹਿਰਦਾ ਸਦਾ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਿੱਜਾ ਰਹਿੰਦਾ ਹੈ, ਉਹ (ਗੁਰੂ ਹੋਰਨਾਂ ਦੇ ਹਿਰਦੇ ਵਿਚ ਭੀ ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਿੜਕਦਾ ਰਹਿੰਦਾ ਹੈ ।
The Guru's body is drenched with Ambrosial Nectar; He sprinkles it upon me, O Lord King.
 
ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ ।੨।
He sows seeds of poison, and demands Ambrosial Nectar. Behold - what justice is this? ||2||
 
(ਮੇਰੇ ਅੰਦਰ ਟਿਕ ਕੇ) ਮੇਰੇ ਪਿਤਾ-ਪ੍ਰਭੂ ਨੇ ਮੈਨੂੰ ਸਹਾਰਾ ਦੇ ਦਿੱਤਾ ਹੈ, (ਜਪਣ ਲਈ) ਮੇਰੇ ਮੂੰਹ ਵਿਚ (ਉਸ ਨੇ ਆਪਣਾ) ਅੰਮ੍ਰਿਤ-ਨਾਮ ਦਿੱਤਾ ਹੈ, (ਇਸ ਵਾਸਤੇ) ਮੇਰੀ (ਹਿਰਦਾ-ਰੂਪ) ਸੇਜ ਸੁਖਦਾਈ ਹੋ ਗਈ ।
My Father has comforted me. He has given me a cozy bed, and placed His Ambrosial Nectar in my mouth.
 
ਜੇ ਅੰਮ੍ਰਿਤ (ਭਾਵ, ਮਿਠਾਸ ਵਾਲਾ ਜਲ) ਲੈ ਕੇ ਨਿੰਮ ਦੇ ਬੂਟੇ ਨੂੰ ਮੁੜ ਮੁੜ ਸਿੰਜਦੇ ਰਹੀਏ,
If you take Ambrosial Nectar and irrigate the neem tree with it,
 
(ਇਸ ਧਰਤੀ ਉਤੇ ਮਨੁੱਖ, ਪਸ਼ੂ ਪੰਛੀ ਆਦਿਕ ਸਭ ਦਾ ਸਿਰਦਾਰ ਮੰਨਿਆ ਜਾਂਦਾ ਹੈ, ਪਰ) ਪਸ਼ੂਆਂ ਨੂੰ ਸ਼ਾਬਾਸ਼ੇ ਮਿਲਦੀਆਂ ਹਨ, ਉਹ ਘਾਹ ਖਾਂਦੇ ਹਨ ਤੇ (ਦੁੱਧ ਵਰਗਾ) ਉੱਤਮ ਪਦਾਰਥ ਦੇਂਦੇ ਹਨ ।
Even beasts have value, as they eat grass and give milk.
 
ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸ ਪ੍ਰਾਪਤ ਕਰ ਲੈਂਦਾ ਹਨ, ਗੁਰੂ ਦੀ ਮਤਿ ਉਤੇ ਤੁਰਿਆਂ (ਉਹਨਾਂ ਦੇ ਅੰਦਰ) ਪ੍ਰਭੂ-ਭਗਤੀ ਦੇ ਖ਼ਜ਼ਾਨੇ ਭਰ ਜਾਂਦੇ ਹਨ ।੨।
They obtain the Ambrosial Nectar of the Name of the Lord, Har, Har; through the Guru's Teachings, they obtain this treasure-house of devotional worship. ||2||
 
ਹੇ ਭਾਈ! ਸਤਿਗੁਰੂ ਦੀ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ, ਜੇਹੜਾ ਮਨੁੱਖ ਇਹ ਬਾਣੀ ਉਚਾਰਦਾ ਹੈ, ਉਹ ਮਨੁੱਖ ਆਪਣੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਜਲ ਪਾਂਦਾ ਹੈ ।੨।
The Words of the True Guru's Teachings are Ambrosial Nectar; this Amrit trickles into the mouth of the one who chants them. ||2||
 
ਹੇ ਪੁੱਤਰ! ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਦਾ ਪੀਂਦਾ ਰਹੁ, ਸਦਾ ਲਈ ਤੇਰਾ ਉੱਚਾ ਆਤਮਕ ਜੀਵਨ ਬਣਿਆ ਰਹੇ । ਹੇ ਪੁੱਤਰ! ਪਰਮਾਤਮਾ ਦਾ ਸਿਮਰਨ ਕੀਤਿਆਂ ਅਮੁੱਕ ਆਨੰਦ ਬਣਿਆ ਰਹਿੰਦਾ ਹੈ,
So drink in forever the Ambrosial Nectar; may you live long, and may the meditative remembrance of the Lord give you infinite delight.
 
ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ ।੮।੧।
Under Guru's Instruction, I shall not have to enter the womb again; I have renounced the poison of corruption, and I drink in the Ambrosial Nectar. ||8||1||
 
ਸਰਧਾ-ਹੀਨ ਹਿਰਦੇ ਵਿਚ ਕੁਝ ਭੀ ਨਹੀਂ ਟਿਕਦਾ, ਤੇ ਸਰਧਾ-ਭਰਪੂਰ ਹਿਰਦੇ ਵਿਚ ਤੇਰੀ ਮੇਹਰ ਦੀ ਨਿਗਾਹ ਨਾਲ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਟਿਕਦਾ ਹੈ ।੫।
Nothing can be contained in a vessel turned upside-down; Ambrosial Nectar pours into the upright one. ||5||
 
(ਗੁਰੂ ਦੀ ਆਗਿਆ ਵਿਚ ਤੁਰ ਕੇ ‘ਨਾਮ’ ਜਪਣ ਵਾਲੇ ਬੰਦੇ ਦੀ) ਖ਼ੁਰਾਕ ਤੇ ਪੁਸ਼ਾਕ ਅੰਮ੍ਰਿਤ (-ਨਾਮ) ਹੀ ਹੋ ਜਾਂਦੀ ਹੈ (ਭਾਵ, ਪ੍ਰਭੂ ਦਾ ਨਾਮ ਹੀ ਉਸਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) ਹੇ ਨਾਨਕ! ਨਾਮ ਹੀ ਉਸ ਲਈ ਆਦਰ ਮਾਣ ਹੈ ।੧।
The Ambrosial Amrit is his food, and the Ambrosial Amrit is his clothes; O Nanak, through the Naam, the Name of the Lord, greatness is obtained. ||1||
 
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸਨਮੁਖ ਹੋ ਕੇ (ਨਾਮ-ਰੂਪ) ਅੰਮ੍ਰਿਤ ਚਖਿਆ ਹੈ ਉਹ ਰੱਜ ਗਏ ਹਨ ।੧੫।
Those Gurmukhs who drink in the Ambrosial Nectar are satisfied. ||15||
 
ਗੁਰਮੁਖਾਂ ਦਾ ਜਲ-ਪਾਨ ਹੀ ਨਾਮ-ਅੰਮ੍ਰਿਤ ਹੈ (ਭਾਵ, ਗੁਰਮੁਖਾਂ ਲਈ ਨਾਮ-ਅੰਮ੍ਰਿਤ ਜੀਵਨ ਦਾ ਆਸਰਾ ਹੈ), ਉਹ ਸੁਰਤਿ ਜੋੜ ਕੇ ਸਿਫ਼ਤਿ ਕਰਦੇ ਹਨ ।
The Gurmukhs drink in the Ambrosial Nectar, and they center their consciousness on the Lord's Praises.
 
ਜਿਸ ਮਾਲਕ ਪ੍ਰਭੂ ਦਾ ਨਾਮ (ਜੀਵਾਂ ਨੂੰ) ਆਤਮਕ ਬਲ ਦੇਣ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ ਉਸੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਰੂਪ ਹੈ ।
Waaho! Waaho! is the True Lord Master; His Name is Ambrosial Nectar.
 
ਉਸ ਦੀ ਸੰਗਤਿ ਵਿਚ ਅਮਰ ਕਰਨ ਵਾਲਾ ਸੱਚਾ ਨਾਮ ਸਿਮਰੀਦਾ ਹੈ
There, they meditate on the Ambrosial Nectar of the True Name.
 
ਸਤਿਗੁਰੂ ਨੇ ਪ੍ਰਭੂ ਨਾਮ ਦਿੱਤਾ ਹੈ, (ਉਸ ਸੇਵਕ ਨੇ) ਨਾਮ-ਅੰਮ੍ਰਿਤ ਚੱਖਿਆ ਹੈ,
The True Guru has blessed me with the Lord's Name, and I have tasted the Ambrosial Nectar.
 
ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨।
Poison and nectar dwell there together. ||2||
 
(ਹੇ ਜਿੱਗਿਆਸੂ ਜੀਵ-ਇਸਤ੍ਰੀ!) ਤੂੰ ਆਪਣੇ ਗੁਰੂ ਸਤਪੁਰਖ ਨੂੰ ਪ੍ਰਸੰਨ ਕਰ ਲੈ (ਗੁਰੂ ਦੇ ਦੱਸੇ ਰਸਤੇ ਉਤੇ ਤੁਰਨਾ ਸ਼ੁਰੂ ਕਰ, ਤੇ, ਉਸ ਦਾ ਦਿੱਤਾ ਹੋਇਆ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਪ੍ਰੇਮ ਨਾਲ ਪੀਂਦੀ ਰਹੁ (ਇਹੀ ਤਰੀਕਾ ਹੈ ਢੋਲੇ-ਹਰੀ ਨੂੰ ਮਿਲਣ ਦਾ) ।
So align yourself with the Almighty True Guru; drink in and savor the Ambrosial Nectar of the Lord.
 
ਜਿਸ ਪਰਮਾਤਮਾ ਦੀ ਸਿਫ਼ਤਿ ਸਾਲਾਹ-ਭਰੇ ਗੁਰ-ਸ਼ਬਦਾਂ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੈ, ਉਸ ਨੂੰ ਮੈਂ (ਗੁਰੂ ਦੀ ਕਿਰਪਾ ਨਾਲ) ਹਰ ਥਾਂ ਆਪਣੀ ਅੱਖੀਂ ਵੇਖ ਲਿਆ ਹੈ ।੧।ਰਹਾਉ।
The Giver of peace, the Giver of souls, His Speech is Ambrosial Nectar. ||1||Pause||
 
ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ ।
Under Guru's Instruction, the Ambrosial Name abides within the mind, O my soul; with your mouth, utter the words of ambrosia.
 
ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਇਹ ਨਾਮ-ਜਲ ਗੁਰੂ ਦੀ ਮਤਿ ਉੱਤੇ ਤੁਰਿਆਂ ਹੀ ਮਿਲਦਾ ਹੈ ।
The Name of the Lord, Har, Har, is Ambrosial Nectar, O my soul; through the Guru's Teachings, this Nectar is obtained.
 
ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਦੇ ਮੂੰਹ ਵਿਚ ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਚੋਅ ਦਿੱਤਾ, ਉਸ ਆਤਮਕ ਮੌਤੇ ਮਰ ਰਹੇ ਮਨੁੱਖ ਨੂੰ ਗੁਰੂ ਨੇ ਮੁੜ ਆਤਮਕ ਜੀਵਨ ਬਖ਼ਸ਼ ਦਿੱਤਾ ।
The Guru has poured the Ambrosial Nectar of the Lord's Name into my mouth, O my soul, and now, my dead soul has come to life again.
 
ਗੁਰੂ ਦੀ ਰਾਹੀਂ ਸਿਮਰਨ ਦੀ ਜੁਗਤਿ ਪ੍ਰਭੂ ਨੇ ਆਪ ਹੀ ਬਣਾਈ ਤੇ ਆਪ ਹੀ ਉਸ ਨੇ (ਨਾਮ-ਰੂਪ) ਅੰਮ੍ਰਿਤ ਪੀਤਾ
He Himself instructs us in His service, and as Gurmukh, we drink in His Ambrosial Nectar.
 
ਹਰੀ ਦਾ ਨਾਮ ਅਮਰ ਕਰਨ ਵਾਲਾ ਹੈ—ਇਹ ਦਾਰੂ ਵਰਤੋ
The Name of the Lord is Ambrosial Nectar - take this healing medicine!
 
ਉਹ ਦਾਸ ਪ੍ਰਭੂ ਦਾ ਨਾਮ (ਰੂਪ) ਅਮਰ ਕਰਨ ਵਾਲਾ ਭੋਜਨ ਰੱਜ ਰੱਜ ਕੇ ਖਾਂਦੇ ਹਨ
The Name of the Lord is the ambrosial food; His humble servants eat their fill.
 
(ਸਾਡਾ) ਮਾਲਿਕ-ਪ੍ਰਭੂ ਫਲਾਂ ਵਾਲਾ ਇਕ ਸੋਹਣਾ ਰੁੱਖ (ਸਮਝ ਲਵੋ), ਇਸ ਰੁੱਖ ਦਾ ਫਲ ਹੈ ਉਸ ਦਾ ਨਾਮ ਜੋ (ਜੀਵ ਨੂੰ) ਅਟੱਲ ਆਤਮਕ ਜੀਵਨ ਦੇਣ ਵਾਲਾ (ਰਸ) ਹੈ ।
The Lord is the fruitful tree; His Name is ambrosial nectar.
 
(ਗੁਰੂ ਦੀ ਕਿਰਪਾ ਨਾਲ ਪ੍ਰਭੂ ਨੇ ਮੈਨੂੰ) ਆਪਣੀ ਹਜ਼ੂਰੀ ਵਿਚ ਸੱਦ ਲਿਆ (ਮੈਨੂੰ ਆਪਣੇ ਚਰਨਾਂ ਵਿਚ ਜੋੜ ਲਿਆ, ਤੇ,)
God summoned me to the Mansion of His Presence, and blessed me with the Ambrosial Nectar of His Name.
 
ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ
In the Saadh Sangat, the Company of the Holy, drink in the Ambrosial Nectar of the Lord.
 
(ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ ।
The Ambrosial Name of the Lord is pleasing to my mind.
 
ਅੰਮ੍ਰਿਤ ਨੂੰ ਦੇਵਤੇ ਮਨੁੱਖ ਮੁਨੀ ਲੋਕ ਲੱਭਦੇ ਫਿਰਦੇ ਹਨ, (ਪਰ) ਇਹ ਅੰਮ੍ਰਿਤ ਗੁਰੂ ਤੋਂ ਹੀ ਮਿਲਦਾ ਹੈ ।
The angelic beings and the silent sages search for the Ambrosial Nectar; this Amrit is obtained from the Guru.
 
(ਹੇ ਪਿਆਰੇ ਗੁਰਸਿੱਖੋ!) ਪਰਮਾਤਮਾ ਦਾ ਨਾਮ ਸਿਮਰੋ, ਪਰਮਾਤਮਾ ਦੇ ਪਿਆਰ ਵਿਚ ਸਦਾ ਜੁੜੇ ਰਹੋ, ਇਹ ਨਾਮ-ਜਲ ਪੀਓ ।
Drink in this Ambrosial Nectar, and remain in the Lord's Love forever; meditate on the Lord, the Sustainer of the world.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by